Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ

ਪਿੰਡ ਵਾਸੀਆਂ ਨਾਲ ਵਿਕਾਸ ਦੇ ਕੰਮਾ ਸਬੰਧੀ ਕੀਤੀ ਗਈ ਮੀਟਿੰਗ

Kultar Singh Sandhwan, AAP Punjab, Kotkapura

Armaan

Armaan

5 Dariya News

ਕੋਟਕਪੂਰਾ , 07 Jun 2026

Last updated on: Jun 07, 2026, 16:01 IST

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਪੀਰ ਬੇਰੀ ਜੀ ਦੇ ਸਲਾਨਾ ਭੰਡਾਰਾ ਵਿਚ ਨਤਮਸਤਕ ਹੋਏ। ਸਪੀਕਰ ਸੰਧਵਾਂ ਨੇ ਆਖਿਆ ਕਿ ਪੰਜਾਬ ਗੁਰੂਆਂ-ਪੀਰਾਂ ਦੀ ਚਰਨਛੋਹ ਪ੍ਰਾਪਤ ਧਰਤੀ ਹੈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਪਿੰਡ ਦੇ ਵਿਕਾਸ ਕੰਮਾ  ਬਾਰੇ ਕੀਤੀ ਮੀਟਿੰਗ। ਉਨ੍ਹਾਂ ਕਿਹਾ ਕਿ ਕੋਟਕਪੂਰਾ ਹਲਕੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਵੱਡੇ ਪੱਧਰ ’ਤੇ ਫੰਡ ਜਾਰੀ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਡੀ ਪੱਧਰ ’ਤੇ ਕੰਮ ਚੱਲ ਰਹੇ ਹਨ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਇਸ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਅਤੇ ਪਿੰਡਾਂ ਵਿੱਚ ਸੜਕਾਂ, ਪਾਣੀ ਸਪਲਾਈ, ਸੀਵਰੇਜ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਹਿਲ ਦੇ ਅਧਾਰ ‘ਤੇ ਪੂਰਾ ਕੀਤਾ ਜਾਵੇ। ਇਸ ਉਪਰੰਤ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਵਧੀਆ ਕਾਰਗੁਜਾਰੀ ਕਰਕੇ ਪੰਜਾਬ ਦੇ ਲੋਕ ਖੁਸ਼ ਹਨ।

ਇਸ ਕਰਕੇ ਕਈ ਲੋਕ ਦੂਜੀਆਂ ਪਾਰਟੀਆਂ ਛੱਡ ਕੇ ਆਪ ਵਿਚ ਸ਼ਾਮਿਲ ਹੋ ਰਹੇ ਹਨ। ਜਿਸ ਵਿਚ ਪੂਰਨ ਸਿੰਘ ਨੰਬਰਦਾਰ, ਕਰਮ ਸਿੰਘ ਨੰਬਰਦਾਰ ਆਪਣੇ ਸਮੂਹ ਪਰਿਵਾਰ  ਤੇ ਸਮੂਹ ਸਾਥੀਆਂ ਸਮੇਤ ਆਮ ਆਦਮੀ ਦੀ ਪਾਰਟੀ ਆਪ ਵਿਚ ਸ਼ਾਮਿਲ ਹੋਏ ਹਨ।  ਇਸ ਮੌਕੇ ਤੇ ਜਗਰੂਪ ਸਿੰਘ ਸਰਪੰਚ, ਗੁਰਸੇਵਕ ਪ੍ਰਧਾਨ, ਚਰਨਜੀਤ ਮੈਂਬਰ, ਗੁਰਜੰਟ ਪ੍ਰਧਾਨ , ਗੁਰਜੰਟ ਡਾਕਟਰ, ਛਿੰਦਾ ਨੰਬਰਦਾਰ ਤੇ ਗੁਰਮੀਤ ਨੰਬਰਦਾਰ ਅਤੇ ਜਸਵੀਰ ਸਿੰਘ ਕਾਲਾ ਆਪ ਵਿਚ ਸ਼ਾਮਿਲ ਹੋਏ ਹਨ। 

 

Tags: Kultar Singh Sandhwan , AAP Punjab , Kotkapura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD