Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ

ਨੌਜਵਾਨਾਂ ਨੂੰ ਕੀਤੀ ਅਪੀਲ ਪਿੰਡਾਂ ਨੂੰ ਆਤਮਨਿਰਭਰ, ਨੌਜਵਾਨਾਂ ਨੂੰ ਸਮਰੱਥ ਅਤੇ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ

Nayab Singh Saini, Chief Minister of Haryana, BJP Haryana, Mahipal Dhanda

Gurpreet Singh

Gurpreet Singh

5 Dariya News

ਪਾਣੀਪਤ , 06 Jun 2026

Last updated on: Jun 06, 2026, 18:05 IST

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਸਮਾਲਖਾ, ਪਾਣੀਪਤ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਬੋਲਦੇ ਹੋਏ ਕਿਹਾ ਕਿ ਇਹ ਸਾਲਾਨਾ ਸਥਾਪਨਾ ਦਿਵਸ ਸੇਵਾ, ਸਾਧਨਾ ਅਤੇ ਸਮਰਪਣ ਦੇ ਉਸ ਵਿਰਾਟ ਸੰਕਲਪ ਦਾ ਉਤਸਵ ਹੈ, ਜੋ ਸਮਾਜ ਨੂੰ ਨਵੀਂ ਦਿਸ਼ਾ ਦੇਣ ਦਾ ਕਾਰਜ ਕਰ ਰਿਹਾ ਹੈ। ਉਨ੍ਹਾਂ ਨੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਨਾਲ ਜੁੜੇ ਉਨ੍ਹਾਂ ਸਾਰੇ ਲੱਖਾਂ ਪਰਿਵਾਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ, ਲੋਕਾਂ ਨੇ ਆਪਣੀ ਮਿਹਨਤ, ਸਹਿਯੋਗ, ਤਿਆਗ ਅਤੇ ਸਮਰਪਣ ਨਾਲ ਇਸ ਮਹਾਨ ਪ੍ਰਕਲਪ ਨੂੰ ਆਕਾਰ ਦਿੱਤਾ ਹੈ। 

ਜਦੋਂ ਸਮਾਜ ਖੁਦ ਆਪਣੇ ਵਿਕਾਸ ਦਾ ਸੰਕਲਪ ਲੈਂਦਾ ਹੈ, ਉਦੋਂ ਤਬਦੀਲੀ ਸਿਰਫ ਦਿਖਾਈ ਨਹੀਂ ਦਿੰਦੀ, ਸਗੋਂ ਪੀੜ੍ਹੀਆਂ ਤੱਕ ਜਾਰੀ ਰਹਿੰਦੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਦੀ ਆਤਮਾ ਪਿੰਡਾਂ ਵਿੱਚ ਵੱਸਦੀ ਹੈ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਜੀ ਦੀ ਕੁਸ਼ਲ ਅਗਵਾਈ ਹੇਠ ਵਿਕਸਿਤ ਭਾਰਤ ਦਾ ਜੋ ਸੰਕਲਪ ਦੇਸ਼ ਨੇ ਲਿਆ ਹੈ, ਉਸ ਦੀ ਸਭ ਤੋਂ ਮਜ਼ਬੂਤ ਨੀਂਹ ਸਾਡੇ ਪਿੰਡ ਹੀ ਹਨ। 

ਵਿਕਸਿਤ ਭਾਰਤ ਦਾ ਰਸਤਾ ਵਿਕਸਿਤ ਪਿੰਡਾਂ ਤੋਂ ਹੋ ਕੇ ਗੁਜ਼ਰਦਾ ਹੈ। ਇਹ ਕੇਂਦਰ ਇੱਕ ਭਵਨ ਜਾਂ ਸੰਸਥਾ ਨਹੀਂ ਸਗੋ, ਆਤਮਨਿਰਭਰ ਭਾਰਤ ਦਾ ਇੱਕ ਜੀਵੰਤ ਮਾਡਲ ਦਿਖਾਈ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਦਾ ਵਿਸ਼ਾ ਹੈ ਕਿ ਇਹ ਕੇਂਦਰ ਨੇੜੇ ਦੇ 100 ਪਿੰਡਾਂ ਦੇ ਸਮੁੱਚੇ ਵਿਕਾਸ 'ਤੇ ਧਿਆਨ ਕੇਂਦਰਿਤ ਕਰ ਰਿਹਾ ਹੈ। 

ਇਹ ਪਿੰਡਾਂ ਦੇ ਭਵਿੱਖ ਨੂੰ ਸੰਵਾਰਨ ਦਾ ਸੰਕਲਪ ਹੈ। ਇਹ ਯਤਨ ਉਨ੍ਹਾਂ ਪਿੰਡਾਂ ਨੂੰ ਆਤਮਨਿਰਭਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ, ਜਿੱਥੇ ਸਿੱਖਿਆ, ਹੁਨਰ, ਖੇਤੀਬਾੜੀ, ਸਿਹਤ, ਖੇਡਾਂ, ਸਭਿਆਚਾਰ ਅਤੇ ਰੁਜ਼ਗਾਰ ਦੇ ਸਾਰੇ ਆਯਾਮਾਂ 'ਤੇ ਇੱਕੋ ਸਮੇਂ ਕੰਮ ਕੀਤਾ ਜਾ ਰਿਹਾ ਹੈ। ਇਹ ਕੇਂਦਰ ਸੇਵਾ, ਸਾਧਨਾ ਅਤੇ ਗ੍ਰਾਮ ਵਿਕਾਸ ਦੀ ਤ੍ਰਿਵੇਣੀ ਵਜੋ ਸਥਾਪਿਤ ਕੀਤਾ ਗਿਆ ਹੈ। 

ਸੇਵਾ ਉਹ ਸ਼ਕਤੀ ਹੈ, ਜੋ ਸਮਾਜ ਨੂੰ ਜੋੜਦੀ ਹੈ। ਸਾਧਨਾ ਉਹ ਊਰਜਾ ਹੈ, ਜੋ ਵਿਅਕਤੀ ਨੂੰ ਉਚਾਈਆਂ ਤੱਕ ਪਹੁੰਚਾਉਂਦੀ ਹੈ ਅਤੇ ਗ੍ਰਾਮ ਵਿਕਾਸ ਉਹ ਮਾਧਿਅਮ ਹੈ, ਜੋ ਰਾਸ਼ਟਰ ਨਿਰਮਾਣ ਦੀ ਨੀਂਹ ਨੂੰ ਮਜ਼ਬੂਤ ਕਰਦਾ ਹੈ। ਜਦੋਂ ਇਹ ਤਿੰਨੋਂ ਧਾਰਾਵਾਂ ਇੱਕੋ ਸਮੇਂ ਪ੍ਰਵਾਹਿਤ ਹੁੰਦੀਆਂ ਹਨ, ਉਦੋਂ ਸਮਾਜ ਵਿੱਚ ਵਿਕਾਸ ਦੇ ਨਾਲ ਇੱਕ ਨਵੀਂ ਚੇਤਨਾ ਦਾ ਜਨਮ ਵੀ ਹੁੰਦਾ ਹੈ।

ਮੁੱਖ ਮੰਤਰੀ ਨਾਇਬ ਸਿੰਘ ਨੇ ਕਿਹਾ ਕਿ ਭਾਰਤੀ ਸੰਸਕ੍ਰਿਤੀ ਸਾਨੂੰ ਹਮੇਸ਼ਾ 'ਵਸੁਧੈਵ ਕੁਟੁੰਬਕਮ' ਦਾ ਸੰਦੇਸ਼ ਦਿੰਦੀ ਆਈ ਹੈ। ਸਾਡੀ ਪਰੰਪਰਾ ਸਾਨੂੰ ਸਿਖਾਉਂਦੀ ਹੈ ਕਿ ਸੰਪੂਰਨ ਵਿਸ਼ਵ ਇੱਕ ਪਰਿਵਾਰ ਹੈ। ਇਸੇ ਭਾਵਨਾ ਨੂੰ ਅੱਗੇ ਵਧਾਉਂਦੇ ਹੋਏ, ਇਹ ਕੇਂਦਰ 'ਇੱਕ ਧਰਤੀ, ਇੱਕ ਪਰਿਵਾਰ ਅਤੇ ਇੱਕ ਭਵਿੱਖ' ਦੀ ਅਵਧਾਰਨਾ 'ਤੇ ਕੰਮ ਕਰ ਰਿਹਾ ਹੈ। 

ਇਹ ਵਿਚਾਰ ਭਾਰਤੀ ਜੀਵਨ ਦਰਸ਼ਨ ਦਾ ਸਾਰ ਹੈ। ਜਦੋਂ ਅਸੀਂ ਧਰਤੀ ਨੂੰ ਮਾਤਾ ਮੰਨਦੇ ਹਾਂ, ਸਮਾਜ ਨੂੰ ਪਰਿਵਾਰ ਮੰਨਦੇ ਹਾਂ ਅਤੇ ਭਵਿੱਖ ਨੂੰ ਸਾਂਝੀ ਜ਼ਿੰਮੇਵਾਰੀ ਮੰਨਦੇ ਹਾਂ, ਉਦੋਂ ਹੀ ਸੱਚੇ ਅਰਥਾਂ ਵਿੱਚ ਟਿਕਾਊ ਵਿਕਾਸ ਸੰਭਵ ਹੋ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵਿਸ਼ਵ ਤੇਜ਼ੀ ਨਾਲ ਬਦਲ ਰਿਹਾ ਹੈ। 

ਤਕਨੀਕ, ਨਵਾਚਾਰ ਅਤੇ ਆਧੁਨਿਕਤਾ ਦੇ ਇਸ ਦੌਰ ਵਿੱਚ ਸਭ ਤੋਂ ਵੱਡੀ ਲੋੜ ਹੈ ਕਿ ਸਾਡੇ ਨੌਜਵਾਨਾਂ ਨੂੰ ਸਮੇਂ ਦੀ ਮੰਗ ਅਨੁਸਾਰ ਹੁਨਰ ਸਿਖਲਾਈ ਮਿਲੇ। ਮੈਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਇੱਥੇ ਹੁਨਰ ਵਿਕਾਸ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ। ਇੰਨਾ ਹੀ ਨਹੀਂ, ਇਸ ਦੇ ਲਈ ਸ਼੍ਰੀ ਵਿਸ਼ਵਕਰਮਾ ਕੌਸ਼ਲ ਯੂਨੀਵਰਸਿਟੀ ਦੇ ਨਾਲ ਹੁਨਰ ਸਿਖਲਾਈ ਲਈ ਸਮਝੌਤਾ ਵੀ ਕੀਤਾ ਗਿਆ ਹੈ। 

ਇਹ ਕੇਂਦਰ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਨੂੰ ਨਵੀਂ ਉਡਾਣ ਦੇਣ ਦਾ ਮਾਧਿਅਮ ਵੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਹਮੇਸ਼ਾ ਕਹਿੰਦੇ ਹਨ ਕਿ 21ਵੀਂ ਸਦੀ ਭਾਰਤ ਦੇ ਨੌਜਵਾਨਾਂ ਦੀ ਸਦੀ ਹੈ। ਜੇਕਰ ਨੌਜਵਾਨਾਂ ਨੂੰ ਸਹੀ ਹੁਨਰ, ਸਹੀ ਮੌਕੇ ਅਤੇ ਸਹੀ ਮਾਰਗਦਰਸ਼ਨ ਮਿਲ ਜਾਵੇ, ਤਾਂ ਉਹ ਨਾ ਸਿਰਫ ਆਪਣੇ ਪਰਿਵਾਰ ਦੀ ਤਕਦੀਰ ਬਦਲ ਸਕਦੇ ਹਨ ਸਗੋ ਰਾਸ਼ਟਰ ਨਿਰਮਾਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। 

ਇਹ ਕੇਂਦਰ ਨੌਜਵਾਨਾਂ ਨੂੰ ਰੁਜ਼ਗਾਰ ਮੰਗਣ ਵਾਲਾ ਨਹੀਂ, ਸਗੋ ਰੁਜ਼ਗਾਰ ਦੇਣ ਵਾਲਾ ਬਣਾਉਣ ਦੀ ਦਿਸ਼ਾ ਵਿੱਚ ਕਾਰਜ ਕਰ ਰਿਹਾ ਹੈ। ਇੱਥੋਂ ਨਿਕਲਣ ਵਾਲੇ ਨੌਜਵਾਨ ਆਤਮ-ਵਿਸ਼ਵਾਸ, ਗਿਆਨ ਅਤੇ ਹੁਨਰ ਨਾਲ ਭਰਪੂਰ ਹੋ ਕੇ ਸਮਾਜ ਵਿੱਚ ਨਵੀਂ ਪਛਾਣ ਸਥਾਪਿਤ ਕਰ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਇਸ ਕੇਂਦਰ ਵਿੱਚ ਕਿਸਾਨਾਂ ਨੂੰ ਕੁਦਰਤੀ ਖੇਤੀ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਅੱਜ ਪੂਰੀ ਦੁਨੀਆ ਰਸਾਇਣ ਮੁਕਤ ਖੇਤੀ ਵੱਲ ਵਧ ਰਹੀ ਹੈ। ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਭਾਰਤ ਵੀ ਕੁਦਰਤੀ ਖੇਤੀ ਨੂੰ ਪ੍ਰੋਤਸਾਹਨ ਦੇ ਰਿਹਾ ਹੈ। ਹਰਿਆਣਾ ਸਰਕਾਰ ਵੀ ਇਸ ਦਿਸ਼ਾ ਵਿੱਚ ਲਗਾਤਾਰ ਕਾਰਜ ਕਰ ਰਹੀ ਹੈ। 

ਕੁਦਰਤੀ ਖੇਤੀ ਸਿਰਫ ਖੇਤੀ ਦੀ ਤਕਨੀਕ ਨਹੀਂ ਹੈ, ਸਗੋ ਧਰਤੀ ਮਾਤਾ ਦੇ ਪ੍ਰਤੀ ਸਾਡਾ ਫਰਜ਼ ਵੀ ਹੈ। ਇਸ ਨਾਲ ਭੂਮੀ ਦੀ ਉਪਜਾਊ ਸ਼ਕਤੀ ਵਧਦੀ ਹੈ, ਪਾਣੀ ਦੀ ਬਚਤ ਹੁੰਦੀ ਹੈ, ਵਾਤਾਵਰਣ ਸੁਰੱਖਿਅਤ ਰਹਿੰਦਾ ਹੈ ਅਤੇ ਕਿਸਾਨਾਂ ਦੀ ਲਾਗਤ ਵੀ ਘੱਟ ਹੁੰਦੀ ਹੈ। ਕੁਦਰਤੀ ਖੇਤੀ ਕਰਨ ਵਾਲੇ ਯੋਗ ਕਿਸਾਨਾਂ ਦੇ ਲਈ ਦੇਸੀ ਗਾਂ 'ਤੇ ਮਿਲਣ ਵਾਲੀ ਸਬਸਿਡੀ ਨੂੰ ਵਧਾ ਕੇ 30 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ। 

ਕੁਦਰਤੀ ਖੇਤੀ ਵਿੱਚ ਦੇਸੀ ਗਾਂ ਦਾ ਵਿਸ਼ੇਸ਼ ਮਹੱਤਵ ਹੈ। ਜੀਵਾਮ੍ਰਿਤ, ਘਨਜੀਵਾਮ੍ਰਿਤ ਅਤੇ ਹੋਰ ਕੁਦਰਤੀ ਇਨਪੁਟਸ ਤਿਆਰ ਕਰਨ ਵਿੱਚ ਦੇਸੀ ਗਾਂ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਇਸ ਲਈ ਸੂਬਾ ਸਰਕਾਰ ਨੇ ਇਹ ਫੈਸਲਾ ਲਿਆ ਹੈ ਕਿ ਕਿਸਾਨਾਂ ਨੂੰ ਆਰਥਿਕ ਸਹਾਇਤਾ ਦੇ ਕੇ ਕੁਦਰਤੀ ਖੇਤੀ ਵੱਲ ਪ੍ਰੋਤਸਾਹਿਤ ਕੀਤਾ ਜਾਵੇ। 

ਇਸ ਤੋਂ ਇਲਾਵਾ, ਕੁਦਰਤੀ ਖੇਤੀ ਵਿੱਚ ਵਰਤੇ ਜਾਣ ਵਾਲੇ ਕੱਚੇ ਮਾਲ ਦੇ ਭੰਡਾਰਨ ਅਤੇ ਪ੍ਰੋਸੈਸਿੰਗ ਲਈ ਚਾਰ ਡਰੱਮ ਖਰੀਦਣ ਵਾਸਤੇ ਹਰੇਕ ਕਿਸਨ ਨੂੰ 3 ਹਜ਼ਾਰ ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਹ ਸਹਾਇਤਾ ਕਿਸਾਨਾਂ ਨੂੰ ਕੁਦਰਤੀ ਖੇਤੀ ਲਈ ਲੋੜੀਂਦੇ ਬੁਨਿਆਦੀ ਢਾਂਚੇ ਦੇ ਨਾਲ-ਨਾਲ ਖੇਤੀ ਨੂੰ ਹੋਰ ਵਿਵਸਥਿਤ ਬਣਾਏਗੀ।

ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੁਦਰਤੀ ਖੇਤੀ ਨੂੰ ਪ੍ਰੋਤਸਾਹਨ ਦੇਣ ਲਈ ਇਸ ਵਿੱਤੀ ਸਾਲ ਦੇ ਬਜਟ ਵਿੱਚ ਕਈ ਠੋਸ ਫੈਸਲੇ ਲਏ ਹਨ। ਇਸੇ ਦਿਸ਼ਾ ਵਿੱਚ ਐਪੀਡਾ ਪ੍ਰਮਾਣਿਤ ਕੁਦਰਤੀ ਅਤੇ ਜੈਵਿਕ ਕਿਸਾਨਾਂ ਨੂੰ 5 ਸਾਲਾਂ ਤੱਕ ਪ੍ਰਤੀ ਸਾਲ 10 ਹਜ਼ਾਰ ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਗਿਆ ਹੈ। 

ਇਹ ਸਹਾਇਤਾ ਕਿਸਾਨਾਂ ਨੂੰ ਕੁਦਰਤੀ ਖੇਤੀ ਵੱਲ ਸਥਾਈ ਰੂਪ ਵਿੱਚ ਪ੍ਰੇਰਿਤ ਕਰੇਗੀ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਵਿੱਚ ਸਹਾਇਕ ਸਿੱਧ ਹੋਵੇਗੀ। ਖੇਤੀਬਾੜੀ ਵਿਭਾਗ ਦੀ ਮਲਕੀਅਤ ਵਾਲੀ ਲਗਭਗ 800 ਏਕੜ ਜ਼ਮੀਨ ਸਿਰਫ ਉਨ੍ਹਾਂ ਕਿਸਾਨਾਂ ਨੂੰ ਲੀਜ਼ 'ਤੇ ਦਿੱਤੀ ਜਾਵੇਗੀ ਜੋ ਅਗਲੇ ਘੱਟੋ-ਘੱਟ 10 ਸਾਲਾਂ ਤੱਕ ਉੱਥੇ ਕੁਦਰਤੀ ਅਤੇ ਜੈਵਿਕ ਖੇਤੀ ਕਰਨਗੇ। 

ਇਸੇ ਤਰ੍ਹਾਂ ਪੰਚਾਇਤੀ ਜ਼ਮੀਨ 'ਤੇ ਵੀ ਕੁਦਰਤੀ ਅਤੇ ਜੈਵਿਕ ਖੇਤੀ ਨੂੰ ਪ੍ਰੋਤਸਾਹਨ ਦੇਣ ਲਈ ਨਵੀਂ ਨੀਤੀ ਤਿਆਰ ਕੀਤੀ ਜਾ ਰਹੀ ਹੈ। ਕੁਦਰਤੀ ਖੇਤੀ ਦਾ ਸਭ ਤੋਂ ਵੱਡਾ ਲਾਭ ਉਦੋਂ ਹੀ ਮਿਲੇਗਾ ਜਦੋਂ ਕਿਸਾਨਾਂ ਨੂੰ ਉਨ੍ਹਾਂ ਦੇ ਉਤਪਾਦ ਦਾ ਉਚਿਤ ਮੁੱਲ ਪ੍ਰਾਪਤ ਹੋਵੇਗਾ। ਸੂਬੇ ਦੀਆਂ 10 ਮੰਡੀਆਂ ਵਿੱਚ ਕੁਦਰਤੀ ਅਤੇ ਜੈਵਿਕ ਕਿਸਾਨਾਂ ਲਈ ਵਿਸ਼ੇਸ਼ ਸਥਾਨ ਉਪਲਬਧ ਕਰਵਾਏ ਜਾਣਗੇ। 

ਇਸ ਦੇ ਨਾਲ-ਨਾਲ ਟੈਸਟਿੰਗ ਲੈਬਾਰਟਰੀਆਂ ਅਤੇ ਐਪੀਡਾ ਵੱਲੋਂ ਮਾਨਤਾ ਪ੍ਰਾਪਤ ਪ੍ਰਮਾਣੀਕਰਨ ਕੇਂਦਰ ਵੀ ਸਥਾਪਿਤ ਕੀਤੇ ਜਾਣਗੇ, ਤਾਂ ਜੋ ਕਿਸਾਨਾਂ ਨੂੰ ਆਪਣੀ ਉਪਜ ਦੀ ਗੁਣਵੱਤਾ ਪ੍ਰਮਾਣਿਤ ਕਰਵਾਉਣ ਅਤੇ ਬਿਹਤਰ ਬਾਜ਼ਾਰ ਪ੍ਰਾਪਤ ਕਰਨ ਵਿੱਚ ਸਹੂਲਤ ਮਿਲ ਸਕੇ।ਮੁੱਖ ਮੰਤਰੀ ਨਾਇਬ ਸਿੰਘ ਨੇ ਕਿਹਾ ਕਿ ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਕੁਰੂਕਸ਼ੇਤਰ ਜ਼ਿਲ੍ਹੇ ਵਿੱਚ 2 ਹਜ਼ਾਰ ਏਕੜ ਖੇਤਰ ਵਿੱਚ 'ਸਮਾਰਟ ਐਗਰੀਕਲਚਰ' ਯੋਜਨਾ ਸ਼ੁਰੂ ਕੀਤੀ ਜਾਵੇਗੀ। 

ਇਹ ਯੋਜਨਾ ਕੁਦਰਤੀ ਖੇਤੀ ਅਤੇ ਆਧੁਨਿਕ ਤਕਨੀਕ ਦਾ ਅਦਭੁਤ ਸੰਗਮ ਹੋਵੇਗੀ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਜੇਕਰ ਇਸ ਯੋਜਨਾ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾ ਦਾ ਨੁਕਸਾਨ ਹੁੰਦਾ ਹੈ, ਤਾਂ ਉਸ ਦੀ ਭਰਪਾਈ ਹਰਿਆਣਾ ਸਰਕਾਰ ਕਰੇਗੀ। ਉਨ੍ਹਾਂ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਸਾਧਨਾ ਕੇਂਦਰ ਵਿੱਚ ਖੇਡ ਨਰਸਰੀ ਰਾਹੀਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹੈ। 

ਹਰਿਆਣਾ ਖੇਡਾਂ ਦਾ ਪਾਵਰ ਹਾਊਸ ਹੈ। ਦੇਸ਼ ਲਈ ਸਭ ਤੋਂ ਵੱਧ ਤਗਮੇ ਜਿੱਤਣ ਵਾਲੇ ਖਿਡਾਰੀਆਂ ਵਿੱਚ ਹਰਿਆਣਾ ਦੇ ਖਿਡਾਰੀਆਂ ਦਾ ਮਹੱਤਵਪੂਰਨ ਯੋਗਦਾਨ ਰਿਹਾ ਹੈ। ਜੇਕਰ ਪਿੰਡਾਂ ਵਿੱਚ ਖੇਡ ਪ੍ਰਤਿਭਾਵਾਂ ਨੂੰ ਸਹੀ ਅਵਸਰ ਅਤੇ ਸਿਖਲਾਈ ਮਿਲੇ, ਤਾਂ ਆਉਣ ਵਾਲੇ ਸਮੇਂ ਵਿੱਚ ਇਹ ਕੇਂਦਰ ਵੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਤਿਆਰ ਕਰਨ ਦਾ ਕਾਰਜ ਕਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਸਮਾਜ ਦਾ ਅਸਲ ਵਿਕਾਸ ਉਦੋਂ ਹੀ ਸੰਭਵ ਹੈ, ਜਦੋਂ ਉਸ ਦੇ ਕਮਜ਼ੋਰ ਅਤੇ ਵਾਂਝੇ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲੇ। ਇੱਥੇ ਅਜਿਹੇ ਹੋਸਟਲ  ਸੰਚਾਲਿਤ ਕੀਤੇ ਜਾਣਗੇ, ਜਿੱਥੇ ਗਰੀਬ ਪਰਿਵਾਰਾਂ ਦੇ ਬੱਚੇ ਰਹਿ ਕੇ ਸਿੱਖਿਆ ਪ੍ਰਾਪਤ ਕਰ ਸਕਣਗੇ ਅਤੇ ਆਪਣੇ ਸ਼ਖਸੀਅਤ ਦਾ ਵਿਕਾਸ ਕਰ ਸਕਣਗੇ। ਇਹ ਸਿਰਫ ਹੋਸਟਲ ਨਹੀਂ ਹੋਣਗੇ, ਸਗੋ ਪ੍ਰਤਿਭਾਵਾਂ ਦੇ ਨਿਰਮਾਣ ਕੇਂਦਰ ਹੋਣਗੇ। 

ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਵੀ ਇਸੇ 'ਅਤੋਂਦੇਯ ਦੇ ਵਿਚਾਰ ਨੂੰ ਅੱਗੇ ਵਧਾ ਰਿਹਾ ਹੈ। ਇੱਥੇ ਸੇਵਾ ਦਾ ਭਾਵ ਹੈ, ਸਮਾਜ ਨੂੰ ਜੋੜਨ ਦਾ ਸੰਕਲਪ ਹੈ ਅਤੇ ਭਵਿੱਖ ਨਿਰਮਾਣ ਦੀ ਦ੍ਰਿਸ਼ਟੀ ਹੈ। ਇਹ ਕੇਂਦਰ ਆਉਣ ਵਾਲੇ ਸਮੇਂ ਵਿੱਚ ਪੂਰੇ ਦੇਸ਼ ਲਈ ਇੱਕ ਆਦਰਸ਼ ਮਾਡਲ ਬਣ ਸਕਦਾ ਹੈ ਕਿ ਕਿਸ ਤਰ੍ਹਾਂ ਸਮਾਜ ਦੀ ਸ਼ਕਤੀ, ਸੰਸਕ੍ਰਿਤੀ ਦੇ ਮੁੱਲਾਂ ਅਤੇ ਆਧੁਨਿਕ ਵਿਕਾਸ ਦੀਆਂ ਅਵਧਾਰਨਾਵਾਂ ਨੂੰ ਇੱਕ ਸਾਂਝੇ ਰੂਪ ਵਿੱਚ ਜੋੜ ਕੇ ਤਬਦੀਲੀ ਲਿਆਂਦੀ ਜਾ ਸਕਦੀ ਹੈ। 

ਇਹ ਕੇਂਦਰ ਸਿਰਫ ਪਾਣੀਪਤ ਜਾਂ ਹਰਿਆਣਾ ਤੱਕ ਸੀਮਿਤ ਨਹੀਂ ਰਹੇਗਾ, ਸਗੋ ਦੇਸ਼ ਭਰ ਵਿੱਚ ਗ੍ਰਾਮ ਵਿਕਾਸ, ਹੁਨਰ ਵਿਕਾਸ, ਕੁਦਰਤੀ ਖੇਤੀ, ਖੇਡ ਪ੍ਰੋਤਸਾਹਨ ਅਤੇ ਸਮਾਜਿਕ ਉਥਾਨ ਦਾ ਇੱਕ ਪ੍ਰੇਰਨਾਦਾਇਕ ਮਾਡਲ ਬਣ ਕੇ ਉਭਰੇਗਾ। ਮੁੱਖ ਮੰਤਰੀ ਨਾਇਬ ਸਿੰਘ ਨੇ ਸਾਰੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਪਿੰਡਾਂ ਨੂੰ ਆਤਮਨਿਰਭਰ ਬਣਾਉਣ, ਨੌਜਵਾਨਾਂ ਨੂੰ ਸਮਰੱਥ ਬਣਾਉਣ, ਕਿਸਾਨਾਂ ਨੂੰ ਖੁਸ਼ਹਾਲ ਬਣਾਉਣ, ਬੱਚਿਆਂ ਨੂੰ ਮੌਕਾ ਦੇਣ ਅਤੇ ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਆਪਣਾ ਯੋਗਦਾਨ ਪਾਉਣ। 

ਸ੍ਰੀ ਮਾਧਵ ਜਨ ਸੇਵਾ ਨਿਆਸ ਦੇ ਪ੍ਰਧਾਨ ਪਵਨ ਜਿੰਦਲ ਨੇ ਮੁੱਖ ਮੰਤਰੀ ਦਾ ਉੱਥੇ ਪਹੁੰਚਣ 'ਤੇ ਸਵਾਗਤ ਅਤੇ ਅਭਿਨੰਦਨ ਕੀਤਾ। ਮੁੱਖ ਮੰਤਰੀ ਨੇ ਸੰਸਥਾਨ ਵਿੱਚ ਪਹੁੰਚਣ 'ਤੇ ਭਾਰਤ ਮਾਤਾ ਦੀ ਪ੍ਰਤਿਮਾ 'ਤੇ ਪੁਸ਼ਪ ਅਰਪਿਤ ਕੀਤੇ ਅਤੇ ਉਨ੍ਹਾਂ ਨੂੰ ਨਮਨ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ 'ਵੰਦੇ ਮਾਤਰਮ' ਨਾਲ ਕੀਤੀ ਗਈ। 

ਇਸ ਮੌਕੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ, ਪਾਣੀਪਤ ਸ਼ਹਿਰੀ ਵਿਧਾਇਕ ਪ੍ਰਮੋਦ ਵਿਜ, ਸਮਾਲਖਾ ਦੇ ਵਿਧਾਇਕ ਮਨਮੋਹਨ ਭਡਾਨਾ ਵੀ ਮੌਜੁਦ ਰਹੇ।

 

Tags: Nayab Singh Saini , Chief Minister of Haryana , BJP Haryana , Mahipal Dhanda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD