Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਵਿਸ਼ਨੂੰ ਉੱਤੇ ਰਾਜਸਥਾਨ ਪੁਲਿਸ ਨੇ ਰੱਖਿਐ 10 ਹਜਾਰ ਦਾ ਇਨਾਮ : ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Ferozepur Police, Ferozepur

Armaan

Armaan

5 Dariya News

ਫਿਰੋਜ਼ਪੁਰ , 07 Jun 2026

Last updated on: Jun 07, 2026, 16:48 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਿਦਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਨਾਲ ਪੂਰਨ ਤਾਲਮੇਲ ਵਾਲੇ ਸਾਂਝੇ ਆਪ੍ਰੇਸ਼ਨ ਤਹਿਤ ਫਿਰੋਜ਼ਪੁਰ ਦੇ ਇੱਕ ਦੁਕਾਨਦਾਰ ਦੇ ਕਤਲ ਕੇਸ ਵਿੱਚ ਸ਼ਾਮਲ ਰਾਜਸਥਾਨ ਅਧਾਾਰਤ ਦੋ ਸ਼ੂਟਰਾਂ ਨੂੰ ਜੰਮੂ-ਕਸ਼ਮੀਰ ਤੋਂ ਗ੍ਰਿਫ਼ਤਾਰ ਕੀਤਾ ਹੈ।

ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਨੂੰ ਕੁਮਾਰ ਵਾਸੀ ਰੂਪਬਾਸ, ਭਰਤਪੁਰ (ਰਾਜਸਥਾਨ) ਅਤੇ ਰਾਹੁਲ ਮਹਾਵਰ ਵਾਸੀ ਅਨੰਤਪੁਰਾ, ਕੋਟਾ (ਰਾਜਸਥਾਨ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .30 ਬੋਰ ਦਾ ਬੇਰੇਟਾ ਪਿਸਤੌਲ ਸਮੇਤ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਜਾਣਕਾਰੀ ਅਨੁਸਾਰ ਮੋਟਰਸਾਈਕਲ ’ਤੇ ਸਵਾਰ ਦੋ ਹਮਲਾਵਰਾਂ ਨੇ 1 ਜੂਨ, 2026 ਨੂੰ ਫਿਰੋਜ਼ਪੁਰ ਦੇ ਮਖੂ ਵਿਖੇ ਗਾਬਾ ਜਨਰਲ ਸਟੋਰ ਦੇ ਮਾਲਕ ਗੁਰਚਰਨ ਸਿੰਘ ਗਾਬਾ ਦੀ  ਤਿੰਨ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਸ਼ਨੂੰ ਦਾ ਜਬਰਨ ਵਸੂਲੀ, ਡਕੈਤੀ, ਚੋਰੀ ਅਤੇ ਅਸਲਾ ਐਕਟ ਦੀ ਉਲੰਘਣਾ ਨਾਲ ਸਬੰਧਤ ਅਪਰਾਧਿਕ ਪਿਛੋਕੜ ਹੈ ਅਤੇ ਉਸ ’ਤੇ ਰਾਜਸਥਾਨ ਪੁਲਿਸ ਵੱਲੋਂ 10,000 ਰੁਪਏ ਦਾ ਇਨਾਮ  ਰੱਖਿਆ ਗਿਆ ਹੈ। ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏ.ਜੀ.ਟੀ.ਐਫ. ਪ੍ਰਮੋਦ ਬਾਨ ਨੇ ਕਿਹਾ ਕਿ ਵਾਰਦਾਤ ਤੋਂ ਬਾਅਦ ਏ.ਜੀ.ਟੀ.ਐਫ. ਪੰਜਾਬ ਵੱਲੋਂ ਡੀਐਸਪੀ ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ‘‘ਹਿੱਲ ਟਰੈਪ’’ ਨਾਂ ਦਾ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਗਿਆ ਅਤੇ ਰਾਜਸਥਾਨ ਵਿੱਚ ਵੱਡੇ ਪੱਧਰ ’ਤੇ  ਛਾਪੇਮਾਰੀ ਕੀਤੀ ਗਈ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਛਾਪੇਮਾਰੀਆਂ ਦੌਰਾਨ ਮਿਲੀ ਪੁਖ਼ਤਾ ਇਤਲਾਹ ਮਿਲੀ ਸੀ ਕਿ ਮੁਲਜ਼ਮਾਂ ਦੀਆਂ ਜੰਮੂ ਅਤੇ ਕਸ਼ਮੀਰ ਵਿੱਚ ਛੁਪਣਗਾਹਾਂ ਹਨ, ਜਿਸ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਏ.ਜੀ.ਟੀ.ਐਫ. ਪੰਜਾਬ, ਫਿਰੋਜ਼ਪੁਰ ਪੁਲਿਸ ਅਤੇ ਜੰਮੂ ਅਤੇ ਕਸ਼ਮੀਰ ਪੁਲਿਸ ਵੱਲੋਂ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ। ਏ.ਡੀ.ਜੀ.ਪੀ. ਨੇ ਦੱਸਿਆ ਕਿ ਮੁਲਜ਼ਮਾਂ ਨੂੰ ਜੰਮੂ ਅਤੇ ਕਸ਼ਮੀਰ ਵਿੱਚ ਪੁਲਿਸ ਸਟੇਸ਼ਨ ਕੁੱਦ ਨੇੜੇ ਪਤਨੀਟੌਪ-ਕੁੱਦ  ਰੋਡ ’ਤੇ ਲਗਾਏ ਨਾਕੇ ’ਤੇ ਰੋਕਿਆ ਗਿਆ। 

ਪੁਲਿਸ ਟੀਮ ਨੂੰ ਦੇਖਦਿਆਂ ਮੁਲਜ਼ਮਾਂ ਨੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਬੜੀ ਮੁਸਤੈਦੀ ਨਾਲ ਦੋਵਾਂ ਮੁਲਜ਼ਮਾਂ ਨੂੰ ਇੱਕ ਪਿਸਤੌਲ ਸਮੇਤ ਸਫ਼ਲਤਾਪੂਰਵਕ ਕਾਬੂ ਕਰ ਲਿਆ। ਫਿਰੋਜ਼ਪੁਰ ਦੇ ਸੀਨੀਅਰ ਸੁਪਰਡੈਂਟ (ਐਸਐਸਪੀ) ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੁਲਿਸ ਟੀਮਾਂ ਹੁਣ ਘਟਨਾ ਪਿਛਲੀ ਅਸਲ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਵਿਚ ਜੁਟੀਆਂ ਹਨ, ਜਿਸ ਤਹਿਤ ਹਮਲੇ ਦੀ ਯੋਜਨਾ ਬਣਾਉਣ ਵਾਲੇ, ਵਿੱਤੀ ਸਹਾਇਤਾ ਜਾਂ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਵਾਲੇ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਇਸ ਸਬੰਧੀ ਐਫਆਈਆਰ ਨੰਬਰ 111 ਮਿਤੀ 01.06.2026 ਨੂੰ ਬੀਐਨਐਸ ਦੀ ਧਾਰਾ 103 ਅਤੇ 3(5) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਫਿਰੋਜ਼ਪੁਰ ਦੇ ਪੁਲਿਸ ਸਟੇਸ਼ਨ ਮੱਖੂ ਵਿਖੇ ਪਹਿਲਾਂ ਹੀ ਕੇਸ ਦਰਜ ਕੀਤਾ ਜਾ ਚੁੱਕਾ ਹੈ।

 

Tags: Crime News Punjab , Punjab Police , Police , Crime News , Ferozepur Police , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD