Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼

ਬਲਾਚੌਰ ਨੇੜੇ ਸੁੰਨਸਾਨ ਪਏ ਕਮਿਊਨਿਟੀ ਹੈਲਥ ਸੈਂਟਰ ਦੀ ਦਿਖਾਈ ਹਕੀਕਤ

Amrinder Singh Raja Warring, Congress, Punjab Congress, Amarinder Singh Raja Warring

5 Dariya News

5 Dariya News

5 Dariya News

ਚੰਡੀਗੜ੍ਹ , 06 Jun 2026

Last updated on: Jun 07, 2026, 09:42 IST

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਬਲਾਚੌਰ ਨੇੜੇ ਸਥਿਤ ਇੱਕ ਸੁੰਨਸਾਨ ਪਏ ਹਸਪਤਾਲ ਦੀ ਲਾਈਵ ਵੀਡੀਓ ਦਿਖਾਉਂਦਿਆਂ, ਕਿਹਾ ਕਿ ਉੱਥੇ ਨਾ ਕੋਈ ਡਾਕਟਰ ਸੀ, ਨਾ ਸਹਾਇਕ ਸਟਾਫ਼ ਅਤੇ ਨਾ ਹੀ ਕੋਈ ਮਰੀਜ਼ ਸੀ। ਉਨ੍ਹਾਂ ਨੇ ਕਿਹਾ ਕਿ ਇਸ਼ਤਿਹਾਰਾਂ ਰਾਹੀਂ ਕੀਤੇ ਜਾਂਦੇ ਦਾਅਵਿਆਂ ਦੇ ਉਲਟ ਪੰਜਾਬ ਦੀਆਂ ਸਿਹਤ ਸੇਵਾਵਾਂ ਦੀ ਇਹੀ ਅਸਲ ਹਕੀਕਤ ਹੈ।

ਇਸ ਦੌਰਾਨ ਵੜਿੰਗ ਸਥਾਨਕ ਕਾਂਗਰਸੀ ਆਗੂ ਅਜੈ ਮੰਗੂਪੁਰ ਦੇ ਨਾਲ ਕਮਿਊਨਿਟੀ ਹੈਲਥ ਸੈਂਟਰ ਦੇ ਅੰਦਰ ਗਏ ਅਤੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ। ਇੱਥੇ ਸਾਰੇ ਵਿਭਾਗ ਸੁੰਨੇ ਪਏ ਸਨ। ਜਦਕਿ ਮੌਜੂਦ ਲੋਕਾਂ ਨੇ ਦੱਸਿਆ ਕਿ ਇੱਥੇ ਨਾ ਕੋਈ ਡਾਕਟਰ ਹੈ, ਨਾ ਮਹਿਲਾ ਡਾਕਟਰ ਅਤੇ ਨਾ ਹੀ ਕੋਈ ਜਾਂਚ ਸਹੂਲਤ ਉਪਲਬਧ ਹੈ। ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਵੜਿੰਗ ਨੇ ਕਿਹਾ ਕਿ ਇੱਕ ਵਿਸ਼ਾਲ ਅਤੇ ਖੁੱਲ੍ਹੀ ਇਮਾਰਤ ਨੂੰ ਬੇਕਾਰ ਬਣਾ ਕੇ ਛੱਡ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਇਸ ਗੱਲ ਦੀ ਜਿਉਂਦੀ ਜਾਗਦੀ ਉਦਾਹਰਨ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੀ ਸਿਹਤ ਪ੍ਰਣਾਲੀ ਨੂੰ ਕਿਸ ਤਰ੍ਹਾਂ ਤਬਾਹ ਕਰ ਦਿੱਤਾ ਹੈ ਅਤੇ ਇਸਦੇ ਬਾਵਜੂਦ ਉਹ ਖ਼ਾਸ “ਹੈਲਥ ਮਾਡਲ” ਦੇ ਦਾਅਵੇ ਕਰ ਰਹੀ ਹੈ। ਸਥਾਨਕ ਨਿਵਾਸੀਆਂ ਦਾ ਹਵਾਲਾ ਦਿੰਦਿਆਂ, ਸੂਬਾ ਕਾਂਗਰਸ ਪ੍ਰਧਾਨ ਨੇ ਜ਼ਿਕਰ ਕੀਤਾ ਕਿ ਆਪ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਇਸ ਸੀਐਚਸੀ ਵਿੱਚ ਰੈਗੂਲਰ ਤੌਰ ਤੇ ਡਾਕਟਰ ਅਤੇ ਗਾਇਨਕੋਲੋਜਿਸਟ ਤਾਇਨਾਤ ਹੁੰਦੇ ਸਨ।

ਪਰ ਆਪ ਸਰਕਾਰ ਦੇ ਆਉਣ ਤੋਂ ਬਾਅਦ ਇਹ ਸਾਰੀਆਂ ਸਹੂਲਤਾਂ ਖਤਮ ਹੋ ਗਈਆਂ ਹਨ। ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਲਾਈਵ ਹੁੰਦਿਆਂ ਖੁਲਾਸਾ ਕੀਤਾ ਕਿ ਇਹ ਆਪ ਸਰਕਾਰ ਦੇ ਝੂਠੇ ਦਾਅਵਿਆਂ ਦੀ ਅਸਲ ਹਕੀਕਤ ਹੈ ਕਿ ਉਸਨੇ ਪੰਜਾਬ ਦੀ ਸਿਹਤ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦੀ ਅਸਲ ਹਾਲਤ ਦਿਖਾਉਣਾ ਚਾਹੁੰਦੇ ਸਨ।

ਵੜਿੰਗ ਨੇ ਇਹ ਵੀ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਹੋਰ ਸਿਹਤ ਅਤੇ ਸਿੱਖਿਆ ਸੰਸਥਾਵਾਂ ਦਾ ਵੀ ਦੌਰਾ ਕਰਨਗੇ, ਜਿਹੜੀਆਂ ਆਪ ਸਰਕਾਰ ਦੇ ਸ਼ਾਸਨ ਦੌਰਾਨ ਬਦਹਾਲ ਹੋ ਚੁੱਕੀਆਂ ਹਨ। ਉਨ੍ਹਾਂ ਨੇ ਕਿਹਾ ਕਿ ਅਸੀਂ ਇਨ੍ਹਾਂ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਬੇਨਕਾਬ ਕਰਾਂਗੇ।

 

Tags: Amrinder Singh Raja Warring , Congress , Punjab Congress , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD