Monday, 08 June 2026

 

 

ਖ਼ਾਸ ਖਬਰਾਂ ਪੰਜਾਬ ਮੰਡੀ ਬੋਰਡ ਵੱਲੋਂ 'ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ' ਦਾ ਆਗਾਜ਼ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ : ਬਰਿੰਦਰ ਕੁਮਾਰ ਗੋਇਲ ਜਸਵੀਰ ਸਿੰਘ ਗੜ੍ਹੀ ਵਲੋਂ ਪਿੰਡਾਂ ਦਾ ਦੌਰਾ ; ਸੁਣੀਆਂ ਮੁਸ਼ਕਲਾਂ ਮੁੱਖ ਮੰਤਰੀ ਸਿਹਤ ਯੋਜਨਾ ਨੇ ਮਾਸਟਰ ਸ਼ੈੱਫ ਮੁਕਾਬਲੇਬਾਜ਼ ਨੂੰ ਦਿੱਤਾ ਨਵਾਂ ਜੀਵਨ ਹਰਪਾਲ ਸਿੰਘ ਚੀਮਾ ਨੇ ਐਲਪੀਜੀ ਦੀਆਂ ਵਧਦੀਆਂ ਕੀਮਤਾਂ 'ਤੇ ਕੇਂਦਰ 'ਤੇ ਨਿਸ਼ਾਨਾ ਸਾਧਿਆ ਪੰਜਾਬ ਨੇ ਭਾਜਪਾ ਨੂੰ ਨਕਾਰਿਆ, ਧੂਰੀ ਰੈਲੀ ਵਿੱਚ ਖਾਲੀ ਕੁਰਸੀਆਂ ਨੇ ਸਪੱਸ਼ਟ ਸੰਦੇਸ਼ ਦਿੱਤਾ : ਹਰਪਾਲ ਸਿੰਘ ਚੀਮਾ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ

 

ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ : ਬਰਿੰਦਰ ਕੁਮਾਰ ਗੋਇਲ

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸੌਰਭ ਕੰਪਲੈਕਸ, ਲਹਿਰਾਗਾਗਾ ਵਿਖੇ ਸਮੀਖਿਆ ਮੀਟਿੰਗ

Barinder Kumar Goel, Barinder Kumar Goyal, AAP Punjab, Lehragaga, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Yudh Nashean Virudh

5 Dariya News

5 Dariya News

5 Dariya News

ਲਹਿਰਾਗਾਗਾ , 07 Jun 2026

Last updated on: Jun 08, 2026, 10:19 IST

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੌਰਭ ਕੰਪਲੈਕਸ, ਲਹਿਰਾਗਾਗਾ ਵਿਖੇ ਪਿੰਡਾਂ ਦੇ ਸਰਪੰਚਾਂ, ਪੰਚਾਂ, ਵਿਲੇਜ ਲੈਵਲ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ, ਮੁਹਿੰਮ ਦੇ ਕੋਆਰਡੀਨੇਟਰਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਆਗੂਆਂ ਨਾਲ ਸਮੀਖਿਆ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਨਸ਼ਿਆਂ ਵਿਰੁੱਧ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਦੇ ਨਾਲ-ਨਾਲ ਨਸ਼ਿਆਂ ਦੀ ਮੰਗ ਨੂੰ ਖ਼ਤਮ ਕਰਨਾ ਵੀ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।

ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਬਣਾਈਆਂ ਗਈਆਂ ਗੈਰ-ਕਾਨੂੰਨੀ ਜਾਇਦਾਦਾਂ ਖ਼ਿਲਾਫ਼ ਵੀ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾ ਰਿਹਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਨੂੰ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਇਸ ਲਈ ਪਿੰਡਾਂ ਦੇ ਚੁਣੇ ਹੋਏ ਨੁਮਾਇੰਦੇ, ਨੌਜਵਾਨ, ਸਮਾਜਿਕ ਸੰਸਥਾਵਾਂ ਅਤੇ ਵਿਲੇਜ ਲੈਵਲ ਡਿਫੈਂਸ ਕਮੇਟੀਆਂ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਨਸ਼ਿਆਂ ਵਿਰੁੱਧ ਜਨ-ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ। ਉਨ੍ਹਾਂ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਖੇਡਾਂ, ਸਿੱਖਿਆ, ਰੋਜ਼ਗਾਰ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰਨ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖੇਤਰ ਵਿੱਚ ਨਸ਼ਿਆਂ ਦੀ ਵਿਕਰੀ ਜਾਂ ਤਸਕਰੀ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਸ ਨੂੰ ਤੁਰੰਤ ਪੁਲਿਸ ਅਤੇ ਪ੍ਰਸ਼ਾਸਨ ਨਾਲ ਸਾਂਝਾ ਕੀਤਾ ਜਾਵੇ ਤਾਂ ਜੋ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ। ਸ਼੍ਰੀ ਗੋਇਲ ਨੇ ਕਿਹਾ ਕਿ ਨਸ਼ਾ ਪੀੜਤ ਵਿਅਕਤੀਆਂ ਨੂੰ ਸਮਾਜ ਤੋਂ ਦੂਰ ਕਰਨ ਦੀ ਬਜਾਏ ਉਨ੍ਹਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਸਹਿਯੋਗ ਦੇਣਾ ਸਮੇਂ ਦੀ ਲੋੜ ਹੈ।

ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਰਾਹੀਂ ਪ੍ਰਭਾਵਿਤ ਵਿਅਕਤੀਆਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਸਿਰਫ਼ ਸਰਕਾਰ ਦੇ ਯਤਨਾਂ ਨਾਲ ਸੰਭਵ ਨਹੀਂ, ਸਗੋਂ ਇਸ ਲਈ ਸਮਾਜ ਦੇ ਹਰ ਵਰਗ ਦੇ ਸਰਗਰਮ ਸਹਿਯੋਗ ਦੀ ਲੋੜ ਹੈ। ਹਰ ਨਾਗਰਿਕ ਨੂੰ ਇਸ ਸਮਾਜਿਕ ਜੰਗ ਵਿੱਚ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਇਆ ਜਾ ਸਕੇ।

ਮੀਟਿੰਗ ਦੌਰਾਨ ਹਾਜ਼ਰੀਨ ਵੱਲੋਂ ਆਪਣੇ-ਆਪਣੇ ਖੇਤਰਾਂ ਵਿੱਚ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੁਝਾਅ ਵੀ ਦਿੱਤੇ ਗਏ। ਇਸ ਮੌਕੇ ਨਗਰ ਕੌਂਸਲ ਲਹਿਰਾਗਾਗਾ ਦੀ ਪ੍ਰਧਾਨ ਸ੍ਰੀਮਤੀ ਕਾਂਤਾ ਗੋਇਲ, ਐੱਸ.ਡੀ.ਐਮ. ਰਾਕੇਸ਼ ਪ੍ਰਕਾਸ਼ ਗਰਗ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡਾਂ ਦੇ ਸਰਪੰਚ, ਪੰਚ, ਵਿਲੇਜ ਲੈਵਲ ਡਿਫੈਂਸ ਕਮੇਟੀਆਂ ਦੇ ਮੈਂਬਰ, ਸਮਾਜਿਕ ਆਗੂ ਅਤੇ ਪਤਵੰਤੇ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP Punjab , Lehragaga , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Yudh Nashean Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD