Monday, 08 June 2026

 

 

ਖ਼ਾਸ ਖਬਰਾਂ ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਤ ਮੂਨਕ ਵਿਖੇ ਕਬੀਰ ਦਾਸ ਮੰਦਰ ਕਮੇਟੀ ਦੀ ਅਗਵਾਈ ਵਿੱਚ ਸੈਂਕੜੇ ਪਰਿਵਾਰ "ਆਪ" ਚ' ਸ਼ਾਮਿਲ ਰੰਗਲੇ ਪੰਜਾਬ ਦੀ ਸਿਰਜਨਾ ਲਈ ਯੁੱਧ ਨਸ਼ਿਆ ਵਿਰੁੱਧ ਸੰਗਰਾਮ ਹੁਣ ਲੋਕ ਸਮਰਥਨ ਨਾਲ ਲੋਕ ਲਹਰਿ ਬਣਿਆ : ਕੁਲਦੀਪ ਸਿੰਘ ਧਾਲੀਵਾਲ ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ ਖਮਾਣੋਂ ਦੇ ਵਾਰਡ ਨੰਬਰ 5 ਤੋਂ ਜੇਤੂ ਆਜ਼ਾਦ ਉਮੀਦਵਾਰ ਜਸਪ੍ਰੀਤ ਕੌਰ ਭੁੱਲਰ ਨੇ ਕੀਤੀ ਆਮ ਆਦਮੀ ਪਾਰਟੀ 'ਚ ਸ਼ਮੂਲੀਅਤ ਸੋਹਾਣਾ ਹਸਪਤਾਲ ਵੱਲੋਂ ਨੈਸ਼ਨਲ ਕੈਂਸਰ ਸਰਵਾਈਵਰਜ਼ ਡੇ ਮਨਾਇਆ, ਕੈਂਸਰ ਜੇਤੂਆਂ ਦੇ ਹੌਸਲੇ ਕੀਤਾ ਸਲਾਮ ਕੋਮਲ ਮਿੱਤਲ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤੋਂ ਪਹਿਲਾਂ ਚੱਲ ਰਹੀ ਵੋਟਰ ਪ੍ਰੀ-ਮੈਪਿੰਗ ਮੁਹਿੰਮ ਦਾ ਲਿਆ ਜਾਇਜ਼ਾ ਡਾ. ਹਿਮਾਂਸ਼ੂ ਅਗਰਵਾਲ ਸਮੇਤ ਸੀਨੀਅਰ ਅਧਿਕਾਰੀਆਂ ਨੇ ਪੋਲਿੰਗ ਬੂਥਾਂ ’ਤੇ ਐਸ.ਆਈ.ਆਰ. ਕੈਂਪਾਂ ਦਾ ਲਿਆ ਜਾਇਜ਼ਾ ਖੇਡਾਂ ਸਾਨੂੰ ਨਵੀਆਂ ਉਚਾਈਆਂ ਛੂਹਣ ਦਾ ਮੌਕਾ ਦਿੰਦੀਆਂ ਹਨ : ਨਾਇਬ ਸਿੰਘ ਸੈਣੀ ਪੰਚਾਇਤੀ ਭੂਮੀ 'ਤੇ ਕੁਦਰਤੀ ਅਤੇ ਜੈਵਿਕ ਖੇਤੀ ਨੂੰ ਪ੍ਰੋਤਸਾਹਿਤ ਕਰਨ ਲਈ ਬਣਾਈ ਜਾਵੇਗੀ ਵਿਸ਼ੇਸ਼ ਨੀਤੀ : ਨਾਇਬ ਸਿੰਘ ਸੈਣੀ ਕੁਦਰਤੀ ਖੇਤੀ ਮਿਸ਼ਨ ਨੂੰ ਅੱਗੇ ਵਧਾਉਣ ਲਈ ਸਮਰਪਿਤ ਯਤਨ ਜ਼ਰੂਰੀ ਹਨ : ਆਚਾਰੀਆ ਦੇਵਵ੍ਰਤ ਚੁਟਕਲਿਆਂ ਨਾਲ ਸਰਕਾਰ ਨਹੀਂ, ਸਿਨੇਮਾ ਹਾਲ ਚੱਲ ਸਕਦੇ ਹਨ - ਨਾਇਬ ਸਿੰਘ ਸੈਣੀ ਗੁਰੂ ਅਮਰ ਦਾਸ ਜੀ ਦਾ ਜੀਵਨ ਤਿਆਗ, ਸੇਵਾ, ਸਮਾਨਤਾ ਅਤੇ ਮਨੁੱਖਤਾ ਦਾ ਪ੍ਰੇਰਨਾ ਸਰੋਤ - ਨਾਇਬ ਸਿੰਘ ਸੈਣੀ ਪੰਜਾਬ ਮੰਡੀ ਬੋਰਡ ਵੱਲੋਂ 'ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ' ਦਾ ਆਗਾਜ਼ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ : ਬਰਿੰਦਰ ਕੁਮਾਰ ਗੋਇਲ ਜਸਵੀਰ ਸਿੰਘ ਗੜ੍ਹੀ ਵਲੋਂ ਪਿੰਡਾਂ ਦਾ ਦੌਰਾ ; ਸੁਣੀਆਂ ਮੁਸ਼ਕਲਾਂ ਮੁੱਖ ਮੰਤਰੀ ਸਿਹਤ ਯੋਜਨਾ ਨੇ ਮਾਸਟਰ ਸ਼ੈੱਫ ਮੁਕਾਬਲੇਬਾਜ਼ ਨੂੰ ਦਿੱਤਾ ਨਵਾਂ ਜੀਵਨ ਹਰਪਾਲ ਸਿੰਘ ਚੀਮਾ ਨੇ ਐਲਪੀਜੀ ਦੀਆਂ ਵਧਦੀਆਂ ਕੀਮਤਾਂ 'ਤੇ ਕੇਂਦਰ 'ਤੇ ਨਿਸ਼ਾਨਾ ਸਾਧਿਆ ਪੰਜਾਬ ਨੇ ਭਾਜਪਾ ਨੂੰ ਨਕਾਰਿਆ, ਧੂਰੀ ਰੈਲੀ ਵਿੱਚ ਖਾਲੀ ਕੁਰਸੀਆਂ ਨੇ ਸਪੱਸ਼ਟ ਸੰਦੇਸ਼ ਦਿੱਤਾ : ਹਰਪਾਲ ਸਿੰਘ ਚੀਮਾ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ

 

ਹਰਪਾਲ ਸਿੰਘ ਚੀਮਾ ਨੇ ਐਲਪੀਜੀ ਦੀਆਂ ਵਧਦੀਆਂ ਕੀਮਤਾਂ 'ਤੇ ਕੇਂਦਰ 'ਤੇ ਨਿਸ਼ਾਨਾ ਸਾਧਿਆ

ਗਰੀਬ ਅਤੇ ਮੱਧ ਵਰਗੀ ਪਰਿਵਾਰ ਪਹਿਲਾਂ ਹੀ ਤੇਲ ਅਤੇ ਜ਼ਰੂਰੀ ਵਸਤਾਂ ਦੀਆਂ ਵਧਦੀਆਂ ਕੀਮਤਾਂ ਕਾਰਨ ਸੰਘਰਸ਼ ਕਰ ਰਹੇ ਹਨ, ਬੀਜੇਪੀ ਰਾਹਤ ਦੇਣ ਵਿੱਚ ਨਾਕਾਮ ਰਹੀ ਹੈ : ਹਰਪਾਲ ਸਿੰਘ ਚੀਮਾ

Harpal Singh Cheema, Advocate Harpal Singh Cheema, AAP Punjab

5 Dariya News

5 Dariya News

5 Dariya News

ਚੰਡੀਗੜ੍ਹ , 07 Jun 2026

Last updated on: Jun 08, 2026, 09:41 IST

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਏ ਤਾਜ਼ਾ ਵਾਧੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਤੇਲ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਿਹਾ ਵਾਧਾ ਦੇਸ਼ ਭਰ ਦੇ ਆਮ ਨਾਗਰਿਕਾਂ ਲਈ ਜ਼ਿੰਦਗੀ ਨੂੰ ਦਿਨ-ਬ-ਦਿਨ ਮੁਸ਼ਕਲ ਬਣਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਗਰੀਬ ਅਤੇ ਮੱਧ ਵਰਗੀ ਪਰਿਵਾਰ ਪਹਿਲਾਂ ਹੀ ਮਹਿੰਗਾਈ ਦੇ ਬੋਝ ਹੇਠ ਦੱਬੇ ਹੋਏ ਹਨ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਹੋਏ ਇਸ ਤਾਜ਼ਾ ਵਾਧੇ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ ਹੈ। ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 29 ਰੁਪਏ ਦੇ ਵਾਧੇ 'ਤੇ ਪ੍ਰਤੀਕਿਰਿਆ ਦਿੰਦਿਆਂ ਸੀਨੀਅਰ ‘ਆਪ’ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਮਰਸ਼ੀਅਲ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਰ-ਵਾਰ ਕੀਤੇ ਵਾਧੇ ਤੋਂ ਬਾਅਦ, ਹੁਣ ਇੱਕ ਵਾਰ ਫਿਰ ਇਹ ਬੋਝ ਘਰੇਲੂ ਰਸੋਈਆਂ 'ਤੇ ਪਾ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਆਮ ਨਾਗਰਿਕ 'ਤੇ ਹਰ ਪਾਸੇ ਤੋਂ ਮਹਿੰਗਾਈ ਦੀ ਮਾਰ ਪੈ ਰਹੀ ਹੈ। ਡੀਜ਼ਲ, ਐਲ.ਪੀ.ਜੀ., ਸੀ.ਐਨ.ਜੀ. ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ, ਜਿਸ ਨਾਲ ਲੱਖਾਂ ਪਰਿਵਾਰਾਂ ਦੀ ਰੋਜ਼ਾਨਾ ਦੀ ਜ਼ਿੰਦਗੀ ਹੋਰ ਮਹਿੰਗੀ ਹੋ ਗਈ ਹੈ। ਸੀਨੀਅਰ ‘ਆਪ’ ਆਗੂ ਨੇ ਕਿਹਾ ਕਿ ਭਾਜਪਾ ਸਰਕਾਰ ਅਮਰੀਕਾ-ਈਰਾਨ ਜੰਗ ਸਮੇਤ ਅੰਤਰਰਾਸ਼ਟਰੀ ਘਟਨਾਕ੍ਰਮਾਂ ਨੂੰ ਬਹਾਨਾ ਬਣਾ ਕੇ ਨਾਗਰਿਕਾਂ 'ਤੇ ਵਾਧੂ ਆਰਥਿਕ ਬੋਝ ਪਾ ਰਹੀ ਹੈ।

ਉਨ੍ਹਾਂ ਕਿਹਾ ਕਿ ਮਹਿੰਗਾਈ ਨੂੰ ਕਾਬੂ ਕਰਨ ਅਤੇ ਤੇਲ ਦੀਆਂ ਉੱਚੀਆਂ ਕੀਮਤਾਂ ਤੋਂ ਰਾਹਤ ਦਿਵਾਉਣ ਦੇ ਵਾਅਦੇ 'ਤੇ ਸੱਤਾ ਵਿੱਚ ਆਉਣ ਦੇ ਬਾਵਜੂਦ, ਭਾਜਪਾ ਇਨ੍ਹਾਂ ਵਚਨਬੱਧਤਾਵਾਂ ਨੂੰ ਪੂਰਾ ਕਰਨ ਵਿੱਚ ਲਗਾਤਾਰ ਨਾਕਾਮ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕਮਰਸ਼ੀਅਲ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨੇ ਪਹਿਲਾਂ ਹੀ ਛੋਟੇ ਕਾਰੋਬਾਰੀਆਂ, ਰੇਹੜੀ-ਫੜੀ ਵਾਲਿਆਂ ਅਤੇ ਸਥਾਨਕ ਢਾਬਿਆਂ/ਹੋਟਲਾਂ ਨੂੰ ਪ੍ਰਭਾਵਿਤ ਕੀਤਾ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਮਰਸ਼ੀਅਲ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧੇ ਨੇ ਪਹਿਲਾਂ ਹੀ ਛੋਟੇ ਕਾਰੋਬਾਰਾਂ, ਰੇਹੜੀ ਵਾਲਿਆਂ ਅਤੇ ਸਥਾਨਕ ਖਾਣ-ਪੀਣ ਦੀਆਂ ਦੁਕਾਨਾਂ 'ਤੇ ਅਸਰ ਪਾਇਆ ਹੈ। ਹੁਣ ਘਰੇਲੂ ਐਲਪੀਜੀ ਦੀਆਂ ਕੀਮਤਾਂ ਵੀ ਵਧਣ ਨਾਲ ਪਰਿਵਾਰਾਂ ਅਤੇ ਛੋਟੇ ਕਾਰੋਬਾਰੀਆਂ 'ਤੇ ਆਰਥਿਕ ਦਬਾਅ ਹੋਰ ਵਧੇਗਾ। ਵਿੱਤ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਨੇ ਦੇਸ਼ ਦੀ ਆਰਥਿਕ ਸਥਿਤੀ ਨੂੰ ਕਮਜ਼ੋਰ ਕਰ ਦਿੱਤਾ ਹੈ ਅਤੇ ਆਮ ਲੋਕਾਂ ਦੀ ਖਰੀਦ ਸ਼ਕਤੀ ਨੂੰ ਘਟਾ ਦਿੱਤਾ ਹੈ।

ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਕਸਰ ਵਿਦੇਸ਼ੀ ਦੌਰੇ ਕਰਦੇ ਰਹਿੰਦੇ ਹਨ, ਉੱਥੇ ਹੀ ਉਨ੍ਹਾਂ ਦੀ ਸਰਕਾਰ ਦੀਆਂ ਵਿਦੇਸ਼ੀ ਅਤੇ ਆਰਥਿਕ ਨੀਤੀਆਂ ਦੇਸ਼ ਦੇ ਅੰਦਰ ਨਾਗਰਿਕਾਂ ਨੂੰ ਰਾਹਤ ਦੇਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀਆਂ ਹਨ। ਐਲਪੀਜੀ ਦੀਆਂ ਵਧੀਆਂ ਕੀਮਤਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਤੇਲ ਦੀਆਂ ਕੀਮਤਾਂ ਵਿੱਚ ਵਾਰ-ਵਾਰ ਵਾਧਾ ਕਰਨ ਦੀ ਬਜਾਏ ਮਹਿੰਗਾਈ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਤੇਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਿਹਾ ਵਾਧਾ ਦੇਸ਼ ਨੂੰ ਆਰਥਿਕ ਤੰਗੀ ਵੱਲ ਧੱਕ ਰਿਹਾ ਹੈ। ਕੇਂਦਰ ਨੂੰ ਆਮ ਲੋਕਾਂ 'ਤੇ ਬੋਝ ਪਾਉਣਾ ਬੰਦ ਕਰਨਾ ਚਾਹੀਦਾ ਹੈ ਅਤੇ ਜਨਤਾ ਨੂੰ ਅਸਲ ਰਾਹਤ ਦੇਣ 'ਤੇ ਧਿਆਨ ਦੇਣਾ ਚਾਹੀਦਾ ਹੈ।

 

Tags: Harpal Singh Cheema , Advocate Harpal Singh Cheema , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD