Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ

ਵਿਰੋਧ ਪ੍ਰਗਟਾਉਂਦਿਆਂ ਪਾਰਟੀ ਵਰਕਰਾਂ ਨੇ ਵਿਸ਼ੇਸ਼ ਪ੍ਰਦਰਸ਼ਨ ਕਰਕੇ ਝਾੜੂਆਂ ਨੂੰ ਖੋਲ੍ਹਿਆ

Protest, Punjab Pradesh Congress Committee, Congress, Punjab Congress

Gurpreet Singh

Gurpreet Singh

5 Dariya News

ਚੰਡੀਗੜ੍ਹ , 06 Jun 2026

Last updated on: Jun 06, 2026, 18:32 IST

ਪੰਜਾਬ ਭਰ ਅੰਦਰ ਕਾਂਗਰਸੀ ਵਰਕਰਾਂ ਨੇ ਹੋਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਵਿੱਚ ਪਾਰਟੀ ਵਰਕਰ ਅਰਸ਼ਦੀਪ ਸਿੰਘ ਨੂੰ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ “ਝਾੜੂ” ਦੀ ਕਥਿਤ “ਬੇਅਦਬੀ” ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤੇ। ਸੂਬੇ ਭਰ ਵਿਚ ਕਾਂਗਰਸੀ ਵਰਕਰਾਂ ਨੇ ਆਪਣੇ ਸਾਥੀ ਖਿਲਾਫ ਸਰਕਾਰੀ ਕਰਵਾਈ ਦੇ ਵਿਰੋਧ ਵਜੋਂਬਪ੍ਰਤੀਕਾਤਮਕ ਤੌਰ ਵੱਖ-ਵੱਖ ਥਾਵਾਂ ‘ਤੇ ਝਾੜੂਆਂ ਨੂੰ ਖੋਲ੍ਹ ਕੇ ਪ੍ਰਦਰਸ਼ਨ ਕੀਤਾ।

ਇਸ ਤੋਂ ਪਹਿਲਾਂ, ਦਿਨ ਵਿਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਸਧਾਰਨ ਪ੍ਰਤੀਕਾਤਮਕ ਵਿਰੋਧੀ ਕਰਨ ਲਈ ਕਾਂਗਰਸੀ ਵਰਕਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਦੀ “ਤਾਨਾਸ਼ਾਹੀ” ਭਰੀ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਨੇ ਕਿਹਾ ਕਿ ਸਿਰਫ਼ ਇਸ ਲਈ ਕਿ ਇੱਕ ਕਾਂਗਰਸੀ ਵਰਕਰ ਨੇ ਝਾੜੂ ਨੂੰ ਖੋਲ੍ਹ ਦਿੱਤਾ ਸੀ, ਉਸ ਖ਼ਿਲਾਫ਼ ਕੀਤੀ ਗਈ ਕਾਰਵਾਈ ਇਹ ਦਰਸਾਉਂਦੀ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕਿੰਨੀ ਨਿਰਾਸ਼ ਅਤੇ ਅਸੁਰੱਖਿਅਤ ਮਹਿਸੂਸ ਕਰ ਰਹੀ ਹੈ।

ਵੜਿੰਗ ਨੇ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ ਨੇ ਆਪਣੇ ਪਾਰਟੀ ਚਿੰਨ੍ਹ ਦੀ ਕਥਿਤ ਬੇਅਦਬੀ ਸਮਝਦਿਆਂ ਅਰਸ਼ਦੀਪ ਨੂੰ ਗ੍ਰਿਫ਼ਤਾਰ ਕਰਨ ਵਿੱਚ ਕੋਈ ਦੇਰੀ ਨਹੀਂ ਕੀਤੀ, ਉੱਥੇ ਹੀ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਕਾਰਵਾਈ ਕਰਨ ਸਮੇਂ ਪੂਰੀ ਤਰ੍ਹਾਂ ਨਾਕਾਮ ਅਤੇ ਅਸਹਾਇ ਸਾਬਤ ਹੋਈ ਹੈ। ਉਨ੍ਹਾਂ ਨੇ ਆਪ ਅਤੇ ਇਸਦੇ ਆਗੂਆਂ ਨੂੰ ਯਾਦ ਕਰਵਾਇਆ ਕਿ ਪਾਰਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿੱਚ 24 ਘੰਟਿਆਂ ਅੰਦਰ ਇਨਸਾਫ਼ ਦੇਣ ਦਾ ਵਾਅਦਾ ਕੀਤਾ ਸੀ, ਲੇਕਿਨ ਹੁਣ ਚਾਰ ਸਾਲ ਤੋਂ ਵੱਧ ਸਮੇਂ ਤੋਂ ਸੱਤਾ ਵਿੱਚ ਹੋਣ ਦੇ ਬਾਵਜੂਦ ਕੋਈ ਢੁੱਕਵੀਂ ਕਾਰਵਾਈ ਨਹੀਂ ਹੋਈ ਹੈ।

ਇਸ ਮੌਕੇ ਸੂਬਾ ਕਾਂਗਰਸ ਪ੍ਰਧਾਨ ਨੇ ਸੂਬੇ ਭਰ ਵਿੱਚ ਪ੍ਰਦਰਸ਼ਨ ਕਰਨ ਵਾਲੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਕੀਤਾ ਅਤੇ ਅਰਸ਼ਦੀਪ ਨਾਲ ਏਕਜੁੱਟਤਾ ਪ੍ਰਗਟਾਈ। ਉਨ੍ਹਾਂ ਨੇ ਕਿਹਾ ਕਿ ਇੱਕ ਆਪ ਵਿਰੋਧੀ ਪ੍ਰਦਰਸ਼ਨ ਲਈ ਅਰਸ਼ਦੀਪ ਦੀ ਗ੍ਰਿਫ਼ਤਾਰੀ ਦੇ ਹੁਕਮ ਦੇ ਕੇ ਆਮ ਆਦਮੀ ਪਾਰਟੀ ਨੇ ਆਪਣੀ ਅਸੁਰੱਖਿਆ ਦੀ ਭਾਵਨਾ ਨੂੰ ਬੇਨਕਾਬ ਕਰ ਦਿੱਤਾ ਹੈ।

ਵੜਿੰਗ ਨੇ ਕਿਹਾ ਕਿ ਝਾੜੂ ਨੂੰ “ਖੋਲ੍ਹਣਾ” ਸਿਰਫ਼ ਸ਼ੁਰੂਆਤ ਹੈ ਅਤੇ ਇਸਦਾ ਅਸਰ ਹੁਣ ਤੋਂ ਇਨ੍ਹਾਂ ਉੱਪਰ ਨਜਰ ਆਉਣ ਲੱਗਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਲੋਕਾਂ ਨੇ ਸਿਰਫ਼ ਝਾੜੂ ਨੂੰ ਖੋਲ੍ਹਣਾ ਸ਼ੁਰੂ ਕੀਤਾ ਹੈ, ਜਿਸਨੂੰ ਤੁਸੀਂ ਬੇਅਦਬੀ ਕਹਿ ਰਹੇ ਹੋ। ਫਿਰ ਤੁਸੀਂ ਕੀ ਕਰੋਗੇ ਜਦੋਂ ਲੋਕ ਚੋਣਾਂ ਵਿੱਚ ਤੁਹਾਨੂੰ ਪੰਜਾਬ ਤੋਂ ਪੂਰੀ ਤਰ੍ਹਾਂ ਬਾਹਰ ਕਰ ਦੇਣਗੇ? 

ਉਨ੍ਹਾਂ ਨੇ ਆਪ ਦੇ ਆਗੂਆਂ ਨੂੰ ਕਿਹਾ ਕਿ ਇਨ੍ਹਾਂ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਵਿਰੋਧੀ ਧਿਰ ਖ਼ਿਲਾਫ਼ ਕੋਈ ਵੀ ਤਾਨਾਸ਼ਾਹੀ ਕਾਰਵਾਈ ਇਸਨੂੰ ਰੋਕ ਨਹੀਂ ਸਕਦੀ।

 

Tags: Protest , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD