Monday, 08 June 2026

 

 

ਖ਼ਾਸ ਖਬਰਾਂ ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਤ ਮੂਨਕ ਵਿਖੇ ਕਬੀਰ ਦਾਸ ਮੰਦਰ ਕਮੇਟੀ ਦੀ ਅਗਵਾਈ ਵਿੱਚ ਸੈਂਕੜੇ ਪਰਿਵਾਰ "ਆਪ" ਚ' ਸ਼ਾਮਿਲ ਰੰਗਲੇ ਪੰਜਾਬ ਦੀ ਸਿਰਜਨਾ ਲਈ ਯੁੱਧ ਨਸ਼ਿਆ ਵਿਰੁੱਧ ਸੰਗਰਾਮ ਹੁਣ ਲੋਕ ਸਮਰਥਨ ਨਾਲ ਲੋਕ ਲਹਰਿ ਬਣਿਆ : ਕੁਲਦੀਪ ਸਿੰਘ ਧਾਲੀਵਾਲ ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ ਖਮਾਣੋਂ ਦੇ ਵਾਰਡ ਨੰਬਰ 5 ਤੋਂ ਜੇਤੂ ਆਜ਼ਾਦ ਉਮੀਦਵਾਰ ਜਸਪ੍ਰੀਤ ਕੌਰ ਭੁੱਲਰ ਨੇ ਕੀਤੀ ਆਮ ਆਦਮੀ ਪਾਰਟੀ 'ਚ ਸ਼ਮੂਲੀਅਤ ਸੋਹਾਣਾ ਹਸਪਤਾਲ ਵੱਲੋਂ ਨੈਸ਼ਨਲ ਕੈਂਸਰ ਸਰਵਾਈਵਰਜ਼ ਡੇ ਮਨਾਇਆ, ਕੈਂਸਰ ਜੇਤੂਆਂ ਦੇ ਹੌਸਲੇ ਕੀਤਾ ਸਲਾਮ ਕੋਮਲ ਮਿੱਤਲ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤੋਂ ਪਹਿਲਾਂ ਚੱਲ ਰਹੀ ਵੋਟਰ ਪ੍ਰੀ-ਮੈਪਿੰਗ ਮੁਹਿੰਮ ਦਾ ਲਿਆ ਜਾਇਜ਼ਾ ਡਾ. ਹਿਮਾਂਸ਼ੂ ਅਗਰਵਾਲ ਸਮੇਤ ਸੀਨੀਅਰ ਅਧਿਕਾਰੀਆਂ ਨੇ ਪੋਲਿੰਗ ਬੂਥਾਂ ’ਤੇ ਐਸ.ਆਈ.ਆਰ. ਕੈਂਪਾਂ ਦਾ ਲਿਆ ਜਾਇਜ਼ਾ ਖੇਡਾਂ ਸਾਨੂੰ ਨਵੀਆਂ ਉਚਾਈਆਂ ਛੂਹਣ ਦਾ ਮੌਕਾ ਦਿੰਦੀਆਂ ਹਨ : ਨਾਇਬ ਸਿੰਘ ਸੈਣੀ ਪੰਚਾਇਤੀ ਭੂਮੀ 'ਤੇ ਕੁਦਰਤੀ ਅਤੇ ਜੈਵਿਕ ਖੇਤੀ ਨੂੰ ਪ੍ਰੋਤਸਾਹਿਤ ਕਰਨ ਲਈ ਬਣਾਈ ਜਾਵੇਗੀ ਵਿਸ਼ੇਸ਼ ਨੀਤੀ : ਨਾਇਬ ਸਿੰਘ ਸੈਣੀ ਕੁਦਰਤੀ ਖੇਤੀ ਮਿਸ਼ਨ ਨੂੰ ਅੱਗੇ ਵਧਾਉਣ ਲਈ ਸਮਰਪਿਤ ਯਤਨ ਜ਼ਰੂਰੀ ਹਨ : ਆਚਾਰੀਆ ਦੇਵਵ੍ਰਤ ਚੁਟਕਲਿਆਂ ਨਾਲ ਸਰਕਾਰ ਨਹੀਂ, ਸਿਨੇਮਾ ਹਾਲ ਚੱਲ ਸਕਦੇ ਹਨ - ਨਾਇਬ ਸਿੰਘ ਸੈਣੀ ਗੁਰੂ ਅਮਰ ਦਾਸ ਜੀ ਦਾ ਜੀਵਨ ਤਿਆਗ, ਸੇਵਾ, ਸਮਾਨਤਾ ਅਤੇ ਮਨੁੱਖਤਾ ਦਾ ਪ੍ਰੇਰਨਾ ਸਰੋਤ - ਨਾਇਬ ਸਿੰਘ ਸੈਣੀ ਪੰਜਾਬ ਮੰਡੀ ਬੋਰਡ ਵੱਲੋਂ 'ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ' ਦਾ ਆਗਾਜ਼ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ : ਬਰਿੰਦਰ ਕੁਮਾਰ ਗੋਇਲ ਜਸਵੀਰ ਸਿੰਘ ਗੜ੍ਹੀ ਵਲੋਂ ਪਿੰਡਾਂ ਦਾ ਦੌਰਾ ; ਸੁਣੀਆਂ ਮੁਸ਼ਕਲਾਂ ਮੁੱਖ ਮੰਤਰੀ ਸਿਹਤ ਯੋਜਨਾ ਨੇ ਮਾਸਟਰ ਸ਼ੈੱਫ ਮੁਕਾਬਲੇਬਾਜ਼ ਨੂੰ ਦਿੱਤਾ ਨਵਾਂ ਜੀਵਨ ਹਰਪਾਲ ਸਿੰਘ ਚੀਮਾ ਨੇ ਐਲਪੀਜੀ ਦੀਆਂ ਵਧਦੀਆਂ ਕੀਮਤਾਂ 'ਤੇ ਕੇਂਦਰ 'ਤੇ ਨਿਸ਼ਾਨਾ ਸਾਧਿਆ ਪੰਜਾਬ ਨੇ ਭਾਜਪਾ ਨੂੰ ਨਕਾਰਿਆ, ਧੂਰੀ ਰੈਲੀ ਵਿੱਚ ਖਾਲੀ ਕੁਰਸੀਆਂ ਨੇ ਸਪੱਸ਼ਟ ਸੰਦੇਸ਼ ਦਿੱਤਾ : ਹਰਪਾਲ ਸਿੰਘ ਚੀਮਾ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ

 

ਪੰਜਾਬ ਮੰਡੀ ਬੋਰਡ ਵੱਲੋਂ 'ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ' ਦਾ ਆਗਾਜ਼

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਵੱਖ-ਵੱਖ ਰਾਜਾਂ ਦੀਆਂ ਪਹੁੰਚੀਆਂ ਟੀਮਾਂ ਦਾ ਨਿੱਘਾ ਸਵਾਗਤ

Harchand Singh Barsat, AAP Punjab, Mohali

5 Dariya News

5 Dariya News

5 Dariya News

ਮੋਹਾਲੀ , 07 Jun 2026

Last updated on: Jun 08, 2026, 10:24 IST

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ 'ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ 2026 ਸੀਜ਼ਨ – 2 ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਦੇ ਐਗਰੀਕਲਚਰਲ ਮਾਰਕੀਟਿੰਗ ਬੋਰਡਾਂ ਦੀਆਂ ਟੀਮਾਂ ਵੱਲੋਂ ਭਾਗ ਲਿਆ ਜਾ ਰਿਹਾ ਹੈ। 

ਇਸ ਟੂਰਨਾਮੈਂਟ ਵਿੱਚ ਪੰਜਾਬ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ, ਹਰਿਆਣਾ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ, ਹਿਮਾਚਲ ਪ੍ਰਦੇਸ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ, ਉਤਰਾਖੰਡ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ, ਦਿੱਲੀ ਐਗਰੀਕਲਚਰਲ ਮਾਰਕੀਟਿੰਗ ਬੋਰਡ ਦੀਆਂ ਟੀਮਾਂ ਭਾਗ ਲੈਣ ਪਹੁੰਚੀਆਂ ਹਨ।

7 ਜੂਨ ਤੋਂ 12 ਜੂਨ ਤੱਕ ਚੱਲਣ ਵਾਲੇ ਇਸ ਟੂਰਨਾਮੈਂਟ ਦੀ ਰਸਮੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਕਿਸਾਨ ਭਵਨ, ਚੰਡੀਗੜ੍ਹ ਵਿਖੇ ਸਾਰੀਆਂ ਟੀਮਾਂ ਦੇ ਖਿਡਾਰੀਆਂ ਨਾਲ ਵਿਸ਼ੇਸ਼ ਡਿਨਰ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਦੇਸ਼ ਭਰ ਤੋਂ ਪਹੁੰਚੀਆਂ ਵੱਖ – ਵੱਖ ਰਾਜਾਂ ਦੀਆਂ ਟੀਮਾਂ ਦੇ ਖਿਡਾਰੀਆਂ ਅਤੇ ਅਧਿਕਾਰੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਸ. ਬਰਸਟ ਨੇ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਟੀਮਾਂ ਅਤੇ ਖਿਡਾਰੀਆਂ ਨੂੰ ਗੁਲਦਸਤੇ ਦੇ ਕੇ ਉਹਨਾਂ ਦਾ ਸਵਾਗਤ ਕੀਤਾ ਅਤੇ ਉਹਨਾਂ ਨਾਲ ਮੁਲਾਕਾਤ ਕੀਤੀ। ਇਸਦੇ ਨਾਲ ਹੀ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਵੀ ਸਾਰੇ ਖਿਡਾਰੀਆਂ ਦਾ ਹੌਸਲਾ ਵਧਾਇਆ। ਇਸ ਦੌਰਾਨ ਆਪਣੇ ਸੰਬੋਧਨ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਖੇਡਾਂ ਦੀ ਮਹੱਤਤਾ 'ਤੇ ਵਿਸ਼ੇਸ਼ ਜ਼ੋਰ ਦਿੱਤਾ।

ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਬੱਚਿਆਂ ਨੂੰ ਖੇਡਾਂ ਨਾਲ ਜੋੜਣ ਲਈ ਆਫ ਸੀਜਨ ਦੌਰਾਨ ਪੰਜਾਬ ਰਾਜ ਦੀਆਂ ਮੰਡੀਆਂ ਨੂੰ ਇਨਡੋਰ ਸਟੇਡੀਅਮ ਵਜੋਂ ਖੋਲਿਆ ਗਿਆ ਹੈ, ਜਿੱਥੇ ਮੁਫ਼ਤ ਵਿੱਚ ਕੋਚਿੰਗ ਦਿੱਤੀ ਜਾਂਦੀ ਹੈ। ਇਸਦੇ ਤਹਿਤ ਮਲੋਟ ਵਿਖੇ ਬਾਸਕਿਟ ਬਾਲ, ਸ੍ਰੀ ਮੁਕਤਸਰ ਸਾਹਿਬ ਵਿਖੇ ਬੈਡਮਿੰਟਨ, ਸੁਲਤਾਨਪੁਰ ਲੋਧੀ ਵਿਖੇ ਬਾਸਕਿਟ ਬਾਲ ਅਤੇ ਰਾਮਪੁਰਾ ਫੂਲ ਮੰਡੀ ਵਿਖੇ ਬੱਚਿਆਂ ਨੂੰ ਸਕੈਟਿੰਗ ਵੀ ਸਿਖਾਈ ਜਾਂਦੀ ਹੈ।

ਸ. ਬਰਸਟ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਇੱਕ ਅਹਿਮ ਹਿੱਸਾ ਹਨ ਅਤੇ ਇਹ ਸਾਨੂੰ ਅਨੁਸ਼ਾਸਨ, ਸਮਾਂ ਪ੍ਰਬੰਧਨ ਅਤੇ ਟੀਮ ਭਾਵਨਾ ਸਿਖਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਅੱਜ ਦੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਤੰਦਰੁਸਤ ਜੀਵਨ ਜਿਉਣ ਲਈ ਬਹੁਤ ਜਰੂਰੀ ਹਨ। ਡਿਊਟੀ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣਾ ਬਹੁਤ ਹੀ ਜ਼ਰੂਰੀ ਹੈ। ਰੋਜ਼ਾਨਾ ਦੇ ਰੁਝੇਵਿਆਂ ਦੇ ਵਿਚਕਾਰ ਖੇਡਾਂ ਹੀ ਇੱਕ ਅਜਿਹਾ ਸਾਧਨ ਹਨ, ਜੋ ਇਨਸਾਨ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਤਰੋਤਾਜ਼ਾ ਰੱਖਦੀਆਂ ਹਨ।

ਜਦੋਂ ਸਾਡਾ ਸਰੀਰ ਅਤੇ ਦਿਮਾਗ ਤੰਦਰੁਸਤ ਹੋਵੇਗਾ, ਤਾਂ ਹੀ ਅਸੀਂ ਆਪਣੇ ਕਾਰਜਾਂ ਅਤੇ ਜਨਤਕ ਸੇਵਾਵਾਂ ਨੂੰ ਬਿਹਤਰ ਤਰੀਕੇ ਨਾਲ ਕਰ ਸਕਾਂਗੇ। ਸ. ਬਰਸਟ ਨੇ ਖੁਸ਼ੀ ਪ੍ਰਗਟਾਈ ਕਿ ਅਜਿਹੇ ਰਾਸ਼ਟਰੀ ਪੱਧਰ ਦੇ ਟੂਰਨਾਮੈਂਟਾਂ ਨਾਲ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਆਏ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਇੱਕ-ਦੂਜੇ ਦੇ ਸੱਭਿਆਚਾਰ ਨੂੰ ਸਮਝਣ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਮੌਕਾ ਮਿਲਦਾ ਹੈ।

ਉਨ੍ਹਾਂ ਕਿਹਾ ਕਿ ਇਹ ਟੀ-20 ਕ੍ਰਿਕਟ ਟੂਰਨਾਮੈਂਟ 12 ਜੂਨ ਤੱਕ ਚੱਲੇਗਾ। ਪੰਜਾਬ ਮੰਡੀ ਬੋਰਡ ਵੱਲੋਂ ਟੂਰਨਾਮੈਂਟ ਨੂੰ ਸਫ਼ਲ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨ ਭਵਨ ਵਿਖੇ ਹੋਏ ਇਸ ਸਮਾਗਮ ਦੌਰਾਨ ਪੰਜਾਬ ਮੰਡੀ ਬੋਰਡ ਦੇ ਉੱਚ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਰਹੇ।

 

Tags: Harchand Singh Barsat , AAP Punjab , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD