Monday, 08 June 2026

 

 

ਖ਼ਾਸ ਖਬਰਾਂ ਸੀ.ਜੀ.ਸੀ ਯੂਨੀਵਰਸਿਟੀ ਮੋਹਾਲੀ ਵਿਖੇ 'ਫਿੱਟ ਇੰਡੀਆ ਮੂਵਮੈਂਟ' ਤਹਿਤ ਧੂਮ-ਧਾਮ ਨਾਲ ਮਨਾਇਆ ਗਿਆ 'ਵਿਸ਼ਵ ਸਾਈਕਲ ਦਿਵਸ 2026 ਪੰਜਾਬ ਸਰਕਾਰ ਦੀ ਗੁੰਡਾਗਰਦੀ ਅਤੇ ਧੱਕੇਸ਼ਾਹੀ ਖ਼ਿਲਾਫ਼ ਬਲਬੀਰ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਦਾ ਹੱਲਾ ਬੋਲ ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਸਾਬਕਾ ਵਿਦਿਆਰਥੀ-ਮਾਪੇ ਸੰਮੇਲਨ-2026 ਦੀ ਮੇਜ਼ਬਾਨੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 53ਵੀਂ ਅਤੇ 54ਵੀਂ ਬੱਸ ਰਵਾਨਾ ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਅਮਨ ਅਰੋੜਾ ਨੇ ਕੀਤਾ ਸਨਮਾਨਿਤ ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ ਆਦਿ ਗੁਰੂ ਸ਼ੰਕਰਾਚਾਰਿਆ ਸੇਤੂ ਦੇ ਨਿਰਮਾਣ ਕਾਰਜ ਦਾ ਸ਼ੁਭ ਆਰੰਭ, ਸ਼ੰਕਰਾਚਾਰਿਆ ਸਵਾਮੀ ਨਿਸ਼ਚਲਾਨੰਦ ਸਰਸਵਤੀ ਮਹਾਰਾਜ ਵੱਲੋਂ ਭੂਮੀ ਪੂਜਨ ਐਡਵੋਕੇਟ ਅਮਰਪਾਲ ਸਿੰਘ ਨੇ “ਮੇਰੀ ਰਸੋਈ ” ਯੋਜਨਾ ਤਹਿਤ ਪਿੰਡ ਪੇਜੋਚੱਕ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹਿਰ ਦੇ ਨਵੇਂ ਬਣੇ 29 ਕੌਂਸਲਰਾਂ ਦਾ ਵਿਸ਼ੇਸ਼ ਸਨਮਾਨ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਨਾਨਕਸਰ ਵਿਖੇ ਪਾਈਪ ਲਾਈਨ ਦਾ ਕੀਤਾ ਉਦਘਾਟਨ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਪੰਜਾਬ ਸਟੇਟ ਕੰਟੇਨਰ ਵੇਅਰਹਾਉਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ ਡਾ. ਰਵਜੋਤ ਸਿੰਘ ਵੱਲੋਂ ਸ਼ੇਖੂਪੁਰ ’ਚ 900 ਮੀਟਰ ਗਲੀ ਦਾ ਨਿਰਮਾਣ ਸ਼ੁਰੂ ਕਰਵਾਇਆ ਗਿਆ ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਤ ਮੂਨਕ ਵਿਖੇ ਕਬੀਰ ਦਾਸ ਮੰਦਰ ਕਮੇਟੀ ਦੀ ਅਗਵਾਈ ਵਿੱਚ ਸੈਂਕੜੇ ਪਰਿਵਾਰ "ਆਪ" ਚ' ਸ਼ਾਮਿਲ ਰੰਗਲੇ ਪੰਜਾਬ ਦੀ ਸਿਰਜਨਾ ਲਈ ਯੁੱਧ ਨਸ਼ਿਆ ਵਿਰੁੱਧ ਸੰਗਰਾਮ ਹੁਣ ਲੋਕ ਸਮਰਥਨ ਨਾਲ ਲੋਕ ਲਹਰਿ ਬਣਿਆ : ਕੁਲਦੀਪ ਸਿੰਘ ਧਾਲੀਵਾਲ ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ ਖਮਾਣੋਂ ਦੇ ਵਾਰਡ ਨੰਬਰ 5 ਤੋਂ ਜੇਤੂ ਆਜ਼ਾਦ ਉਮੀਦਵਾਰ ਜਸਪ੍ਰੀਤ ਕੌਰ ਭੁੱਲਰ ਨੇ ਕੀਤੀ ਆਮ ਆਦਮੀ ਪਾਰਟੀ 'ਚ ਸ਼ਮੂਲੀਅਤ ਸੋਹਾਣਾ ਹਸਪਤਾਲ ਵੱਲੋਂ ਨੈਸ਼ਨਲ ਕੈਂਸਰ ਸਰਵਾਈਵਰਜ਼ ਡੇ ਮਨਾਇਆ, ਕੈਂਸਰ ਜੇਤੂਆਂ ਦੇ ਹੌਸਲੇ ਕੀਤਾ ਸਲਾਮ ਕੋਮਲ ਮਿੱਤਲ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤੋਂ ਪਹਿਲਾਂ ਚੱਲ ਰਹੀ ਵੋਟਰ ਪ੍ਰੀ-ਮੈਪਿੰਗ ਮੁਹਿੰਮ ਦਾ ਲਿਆ ਜਾਇਜ਼ਾ ਡਾ. ਹਿਮਾਂਸ਼ੂ ਅਗਰਵਾਲ ਸਮੇਤ ਸੀਨੀਅਰ ਅਧਿਕਾਰੀਆਂ ਨੇ ਪੋਲਿੰਗ ਬੂਥਾਂ ’ਤੇ ਐਸ.ਆਈ.ਆਰ. ਕੈਂਪਾਂ ਦਾ ਲਿਆ ਜਾਇਜ਼ਾ

 

ਡਾ. ਰਵਜੋਤ ਸਿੰਘ ਵੱਲੋਂ ਸ਼ੇਖੂਪੁਰ ’ਚ 900 ਮੀਟਰ ਗਲੀ ਦਾ ਨਿਰਮਾਣ ਸ਼ੁਰੂ ਕਰਵਾਇਆ ਗਿਆ

ਸ਼ੇਖੂਪੁਰ ਦੇ ਕਈ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ

Dr Ravjot Singh, AAP Punjab

5 Dariya News

5 Dariya News

5 Dariya News

ਹੁਸ਼ਿਆਰਪੁਰ/ਸ਼ਾਮਚੁਰਾਸੀ , 07 Jun 2026

Last updated on: Jun 08, 2026, 13:05 IST

ਪੰਜਾਬ ਸਰਕਾਰ ਦੇ ਪ੍ਰਵਾਸੀ ਭਾਰਤੀ ਮਾਮਲੇ ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਸ਼ੇਖੂਪੁਰ ਵਿਖੇ 900 ਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਸੜਕ ਪ੍ਰਤੀ ਪਿੰਡ ਵਾਸੀਆਂ ਵੱਲੋ ਪਿਛਲੇ ਕਰੀਬ 30 ਤੋਂ 35 ਸਾਲਾਂ ਤੋਂ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਤਰਜੀਹ ਦੇ ਆਧਾਰ ’ਤੇ ਮਨਜ਼ੂਰੀ ਦੇ ਕੇ ਅੱਜ ਕੰਮ ਦੀ ਸ਼ੁਰੂਆਤ ਕਰਵਾ ਦਿੱਤੀ ਹੈ। 

ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਪਿੰਡ ਦੇ ਲੋਕਾਂ ਨੂੰ ਆਵਾਜਾਈ ਵਿੱਚ ਆ ਰਹੀਆਂ ਮੁਸ਼ਕਿਲਾਂ ਤੋਂ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸੜਕਾਂ ਕਿਸੇ ਵੀ ਖੇਤਰ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਹੁੰਦੀਆਂ ਹਨ ਅਤੇ ਪੰਜਾਬ ਸਰਕਾਰ ਹਰ ਪਿੰਡ ਅਤੇ ਸ਼ਹਿਰ ਵਿੱਚ ਮਜ਼ਬੂਤ ਬੁਨਿਆਦੀ ਢਾਂਚਾ ਤਿਆਰ ਕਰਨ ਲਈ ਵਚਨਬੱਧ ਹੈ। 

ਮੰਤਰੀ ਰਵਜੋਤ ਸਿੰਘ ਨੇ  ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਸ਼ਾਮਚੁਰਾਸੀ ਵਿੱਚ ਵੀ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਲੋਕਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। 

ਇਸ ਮੌਕੇ ਪਿੰਡ ਦੇ ਕਈ ਪਰਿਵਾਰ ਅਤੇ ਨੌਜਵਾਨ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਡਾ. ਰਵਜੋਤ ਸਿੰਘ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਸਾਥੀਆਂ ਦਾ ਤਹਿ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਹਰ ਉਸ ਵਿਅਕਤੀ ਦਾ ਸਵਾਗਤ ਕਰਦੀ ਹੈ ਜੋ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਕੰਮ ਕਰਨਾ ਚਾਹੁੰਦਾ ਹੈ। 

ਉਨ੍ਹਾਂ ਕਿਹਾ ਕਿ ਲੋਕ ਹੁਣ ਰਵਾਇਤੀ ਪਾਰਟੀਆਂ ਦੀ ਰਾਜਨੀਤੀ ਤੋਂ ਅੱਕ ਚੁੱਕੇ ਹਨ ਅਤੇ ਉਹ ਵਿਕਾਸ, ਪਾਰਦਰਸ਼ਤਾ ਅਤੇ ਇਮਾਨਦਾਰ ਸ਼ਾਸਨ ਨੂੰ ਤਰਜੀਹ ਦੇ ਰਹੇ ਹਨ, ਇਸੇ ਕਾਰਨ ਪੰਜਾਬ ਭਰ ਵਿੱਚ ਲੋਕ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।ਅੰਤ ਵਿੱਚ ਡਾ. ਰਵਜੋਤ ਸਿੰਘ ਨੇ ਕਿਹਾ ਕਿ ਹਲਕਾ ਸ਼ਾਮਚੁਰਾਸੀ ਦੇ ਹਰ ਪਿੰਡ ਅਤੇ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਖੇਤਰ ਦਾ ਸਰਵਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦੀ ਮੁੱਖ ਵਚਨਬੱਧਤਾ ਹੈ।

 

Tags: Dr Ravjot Singh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD