Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ

ਨਸ਼ਾ ਤਸਕਰਾਂ ਲਈ ਕੋਈ ਰਹਿਮ ਨਹੀਂ, ਜ਼ੀਰੋ ਟਾਲਰੈਂਸ ਨੀਤੀ ਨਾਲ ਅੱਗੇ ਵੱਧ ਰਹੀ ਪੰਜਾਬ ਸਰਕਾਰ : ਗੁਰਮੀਤ ਸਿੰਘ ਖੁੱਡੀਆਂ

Gurmeet Khudian, Gurmeet Singh Khudian, AAP Punjab

Armaan

Armaan

5 Dariya News

ਲੰਬੀ/ਸ੍ਰੀ ਮੁਕਤਸਰ ਸਾਹਿਬ , 07 Jun 2026

Last updated on: Jun 07, 2026, 16:42 IST

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨਾਲ ਲੜਾਈ ਫ਼ੈਸਲਾਕੁੰਨ ਦੌਰ 'ਚ ਪੁੱਜ ਗਈ ਹੈ। ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਪਿੰਡ ਬਾਦਲ ਦੇ ਰੈਸਟ ਹਾਊਸ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਇੱਕ ਅਹਿਮ ਬੈਠਕ ਕਰਦਿਆਂ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਅੱਜ ਨਸ਼ਿਆਂ ਵਿਰੁੱਧ ਸਾਰਾ ਪੰਜਾਬ ਇੱਕਜੁਟ ਹੋ ਗਿਆ ਹੈ।

ਉਨ੍ਹਾਂ ਨੇ ਜੋਰ ਨਾਲ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਜਿੱਥੇ ਨਸ਼ਾ ਤਸਕਰਾਂ ਦੇ ਘਰ ਤੇ ਹੌਂਸਲੇ ਤੋੜੇ ਹਨ, ਉਥੇ ਹੀ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰ ਪਾਲੇ ਹੋਏ ਸਨ। ਸ. ਖੁੱਡੀਆਂ ਨੇ ਕਿਹਾ 'ਯੁੱਧ ਨਸ਼ਿਆਂ ਵਿਰੁੱਧ' ਬਣੀ ਲੋਕ ਲਹਿਰ ਨੂੰ ਕਾਮਯਾਬ ਕਰਕੇ ਦੇਸ਼ ਦਾ ਪਹਿਲਾ ਨਸ਼ਾ ਮੁਕਤ ਸੂਬਾ ਬਣਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੱਕੀ ਠਾਣ ਲਈ ਹੈ ਕਿ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਨੂੰ ਨਸ਼ਿਆਂ ਨਾਲ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ।

ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੀਰੋ ਟਾਲਰੈਂਸ ਨੀਤੀ ਦਾ ਖੁਲਾਸਾ ਕਰਦਿਆਂ ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ 'ਚ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਹ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਸਿਆਸੀ ਹੋਵੇ ਜਾਂ ਅਫ਼ਸਰਸ਼ਾਹੀ 'ਚੋਂ ਹੋਵੇ। ਸ. ਖੁੱਡੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ 'ਯੁੱਧ ਨਸ਼ਿਆਂ ਵਿਰੁੱਧ' ਇਹ ਇੱਕ ਵੱਡਾ ਪ੍ਰੋਗਰਾਮ ਸੀ ਕਿ ਅਸੀਂ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ 'ਯੁੱਧ ਨਸ਼ਿਆਂ ਵਿਰੁੱਧ' ਲੜਾਈ ਪਹਿਲੀ ਵਾਰ ਲੜਨੀ ਪਈ ਹੈ। ਇਹ ਕੰਡੇ ਪਿਛਲੀਆਂ ਸਰਕਾਰਾਂ ਦੇ ਬੀਜੇ ਹੋਏ ਹਨ। ਸਿੰਥੈਟਿਕ ਨਸ਼ਿਆਂ ਦੀ ਇੱਕ ਤਰ੍ਹਾਂ ਨਾਲ ਹਨੇਰੀ ਆਈ ਹੈ। ਸਾਡੇ ਸਾਹਮਣੇ ਇੱਕ ਬਹੁਤ ਵੱਡਾ ਟਾਸਕ ਸੀ ਕਿ ਜੋ ਪੰਜਾਬ ਦੇ ਨੌਜਵਾਨ ਨਸ਼ੇ ਦੇ ਆਦੀ ਹੋ ਗਏ ਹਨ ਉਹਨਾਂ ਦਾ ਇਲਾਜ ਕਰਵਾ ਰਹੇ ਹਾਂ। ਨਸ਼ਾ ਛਡਾਊ ਕੇਂਦਰਾਂ ਵਿੱਚ ਉਹਨਾਂ ਦਾ ਨਸ਼ਾ ਛੁਡਾ ਕੇ ਇਲਾਜ ਕੀਤਾ ਜਾ ਰਿਹਾ ਹੈ।

ਪਰ ਇੱਕ ਵੱਡਾ ਡਾਟਾ ਸਾਡੇ ਸਾਹਮਣੇ ਨਿਕਲ ਕੇ ਆਇਆ ਹੈ ਕਿ ਜਿਸ ਦਿਨ ਤੋਂ 'ਯੁੱਧ ਨਸ਼ਿਆਂ ਵਿਰੁੱਧ' ਸ਼ੁਰੂ ਕੀਤਾ ਹੈ ਕਿ ਨਵੀਂ ਨੌਜਵਾਨੀ ਜੋ ਕਾਲਜਾਂ ਵਿੱਚ ਪੜ੍ਹ ਰਹੀ ਹੈ, ਬਹੁਤ ਜਾਗਰੂਕ ਹੋਈ ਹੈ। ਨਸ਼ੇ ਦੇ ਭਿਆਨਕ ਨਤੀਜਿਆਂ ਨੂੰ ਦੇਖਦੇ ਹੋਏ ਨਵੇਂ ਬੱਚੇ ਨਸ਼ਿਆਂ ਤੋਂ ਬਚ ਰਹੇ ਹਨ। ਸੋ ਜਾਗਰੂਕਤਾ ਹੀ ਸਮਾਜ ਵਿੱਚੋਂ ਨਸ਼ੇ ਖਤਮ ਕਰ ਸਕਦੀ ਹੈ। ਉਹਨਾਂ ਦੱਸਿਆ ਕਿ ਅੱਜ ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰ ਬੁਲਾਏ ਗਏ ਸਨ।

ਸਿਵਲ ਤੇ ਪੁਲਿਸ ਪ੍ਰਸ਼ਾਸਨ ਵੀ ਮੌਜੂਦ ਰਿਹਾ ਹੈ। ਸਰਕਾਰੀ ਪੱਧਰ 'ਤੇ ਮੀਟਿੰਗ ਕੀਤੀ ਗਈ ਹੈ। ਇੱਥੇ ਇਹਨਾਂ ਨੂੰ ਦੱਸਿਆ ਗਿਆ ਹੈ ਕਿ ਤੁਹਾਡੇ ਫੋਨਾਂ ਵਿੱਚ ਜੋ ਐਪ ਹੈ, ਉਸ ਐਪ ਵਿੱਚ ਜਿੱਥੇ ਕਿਤੇ ਵੀ ਕਮੀ ਪੇਸ਼ੀ ਨਜ਼ਰ ਆਵੇ, ਆਪਣੀ ਜਾਣਕਾਰੀ ਪਾਓ ਕਿ ਕਿਸ ਜਗ੍ਹਾ ਉੱਤੇ ਕੋਈ ਨਸ਼ਾ ਵੇਚ ਰਿਹਾ ਹੈ, ਕੋਈ ਮੋਟਰਸਾਈਕਲ ਜਾਂ ਗੱਡੀ ਤੇ ਨਸ਼ਾ ਵੇਚਦਾ ਦਿਸਦਾ ਹੈ ਉਸ ਦੀ ਫੋਟੋ ਖਿੱਚ ਕੇ ਐਪ ਵਿੱਚ ਪਾ ਦੇਵੋ ਕਿ ਇਸ ਨੰਬਰ ਦੀ ਮੋਟਰਸਾਈਕਲ ਅਤੇ ਗੱਡੀ ਹੈ, ਬੰਦਾ ਆ ਕੇ ਨਸ਼ਾ ਵੇਚਦਾ ਹੈ।

ਇਸ ਜਾਣਕਾਰੀ ਨੂੰ ਗੁਪਤ ਰੱਖਿਆ ਜਾਵੇਗਾ ਅਤੇ ਇਹੋ ਜਿਹੀ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਕਿ ਉਦਾਹਰਨ ਸੈਟ ਕੀਤੀ ਜਾਵੇਗੀ। ਸ. ਖੁੱਡੀਆਂ ਨੇ ਮੀਡੀਆ ਨੂੰ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਦੇ ਅੰਦਰ ਲੰਬੀ ਸਬ ਡਿਵੀਜ਼ਨ ਵਿੱਚ ਐਨ.ਡੀ.ਪੀ.ਐਸ. ਐਕਟ ਦੇ ਤਹਿਤ 160 ਮੁਕੱਦਮੇ ਦਰਜ ਕੀਤੇ ਗਏ ਹਨ, 207 ਵਿਅਕਤੀ ਇਹਨਾਂ ਕੇਸਾਂ ਵਿੱਚ ਜੇਲਾਂ ਅੰਦਰ ਪਹੁੰਚਾਏ ਗਏ ਹਨ, 429.84 ਗ੍ਰਾਮ ਹੈਰੋਇਨ, 7 ਕਿਲੋਗ੍ਰਾਮ 377 ਗ੍ਰਾਮ ਅਫੀਮ, 136 ਕਿਲੋਗ੍ਰਾਮ ਭੁੱਕੀ, 4704 ਨਸ਼ੀਲੀਆਂ ਗੋਲੀਆਂ, 6587 ਨਸ਼ੀਲੇ ਕੈਪਸੂਲ ਅਤੇ 39,230/- ਰੁਪਏ ਦੀ ਡਰੱਗ ਮਨੀ ਦੀ ਰਿਕਵਰੀ ਕੀਤੀ ਜਾ ਚੁੱਕੀ ਹੈ।

ਨਸ਼ੇ ਦੇ ਕਾਰੋਬਾਰ ਦਾ ਲੱਕ ਤੋੜਨ ਲਈ ਨਿਰੰਤਰ ਪੰਜਾਬ ਸਰਕਾਰ ਕੰਮ ਕਰ ਰਹੀ ਹੈ। ਇਸ ਤਰ੍ਹਾਂ ਪੰਜਾਬ ਸਰਕਾਰ ਦਾ ਸਪੱਸ਼ਟ ਸੁਨੇਹਾ ਹੈ ਕਿ ਸਰਕਾਰ ਨਸ਼ਿਆਂ ਵਿਰੁੱਧ ਜ਼ੀਰੋ ਟੌਲਰੈਂਸ ਨੀਤੀ ਅਪਣਾ ਰਹੀ ਹੈ। ਇਸ ਮੌਕੇ ਉਪ ਮੰਡਲ ਮਜਿਸਟਰੇਟ ਮਲੋਟ ਸ੍ਰੀ ਪੰਕਜ ਕੁਮਾਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਨਾਲ ਜਰੂਰ ਸਾਂਝੀ ਕਰਨ ਅਤੇ ਸੇਫ ਪੰਜਾਬ ਵਟਸਐਪ ਨੰਬਰ 9779100200 'ਤੇ ਵੀ ਦੇ ਸਕਦੇ ਹਨ।

ਉਨ੍ਹਾਂ ਨੇ ਪਿੰਡਾਂ ਦੇ ਪਹਿਰੇਦਾਰ ਤੇ ਡਿਫੈਂਸ ਕਮੇਟੀਆਂ ਦੀ ਬਣਤਰ ਤੇ ਟੀਚਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਤਤਪਰ ਹੈ। ਡੀ.ਐਸ.ਪੀ. ਸ੍ਰੀ ਹਰਬੰਸ ਬਰਾੜ ਨੇ ਕਿਹਾ ਕਿ ਇਹ ਮਹਿਜ਼ ਇੱਕ ਪ੍ਰੋਗਰਾਮ ਨਹੀਂ ਬਲਕਿ ਸਮਾਜ ਵਿੱਚੋ ਨਸ਼ਿਆਂ ਦੇ ਖਾਤਮੇ ਲਈ ਇਕ ਅੰਦੋਲਨ ਹੈ ਜਿਸ ਵਿੱਚ ਹਰ ਵਰਗ ਨੂੰ ਸ਼ਾਮਿਲ ਕਰਨ ਦਾ ਮੁੱਖ ਮਕਸਦ ਇਸ ਸਮਾਜਿਕ ਬੁਰਾਈ ਦਾ ਰਲ ਮਿਲ ਕੇ ਖਾਤਮਾ ਕਰਨਾ ਮਿਥਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਸਮਾਜ ਵਿੱਚ ਆਪਣੇ ਨਿੱਜੀ ਸਵਾਰਥਾਂ ਲਈ ਭੋਲੇ-ਭਾਲੇ ਲੋਕਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਕਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੇ ਹੋਏ ਮਿਸਾਲੀ ਸਜ਼ਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਦਿੱਤੀਆਂ ਜਾਣਗੀਆਂ। ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਬਾਰੇ ਤੁਸੀਂ ਇਤਲਾਹ ਪੁਲਿਸ ਨੂੰ ਜਰੂਰ ਦਿਓ ਪੁਲਿਸ ਵੱਲੋਂ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ।‌

ਇਸ ਮੌਕੇ ਬੀ.ਡੀ.ਪੀ.ਓ. ਰਾਕੇਸ਼ ਬਿਸ਼ਨੋਈ, ਐਸ.ਐਚ.ਓ. ਹਰਪ੍ਰੀਤ ਕੌਰ, ਐਸ.ਐਚ.ਓ. ਜਸਵੀਰ ਸਿੰਘ, ਯੁੱਧ ਨਸ਼ੇ ਵਿਰੁੱਧ ਦੇ ਆਹੁਦੇਦਾਰ ਮਨਜੀਤ ਸਿੰਘ ਮਿੱਡਾ ਹਲਕਾ ਕੋਆਰਡੀਨੇਟਰ, ਹਰਪ੍ਰੀਤ ਸਿੰਘ ਰਾਜਾ ਭੀਟੀਵਾਲਾ ਹਲਕਾ ਵਾਈਜ ਕੋਆਰਡੀਨੇਟਰ, ਦਿਲਬਾਗ ਸਿੰਘ ਪੰਨੀਵਾਲਾ ਵਾਈਜ ਕੋਆਰਡੀਨੇਟਰ, ਸ਼ਮਸ਼ੇਰ ਸਿੰਘ ਰਾਣੀ ਵਾਲਾ ਬਲਾਕ ਕੋਆਰਡੀਨੇਟਰ, ਹਰਪ੍ਰੀਤ ਸਿੰਘ ਮਾਨ ਬਲਾਕ ਕੋਆਰਡੀਨੇਟਰ, ਸਾਬਕਾ ਚੇਅਰਮੈਨ ਸਰਜੀਤ ਸਿੰਘ ਮਿੱਡਾ, ਸ਼ਿਵਰਾਜ ਸਿੰਘ ਮਿਠੜੀ ਬਲਾਕ ਪ੍ਰਧਾਨ, ਹਰਚਰਨ ਸਿੰਘ ਬਲਾਕ ਕੋਆਰਡੀਨੇਟਰ, ਗੁਰਮਨ ਸਿੰਘ ਬਲਾਕ ਕੋਆਰਡੀਨੇਟਰ, ਹਰਪਾਲ ਸਿੰਘ ਪੰਜਾਵਾ ਬਲਾਕ ਕੋਆਰਡੀਨੇਟਰ, ਬਲਾਕ ਪ੍ਰਧਾਨ ਕਰਨਵੀਰ ਸਨੀ ਲੁਹਾਰਾ, ਟੋਜੀ ਲੰਬੀ, ਗੁਰਬਾਜ ਸਿੰਘ ਬਨਵਾਲਾ, ਜ਼ਿਲ੍ਹਾ ਯੂਥ ਪ੍ਰਧਾਨ ਖੁਸ਼ਵੀਰ ਮਾਨ, ਪਰਮ ਭਾਗੁ ਸਰਪੰਚ, ਮੀਡੀਆ ਸਲਾਹਕਾਰ ਮੋਹਿਤ ਸੋਨੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਵੱਖ-ਵੱਖ ਪਿੰਡਾਂ ਦੇ ਸਰਪੰਚ, ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਦੇ ਮੈਂਬਰ ਹਾਜ਼ਰ ਰਹੇ।

 

Tags: Gurmeet Khudian , Gurmeet Singh Khudian , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD