Monday, 08 June 2026

 

 

ਖ਼ਾਸ ਖਬਰਾਂ ਆਦਿ ਗੁਰੂ ਸ਼ੰਕਰਾਚਾਰਿਆ ਸੇਤੂ ਦੇ ਨਿਰਮਾਣ ਕਾਰਜ ਦਾ ਸ਼ੁਭ ਆਰੰਭ, ਸ਼ੰਕਰਾਚਾਰਿਆ ਸਵਾਮੀ ਨਿਸ਼ਚਲਾਨੰਦ ਸਰਸਵਤੀ ਮਹਾਰਾਜ ਵੱਲੋਂ ਭੂਮੀ ਪੂਜਨ ਐਡਵੋਕੇਟ ਅਮਰਪਾਲ ਸਿੰਘ ਨੇ “ਮੇਰੀ ਰਸੋਈ ” ਯੋਜਨਾ ਤਹਿਤ ਪਿੰਡ ਪੇਜੋਚੱਕ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹਿਰ ਦੇ ਨਵੇਂ ਬਣੇ 29 ਕੌਂਸਲਰਾਂ ਦਾ ਵਿਸ਼ੇਸ਼ ਸਨਮਾਨ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਨਾਨਕਸਰ ਵਿਖੇ ਪਾਈਪ ਲਾਈਨ ਦਾ ਕੀਤਾ ਉਦਘਾਟਨ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਪੰਜਾਬ ਸਟੇਟ ਕੰਟੇਨਰ ਵੇਅਰਹਾਉਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ ਡਾ. ਰਵਜੋਤ ਸਿੰਘ ਵੱਲੋਂ ਸ਼ੇਖੂਪੁਰ ’ਚ 900 ਮੀਟਰ ਗਲੀ ਦਾ ਨਿਰਮਾਣ ਸ਼ੁਰੂ ਕਰਵਾਇਆ ਗਿਆ ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਤ ਮੂਨਕ ਵਿਖੇ ਕਬੀਰ ਦਾਸ ਮੰਦਰ ਕਮੇਟੀ ਦੀ ਅਗਵਾਈ ਵਿੱਚ ਸੈਂਕੜੇ ਪਰਿਵਾਰ "ਆਪ" ਚ' ਸ਼ਾਮਿਲ ਰੰਗਲੇ ਪੰਜਾਬ ਦੀ ਸਿਰਜਨਾ ਲਈ ਯੁੱਧ ਨਸ਼ਿਆ ਵਿਰੁੱਧ ਸੰਗਰਾਮ ਹੁਣ ਲੋਕ ਸਮਰਥਨ ਨਾਲ ਲੋਕ ਲਹਰਿ ਬਣਿਆ : ਕੁਲਦੀਪ ਸਿੰਘ ਧਾਲੀਵਾਲ ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ ਖਮਾਣੋਂ ਦੇ ਵਾਰਡ ਨੰਬਰ 5 ਤੋਂ ਜੇਤੂ ਆਜ਼ਾਦ ਉਮੀਦਵਾਰ ਜਸਪ੍ਰੀਤ ਕੌਰ ਭੁੱਲਰ ਨੇ ਕੀਤੀ ਆਮ ਆਦਮੀ ਪਾਰਟੀ 'ਚ ਸ਼ਮੂਲੀਅਤ ਸੋਹਾਣਾ ਹਸਪਤਾਲ ਵੱਲੋਂ ਨੈਸ਼ਨਲ ਕੈਂਸਰ ਸਰਵਾਈਵਰਜ਼ ਡੇ ਮਨਾਇਆ, ਕੈਂਸਰ ਜੇਤੂਆਂ ਦੇ ਹੌਸਲੇ ਕੀਤਾ ਸਲਾਮ ਕੋਮਲ ਮਿੱਤਲ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤੋਂ ਪਹਿਲਾਂ ਚੱਲ ਰਹੀ ਵੋਟਰ ਪ੍ਰੀ-ਮੈਪਿੰਗ ਮੁਹਿੰਮ ਦਾ ਲਿਆ ਜਾਇਜ਼ਾ ਡਾ. ਹਿਮਾਂਸ਼ੂ ਅਗਰਵਾਲ ਸਮੇਤ ਸੀਨੀਅਰ ਅਧਿਕਾਰੀਆਂ ਨੇ ਪੋਲਿੰਗ ਬੂਥਾਂ ’ਤੇ ਐਸ.ਆਈ.ਆਰ. ਕੈਂਪਾਂ ਦਾ ਲਿਆ ਜਾਇਜ਼ਾ ਖੇਡਾਂ ਸਾਨੂੰ ਨਵੀਆਂ ਉਚਾਈਆਂ ਛੂਹਣ ਦਾ ਮੌਕਾ ਦਿੰਦੀਆਂ ਹਨ : ਨਾਇਬ ਸਿੰਘ ਸੈਣੀ ਪੰਚਾਇਤੀ ਭੂਮੀ 'ਤੇ ਕੁਦਰਤੀ ਅਤੇ ਜੈਵਿਕ ਖੇਤੀ ਨੂੰ ਪ੍ਰੋਤਸਾਹਿਤ ਕਰਨ ਲਈ ਬਣਾਈ ਜਾਵੇਗੀ ਵਿਸ਼ੇਸ਼ ਨੀਤੀ : ਨਾਇਬ ਸਿੰਘ ਸੈਣੀ ਕੁਦਰਤੀ ਖੇਤੀ ਮਿਸ਼ਨ ਨੂੰ ਅੱਗੇ ਵਧਾਉਣ ਲਈ ਸਮਰਪਿਤ ਯਤਨ ਜ਼ਰੂਰੀ ਹਨ : ਆਚਾਰੀਆ ਦੇਵਵ੍ਰਤ ਚੁਟਕਲਿਆਂ ਨਾਲ ਸਰਕਾਰ ਨਹੀਂ, ਸਿਨੇਮਾ ਹਾਲ ਚੱਲ ਸਕਦੇ ਹਨ - ਨਾਇਬ ਸਿੰਘ ਸੈਣੀ ਗੁਰੂ ਅਮਰ ਦਾਸ ਜੀ ਦਾ ਜੀਵਨ ਤਿਆਗ, ਸੇਵਾ, ਸਮਾਨਤਾ ਅਤੇ ਮਨੁੱਖਤਾ ਦਾ ਪ੍ਰੇਰਨਾ ਸਰੋਤ - ਨਾਇਬ ਸਿੰਘ ਸੈਣੀ ਪੰਜਾਬ ਮੰਡੀ ਬੋਰਡ ਵੱਲੋਂ 'ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ' ਦਾ ਆਗਾਜ਼

 

ਮੂਨਕ ਵਿਖੇ ਕਬੀਰ ਦਾਸ ਮੰਦਰ ਕਮੇਟੀ ਦੀ ਅਗਵਾਈ ਵਿੱਚ ਸੈਂਕੜੇ ਪਰਿਵਾਰ "ਆਪ" ਚ' ਸ਼ਾਮਿਲ

ਮੰਤਰੀ ਗੋਇਲ ਨੇ ਦਿੱਤਾ ਆਸ਼ੀਰਵਾਦ

Barinder Kumar Goel, Barinder Kumar Goyal, AAP Punjab

5 Dariya News

5 Dariya News

5 Dariya News

ਲਹਿਰਾਗਾਗਾ , 07 Jun 2026

Last updated on: Jun 08, 2026, 12:53 IST

ਲਹਿਰਾਗਾਗਾ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਸਿਆਸੀ ਬਲ ਮਿਲਿਆ ਜਦੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੁੰਦਿਆਂ ਕਬੀਰ ਦਾਸ ਮੰਦਰ ਕਮੇਟੀ ਮੂਨਕ ਦੇ ਪ੍ਰਧਾਨ ਸੰਜੇ ਕਬੀਰ ਦੀ ਅਗਵਾਈ ਵਿੱਚ ਸੈਂਕੜੇ ਪਰਿਵਾਰਾਂ ਤੇ ਸਮੁੱਚੀ ਕਲੋਨੀ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ।

ਇਸ ਸਬੰਧੀ ਹੋਏ ਪ੍ਰਭਾਵਸ਼ਾਲੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਮੰਤਰੀ ਐਡਵੋਕੇਟ ਵਰਿੰਦਰ ਗੋਇਲ ਅਤੇ ਉਨ੍ਹਾਂ ਦੇ ਬੇਟੇ ਗੌਰਵ ਗੋਇਲ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕਰਦਿਆਂ ਵਿਸ਼ਵਾਸ ਦਵਾਇਆ ਕਿ ਹਰ ਛੋਟੇ ਵੱਡੇ ਵਰਕਰ ਦਾ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ "ਆਪ" ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਭਲਾਈ ਕੰਮਾਂ ਨੂੰ ਪਸੰਦ ਕਰ ਰਹੇ ਹਨ।

ਜਿਸ ਦੇ ਚਲਦੇ ਸਮੁੱਚੇ ਪੰਜਾਬ ਅੰਦਰ ਵੱਖ-ਵੱਖ ਪਾਰਟੀਆਂ ਛੱਡ ਕੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੀ ਖੁਸ਼ਹਾਲੀ ,ਤਰੱਕੀ, ਅਮਨ ਸ਼ਾਂਤੀ ਲਈ ਕੀਤੇ ਜਾ ਰਹੇ ਕੰਮ ਇਤਿਹਾਸਕ ਹਨ। 

ਉਹਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਸਰਕਾਰ ਨੂੰ ਕੋਸਣ ਤੋਂ ਇਲਾਵਾ ਕੋਈ ਮੁੱਦਾ ਨਹੀਂ, ਵਿਰੋਧੀ ਪਾਰਟੀਆਂ ਕੋਲ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਕੋਈ ਏਜੰਡਾ ਨਹੀਂ ਜਦੋਂ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਰੰਗਲਾ ਪੰਜਾਬ ਵੱਲ ਵਧ ਰਹੀ ਹੈ। ਮੰਤਰੀ ਗੋਇਲ ਨੇ ਕਿਹਾ ਕਿ ਪੰਜਾਬ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਣਾ, 60 ਹਜਾਰ ਤੋਂ ਵੱਧ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਦੇਣਾ, ਹਰ ਵਰਗ ਦੇ ਪਰਿਵਾਰ ਨੂੰ 600 ਯੂਨਿਟ ਬਿਜਲੀ ਮੁਫਤ ਕਰਨਾ, ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਆਮ ਆਦਮੀ ਪਾਰਟੀ ਸਰਕਾਰ ਦੇ ਇਤਿਹਾਸਿਕ ਕੰਮ ਹਨ।

ਜਿਨਾਂ ਨੂੰ ਇਤਿਹਾਸ ਦੇ ਸੁਨਹਿਰੇ ਪੰਨਿਆਂ ਤੇ ਲਿਖਿਆ ਜਾਵੇਗਾ। ਮੰਤਰੀ ਗੋਇਲ ਨੇ ਕਿਹਾ ਕਿ ਸਰਕਾਰ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ। ਪਰ ਵਿਰੋਧੀ ਪਾਰਟੀਆਂ ਨੂੰ ਪੰਜਾਬ ਦਾ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਪਸੰਦ ਨਹੀਂ ਆ ਰਹੀ, ਵਿਰੋਧੀ ਸੱਤਾ ਦੇ ਭੁੱਖੇ ਹਨ।

ਉਨਾਂ ਅਕਾਲੀ, ਭਾਜਪਾ ਤੇ ਕਾਂਗਰਸ ਨੂੰ ਫਿਰਕਾਪ੍ਰਸਤ ਪਾਰਟੀਆਂ ਕਰਾਰ ਦਿੰਦਿਆਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਇਨਾਂ ਪਾਰਟੀਆਂ ਨੂੰ ਮੂੰਹ ਨਹੀਂ ਲਾਉਣਗੇ। ਜਿਸਦੇ ਚਲਦਿਆਂ ਆਮ ਆਦਮੀ ਪਾਰਟੀ ਇੱਕ ਵਾਰ ਫਿਰ ਇਤਿਹਾਸਕ ਜਿੱਤ ਪ੍ਰਾਪਤ ਕਰਕੇ ਸੱਤਾ ਵਿੱਚ ਆਵੇਗੀ।

ਇਸ ਮੌਕੇ ਉਹਨਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ 2027 ਦੀਆਂ ਚੋਣਾਂ ਲਈ ਬੂਥ ਪੱਧਰ ਤੇ ਕੰਮ ਕਰਨ ਲਈ ਪ੍ਰੇਰਤ ਵੀ ਕੀਤਾ। ਇਸ ਮੌਕੇ ਟਕਸਾਲੀ ਕਾਂਗਰਸੀ ਆਗੂ ਦੇਬਾ ਸਿੰਘ, ਕਬੀਰ ਦਾਸ ਮੰਦਰ ਕਮੇਟੀ ਦੇ ਪ੍ਰਧਾਨ ਸੰਜੇ ਕਬੀਰ, ਕ੍ਰਿਸ਼ਨ ਸਿੰਘ, ਦਰਬਾਰਾ ਸਿੰਘ, ਕੁਲਦੀਪ ਸਿੰਘ ,ਬਲਵੰਤ ਸਿੰਘ, ਸੋਨੀ ,ਬੇਬੋ ਕੌਰ, ਤੋਇਲਾਵਾ ਹੋਰ ਪਾਰਟੀ ਦੇ ਆਗੂ ਤੇ ਵਲੰਟੀਅਰ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD