Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਕੋਮਲ ਮਿੱਤਲ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤੋਂ ਪਹਿਲਾਂ ਚੱਲ ਰਹੀ ਵੋਟਰ ਪ੍ਰੀ-ਮੈਪਿੰਗ ਮੁਹਿੰਮ ਦਾ ਲਿਆ ਜਾਇਜ਼ਾ

Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 07 Jun 2026

Last updated on: Jun 08, 2026, 12:21 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਅੱਜ ਬਲੌਂਗੀ, ਪੈਰਾਗਾਨ ਸਕੂਲ ਸੈਕਟਰ-71 ਅਤੇ ਮਿਲੇਨੀਅਮ ਸਕੂਲ ਫੇਜ਼-5, ਮੋਹਾਲੀ ਵਿਖੇ ਪੋਲਿੰਗ ਬੂਥਾਂ ਦਾ ਦੌਰਾ ਕਰਕੇ 25 ਜੂਨ, 2026 ਤੋਂ ਸ਼ੁਰੂ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਦੀਆਂ ਤਿਆਰੀਆਂ ਤਹਿਤ ਚੱਲ ਰਹੀ ਵੋਟਰ ਪ੍ਰੀ-ਮੈਪਿੰਗ ਮੁਹਿੰਮ ਦਾ ਜਾਇਜ਼ਾ ਲਿਆ। ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਅਤੇ ਮੌਕੇ ’ਤੇ ਮੌਜੂਦ ਵੋਟਰਾਂ ਨਾਲ ਗੱਲਬਾਤ ਕੀਤੀ ਅਤੇ ਮੁਹਿੰਮ ਦੀ ਪ੍ਰਗਤੀ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ। 

ਉਨ੍ਹਾਂ ਕਿਹਾ ਕਿ ਪਾਰਦਰਸ਼ੀ, ਵੋਟਰ ਸ਼ਮੂਲੀਅਤ ਅਤੇ ਗਲਤੀ-ਰਹਿਤ ਵੋਟਰ ਸੂਚੀ ਤਿਆਰ ਕਰਨ ਲਈ ਵੋਟਰਾਂ ਦਾ ਸਹੀ ਡਾਟਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਸਮੂਹ ਯੋਗ ਵੋਟਰਾਂ ਨੂੰ ਇਸ ਮੁਹਿੰਮ ਦੌਰਾਨ ਚੋਣ ਅਮਲੇ ਨਾਲ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਪੰਜਾਬ ਦੇ ਜੁਆਇੰਟ ਮੁੱਖ ਚੋਣ ਅਫ਼ਸਰ ਗੁਰਿੰਦਰਜੀਤ ਸਿੰਘ ਸੋਢੀ ਨੇ ਸਹਾਇਕ ਮੁੱਖ ਚੋਣ ਅਫ਼ਸਰ ਸੰਜੇ ਕੁਮਾਰ ਦੇ ਨਾਲ ਕ੍ਰਿਸਚੀਅਨਜ਼ ਪਬਲਿਕ ਸਕੂਲ, ਖਰੜ, ਬਲੌਂਗੀ ਅਤੇ ਮਿਲੇਨੀਅਮ ਸਕੂਲ ਫੇਜ਼-5 ਦਾ ਦੌਰਾ ਕਰਕੇ ਚੱਲ ਰਹੀ ਵੋਟਰ ਪ੍ਰੀ-ਮੈਪਿੰਗ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਮੌਕੇ ’ਤੇ ਜਾਣਕਾਰੀ ਦਿੰਦਿਆਂ ਕੋਮਲ ਮਿੱਤਲ ਨੇ ਦੱਸਿਆ ਕਿ 25 ਜੂਨ ਤੋਂ 24 ਜੁਲਾਈ, 2026 ਤੱਕ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਚਲਾਇਆ ਜਾਵੇਗਾ। ਇਸ ਦੌਰਾਨ ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਵੋਟਰਾਂ ਦੇ ਵੇਰਵਿਆਂ ਦੀ ਤਸਦੀਕ ਕਰਨਗੇ ਅਤੇ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਕਰਦੇ ਹੋਏ ਹਰ ਵੋਟਰ ਤੋਂ ਐਨੂਮਰੇਸ਼ਨ ਫਾਰਮ ਭਰਵਾਉਣਗੇ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿੱਚ ਕੁੱਲ 838 ਪੋਲਿੰਗ ਬੂਥ ਹਨ, ਜਿੱਥੇ 838 ਬੂਥ ਲੈਵਲ ਅਫ਼ਸਰ 83 ਸੈਕਟਰ ਅਫ਼ਸਰਾਂ ਦੀ ਨਿਗਰਾਨੀ ਹੇਠ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ 8,54,381 ਰਜਿਸਟਰਡ ਵੋਟਰਾਂ ਦੇ ਵੇਰਵਿਆਂ ਦੀ ਮੈਪਿੰਗ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰੀ-ਮੈਪਿੰਗ ਮੁਹਿੰਮ ਤਹਿਤ ਹੁਣ ਤੱਕ ਮਹੱਤਵਪੂਰਨ ਪ੍ਰਗਤੀ ਦਰਜ ਕੀਤੀ ਗਈ ਹੈ। ਕੁੱਲ ਵੋਟਰਾਂ ਵਿੱਚੋਂ 5,70,722 ਵੋਟਰਾਂ ਦੇ ਵੇਰਵਿਆਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ, ਜੋ ਕਿ ਕੁੱਲ ਵੋਟਰਾਂ ਦਾ 66.76 ਫ਼ੀਸਦੀ ਬਣਦਾ ਹੈ। ਜੁਆਇੰਟ ਮੁੱਖ ਚੋਣ ਅਫ਼ਸਰ, ਪੰਜਾਬ ਗੁਰਿੰਦਰਜੀਤ ਸਿੰਘ ਸੋਢੀ ਨੇ ਦੱਸਿਆ ਕਿ ਪ੍ਰੀ-ਐੱਸ.ਆਈ.ਆਰ. ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਭਰ ਦੇ 24,453 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਇੱਕੋ ਸਮੇਂ ਲਗਾਏ ਗਏ ਹਨ, ਤਾਂ ਜੋ ਵੋਟਰ ਆਪਣੇ ਵੇਰਵਿਆਂ ਨੂੰ 2003 ਦੀ ਵੋਟਰ ਸੂਚੀ ਨਾਲ ਮੈਪ ਕਰਵਾ ਸਕਣ। 

ਉਨ੍ਹਾਂ ਕਿਹਾ ਕਿ ਮਤਦਾਤਾ ਵੋਟਰ ਸਰਵਿਸ ਪੋਰਟਲ voters.eci.gov.in ’ਤੇ ਜਾ ਕੇ ਵੀ 2003 ਦੀਆਂ ਵੋਟਰ ਸੂਚੀਆਂ ਵਿੱਚ ਆਪਣੇ ਵੇਰਵੇ ਖੋਜ ਅਤੇ ਤਸਦੀਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਅਭਿਆਸ ਦਾ ਉਦੇਸ਼ ਵੋਟਰ ਸੂਚੀ ਦੀ ਸ਼ੁੱਧਤਾ ਅਤੇ ਭਰੋਸੇਯੋਗਤਾ ਨੂੰ ਹੋਰ ਮਜ਼ਬੂਤ ਕਰਨਾ ਹੈ, ਤਾਂ ਜੋ ਸਾਰੇ ਯੋਗ ਵੋਟਰਾਂ ਨੂੰ ਸ਼ਾਮਲ ਕੀਤਾ ਜਾ ਸਕੇ ਅਤੇ ਅਯੋਗ ਐਂਟਰੀਆਂ ਨੂੰ ਨਿਯਮਾਂ ਅਨੁਸਾਰ ਹਟਾਇਆ ਜਾ ਸਕੇ।

ਚੋਣ ਅਧਿਕਾਰੀਆਂ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਅਮਲੇ ਨਾਲ ਪੂਰਾ ਸਹਿਯੋਗ ਕਰਨ ਅਤੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ, ਤਾਂ ਜੋ ਸਾਫ਼-ਸੁਥਰੀ, ਅੱਪਡੇਟ ਅਤੇ ਭਰੋਸੇਯੋਗ ਵੋਟਰ ਸੂਚੀ ਤਿਆਰ ਕੀਤੀ ਜਾ ਸਕੇ। ਇਸ ਮੌਕੇ ਨੋਡਲ ਅਫ਼ਸਰ (ਸਵੀਪ) ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ ਅਤੇ ਜ਼ਿਲ੍ਹਾ ਚੋਣ ਦਫ਼ਤਰ ਦੇ ਕਾਨੂੰਗੋ ਸੁਰਿੰਦਰ ਕੁਮਾਰ ਵੀ ਮੌਜੂਦ ਸਨ।

 

Tags: Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD