Monday, 08 June 2026

 

 

ਖ਼ਾਸ ਖਬਰਾਂ ਪੰਜਾਬ ਮੰਡੀ ਬੋਰਡ ਵੱਲੋਂ 'ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ' ਦਾ ਆਗਾਜ਼ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ : ਬਰਿੰਦਰ ਕੁਮਾਰ ਗੋਇਲ ਜਸਵੀਰ ਸਿੰਘ ਗੜ੍ਹੀ ਵਲੋਂ ਪਿੰਡਾਂ ਦਾ ਦੌਰਾ ; ਸੁਣੀਆਂ ਮੁਸ਼ਕਲਾਂ ਮੁੱਖ ਮੰਤਰੀ ਸਿਹਤ ਯੋਜਨਾ ਨੇ ਮਾਸਟਰ ਸ਼ੈੱਫ ਮੁਕਾਬਲੇਬਾਜ਼ ਨੂੰ ਦਿੱਤਾ ਨਵਾਂ ਜੀਵਨ ਹਰਪਾਲ ਸਿੰਘ ਚੀਮਾ ਨੇ ਐਲਪੀਜੀ ਦੀਆਂ ਵਧਦੀਆਂ ਕੀਮਤਾਂ 'ਤੇ ਕੇਂਦਰ 'ਤੇ ਨਿਸ਼ਾਨਾ ਸਾਧਿਆ ਪੰਜਾਬ ਨੇ ਭਾਜਪਾ ਨੂੰ ਨਕਾਰਿਆ, ਧੂਰੀ ਰੈਲੀ ਵਿੱਚ ਖਾਲੀ ਕੁਰਸੀਆਂ ਨੇ ਸਪੱਸ਼ਟ ਸੰਦੇਸ਼ ਦਿੱਤਾ : ਹਰਪਾਲ ਸਿੰਘ ਚੀਮਾ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ

 

ਜਸਵੀਰ ਸਿੰਘ ਗੜ੍ਹੀ ਵਲੋਂ ਪਿੰਡਾਂ ਦਾ ਦੌਰਾ ; ਸੁਣੀਆਂ ਮੁਸ਼ਕਲਾਂ

ਕਿਹਾ, ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ

Jasvir Singh Garhi, AAP Punjab, Jalandhar

5 Dariya News

5 Dariya News

5 Dariya News

ਜਲੰਧਰ , 07 Jun 2026

Last updated on: Jun 08, 2026, 10:00 IST

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਗੁਰਾਇਆ ਅਤੇ ਫਿਲੌਰ ਬਲਾਕਾਂ ਦੇ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਦੀ ਸ਼ੁਰੂ ਕੀਤੀ ਲੜੀ ਤਹਿਤ ਅੱਜ ਉਨ੍ਹਾਂ ਵੱਲੋਂ ਪਿੰਡ ਰੁੜਕਾ ਕਲਾਂ, ਰੁੜਕੀ, ਅਕਲਪੁਰ, ਪਿੰਡ ਗੰਨਾ ਅਤੇ ਗੁਰਾਇਆ ਦੇ ਮੁਹੱਲਾ ਲਾਂਗੜੀਆਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਦੀ ਸੁਣਵਾਈ ਕੀਤੀ ਗਈ।

ਆਪਣੇ ਦੌਰੇ ਦੌਰਾਨ ਸ਼੍ਰੀ ਗੜ੍ਹੀ ਨੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਉਨ੍ਹਾਂ ਦੇ ਮਸਲਿਆਂ ਦਾ ਢੁੱਕਵਾਂ ਹੱਲ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਸ ਦੌਰਾਨ ਚੇਅਰਮੈਨ ਨੇ ਯੂਥ ਫੁੱਟਬਾਲ ਕਲੱਬ, ਰੁੜਕਾ ਕਲਾਂ ਪਹੁੰਚ ਕੇ ਮੈਕਸੀਕੋ ’ਚ ਹੋਏ ਸਟ੍ਰੀਟ ਚਾਈਲਡ ਵਰਲਡ ਕੱਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਸਦਕਾ ਰਨਰਅਪ ਦਾ ਮਾਣ ਹਾਸਲ ਕਰਕੇ ਪਰਤੀ ਟੀਮ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਆਪਣੀ ਨੇਕ ਕਮਾਈ ਵਿੱਚੋਂ ਕਲੱਬ ਨੂੰ ਇਕ ਲੱਖ ਇਕ ਹਜ਼ਾਰ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਵਾਈ.ਐਫ.ਸੀ. ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਤਰਜ਼ ’ਤੇ ਹੋਰ ਉਪਰਾਲੇ ਹੋਣੇ ਚਾਹੀਦੇ ਹਨ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ। ਸ਼੍ਰੀ ਗੜ੍ਹੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤੋਂ ਇਲਾਵਾ ਆਧੁਨਿਕ ਸਹੂਲਤਾਂ ਨਾਲ ਲੈਸ 3000 ਤੋਂ ਵੱਧ ਖੇਡ ਮੈਦਾਨਾਂ ਨੂੰ ਵਿਕਸਿਤ ਕਰਨ, ਖਿਡਾਰੀਆਂ ਦੇ ਬਣਦੇ ਮਾਣ-ਸਨਮਾਨ ਸਮੇਤ ਕਈ ਪਹਿਲਕਦਮੀਆਂ ਕੀਤੀਆਂ ਹਨ।

ਉਨ੍ਹਾਂ ਕਲੱਬ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਵਾਈ.ਐਫ.ਸੀ. ਦੇ ਚੇਅਰਮੈਨ ਗੁਰਮੰਗਲ ਦਾਸ, ਕਲੱਬ ਦੀ ਪ੍ਰਬੰਧਕ ਕਮੇਟੀ ਅਤੇ ਖਿਡਾਰੀਆਂ ਨੂੰ ਵਧਾਈ ਦਿੱਤੀ। ਇਸ ਤੋਂ ਇਲਾਵਾ ਡੇਰਾ ਬਾਬਾ ਭਾਈ ਸਾਧੂ ਜੀ, ਸਰਪੰਚ ਇਕਵਿੰਦਰ ਕੌਰ ਅਤੇ ਪਿੰਡ ਵਾਸੀਆਂ ਦਾ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਲਈ ਕੀਤੇ ਜਾ ਰਹੇ ਯਤਨਾਂ ਲਈ ਧੰਨਵਾਦ ਪ੍ਰਗਟ ਕੀਤਾ। ਦੌਰੇ ਦੌਰਾਨ ਸ਼੍ਰੀ ਗੜ੍ਹੀ ਨੇ ਮੰਦਰ ਬਾਬਾ ਸ਼੍ਰੀ ਬਾਲਕ ਨਾਥ ਜੀ ਗੁਰਾਇਆ, ਡੇਰਾ ਬਾਬਾ ਭਾਈ ਸਾਧੂ ਜੀ ਰੁੜਕਾ ਕਲਾਂ ਅਤੇ ਡੇਰਾ ਬਾਬਾ ਬ੍ਰਹਮਦਾਸ ਅਕਲਪੁਰ ਵਿਖੇ ਨਤਮਸਤਕ ਹੋ ਕੇ ਸੂਬਾ ਵਾਸੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। 

ਉਪਰੰਤ ਭਗਵਾਨ ਵਾਲਮੀਕਿ ਆਸ਼ਰਮ ਪ੍ਰਬੰਧਕ ਕਮੇਟੀ ਗੁਰਾਇਆ ਨਾਲ ਮੀਟਿੰਗ ਦੌਰਾਨ ਆਸ਼ਰਮ ਨੇੜੇ ਕੂੜੇ ਦੇ ਡੰਪ ਨੂੰ ਚੁਕਾਉਣ ਦੀ ਮੰਗ ’ਤੇ ਜਲਦ ਕਾਰਵਾਈ ਦਾ ਭਰੋਸਾ ਦਿਵਾਉਂਦਿਆਂ ਸ਼੍ਰੀ ਗੜ੍ਹੀ ਨੇ ਕਿਹਾ ਕਿ ਇਸ ਸਬੰਧੀ ਨਗਰ ਕੌਂਸਲ, ਗੁਰਾਇਆ ਨੂੰ ਨਿਰਦੇਸ਼ ਜਾਰੀ ਕਰਕੇ ਯੋਗ ਕਾਰਵਾਈ ਲਈ ਪਾਬੰਦ ਕੀਤਾ ਜਾਵੇਗਾ। ਅਖੀਰ ਵਿੱਚ ਸ਼੍ਰੀ ਗੜ੍ਹੀ ਨੇ ਪਿੰਡ ਗੰਨਾ ਵਿਖੇ ਪਹੁੰਚ ਕੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਢੁੱਕਵਾਂ ਹੱਲ ਕਰਵਾਇਆ ਜਾਵੇਗਾ ਅਤੇ ਭਾਈਚਾਰੇ ਦੇ ਲੋਕਾਂ ਦੇ ਮਸਲੇ ਜਲਦ ਤੋਂ ਜਲਦ ਹੱਲ ਕਰਵਾਏ ਜਾਣਗੇ।

 

Tags: Jasvir Singh Garhi , AAP Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD