Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ

ਹੋਰ ਬਿਮਾਰੀਆਂ ਵਾਂਗ ਨਸ਼ਿਆਂ ਦੀ ਬਿਮਾਰੀ ਦਾ ਇਲਾਜ ਵੀ ਸੰਭਵ: ਸਿਹਤ ਮੰਤਰੀ

Dr Balbir Singh, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Gurpreet Singh

Gurpreet Singh

5 Dariya News

ਪਟਿਆਲਾ , 06 Jun 2026

Last updated on: Jun 06, 2026, 18:16 IST

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ “ਯੁੱਧ ਨਸ਼ਿਆਂ ਵਿਰੁੱਧ” ਦੇ ਦੂਜੇ ਪੜਾਅ ਦੌਰਾਨ ਇਹ ਮੁਹਿੰਮ ਹੁਣ ਲੋਕ ਲਹਿਰ ਦਾ ਰੂਪ ਧਾਰ ਚੁੱਕੀ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਸ ਮੁਹਿੰਮ ਨੂੰ ਲੋਕਾਂ ਵੱਲੋਂ ਭਾਰੀ ਸਮਰਥਨ ਮਿਲ ਰਿਹਾ ਹੈ, ਜੋ ਇਸਦੀ ਸਫਲਤਾ ਦਾ ਸਭ ਤੋਂ ਵੱਡਾ ਸਬੂਤ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਾ ਇੱਕ ਬਿਮਾਰੀ ਹੈ ਅਤੇ ਜਿਵੇਂ ਹਰ ਬਿਮਾਰੀ ਦਾ ਇਲਾਜ ਸੰਭਵ ਹੁੰਦਾ ਹੈ, ਉਸੇ ਤਰ੍ਹਾਂ ਨਸ਼ੇ ਦਾ ਇਲਾਜ ਵੀ ਪੂਰੀ ਤਰ੍ਹਾਂ ਸੰਭਵ ਹੈ। ਉਨ੍ਹਾਂ ਦ੍ਰਿੜਤਾ ਨਾਲ ਕਿਹਾ ਕਿ ਸਰਕਾਰ ਨਸ਼ੇ ਕਰਦੇ ਨੌਜਵਾਨਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਵਚਨਬੱਧ ਹੈ ।

ਉਨ੍ਹਾਂ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਈ-ਰਿਕਸ਼ਿਆਂ ਵਿੱਚ ਲਗਾਏ ਗਏ ਸ਼ਿਕਾਇਤ ਬਕਸਿਆਂ ਦਾ ਕਾਫ਼ੀ ਵਧੀਆ ਨਤੀਜਾ ਸਾਹਮਣੇ ਆਇਆ ਹੈ। ਇਨ੍ਹਾਂ ਬਕਸਿਆਂ ਰਾਹੀਂ ਲੋਕ ਬਿਨਾਂ ਕਿਸੇ ਡਰ ਦੇ ਨਸ਼ਿਆਂ ਨਾਲ ਸੰਬੰਧਿਤ ਸ਼ਿਕਾਇਤਾਂ ਦਰਜ ਕਰਵਾ ਰਹੇ ਹਨ, ਜਿਸ ਨਾਲ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਕਰਨ ਵਿੱਚ ਮਦਦ ਮਿਲ ਰਹੀ ਹੈ।

ਸਿਹਤ ਮੰਤਰੀ ਨੇ ਇਹ ਵੀ ਕਿਹਾ ਕਿ ਪਿੰਡ ਪੱਧਰ ’ਤੇ ਵੀ ਇਸ ਮੁਹਿੰਮ ਨੂੰ ਵੱਡਾ ਜ਼ੋਰ ਮਿਲ ਰਿਹਾ ਹੈ। ਵੀ.ਡੀ.ਸੀ. ਮੈਂਬਰ ਘਰ-ਘਰ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰ ਰਹੇ ਹਨ ਅਤੇ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰ ਰਹੇ ਹਨ। ਇਹ ਜਾਗਰੂਕਤਾ ਮੁਹਿੰਮ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨੂੰ ਉਤਸ਼ਾਹਿਤ ਕਰ ਰਹੀ ਹੈ। ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਸਪੋਰਟਸ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਉਹ ਆਪਣੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾ ਸਕਣ।

ਡਾ. ਬਲਬੀਰ ਸਿੰਘ ਨੇ ਅੰਤ ਵਿੱਚ ਕਿਹਾ ਕਿ ਇਹ ਮੁਹਿੰਮ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਹਰ ਪੰਜਾਬੀ ਦੀ ਜ਼ਿੰਮੇਵਾਰੀ ਹੈ। ਜੇਕਰ ਸਾਰਾ ਸਮਾਜ ਇਕੱਠੇ ਹੋ ਕੇ ਇਸ ਬੁਰਾਈ ਦੇ ਖ਼ਿਲਾਫ਼ ਖੜ੍ਹਾ ਹੋਵੇ, ਤਾਂ ਨਸ਼ਾ ਮੁਕਤ ਪੰਜਾਬ ਦਾ ਸੁਪਨਾ ਜ਼ਰੂਰ ਸਾਕਾਰ ਹੋਵੇਗਾ। ਇਸ ਮੌਕੇ ਐਸ ਡੀ ਐਮ ਗੁਰਦੇਵ ਸਿੰਘ ਧੰਮ, ਪੁਲੀਸ ਵਿਭਾਗ ਦੇ ਅਧਿਕਾਰੀ, ਕੌਂਸਲਰਜ਼ ਜਸਬੀਰ ਗਾਂਧੀ, ਦੇਵਿੰਦਰ ਕੌਰ, ਮੋਹਿਤ ਕੁਮਾਰ, ਜਤਿੰਦਰ ਕੌਰ ਐਸ ਕੇ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੀ ਡੀ ਸੀ ਮੈਂਬਰ ਮੋਜੂਦ ਸਨ।

 

Tags: Dr Balbir Singh , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD