Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ

ਨਸ਼ਾ ਮੁਕਤੀ ਮੋਰਚੇ ਵੱਲੋਂ ਹਲਕਾ ਅੰਮ੍ਰਿਤਸਰ ਪੂਰਬੀ ਵਿਖੇ ਅਹਿਮ ਮੀਟਿੰਗ, ਡਿਫੈਂਸ ਕਮੇਟੀਆਂ ਨਾਲ ਕੀਤੀ ਗਈ ਵਿਚਾਰ-ਵਟਾਂਦਰਾ

Jeevan Jyot Kaur, Amritsar, AAP Punjab, Punjab, Punjab News, Latest Punjab News, Anti Drug Mission, Drive Against Drugs, War Against Drugs, Yudh Nashian Virudh

5 Dariya News

5 Dariya News

5 Dariya News

ਅੰਮ੍ਰਿਤਸਰ , 06 Jun 2026

Last updated on: Jun 07, 2026, 10:10 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਸ਼ਾ ਮੁਕਤੀ ਮੋਰਚਾ ਵੱਲੋਂ ਮੈਕਰੋ ਤੋਂ ਮਾਈਕਰੋ ਪੱਧਰ ਤੱਕ ਹਲਕਾ ਪੱਧਰੀ ਮੀਟਿੰਗਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਕੜੀ ਤਹਿਤ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਵਿਖੇ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ।

ਮੀਟਿੰਗ ਦੌਰਾਨ ਪਿੰਡਾਂ ਅਤੇ ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਤੋਂ ਉਨ੍ਹਾਂ ਦੇ ਇਲਾਕਿਆਂ ਵਿੱਚ ਨਸ਼ਿਆਂ ਦੀ ਮੌਜੂਦਾ ਸਥਿਤੀ ਬਾਰੇ ਫੀਡਬੈਕ ਪ੍ਰਾਪਤ ਕੀਤਾ ਗਿਆ ਅਤੇ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਲਈ ਸਾਂਝੀ ਰਣਨੀਤੀ ਉੱਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕਾ ਜੀਵਨ ਜੋਤ ਕੌਰ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਸਮਾਜ ਦੇ ਹਰ ਵਰਗ ਨੂੰ ਆਪਣਾ ਯੋਗਦਾਨ ਪਾਉਣਾ ਹੋਵੇਗਾ।

ਉਨ੍ਹਾਂ ਕਿਹਾ ਕਿ ਡਿਫੈਂਸ ਕਮੇਟੀਆਂ ਅਤੇ ਸਥਾਨਕ ਨੁਮਾਇੰਦੇ ਇਸ ਮੁਹਿੰਮ ਦੀ ਰੀੜ੍ਹ ਦੀ ਹੱਡੀ ਹਨ, ਜੋ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਮੀਟਿੰਗ ਵਿੱਚ ਅੰਮ੍ਰਿਤਸਰ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਅਤੇ ਸਮਾਜ ਦੇ ਹਰ ਵਰਗ ਨੂੰ ਇਸ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਨਸ਼ਾ ਮੁਕਤੀ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ ਅਤੇ ਸਾਨੂੰ ਵੱਧ ਤੋਂ ਵੱਧ ਇਹਨਾਂ ਦਾ ਸਾਥ ਦੇਣਾ ਚਾਹੀਦਾ ਹੈ।ਇਸ ਮੌਕੇ ਨਸ਼ਾ ਮੁਕਤੀ ਮੋਰਚਾ ਮਾਝਾ ਜ਼ੋਨ ਦੇ ਇੰਚਾਰਜ ਦਿਕਸ਼ਿਤ ਧਵਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਮੁਹਿੰਮ ਸਿਰਫ਼ ਸਰਕਾਰੀ ਮੁਹਿੰਮ ਨਹੀਂ, ਸਗੋਂ ਸਮਾਜਿਕ ਜਨ ਅੰਦੋਲਨ ਦਾ ਰੂਪ ਧਾਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਦੀ ਸਿੱਧੀ ਭਾਗੀਦਾਰੀ ਨਾਲ ਹੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੁਪਨਾ ਸਾਕਾਰ ਹੋਵੇਗਾ।

ਇਸ ਮੌਕੇ ਸਾਹਿਬ ਸਿੰਘ, ਲੱਕੀ ਕਪੂਰ, ਐਸ. ਕੇ. ਕਲੇਰ ਅਤੇ ਪ੍ਰਸ਼ਾਸਨ ਵੱਲੋਂ ਹਿਤੇਸ਼ ਵੀਰ ਗੁਪਤਾ (ਨੋਡਲ ਅਫ਼ਸਰ ਪੂਰਬੀ-ਕਮ-ਆਰ.ਟੀ.ਓ. ਅੰਮ੍ਰਿਤਸਰ), ਰਵਿੰਦਰ ਸਿੰਘ (ਏ.ਸੀ.ਪੀ. ਪੂਰਬੀ) ਅਤੇ ਵੱਖ-ਵੱਖ ਥਾਣਿਆਂ ਦੇ ਐਸ.ਐਚ.ਓ. ਸਾਹਿਬਾਨ ਹਾਜ਼ਰ ਸਨ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਹਲਕਾ ਪੂਰਬੀ ਦੇ ਸਮੂਹ ਬਲਾਕ ਪ੍ਰਧਾਨਾਂ, ਵਾਰਡਾਂ ਅਤੇ ਪਿੰਡਾਂ ਦੇ ਐਕਟਿੰਗ ਪ੍ਰਧਾਨਾਂ ਅਤੇ ਕਨਵੀਨਰਾਂ ਨੇ ਵੀ ਸ਼ਮੂਲੀਅਤ ਕੀਤੀ।

ਸਾਰੇ ਹਾਜ਼ਰ ਮੈਂਬਰਾਂ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਅਤੇ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ ਦਾ ਭਰੋਸਾ ਦਿੱਤਾ।ਬੁਲਾਰਿਆਂ ਨੇ ਕਿਹਾ ਕਿ ‘ਪਿੰਡਾਂ/ਸ਼ਹਿਰਾਂ ਦਾ ਹਾਲ ਮੁੱਖ ਮੰਤਰੀ ਦੇ ਨਾਲ’ ਦੀ ਭਾਵਨਾ ਅਨੁਸਾਰ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਸਿੱਧੇ ਤੌਰ 'ਤੇ ਸਰਕਾਰ ਤੱਕ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਨਸ਼ਿਆਂ ਦੀ ਸਮੱਸਿਆ ਦਾ ਸਥਾਈ ਹੱਲ ਯਕੀਨੀ ਬਣਾਇਆ ਜਾ ਸਕੇ।

 

Tags: Jeevan Jyot Kaur , Amritsar , AAP Punjab , Punjab , Punjab News , Latest Punjab News , Anti Drug Mission , Drive Against Drugs , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD