Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ

ਸਹੂਲਤਾਂ, ਵਿਕਾਸ ਤੇ ਰੁਜ਼ਗਾਰ ਦੀ ਰਾਜਨੀਤੀ ਕਰਕੇ ਅਗਾਮੀ ਚੋਣਾਂ ਚ ਮਾਨ ਸਰਕਾਰ ਮੁੜ ਸੱਤਾ ਆ ਰਹੀ: ਧਾਲੀਵਾਲ

Kuldeep Singh Dhaliwal, AAP Punjab, Punjab, Punjab News, Latest Punjab News

5 Dariya News

5 Dariya News

5 Dariya News

ਅੰਮ੍ਰਿਤਸਰ/ਅਜਨਾਲਾ , 06 Jun 2026

Last updated on: Jun 07, 2026, 10:23 IST

ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ  ਕੁਲਦੀਪ ਸਿੰਘ ਧਾਲੀਵਾਲ ਨੇ ਵਿਧਾਨ ਸਭਾ ਹਲਕਾ ਅਜਨਾਲਾ ਚ ਘਰੇਲੂ, ਵਪਾਰਕ ਅਦਾਰਿਆਂ ਤੇ ਖੇਤੀ ਟਿਊਬਵੈਲਾਂ ਲਈ ਬਿਜਲੀ ਦੀ ਨਿਰੰਤਰ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਬਿਜਲੀ ਸਪਲਾਈ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਨਵੇਂ ਕੀਰਤੀਮਾਨ ਸਥਾਪਿਤ ਕਰਨ ਹਿੱਤ ਅੱਜ ਬਕਾਇਦਾ ਰਸਮੀ ਤੌਰ ਤੇ ਹਲਕੇ ਦੇ ਇਤਿਹਾਸਿਕ ਨਗਰ ਰਮਦਾਸ ਵਿਖੇ ਪਾਵਰਕੌਮ ਦੇ ਬਾਰਡਰ ਰੇਂਜ ਚੀਫ਼ ਇੰਜੀਨੀਅਰ ਸੁਰਿੰਦਰ ਸਿੰਘ ਬੈਂਸ, ਨਿਗਰਾਨ ਇੰਜੀਨੀਅਰ ਬਲਕਾਰ ਸਿੰਘ, ਅਜਨਾਲਾ ਡਵੀਜ਼ਨ ਦੇ ਵਧੀਕ ਨਿਗਰਾਨ ਇੰਜੀਨੀਅਰ - ਕਮ - ਐਕਸੀਂਅਨ ਇੰਜੀ: ਅਨੀਸ਼ ਸਿੰਘ ਸਮੇਤ ਸਥਾਨਕ ਪਾਵਰਕੌਮ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। 

ਉਪਰੰਤ ਗੱਲਬਾਤ ਦੌਰਾਨ ਮੁੱਖ ਬੁਲਾਰੇ ਤੇ ਵਿਧਾਇਕ ਸ. ਧਾਲੀਵਾਲ ਨੇ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਵਿਧਾਨ ਸਭਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ ਪਹਿਲਾਂ ਹੀ ਜਾਰੀ ਕੀਤੇ ਭਾਰੀ ਫੰਡਾਂ ਤੋਂ ਇਲਾਵਾ ਹੁਣ ਹੋਰ 25 ਕਰੋੜ ਦੀ ਰਾਸ਼ੀ ਜਾਰੀ ਕੀਤੀ ਹੈ। ਅੱਜ ਆਲਾ ਬਿਜਲੀ ਅਧਿਕਾਰੀਆਂ ਨਾਲ ਕੀਤੀ ਗਈ ਉੱਚ ਤਾਕਤੀ ਮੀਟਿੰਗ ਚ ਇਸ ਰਾਸ਼ੀ ਨਾਲ ਹਲਕਾ ਅਜਨਾਲਾ ਚ ਬਿਜਲੀ ਸਬ ਡਵੀਜ਼ਨਾਂ ਅਜਨਾਲਾ, ਰਮਦਾਸ, ਗੱਗੋਮਾਹਲ, ਚੱਕ ਡੋਗਰਾਂ, ਝੰਡੇਰ ਆਦਿ ਦੇ ਅਧਿਕਾਰ ਖੇਤਰ ਚ ਗਰਿੱਡਾਂ, ਖੰਭਿਆਂ, ਢਿੱਲੀਆਂ ਤਾਰਾਂ ਦੇ ਨਵੀਨੀਕਰਣ ਆਦਿ ਬੁਨਿਆਦੀ ਢਾਂਚੇ ਚ ਨਵੇਂ ਕੀਰਤੀਮਾਨ ਸਥਾਪਿਤ ਕਰਕੇ ਵੋਲਟੇਜ ਚ ਸੁਧਾਰ ਲਈ ਬਕਾਇਦਾ ਕਾਰਜ ਯੋਜਨਾ ਉਲੀਕੀ ਗਈ। 

ਇਸ ਤੋਂ ਇਲਾਵਾ ਇਤਿਹਾਸਕ ਨਗਰ ਰਮਦਾਸ ਦੀ ਪਾਵਰਕੌਮ ਸਬ ਡਵੀਜ਼ਨ ਤਹਿਤ ਪੈਂਦੇ ਸ਼ਹਿਰੀ ਤੇ ਪੇਂਡੂ ਖੇਤਰ ਚ ਨਿਰੰਤਰ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਸਮੇਤ ਬਿਜਲੀ ਖੰਭਿਆਂ ਦੀ ਉਚਾਈ ਘੱਟ ਹੋਣ ਕਾਰਣ ਤੇ ਤਾਰਾਂ ਢਿੱਲੀਆਂ ਹੋਣ ਵਜੋਂ ਵਾਪਰਦੇ ਅਚਨਚੇਤੀ ਹਾਦਸਿਆਂ ਨੂੰ ਮੁਕੰਮਲ ਤੌਰ ਤੇ ਠੱਲਣ ਲਈ ਖੰਭਿਆਂ ਦੀ ਉਚਾਈ ਚ ਵਾਧਾ ਕਰਕੇ 11 ਮੀਟਰ ਉੱਚੇ ਕਰਨ ਦੀ ਸਥਿਤੀ ਦਾ ਜ਼ਾਇਜ਼ਾ ਲਿਆ ਗਿਆ। 

ਉਹਨਾਂ ਦੱਸਿਆ ਕਿ ਇਸ ਰਾਸ਼ੀ ਦੀ ਹਲਕੇ ਚ ਬਿਜਲੀ ਸੁਧਾਰਾਂ ਲਈ ਵਰਤੋਂ ਚ ਪਾਰਦਰਸ਼ਤਾ ਬਣਾਈ ਰੱਖਣ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ। ਅਧਿਕਾਰੀਆਂ ਨੂੰ ਸ਼ੁਰੂ ਹੋਏ ਸਾਉਣੀ ਦੀਆਂ ਫਸਲਾਂ ਦੀ ਬਿਜਾਈ ਅਤੇ ਖ਼ਾਸ ਕਰਕੇ ਝੋਨੇ ਦੀ ਲਵਾਈ ਲਈ ਖੇਤੀ ਟਿਊਬਵੈਲਾਂ ਨੂੰ ਨਿਰੰਤਰ ਬਿਜਲੀ ਸਪਲਾਈ ਦੇਣ ਸਮੇਤ ਘਰੇਲੂ ਤੇ ਵਪਾਰਕ ਅਦਾਰਿਆਂ ਲਈ ਲਗਾਤਾਰਤਾ ਚ ਬਿਜਲੀ ਸਪਲਾਈ ਦਾ ਸੁਮੇਲ ਬਿਠਾਉਣ ਲਈ ਵਿਸ਼ੇਸ਼ ਨਿਰਦੇਸ਼ ਦਿੰਦਿਆ ਖੇਤੀ ਟਿਊਬਵੈਲਾਂ ਦੇ ਟ੍ਰਾਂਸਫਾਰਮਰ ਖ਼ਰਾਬ ਹੋਣ ਜਾਂ ਸੜਨ ਦੀ ਸੂਰਤ ਚ ਤੁਰੰਤ ਲੋੜੀਂਦੇ ਕਦਮ ਅਮਲ ਚ ਲਿਆਉਣ ਲਈ ਕਿਹਾ ਗਿਆ। 

ਉਹਨਾਂ ਦਾਅਵਾ ਕੀਤਾ ਕਿ ਰਵਾਇਤੀ ਪਾਰਟੀਆਂ ਦੀਆਂ ਸਾਬਕਾ ਸਰਕਾਰਾਂ ਨੇ ਸਹੂਲਤਾਂ ਦੇ ਨਾਂਅ ਤੇ ਬਿਜਲੀ ਖਪਤਕਾਰਾਂ ਨਾਲ ਕਥਿਤ ਤੌਰ ਤੇ ਧੋਖਾ ਕੀਤਾ ਜਦੋਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹਰੇਕ ਵਰਗ ਲਈ ਬਿਨਾਂ ਸ਼ਰਤ 600 ਯੂਨਿਟ ਮੁਫ਼ਤ ਬਿਜਲੀ ਖਪਤਕਾਰਾਂ ਨੂੰ ਸਹੂਲਤ ਦੇਣ ਦੇ ਨਾਲ ਗੋਇੰਦਵਾਲ ਵਿਖੇ 1100 ਕਰੋੜ ਦੀ ਲਾਗਤ ਨਾਲ ਨਿੱਜੀ ਪਲਾਂਟ ਖਰੀਦ ਕਰਕੇ ਸਰਕਾਰ ਵਲੋਂ ਲੋਕ ਅਰਪਿਤ ਕੀਤਾ ਗਿਆ ਅਤੇ ਸਾਬਕਾ ਸਰਕਾਰਾਂ ਵਲੋਂ ਕਥਿਤ ਲੁੱਟ ਖਸੁੱਟ ਦੀ ਆੜ੍ਹ ਚ ਝਾਰਖੰਡ ਵਿਖੇ ਬੰਦ ਕੀਤੀ ਹੋਈ ਕੋਲ਼ੇ ਦੀ ਖਾਣ ਨੂੰ ਬਹਾਲ ਕਰਕੇ ਪੰਜਾਬ ਦੇ ਸਰਮਾਏ ਦੀ ਲੁੱਟ ਖਸੁੱਟ ਖਿੜਕੀ ਬੰਦ ਕਰਕੇ ਬਚਾਏ ਗਏ ਸਰਮਾਏ ਦੇ ਖਰਚੇ ਨਾਲ ਬਿਜਲੀ ਸੁਧਾਰਾਂ ਚ ਕ੍ਰਾਂਤੀ ਲਿਆਂਦੀ ਗਈ।

ਉਹਨਾਂ ਇਹ ਵੀ ਸਪਸ਼ਟ ਕੀਤਾ ਸੂਬਾ ਮਾਨ ਸਰਕਾਰ ਨੇ ਮੁਫ਼ਤ 600 ਯੂਨਿਟ ਬਿਜਲੀ ਤੋਂ ਲਿਆਵਾ 10 ਲੱਖ ਮੁਫ਼ਤ ਸਿਹਤ ਬੀਮਾ, ਮੁਫ਼ਤ ਇਲਾਜ ਲਈ ਆਮ ਆਦਮੀ ਕਲੀਨਿਕ, ਮੇਰੀ ਰਸੋਈ ਤਹਿਤ 40 ਲੱਖ ਪਰਿਵਾਰਾਂ ਨੂੰ ਮੁਫ਼ਤ ਚਾਹ, ਖੰਡ, ਲੂਣ, ਦਾਲਾਂ, ਤੇਲ ਆਦਿ ਜ਼ਰੂਰੀ ਵਸਤਾਂ ਦੀ ਮੁਫ਼ਤ ਕਿੱਟ, ਹਰੇਕ ਆਮ ਸ਼ਰੇਣੀ ਦੀ ਔਰਤ ਨੂੰ ਪ੍ਰਤੀ ਮਹੀਨਾ 1000 ਰੁਪਏ ਤੇ ਦਲਿਤ ਸ਼ਰੇਣੀ ਔਰਤ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਆਦਿ ਅਨੇਕਾਂ ਸਹੂਲਤਾਂ ਮੁੱਹਈਆ ਕਰਵਾ ਕੇ ਸਹੂਲਤਾਂ ਦੀ ਰਾਜਨੀਤੀ ਕੀਤੀ ਹੈ ਅਤੇ ਇਸ ਸਹੂਲਤਾਂ ਸਮੇਤ ਵਿਕਾਸ ਤੇ ਰੁਜ਼ਗਾਰ ਦੀ ਰਾਜਨੀਤੀ ਤੇ ਆਗਾਮੀ ਵਿਧਾਨ ਸਭਾ ਚ ਵੋਟਰਾਂ ਦਾ ਫਤਵਾ ਹਾਸਲ ਕਰਕੇ ਮਾਨ ਸਰਕਾਰ ਮੁੜ ਸੱਤਾ ਚ ਆਏਗੀ।

 

Tags: Kuldeep Singh Dhaliwal , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD