Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ

ਝਾੜੂ ਖੋਲ੍ਹਣ ਦੇ ਮਾਮਲੇ 'ਤੇ ਆਪ ਦੀ ਤਾਨਾਸ਼ਾਹੀ ਪ੍ਰਤੀਕਿਰਿਆ ਦੀ ਕੀਤੀ ਨਿੰਦਾ

Amrinder Singh Raja Warring, Congress, Punjab Congress, Amarinder Singh Raja Warring, Tanda, Hoshiarpur

5 Dariya News

5 Dariya News

5 Dariya News

ਟਾਂਡਾ (ਹੁਸ਼ਿਆਰਪੁਰ) , 06 Jun 2026

Last updated on: Jun 07, 2026, 09:51 IST

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਪਾਰਟੀ ਵਰਕਰਾਂ ਨਾਲ ਮਿਲ ਕੇ ਝਾੜੂ ਖੋਲ੍ਹ ਕੇ ਰੋਸ ਪ੍ਰਗਟ ਕੀਤਾ। ਇਹ ਪ੍ਰਦਰਸ਼ਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਥਿਤ ਤੌਰ 'ਤੇ ਝਾੜੂ ਦੀ ਬੇਅਦਬੀ ਦੇ ਦੋਸ਼ ਹੇਠ ਇਕ ਕਾਂਗਰਸੀ ਵਰਕਰ ਨੂੰ ਜੇਲ੍ਹ ਭੇਜਣ ਦੇ ਵਿਰੋਧ ਵਜੋਂ ਕੀਤਾ ਗਿਆ ਸੀ। ਇਸ ਤੋਂ ਇਲਾਵਾ, ਵੜਿੰਗ ਨੇ ਇੱਥੇ ਪਾਰਟੀ ਵਰਕਰ ਅਰਸ਼ਦੀਪ ਅਤੇ ਉਸਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਵੀ ਕੀਤੀ।

ਅਰਸ਼ਦੀਪ ਨੂੰ ਪੰਜਾਬ ਪੁਲਿਸ ਵੱਲੋਂ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਦੀ ਕਥਿਤ “ਬੇਅਦਬੀ” ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਵੜਿੰਗ ਨੇ ਅਰਸ਼ਦੀਪ ਅਤੇ ਉਸਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ, ਕਿਹਾ ਕਿ ਪਾਰਟੀ ਦਾ ਹਰ ਆਗੂ ਤੇ ਵਰਕਰ ਉਸਦੇ ਨਾਲ ਖੜ੍ਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਭਰ ਵਿੱਚ ਕਾਂਗਰਸ ਵਰਕਰਾਂ ਨੇ ਉਸਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤੇ ਹਨ।

ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਝਾੜੂ ਨੂੰ ਖੋਲ੍ਹਣਾ ਤਾਂ ਸਿਰਫ਼ ਸ਼ੁਰੂਆਤ ਹੈ ਅਤੇ ਅਗਲੀਆਂ ਚੋਣਾਂ ਤੱਕ ਪੂਰੀ ਆਪ ਦੇ ਖੁੱਲ੍ਹ ਕੇ ਬਿਖਰਨ ਨਾਲ ਇਸਦਾ ਅੰਤ ਹੋਵੇਗਾ। ਉਨ੍ਹਾਂ ਨੇ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਆਪ ਦਾ ਨਾਮੋ-ਨਿਸ਼ਾਨ ਮਿਟ ਜਾਵੇਗਾ। ਉਨ੍ਹਾਂ ਨੇ ਆਪ ਆਗੂਆਂ ਉੱਪਰ ਤੰਜ਼ ਕਸਦਿਆਂ, ਕਿਹਾ ਕਿ ਉਹ ਝਾੜੂ ਨੂੰ ਲੈ ਕੇ ਇੰਨੇ “ਸੰਵੇਦਨਸ਼ੀਲ” ਨਾ ਹੋਣ ਅਤੇ ਹਰ ਗੱਲ ਨੂੰ ਬੇਅਦਬੀ ਨਾ ਸਮਝਣ।

ਵੜਿੰਗ ਨੇ ਕਿਹਾ ਕਿ ਇੱਕ ਛੋਟੇ ਜਿਹੇ ਵਿਰੋਧ ਪ੍ਰਦਰਸ਼ਨ ਲਈ ਅਰਸ਼ਦੀਪ ਦੀ ਗ੍ਰਿਫ਼ਤਾਰੀ ਦੇ ਹੁਕਮ ਦੇਣਾ ਦਰਸਾਉਂਦਾ ਹੈ ਕਿ ਆਪ ਆਪਣੀ ਸੰਭਾਵਿਤ ਹਾਰ ਨੂੰ ਦੇਖਦਿਆਂ ਕਿੰਨੀ ਅਸੁਰੱਖਿਆ ਮਹਿਸੂਸ ਕਰ ਰਹੀ ਹੈ। ਉਨ੍ਹਾਂ ਨੇ ਅਰਸ਼ਦੀਪ ਨੂੰ ਸਿਰਫ਼ ਇੱਕ ਪ੍ਰਤੀਕਾਤਮਕ ਵਿਰੋਧ ਦੇ ਤੌਰ 'ਤੇ ਝਾੜੂ ਖੋਲ੍ਹਣ ਲਈ ਗ੍ਰਿਫ਼ਤਾਰ ਕਰਨ ਨੂੰ ਪੰਜਾਬ ਪੁਲਿਸ ਦੀ “ਤਾਨਾਸ਼ਾਹੀ” ਵਾਲੀ ਕਾਰਵਾਈ ਕਰਾਰ ਦਿੰਦਿਆਂ, ਇਸਦੀ ਸਖ਼ਤ ਨਿੰਦਾ ਕੀਤੀ।

ਉਨ੍ਹਾਂ ਨੇ ਕਿਹਾ ਕਿ ਇੱਕ ਕਾਂਗਰਸੀ ਵਰਕਰ ਖ਼ਿਲਾਫ਼ ਸਿਰਫ਼ ਇਸ ਲਈ ਕਾਰਵਾਈ ਕਰਨਾ ਕਿ ਉਸਨੇ ਝਾੜੂ ਨੂੰ ਖੋਲ੍ਹਿਆ ਸੀ, ਇਹ ਦਰਸਾਉਂਦਾ ਹੈ ਕਿ ਪੰਜਾਬ ਵਿੱਚ ਆਪ ਸਰਕਾਰ ਕਿੰਨੀ ਨਿਰਾਸ਼ ਅਤੇ ਅਸੁਰੱਖਿਅਤ ਹੋ ਚੁੱਕੀ ਹੈ। ਵੜਿੰਗ ਨੇ ਕਿਹਾ ਕਿ ਜਿੱਥੇ ਆਪ ਨੇ ਆਪਣੇ ਪਾਰਟੀ ਚਿੰਨ੍ਹ ਦੀ ਕਥਿਤ ਬੇਅਦਬੀ ਦੇ ਮਾਮਲੇ ਵਿੱਚ ਅਰਸ਼ਦੀਪ ਨੂੰ ਗ੍ਰਿਫ਼ਤਾਰ ਕਰਨ ਵਿੱਚ ਕੋਈ ਦੇਰੀ ਨਹੀਂ ਕੀਤੀ, ਉੱਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਕਾਰਵਾਈ ਕਰਨ ਵੇਲੇ ਪੂਰੀ ਤਰ੍ਹਾਂ ਨਾਕਾਮ ਰਹੀ ਹੈ।

ਉਨ੍ਹਾਂ ਨੇ ਆਪ ਅਤੇ ਇਸਦੇ ਆਗੂਆਂ ਨੂੰ ਯਾਦ ਦਿਵਾਇਆ ਕਿ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ 24 ਘੰਟਿਆਂ ਦੇ ਅੰਦਰ ਇਨਸਾਫ਼ ਦੇਣ ਦਾ ਵਾਅਦਾ ਕੀਤਾ ਸੀ, ਲੇਕਿਨ ਚਾਰ ਸਾਲ ਤੋਂ ਵੱਧ ਸਮੇਂ ਤੋਂ ਸੱਤਾ ਵਿੱਚ ਹੋਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਹੋਈ। ਵੜਿੰਗ ਨੇ ਕਿਹਾ ਕਿ ਝਾੜੂ ਨੂੰ “ਖੋਲ੍ਹਣ” ਦੀ ਕਾਰਵਾਈ ਸਿਰਫ਼ ਸ਼ੁਰੂਆਤ ਹੈ ਅਤੇ ਇਸਨੇ ਪਹਿਲਾਂ ਹੀ ਆਪ ਆਗੂਆਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ।

ਅੱਜ ਲੋਕਾਂ ਨੇ ਸਿਰਫ਼ ਝਾੜੂ ਨੂੰ ਖੋਲ੍ਹਣਾ ਸ਼ੁਰੂ ਕੀਤਾ ਹੈ, ਜਿਸਨੂੰ ਤੁਸੀਂ ਬੇਅਦਬੀ ਸਮਝਦੇ ਹੋ। ਜਦੋਂ ਚੋਣਾਂ ਵਿੱਚ ਲੋਕ ਤੁਹਾਨੂੰ ਪੂਰੀ ਤਰ੍ਹਾਂ ਪੰਜਾਬ ਵਿੱਚੋਂ ਬਾਹਰ ਕੱਢ ਦੇਣਗੇ ਤਾਂ ਤੁਸੀਂ ਕੀ ਕਰੋਗੇ? ਉਨ੍ਹਾਂ ਨੇ ਆਪ ਆਗੂਆਂ ਨੂੰ ਕਿਹਾ ਕਿ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਵਿਰੋਧੀ ਧਿਰ ਖ਼ਿਲਾਫ਼ ਕੋਈ ਵੀ ਤਾਨਾਸ਼ਾਹੀ ਜਾਂ ਅਧਿਕਾਰਵਾਦੀ ਕਾਰਵਾਈ ਇਸਨੂੰ ਰੋਕ ਨਹੀਂ ਸਕਦੀ। ਇਸ ਮੌਕੇ ਸੂਬਾ ਕਾਂਗਰਸ ਪ੍ਰਧਾਨ ਨਾਲ ਪਾਰਟੀ ਦੇ ਸੀਨੀਅਰ ਆਗੂਆਂ ਵਿੱਚ ਸੰਗਤ ਸਿੰਘ ਗਿਲਜੀਆਂ ਅਤੇ ਹੋਰ ਨੇਤਾ ਵੀ ਮੌਜੂਦ ਸਨ।

 

Tags: Amrinder Singh Raja Warring , Congress , Punjab Congress , Amarinder Singh Raja Warring , Tanda , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD