Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

ਭਾਜਪਾ ਹਮੇਸ਼ਾ ਪੰਜਾਬ ਵਿਰੋਧੀ ਨੀਤੀਆਂ 'ਤੇ ਚੱਲੀ, ਪੰਜਾਬ ਦੇ ਹੱਕਾਂ 'ਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ: ਦਲਵੀਰ ਸਿੰਘ ਢਿੱਲੋਂ

Protest, Dalvir Singh Dhillon, AAP Punjab, Dhuri

5 Dariya News

5 Dariya News

5 Dariya News

ਧੂਰੀ , 07 Jun 2026

Last updated on: Jun 08, 2026, 12:41 IST

ਆਮ ਆਦਮੀ ਪਾਰਟੀ ਵੱਲੋਂ ਅੱਜ ਧੂਰੀ ਹਲਕੇ ਦੇ ਪਿੰਡ ਬੱਬਨਪੁਰ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਦੌਰੇ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਕਿਸਾਨਾਂ ਨੇ ਭਾਜਪਾ ਸਰਕਾਰ ਦੀਆਂ ਕਥਿਤ ਪੰਜਾਬ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਨੇ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ ਪੰਜਾਬ ਨੂੰ ਦੇਣ ਦਾ ਵਿਰੋਧ ਕਰਨ ਤੋਂ ਲੈ ਕੇ ਬੀਬੀਐਮਬੀ ਰਾਹੀਂ ਪੰਜਾਬ ਦੇ ਪਾਣੀਆਂ 'ਤੇ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਅਤੇ ਐਸ.ਵਾਈ.ਐਲ. ਮੁੱਦੇ 'ਤੇ ਪੰਜਾਬ ਵਿਰੋਧੀ ਰਵੱਈਆ ਅਪਣਾਉਣ ਤੱਕ, ਭਾਜਪਾ ਦੀ ਨੀਅਤ ਹਮੇਸ਼ਾ ਪੰਜਾਬ ਦੇ ਹੱਕਾਂ ਨੂੰ ਨੁਕਸਾਨ ਪਹੁੰਚਾਉਣ ਵਾਲੀ ਰਹੀ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸੈਂਕੜੇ ਕਿਸਾਨਾਂ ਦੀਆਂ ਜਾਨਾਂ ਗਈਆਂ, ਜਿਸ ਲਈ ਭਾਜਪਾ ਸਰਕਾਰ ਨੂੰ ਲੋਕ ਕਦੇ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਹਨ ਅਤੇ ਅੰਤਰਰਾਸ਼ਟਰੀ ਵਪਾਰਕ ਸਮਝੌਤਿਆਂ ਰਾਹੀਂ ਵੀ ਕਿਸਾਨੀ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਅੱਜ ਦਾ ਰੋਸ ਪ੍ਰਦਰਸ਼ਨ ਪੰਜਾਬ ਦੇ ਹੱਕਾਂ ਅਤੇ ਕਿਸਾਨਾਂ ਦੇ ਭਵਿੱਖ ਦੀ ਰੱਖਿਆ ਲਈ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਕਿਸਾਨ ਅਤੇ ਲੋਕ ਵਿਰੋਧੀ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਲੋਕਾਂ ਨੂੰ ਧਰਮ ਦੇ ਨਾਮ 'ਤੇ ਵੰਡ ਕੇ ਰਾਜਨੀਤਿਕ ਲਾਭ ਲੈਣਾ ਚਾਹੁੰਦੀ ਹੈ, ਪਰ ਪੰਜਾਬ ਦੀ ਸੂਝਵਾਨ ਜਨਤਾ ਅਜਿਹੀਆਂ ਕੋਸ਼ਿਸ਼ਾਂ ਨੂੰ ਕਦੇ ਸਫਲ ਨਹੀਂ ਹੋਣ ਦੇਵੇਗੀ।

ਚੇਅਰਮੈਨ ਰਛਪਾਲ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਗੁਰੂਆਂ, ਸ਼ਹੀਦਾਂ ਅਤੇ ਸੂਰਮਿਆਂ ਦੀ ਧਰਤੀ ਹੈ, ਜਿੱਥੇ ਨਫ਼ਰਤ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਹ ਭੁਲੇਖਾ ਕੱਢ ਦੇਣਾ ਚਾਹੀਦਾ ਹੈ ਕਿ ਉਹ ਪੰਜਾਬ ਦੇ ਲੋਕਾਂ ਨੂੰ ਵੰਡ ਕੇ ਇੱਥੇ ਆਪਣਾ ਸਿਆਸੀ ਆਧਾਰ ਬਣਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਸਥਾਨਕ ਚੋਣਾਂ ਦੇ ਨਤੀਜਿਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਭਾਜਪਾ ਦੀਆਂ ਨੀਤੀਆਂ ਨੂੰ ਨਕਾਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੇ ਕੰਮਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਤੋਂ ਸੰਤੁਸ਼ਟ ਹਨ ਅਤੇ ਸਰਕਾਰ ਨੂੰ ਭਰਪੂਰ ਸਮਰਥਨ ਦੇ ਰਹੇ ਹਨ।

ਇਸ ਮੌਕੇ ਆਪ ਆਗੂਆਂ ਨੇ ਕਿਹਾ ਕਿ ਧੂਰੀ ਦੀ ਧਰਤੀ ਤੋਂ ਪੰਜਾਬ ਦੇ ਹੱਕਾਂ ਦੀ ਆਵਾਜ਼ ਇੱਕ ਵਾਰ ਫਿਰ ਬੁਲੰਦ ਹੋਈ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਭਾਜਪਾਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਪੰਜਾਬ ਦੌਰੇ ਮੌਕੇ ਸੂਬੇ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਜਵਾਬ ਮੰਗੇ ਗਏ ਹਨ।

ਆਗੂਆਂ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਦੇ ਦਰਿਆਈ ਪਾਣੀਆਂ 'ਤੇ ਹੱਕ ਜਤਾਉਣ ਦੀਆਂ ਕੋਸ਼ਿਸ਼ਾਂ, ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ 'ਤੇ ਡਾਕਾ ਮਾਰਨ ਦੇ ਯਤਨ, ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਨਾ ਕਰਨ ਦੀ ਜ਼ਿੱਦ, ਪੰਜਾਬ ਦੇ ਆਰ.ਡੀ.ਐੱਫ. ਅਤੇ ਹੋਰ ਵਿੱਤੀ ਫੰਡਾਂ ਨੂੰ ਰੋਕਣ ਵਰਗੇ ਮਾਮਲਿਆਂ ਸਬੰਧੀ ਪੰਜਾਬ ਦੇ ਲੋਕ ਲਗਾਤਾਰ ਜਵਾਬ ਮੰਗ ਰਹੇ ਹਨ, ਪਰ ਕੇਂਦਰ ਅਤੇ ਭਾਜਪਾ ਸਰਕਾਰ ਵੱਲੋਂ ਇਨ੍ਹਾਂ ਮੁੱਦਿਆਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਪੰਜਾਬ ਪੱਖੀ ਮੁੱਦਿਆਂ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੇ ਧੂਰੀ ਵਿਖੇ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਦਿਆਂ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਹੈ। ਆਗੂਆਂ ਨੇ ਦੋ ਟੁੱਕ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਪੰਜਾਬ ਦੇ ਹੱਕਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇਸ ਮੌਕੇ ਪਾਰਟੀ ਦੇ ਹੋਰ ਆਗੂਆਂ ਅਤੇ ਵਰਕਰਾਂ ਨੇ ਵੀ ਭਾਜਪਾ ਦੀਆਂ ਨੀਤੀਆਂ ਦੀ ਨਿਖੇਧੀ ਕਰਦਿਆਂ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਇਕਜੁੱਟ ਰਹਿਣ ਦਾ ਸੱਦਾ ਦਿੱਤਾ। 

ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ, ਸੀਨੀਅਰ ਆਗੂ ਸਤਿੰਦਰ ਸਿੰਘ ਚੱਠਾ, ਬਲਾਕ ਪ੍ਰਧਾਨ ਨਰੇਸ਼ ਸਿੰਗਲਾ, ਚੇਅਰਮੈਨ ਬਲਾਕ ਸੰਮਤੀ ਧੂਰੀ ਰਣਜੋਧ ਸਿੰਘ, ਜ਼ਿਲ੍ਹਾ ਪਰਿਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਗਗਨ ਜਵੰਧਾ, ਅਮਰਦੀਪ ਸਿੰਘ ਧਾਂਦਰਾ, ਐਡਵੋਕੇਟ ਹੈਪੀ ਗਰਗ, ਬਲਾਕ ਪ੍ਰਧਾਨ ਸੁਖਪਾਲ ਸਿੰਘ ਪਾਲਾ, ਬਲਾਕ ਪ੍ਰਧਾਨ ਮਿਲਖ ਰਾਜ, ਬਲਾਕ ਪ੍ਰਧਾਨ ਸੁਰਜੀਤ ਸਿੰਘ, ਹਲਕਾ ਵਾਈਸ ਕੋਆਰਡੀਨੇਟਰ ਹਰਪ੍ਰੀਤ ਸਿੰਘ ਗਿੱਲ, ਨਗਰ ਕੌਂਸਲਰ ਰਾਜੀਵ ਚੌਧਰੀ, ਮਨੀਸ਼ ਜਿੰਦਲ, ਕੌਂਸਲਰ ਜਸਵੀਰ ਸਿੰਘ ਅਤੇ ਪਿੰਡ ਬੱਬਨਪੁਰ ਦੀ ਸਮੁੱਚੀ ਪੰਚਾਇਤ ਅਤੇ ਪੰਚ ਵੀ ਇਸ ਮੌਕੇ ਹਾਜ਼ਰ ਸਨ।

 

Tags: Protest , Dalvir Singh Dhillon , AAP Punjab , Dhuri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD