Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਗੁਰਦਿੱਤ ਸਿੰਘ ਸੇਖੋਂ ਵੱਲੋਂ "ਬੇਟੀ ਬਚਾਓ, ਬੇਟੀ ਪੜ੍ਹਾਓ" ਅਭਿਆਨ ਤਹਿਤ ਖੇਡ ਕਿੱਟਾਂ ਦੀ ਵੰਡ

Gurdit Singh Sekhon, AAP Punjab

Gurpreet Singh

Gurpreet Singh

5 Dariya News

ਫਰੀਦਕੋਟ , 06 Jun 2026

Last updated on: Jun 06, 2026, 15:27 IST

ਜ਼ਿਲ੍ਹਾ ਪ੍ਰਸ਼ਾਸਨ ਅਤੇ ਪ੍ਰੋਗਰਾਮ ਦਫਤਰ ਫਰੀਦਕੋਟ ਵੱਲੋਂ "ਬੇਟੀ ਬਚਾਓ, ਬੇਟੀ ਪੜ੍ਹਾਓ" ਅਭਿਆਨ ਤਹਿਤ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਖੇਡ ਵਿਭਾਗ ਫਰੀਦਕੋਟ ਦੇ ਕੋਚਿੰਗ ਸੈਂਟਰ ਦੀਆਂ ਖਿਡਾਰਨਾਂ ਨੂੰ ਖੇਡ ਕਿੱਟਾਂ ਵੰਡਣ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ  ਸ਼ਿਰਕਤ ਕੀਤੀ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ. ਸੇਖੋ ਨੇ ਕਿਹਾ ਕਿ ਬੇਟੀਆਂ ਨੂੰ ਖੇਡਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਅੱਗੇ ਵਧਾਉਣ ਲਈ ਅਜਿਹੇ ਉਪਰਾਲੇ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਬੱਚਿਆਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ ਅਤੇ ਉਹਨਾਂ ਵਿੱਚ ਆਤਮ-ਵਿਸ਼ਵਾਸ ਪੈਦਾ ਹੁੰਦਾ ਹੈ।

ਉਹਨਾਂ ਕਿ "ਬੇਟੀ ਬਚਾਓ, ਬੇਟੀ ਪੜ੍ਹਾਓ" ਅਭਿਆਨ ਦਾ ਉਦੇਸ਼ ਬੇਟੀਆਂ ਨੂੰ ਹਰ ਖੇਤਰ ਵਿੱਚ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਖੇਡਾਂ ਅਤੇ ਪੜ੍ਹਾਈ ਵਿੱਚ ਮਿਹਨਤ ਕਰਕੇ ਆਪਣਾ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ। 

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ ਸ. ਅਮਨਦੀਪ ਸਿੰਘ ਬਾਬਾ, ਜ਼ਿਲ੍ਹਾ ਖੇਡ ਅਫਸਰ ਸ. ਬਲਵਿੰਦਰ ਸਿੰਘ, ਅਮਰਜੀਤ ਸਿੰਘ ਪਰਮਾਰ, ਸਿੱਖਿਆ ਵਿਭਾਗ ਦੇ ਅਧਿਕਾਰੀ, ਕੋਚ, ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਹਾਜ਼ਰ ਸਨ।

 

Tags: Gurdit Singh Sekhon , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD