Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਡਾ. ਹਿਮਾਂਸ਼ੂ ਅਗਰਵਾਲ ਸਮੇਤ ਸੀਨੀਅਰ ਅਧਿਕਾਰੀਆਂ ਨੇ ਪੋਲਿੰਗ ਬੂਥਾਂ ’ਤੇ ਐਸ.ਆਈ.ਆਰ. ਕੈਂਪਾਂ ਦਾ ਲਿਆ ਜਾਇਜ਼ਾ

ਪਟਿਆਲਾ ਜ਼ਿਲ੍ਹੇ ਦੇ 1786 ਪੋਲਿੰਗ ਸਟੇਸ਼ਨਾਂ ’ਤੇ ਲੱਗੇ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ ਕੈਂਪਾਂ ਦੌਰਾਨ ਬੀ.ਐਲ.ਓਜ਼ ਰਹੇ ਹਾਜ਼ਰ

Himanshu Aggarwal, Dr Himanshu Aggarwal, DC Patiala, Deputy Commissioner Patiala, Patiala

5 Dariya News

5 Dariya News

5 Dariya News

ਪਟਿਆਲਾ , 07 Jun 2026

Last updated on: Jun 08, 2026, 12:15 IST

ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰੀ-ਐਸ.ਆਈ.ਆਰ. ਦੌਰਾਨ ਵੋਟਰਾਂ ਦੀ ਮੈਪਿੰਗ ਅਤੇ ਤਸਦੀਕ ਸਬੰਧੀ ਜ਼ਿਲ੍ਹੇ ਦੇ 1786 ਪੋਲਿੰਗ ਸਟੇਸ਼ਨਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ ਲਿਆ। ਲੋਕ ਸਭਾ ਹਲਕਾ ਪਟਿਆਲਾ ਦੇ ਪੋਲਿੰਗ ਸਟੇਸ਼ਨਾਂ ਵਿਖੇ ਵਿਸ਼ੇਸ਼ ਵੋਟਰ ਜਾਗਰੂਕਤਾ ਅਤੇ ਮੈਪਿੰਗ ਮੁਹਿੰਮ ਤਹਿਤ ਪੰਜ ਪੋਲਿੰਗ ਬੂਥਾਂ ਦਾ ਨਿਰੀਖਣ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਦੇ ਨਿਰਦੇਸ਼ਾਂ ਅਨੁਸਾਰ ਅੱਜ ਲਗਾਏ ਗਏ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਕੈਂਪਾਂ ਦੌਰਾਨ ਵੋਟਰ ਮੈਪਿੰਗ ਅਤੇ ਤਸਦੀਕ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਮੌਕੇ ਸਮੂਹ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਨਾਗਰਿਕਾਂ ਨੂੰ ਉਨ੍ਹਾਂ ਦੇ ਚੋਣਵੇਂ ਵੇਰਵਿਆਂ ਦੀ ਜਾਂਚ ਕਰਨ ਅਤੇ ਵੋਟਰ ਸੂਚੀ ਨਾਲ ਸਬੰਧਤ ਮੁੱਦਿਆਂ ਦੇ ਨਿਪਟਾਰੇ ਲਈ ਸਹਾਇਤਾ ਪ੍ਰਦਾਨ ਕਰਨ ਵਾਸਤੇ ਮੌਜੂਦ ਰਹੇ। ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੌਜੂਦਾ ਵੋਟਰ ਸੂਚੀ ਵਿੱਚ ਦਰਜ ਵੋਟਰਾਂ ਦਾ ਸਾਲ 2003 ਦੀ ਵੋਟਰ ਸੂਚੀ ਨਾਲ ਮਿਲਾਣ ਕਰਨ ਦੀ ਪ੍ਰਕਿਰਿਆ ਤਹਿਤ ਲਗਭਗ 84 ਫੀਸਦੀ ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ।

ਬਾਕੀ ਰਹਿੰਦੇ 16 ਫੀਸਦੀ ਵੋਟਰਾਂ ਦੀ ਰਜਿਸਟ੍ਰੇਸ਼ਨ ਅਤੇ ਤਸਦੀਕ ਸਬੰਧੀ ਮੁੱਖ ਚੋਣ ਅਫ਼ਸਰ ਪੰਜਾਬ ਦੀ ਅਗਵਾਈ ਹੇਠ ਲੋੜੀਂਦੀਆਂ ਕਾਰਵਾਈਆਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਹੀ ਵੋਟਰ ਸੂਚੀਆਂ ਇੱਕ ਮਜ਼ਬੂਤ ਅਤੇ ਜੀਵੰਤ ਲੋਕਤੰਤਰ ਦੀ ਨੀਂਹ ਹਨ ਅਤੇ ਚੋਣ ਪ੍ਰਕਿਰਿਆ ਦੀ ਅਖੰਡਤਾ ਨੂੰ ਬਣਾਈ ਰੱਖਣ ਲਈ ਸਰਗਰਮ ਜਨਤਕ ਭਾਗੀਦਾਰੀ ਬਹੁਤ ਜ਼ਰੂਰੀ ਹੈ। 

ਡਿਪਟੀ ਕਮਿਸ਼ਨਰ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਅਧਿਕਾਰੀਆਂ ਦਾ ਪੂਰਾ ਸਹਿਯੋਗ ਕਰਨ ਅਤੇ ਇਹ ਯਕੀਨੀ ਬਣਾਉਣ ਵਿੱਚ ਮਦਦ ਕਰਨ ਕਿ ਹਰੇਕ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਸਹੀ ਢੰਗ ਨਾਲ ਦਰਜ ਹੋਵੇ। ਉਨ੍ਹਾਂ ਕਿਹਾ ਕਿ ਯੋਗ ਨਾਗਰਿਕਾਂ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣਾ ਲੋਕਤੰਤਰ ਦੀ ਮਜ਼ਬੂਤੀ ਲਈ ਬਹੁਤ ਮਹੱਤਵਪੂਰਨ ਹੈ।

ਉਨ੍ਹਾਂ ਲੋਕਾਂ ਨੂੰ ਆਪਣੇ ਵੋਟਰ ਵੇਰਵਿਆਂ ਦੀ ਜਾਂਚ ਕਰਨ ਅਤੇ ਲੋੜ ਪੈਣ ’ਤੇ ਨਿਰਧਾਰਿਤ ਫਾਰਮਾਂ ਰਾਹੀਂ ਸੋਧ, ਨਾਮ ਦਰਜ ਕਰਵਾਉਣ ਜਾਂ ਹੋਰ ਲੋੜੀਂਦੀਆਂ ਤਬਦੀਲੀਆਂ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਅਭਿਆਸ ਦਾ ਮੁੱਖ ਉਦੇਸ਼ ਮੌਜੂਦਾ ਵੋਟਰਾਂ ਦਾ ਸਾਲ 2003 ਦੀ ਵੋਟਰ ਸੂਚੀ ਨਾਲ ਮਿਲਾਣ ਕਰਨਾ ਹੈ। 

ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੋਟਰ ਜਾਂ ਉਸਦੇ ਪਰਿਵਾਰ ਦੇ ਕਿਸੇ ਮੈਂਬਰ ਦੀ ਵੋਟ ਦਾ ਸਾਲ 2003 ਦੀ ਵੋਟਰ ਸੂਚੀ ਨਾਲ ਮਿਲਾਣ ਕਿਸੇ ਕਾਰਨਾਂ ਕਰਕੇ ਨਹੀਂ ਹੋ ਰਿਹਾ ਜਾਂ ਨਹੀਂ ਕੀਤਾ ਗਿਆ ਹੈ ਤਾਂ ਉਹ ਆਪਣੇ ਸਬੰਧਤ ਬੀ.ਐਲ.ਓ. ਨਾਲ ਸੰਪਰਕ ਕਰਕੇ ਇਸ ਮਿਲਾਣ ਦੀ ਪ੍ਰਕਿਰਿਆ ਨੂੰ ਪੂਰਾ ਕਰਵਾਉਣਾ ਯਕੀਨੀ ਬਣਾਉਣ। ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਵੋਟਰ ਰਜਿਸਟ੍ਰੇਸ਼ਨ ਅਤੇ ਚੋਣਾਂ ‘ਚ ਭਾਗੀਦਾਰੀ ਪ੍ਰਤੀ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ।

ਇਸ ਮੌਕੇ ਚੋਣ ਤਹਿਸੀਲਦਾਰ ਵਿਜੇ ਚੌਧਰੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Himanshu Aggarwal , Dr Himanshu Aggarwal , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD