Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਏਆਈ ਅਤੇ ਰੋਬੋਟਿਕਸ ਸਮੇਤ 5 ਨਵੇਂ ਪੇਸ਼ੇਵਰ ਕੋਰਸ ਸ਼ੁਰੂ ਕੀਤੇ ਜਾਣਗੇ : ਹਰਜੋਤ ਸਿੰਘ ਬੈਂਸ

ਪੰਜਾਬ ਦੀ ਉੱਚ ਸਿੱਖਿਆ ਨੂੰ ਰੁਜ਼ਗਾਰ ਅਤੇ ਉਦਯੋਗ ਦੀਆਂ ਭਵਿੱਖ ਦੀਆਂ ਜ਼ਰੂਰਤਾਂ ਨਾਲ ਜੋੜਿਆ ਜਾ ਰਿਹਾ ਹੈ: ਹਰਜੋਤ ਸਿੰਘ ਬੈਂਸ

Harjot Singh Bains, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 06 Jun 2026

Last updated on: Jun 06, 2026, 17:00 IST

ਸੂਬੇ ਵਿੱਚ ਤਕਨੀਕੀ ਅਤੇ ਪੇਸ਼ੇਵਰ ਸਿੱਖਿਆ ਨੂੰ ਹੁਲਾਰਾ ਦੇਣ ਦੇ ਵਿਆਪਕ ਯਤਨ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਵਿੱਚ ਅਕਾਦਮਿਕ ਸੈਸ਼ਨ 2026-27 ਤੋਂ ਪੰਜ ਨਵੇਂ ਉਦਯੋਗ ਅਤੇ ਹੁਨਰ-ਅਧਾਰਤ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ। ਸ. ਬੈਂਸ ਨੇ ਕਿਹਾ ਕਿ ਨਵੇਂ ਕੋਰਸਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਮਸ਼ੀਨ ਲਰਨਿੰਗ ਵਿੱਚ ਬੀ.ਟੈਕ, ਰੋਬੋਟਿਕਸ ਅਤੇ ਏਆਈ ਵਿੱਚ ਬੀ.ਟੈਕ, ਬੀ.ਫਾਰਮੇਸੀ, ਬੀ.ਐਸ.ਸੀ. ਐਗਰੀਕਲਚਰ ਅਤੇ ਐਮ.ਸੀ.ਏ., ਐਮ.ਬੀ.ਏ. ਤੇ ਐਮ.ਐਸ.ਸੀ. ਵਿੱਚ ਪੰਜ ਸਾਲਾ ਇੰਟੀਗ੍ਰੇਟਿਡ ਪ੍ਰੋਗਰਾਮ ਸ਼ਾਮਲ ਹਨ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਨੂੰ ਰੋਜ਼ਗਾਰ-ਅਧਾਰਤ ਅਤੇ ਵਿਸ਼ਵ ਪੱਧਰ 'ਤੇ ਮੁਕਾਬਲੇ ਯੋਗ ਬਣਾਉਣ ਦੇ ਵਿਆਪਕ ਦ੍ਰਿਸ਼ਟੀਕੋਣ ਦਾ ਹਿੱਸਾ ਹੈ। ਉਨ੍ਹਾਂ ਅੱਗੇ ਕਿਹਾ "ਥਿਊਰੀ, ਪ੍ਰੀਖਿਆ-ਕੇਂਦ੍ਰਿਤ ਸਿੱਖਿਆ ਦਾ ਪੁਰਾਣਾ ਮਾਡਲ ਵੇਲਾ ਹੰਢਾ ਚੁੱਕਾ ਹੈ, ਜਿਸ ਕਰਕੇ ਅਸੀਂ ਇਸਨੂੰ ਵਿਹਾਰਕ ਸਿਖਲਾਈ, ਪ੍ਰਯੋਗਸ਼ਾਲਾ-ਅਧਾਰਤ ਅਤੇ ਅਸਲ-ਜ਼ਿੰਦਗੀ ਦੀਆਂ ਸਮੱਸਿਆਵਾਂ ਦੇ ਹੱਲ ਅਨੁਸਾਰ ਢਾਲ ਰਹੇ ਹਾਂ। 

ਸਰਦਾਰ ਬੇਅੰਤ ਸਿੰਘ ਯੂਨੀਵਰਸਿਟੀ ਹੁਣ ਸਿਰਫ ਡਿਗਰੀ ਧਾਰਕਾਂ ਲਈ ਹੀ ਨਹੀਂ, ਸਗੋਂ ਨਵੀਨ ਵਿਚਾਰਾਂ ਵਾਲੇ ਨੌਜਵਾਨਾਂ ਲਈ ਲਾਂਚਪੈਡ ਬਣੇਗੀ।"ਸਿੱਖਿਆ ਮੰਤਰੀ ਨੇ ਕਿਹਾ ਕਿ ਹਰ ਵਿਦਿਆਰਥੀ ਨੂੰ ਇੱਕ ਸਮੈਸਟਰ ਦੀ ਮਿਆਦ ਜਿੰਨੀ ਲਾਜ਼ਮੀ ਇੰਟਰਨਸ਼ਿਪ ਅਤੇ ਲਾਈਵ ਪ੍ਰੋਜੈਕਟਾਂ ਵਿੱਚੋਂ ਗੁਜ਼ਰਨਾ ਹੋਵੇਗਾ। 

ਉਨ੍ਹਾਂ ਕਿਹਾ ਕਿ ਸਾਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਜਦੋਂ ਕੋਈ ਵਿਦਿਆਰਥੀ ਗ੍ਰੈਜੂਏਟ ਹੁੰਦਾ ਹੈ, ਤਾਂ ਉਹ ਪਹਿਲਾਂ ਹੀ ਉਦਯੋਗ ਲਈ ਤਿਆਰ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਇਹ ਸਿਰਫ਼ ਪਾਠਕ੍ਰਮ ਵਿੱਚ ਤਬਦੀਲੀ ਨਹੀਂ, ਸਗੋਂ ਪੰਜਾਬ ਦੇ ਸਿੱਖਣ, ਕਮਾਉਣ ਅਤੇ ਅੱਗੇ ਵਧਣ ਦੇ ਸਫ਼ਰ ਵਿੱਚ ਇੱਕ ਕ੍ਰਾਂਤੀ ਹੈ।

ਸ. ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲ ਸੂਬੇ ‘ਚੋਂ ਹੁਨਰ ਦੀ ਹਿਜਰਤ ਦੇ ਰੁਝਾਨ ਨੂੰ ਉਲ਼ਟਾਉਣ ਦੇ ਉਦੇਸ਼ ਨਾਲ ਤਿਆਰ ਕੀਤੀ ਗਈ ਹੈ। ਪੰਜਾਬ ਵਿੱਚ ਮਾਪਿਆਂ ਨੂੰ ਹੁਣ ਗੁਣਵੱਤਾ ਅਧਾਰਤ ਤਕਨੀਕੀ ਜਾਂ ਫਾਰਮਾ ਸਿੱਖਿਆ ਲਈ ਮਜ਼ਬੂਰੀ ਵੱਸ ਆਪਣੇ ਬੱਚਿਆਂ ਨੂੰ ਬਾਹਰ ਭੇਜਣ ਦੀ ਲੋੜ ਨਹੀਂ ਕਿਉਂਕਿ ਮਾਨ ਸਰਕਾਰ ਇੱਥੇ ਹੀ ਭਵਿੱਖ ਲਈ ਤਿਆਰ ਯੂਨੀਵਰਸਿਟੀਆਂ ਬਣਾ ਰਹੀ ਹੈ।

 

 

Tags: Harjot Singh Bains , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD