Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ

ਸੜਕਾਂ, ਫਿਰਨੀ, ਛੱਪੜ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਰੱਖੇ ਨੀਂਹ ਪੱਥਰ, ਕਈ ਮੁਕੰਮਲ ਹੋਏ ਪ੍ਰੋਜੈਕਟ ਲੋਕ ਅਰਪਣ ਕੀਤੇ

Aman Arora, AAP Punjab, Sunam

Armaan

Armaan

5 Dariya News

ਸੁਨਾਮ , 07 Jun 2026

Last updated on: Jun 07, 2026, 15:57 IST

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਇਨ੍ਹਾਂ ਮਹੱਤਵਪੂਰਨ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ ਅਤੇ ਇਸ ਦੌਰਾਨ ਉਨ੍ਹਾਂ ਨੇ ਕਈ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ। ਪਿੰਡ ਕੁਲਾਰ ਖੁਰਦ ਵਿਖੇ ਕੈਬਨਿਟ ਮੰਤਰੀ ਨੇ ਕਰੀਬ 01 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ।

ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਬਿਹਤਰ ਸੜਕੀ ਸੰਪਰਕ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਤਾਂ ਜੋ ਲੋਕਾਂ ਨੂੰ ਆਵਾਜਾਈ ਦੀਆਂ ਆਧੁਨਿਕ ਸਹੂਲਤਾਂ ਉਪਲਬਧ ਹੋ ਸਕਣ। ਇਸੇ ਤਰ੍ਹਾਂ ਪਿੰਡ ਤੁੰਗਾਂ ਵਿਖੇ 02 ਕਰੋੜ 93 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਲਈ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨਗੇ ਅਤੇ ਆਵਾਜਾਈ ਨੂੰ ਹੋਰ ਸੁਖਾਲਾ ਬਣਾਉਣਗੇ।

ਪਿੰਡ ਕਨੋਈ ਵਿਖੇ ਕੈਬਨਿਟ ਮੰਤਰੀ ਨੇ ਕਰੀਬ 04 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ। ਇਸ ਦੇ ਨਾਲ ਹੀ ਪਿੰਡ ਦੇ ਛੱਪੜ ਦੀ ਕਾਇਆ-ਕਲਪ ਲਈ 32 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦੀ ਸ਼ੁਰੂਆਤ ਵੀ ਕਰਵਾਈ। ਇਸ ਮੌਕੇ ਉਨ੍ਹਾਂ ਨੇ 16 ਲੱਖ ਰੁਪਏ ਦੀ ਲਾਗਤ ਨਾਲ ਬਣੀ ਧਰਮਸ਼ਾਲਾ ਅਤੇ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਪੰਚਾਇਤ ਘਰ ਦਾ ਉਦਘਾਟਨ ਕਰਕੇ ਇਨ੍ਹਾਂ ਨੂੰ ਲੋਕ ਅਰਪਣ ਕੀਤਾ।

ਪਿੰਡ ਖੇੜੀ ਵਿਖੇ 01 ਕਰੋੜ 66 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਨਿਵੇਸ਼ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪਿੰਡ ਖੁਰਾਣੀ ਵਿਖੇ 47 ਲੱਖ 78 ਹਜ਼ਾਰ ਰੁਪਏ ਦੀ ਲਾਗਤ ਨਾਲ ਫਿਰਨੀ ਦੀ ਕਾਇਆ-ਕਲਪ ਅਤੇ ਸੁਧਾਰ ਲਈ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ ਗਿਆ।

ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਗਲੀਆਂ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਨਾਲ ਪੇਂਡੂ ਜੀਵਨ ਪੱਧਰ ਵਿੱਚ ਹੋਰ ਸੁਧਾਰ ਆਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ 'ਤੇ ਮਨਜ਼ੂਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪੰਚਾਇਤੀ ਨੁਮਾਇੰਦੇ, ਪਾਰਟੀ ਵਰਕਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Aman Arora , AAP Punjab , Sunam

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD