Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ

Ranbir Gangwa, Ranbir Singh Gangwa, BJP Haryana

Gurpreet Singh

Gurpreet Singh

5 Dariya News

ਸਿਰਸਾ , 06 Jun 2026

Last updated on: Jun 06, 2026, 18:03 IST

ਹਰਿਆਣਾ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਯੋਗ ਕਿਸੇ ਇੱਕ ਵਿਸ਼ੇਸ਼ ਦਿਨ ਜਾਂ ਤਾਰੀਖ਼ 'ਤੇ ਕਰਨ ਦਾ ਸੀਮਿਤ ਅਭਿਆਸ ਨਹੀਂ ਹੈ, ਸਗੋ ਇਸ ਨੂੰ ਸਾਨੂੰ ਆਪਣੀ ਰੋਜ਼ਾਨਾ ਦੀ ਜੀਵਨ ਸ਼ੈਲੀ ਦਾ ਲਾਜ਼ਮੀ ਹਿੱਸਾ ਬਣਾਉਣਾ ਹੋਵੇਗਾ। ਜਦੋਂ ਹਰ ਨਾਗਰਿਕ ਇਸ ਨੂੰ ਆਪਣੇ ਜੀਵਨ ਵਿੱਚ ਉਤਾਰੇਗਾ, ਉਦੋਂ ਹੀ ਇੱਕ ਤੰਦਰੁਸਤ ਸਮਾਜ ਦੀ ਨੀਂਹ ਰੱਖੀ ਜਾ ਸਕਦੀ ਹੈ।

ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਸ਼ਨੀਵਾਰ ਨੂੰ ਸਿਰਸਾ ਵਿੱਚ ਸ਼ਹੀਦ ਭਗਤ ਸਿੰਘ ਸਟੇਡੀਅਮ ਦੇ ਹਾਕੀ ਮੈਦਾਨ ਵਿੱਚ ਮਹਿਲਾ ਅਤੇ ਬਾਲ ਵਿਕਾਸ, ਆਯੁਸ਼ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਂਝੇ ਸਹਿਯੋਗ ਹੇਠ ਆਯੋਜਿਤ ਇੱਕ ਰੋਜ਼ਾ ਯੋਗ ਸਿਖਲਾਈ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਆਧੁਨਿਕ ਯੁੱਗ ਵਿੱਚ ਰੁੱਝੇਵੇਂ ਅਤੇ ਤਣਾਅ ਕਾਰਨ ਇਨਸਾਨ ਕਈ ਬਿਮਾਰੀਆਂ ਨਾਲ ਘਿਰ ਰਿਹਾ ਹੈ। 

ਅਜਿਹੀ ਸਥਿਤੀ ਵਿੱਚ ਯੋਗ ਹੀ ਇੱਕੋ-ਇੱਕ ਅਜਿਹਾ ਸਾਧਨ ਹੈ, ਜੋ ਵਿਅਕਤੀ ਨੂੰ ਸਰੀਰਕ ਅਤੇ ਮਾਨਸਿਕ ਦੋਵਾਂ ਪੱਧਰਾਂ 'ਤੇ ਪੂਰੀ ਤਰ੍ਹਾਂ ਤੰਦਰੁਸਤ ਰੱਖਦਾ ਹੈ। ਯੋਗ ਨਾ ਸਿਰਫ ਸਾਡੇ ਸਰੀਰ ਨੂੰ ਊਰਜਾਵਾਨ ਅਤੇ ਲਚਕੀਲਾ ਬਣਾਉਂਦਾ ਹੈ, ਸਗੋ ਇਹ ਸਾਡੇ ਦਿਮਾਗ ਨੂੰ ਵੀ ਸ਼ਾਂਤੀ ਪ੍ਰਦਾਨ ਕਰਦਾ ਹੈ। 

ਉਨ੍ਹਾਂ ਨੇ ਕਿਹਾ ਕਿ ਜੇਕਰ ਦੇਸ਼ ਦੇ ਨਾਗਰਿਕ ਸਰੀਰਕ ਅਤੇ ਮਾਨਸਿਕ ਰੂਪ ਵਿੱਚ ਮਜ਼ਬੂਤ ਹੋਣਗੇ, ਤਾਂ ਸਾਡਾ ਦੇਸ਼ ਵੀ ਤਰੱਕੀ ਦੇ ਰਾਹ 'ਤੇ ਅੱਗੇ ਵਧੇਗਾ ਅਤੇ ਤੰਦਰੁਸਤ ਰਹੇਗਾ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਦੂਰਅੰਦੇਸ਼ੀ ਸੋਚ ਅਤੇ ਲਗਾਤਾਰ ਯਤਨਾਂ ਦੇ ਕਾਰਨ ਹੀ ਅੱਜ ਯੋਗ ਨੂੰ ਵਿਸ਼ਵ ਪੱਧਰ 'ਤੇ ਇੱਕ ਨਵੀਂ ਪਛਾਣ ਮਿਲੀ ਹੈ। 

ਅੱਜ ਪੂਰਾ ਵਿਸ਼ਵ ਭਾਰਤੀ ਸਭਿਆਚਾਰ ਦੇ ਇਸ ਅਨਮੋਲ ਤੋਹਫ਼ੇ ਨੂੰ ਅਪਣਾ ਰਿਹਾ ਹੈ। ਅੰਤਰਰਾਸ਼ਟਰੀ ਪੱਧਰ 'ਤੇ ਯੋਗ ਦੀ ਪ੍ਰਵਾਨਗੀ ਇਸ ਗੱਲ ਦਾ ਪ੍ਰਮਾਣ ਹੈ ਕਿ ਇਹ ਸੰਪੂਰਨ ਮਨੁੱਖਤਾ ਦੀ ਭਲਾਈ ਲਈ ਕਿੰਨਾ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ  ਅਗਵਾਈ ਹੇਠ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਆਪਕ ਪੱਧਰ 'ਤੇ ਯੋਗ ਅਭਿਆਸ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। 

ਸਰਕਾਰ ਦਾ ਉਦੇਸ਼ ਯੋਗ ਨੂੰ ਜਨ-ਜਨ ਤੱਕ ਪਹੁੰਚਾਉਣਾ ਹੈ। ਉਨ੍ਹਾਂ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਨਾ ਸਿਰਫ ਖੁਦ ਇਸ ਦਾ ਹਿੱਸਾ ਬਣਨ ਅਤੇ ਯੋਗ ਨਾਲ ਜੁੜਨ, ਸਗੋ ਆਪਣੇ ਆਲੇ-ਦੁਆਲੇ ਦੇ ਲੋਕਾਂ, ਮਿੱਤਰਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਵੀ ਯੋਗ ਕਰਨ ਲਈ ਪ੍ਰੇਰਿਤ ਕਰਨ।

 

Tags: Ranbir Gangwa , Ranbir Singh Gangwa , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD