Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਪੰਜਾਬ ਸਟੇਟ ਕੰਟੇਨਰ ਵੇਅਰਹਾਉਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਮੁੱਖ ਮੰਤਰੀ ਭਗਵੰਤ ਮਾਨ ਦੇ ਪਰਿਵਾਰ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਹਾਜ਼ਰੀ ਨੇ ਸਮਾਗਮ ਦੀ ਵਧਾਈ ਸ਼ਾਨ

Gurmeet Khudian, Gurmeet Singh Khudian, AAP Punjab

5 Dariya News

5 Dariya News

5 Dariya News

ਲੰਬੀ/ਮਲੋਟ , 07 Jun 2026

Last updated on: Jun 08, 2026, 13:32 IST

ਪੰਜਾਬ ਸਰਕਾਰ ਵੱਲੋਂ ਨੌਜਵਾਨ ਆਗੂ ਸ. ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਪੰਜਾਬ ਸਟੇਟ ਕੰਟੇਨਰ ਵੇਅਰਹਾਉਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਉਪਰੰਤ ਉਨ੍ਹਾਂ ਨੇ ਆਪਣੇ ਅਹੁਦੇ ਦਾ ਰਸਮੀ ਚਾਰਜ ਸੰਭਾਲ ਲਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਮਾਤਾ ਸ੍ਰੀਮਤੀ ਹਰਪਾਲ ਕੌਰ ਅਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਾਰ ਸ. ਗੁਰਮੀਤ ਸਿੰਘ ਖੁੱਡੀਆਂ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ।

ਸਮਾਗਮ ਦੌਰਾਨ ਸ੍ਰੀਮਤੀ ਹਰਪਾਲ ਕੌਰ ਨੇ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਅਹਿਮ ਜ਼ਿੰਮੇਵਾਰੀਆਂ ਦੇ ਕੇ ਉਨ੍ਹਾਂ ਦੀ ਯੋਗਤਾ ਅਤੇ ਸੇਵਾ ਭਾਵਨਾ ਨੂੰ ਮਾਣ ਦੇ ਰਹੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਧੀਰਾ ਖੁੱਡੀਆਂ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਂਦੇ ਹੋਏ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉਤਰਨਗੇ।

ਇਸ ਮੌਕੇ ਖੇਤੀਬਾੜੀ ਮੰਤਰੀ ਜਥੇਦਾਰ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਇਹ ਜ਼ਿੰਮੇਵਾਰੀ ਇੱਕ ਵੱਡਾ ਵਿਸ਼ਵਾਸ ਹੈ। ਉਨ੍ਹਾਂ ਕਿਹਾ ਕਿ ਰਣਧੀਰ ਸਿੰਘ ਧੀਰਾ ਖੁੱਡੀਆਂ ਆਪਣੀ ਮਿਹਨਤ, ਸੂਝਬੂਝ ਅਤੇ ਲੋਕ ਸੇਵਾ ਦੀ ਭਾਵਨਾ ਨਾਲ ਇਸ ਅਹੁਦੇ ਦੀਆਂ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਉਣਗੇ ਅਤੇ ਕਾਰਪੋਰੇਸ਼ਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਹਿਮ ਯੋਗਦਾਨ ਪਾਉਣਗੇ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਮੌਕੇ ਆਪਣੇ ਪਿਤਾ ਜੱਥੇਦਾਰ ਸ. ਜਗਦੇਵ ਸਿੰਘ ਖੁੱਡੀਆਂ ਬਾਰੇ ਕਿਹਾ ਕਿ ਉਹ ਉਨ੍ਹਾਂ ਦੇ ਮਾਰਗਦਰਸ਼ਕ ਰਹੇ ਹਨ ਅਤੇ ਅਸੀਂ ਵੀ ਉਨ੍ਹਾਂ ਦੇ ਕਰ-ਕਮਲਾਂ ’ਤੇ ਚੱਲ ਕੇ ਇਮਾਨਦਾਰੀ ਨਾਲ ਹਲਕੇ ਦੇ ਲੋਕਾਂ ਦੀ ਸੇਵਾ ਕਰਦੇ ਰਹੀਏ। ਅਹੁਦਾ ਸੰਭਾਲਣ ਉਪਰੰਤ ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਸ੍ਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਜਥੇਦਾਰ ਸ. ਗੁਰਮੀਤ ਸਿੰਘ ਖੁੱਡੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਵੱਲੋਂ ਜਤਾਏ ਗਏ ਵਿਸ਼ਵਾਸ ਨੂੰ ਕਾਇਮ ਰੱਖਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। 

ਉਨ੍ਹਾਂ ਕਿਹਾ ਕਿ ਸੰਸਥਾ ਦੇ ਵਿਕਾਸ, ਪਾਰਦਰਸ਼ਤਾ ਅਤੇ ਬਿਹਤਰ ਕਾਰਗੁਜ਼ਾਰੀ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ, ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ, ਐਮ.ਪੀ.  ਮਾਲਵਿੰਦਰ ਸਿੰਘ ਕੰਗ, ਐਮ.ਐਲ.ਏ. ਸਰਵਣ ਸਿੰਘ ਧੁੰਨ, ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ, ਸਾਬਕਾ ਐਮ.ਐਲ.ਏ. ਗੁਰਪ੍ਰੀਤ ਸਿੰਘ ਜੀ. ਪੀ., ਵਾਇਸ ਚੇਅਰਮੈਨ ਕੋਨਵੇਅਰ ਸ. ਇੰਦਰਜੀਤ ਸਿੰਘ ਸੰਧੂ, ਸਾਬਕਾ ਚੇਅਰਮੈਨ ਜਗਦੀਪ ਸਿੰਘ ਸੰਧੂ, ਅਮੀਤ ਸਿੰਘ ਖੁੱਡੀਆਂ, ਹਿੰਮਤ ਖੁੱਡੀਆਂ, ਦਰੋਗਾ ਖੁੱਡੀਆਂ, ਮੀਡੀਆ ਸਲਾਹਕਾਰ ਮੋਹਿਤ ਸੋਨੀ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ ਅਤੇ ਪਤਵੰਤੇ ਸੱਜਣ ਹਾਜ਼ਰ ਸਨ।

 

Tags: Gurmeet Khudian , Gurmeet Singh Khudian , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD