Monday, 08 June 2026

 

 

ਖ਼ਾਸ ਖਬਰਾਂ ਆਦਿ ਗੁਰੂ ਸ਼ੰਕਰਾਚਾਰਿਆ ਸੇਤੂ ਦੇ ਨਿਰਮਾਣ ਕਾਰਜ ਦਾ ਸ਼ੁਭ ਆਰੰਭ, ਸ਼ੰਕਰਾਚਾਰਿਆ ਸਵਾਮੀ ਨਿਸ਼ਚਲਾਨੰਦ ਸਰਸਵਤੀ ਮਹਾਰਾਜ ਵੱਲੋਂ ਭੂਮੀ ਪੂਜਨ ਐਡਵੋਕੇਟ ਅਮਰਪਾਲ ਸਿੰਘ ਨੇ “ਮੇਰੀ ਰਸੋਈ ” ਯੋਜਨਾ ਤਹਿਤ ਪਿੰਡ ਪੇਜੋਚੱਕ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹਿਰ ਦੇ ਨਵੇਂ ਬਣੇ 29 ਕੌਂਸਲਰਾਂ ਦਾ ਵਿਸ਼ੇਸ਼ ਸਨਮਾਨ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਨਾਨਕਸਰ ਵਿਖੇ ਪਾਈਪ ਲਾਈਨ ਦਾ ਕੀਤਾ ਉਦਘਾਟਨ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਪੰਜਾਬ ਸਟੇਟ ਕੰਟੇਨਰ ਵੇਅਰਹਾਉਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ ਡਾ. ਰਵਜੋਤ ਸਿੰਘ ਵੱਲੋਂ ਸ਼ੇਖੂਪੁਰ ’ਚ 900 ਮੀਟਰ ਗਲੀ ਦਾ ਨਿਰਮਾਣ ਸ਼ੁਰੂ ਕਰਵਾਇਆ ਗਿਆ ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਤ ਮੂਨਕ ਵਿਖੇ ਕਬੀਰ ਦਾਸ ਮੰਦਰ ਕਮੇਟੀ ਦੀ ਅਗਵਾਈ ਵਿੱਚ ਸੈਂਕੜੇ ਪਰਿਵਾਰ "ਆਪ" ਚ' ਸ਼ਾਮਿਲ ਰੰਗਲੇ ਪੰਜਾਬ ਦੀ ਸਿਰਜਨਾ ਲਈ ਯੁੱਧ ਨਸ਼ਿਆ ਵਿਰੁੱਧ ਸੰਗਰਾਮ ਹੁਣ ਲੋਕ ਸਮਰਥਨ ਨਾਲ ਲੋਕ ਲਹਰਿ ਬਣਿਆ : ਕੁਲਦੀਪ ਸਿੰਘ ਧਾਲੀਵਾਲ ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ ਖਮਾਣੋਂ ਦੇ ਵਾਰਡ ਨੰਬਰ 5 ਤੋਂ ਜੇਤੂ ਆਜ਼ਾਦ ਉਮੀਦਵਾਰ ਜਸਪ੍ਰੀਤ ਕੌਰ ਭੁੱਲਰ ਨੇ ਕੀਤੀ ਆਮ ਆਦਮੀ ਪਾਰਟੀ 'ਚ ਸ਼ਮੂਲੀਅਤ ਸੋਹਾਣਾ ਹਸਪਤਾਲ ਵੱਲੋਂ ਨੈਸ਼ਨਲ ਕੈਂਸਰ ਸਰਵਾਈਵਰਜ਼ ਡੇ ਮਨਾਇਆ, ਕੈਂਸਰ ਜੇਤੂਆਂ ਦੇ ਹੌਸਲੇ ਕੀਤਾ ਸਲਾਮ ਕੋਮਲ ਮਿੱਤਲ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤੋਂ ਪਹਿਲਾਂ ਚੱਲ ਰਹੀ ਵੋਟਰ ਪ੍ਰੀ-ਮੈਪਿੰਗ ਮੁਹਿੰਮ ਦਾ ਲਿਆ ਜਾਇਜ਼ਾ ਡਾ. ਹਿਮਾਂਸ਼ੂ ਅਗਰਵਾਲ ਸਮੇਤ ਸੀਨੀਅਰ ਅਧਿਕਾਰੀਆਂ ਨੇ ਪੋਲਿੰਗ ਬੂਥਾਂ ’ਤੇ ਐਸ.ਆਈ.ਆਰ. ਕੈਂਪਾਂ ਦਾ ਲਿਆ ਜਾਇਜ਼ਾ ਖੇਡਾਂ ਸਾਨੂੰ ਨਵੀਆਂ ਉਚਾਈਆਂ ਛੂਹਣ ਦਾ ਮੌਕਾ ਦਿੰਦੀਆਂ ਹਨ : ਨਾਇਬ ਸਿੰਘ ਸੈਣੀ ਪੰਚਾਇਤੀ ਭੂਮੀ 'ਤੇ ਕੁਦਰਤੀ ਅਤੇ ਜੈਵਿਕ ਖੇਤੀ ਨੂੰ ਪ੍ਰੋਤਸਾਹਿਤ ਕਰਨ ਲਈ ਬਣਾਈ ਜਾਵੇਗੀ ਵਿਸ਼ੇਸ਼ ਨੀਤੀ : ਨਾਇਬ ਸਿੰਘ ਸੈਣੀ ਕੁਦਰਤੀ ਖੇਤੀ ਮਿਸ਼ਨ ਨੂੰ ਅੱਗੇ ਵਧਾਉਣ ਲਈ ਸਮਰਪਿਤ ਯਤਨ ਜ਼ਰੂਰੀ ਹਨ : ਆਚਾਰੀਆ ਦੇਵਵ੍ਰਤ ਚੁਟਕਲਿਆਂ ਨਾਲ ਸਰਕਾਰ ਨਹੀਂ, ਸਿਨੇਮਾ ਹਾਲ ਚੱਲ ਸਕਦੇ ਹਨ - ਨਾਇਬ ਸਿੰਘ ਸੈਣੀ ਗੁਰੂ ਅਮਰ ਦਾਸ ਜੀ ਦਾ ਜੀਵਨ ਤਿਆਗ, ਸੇਵਾ, ਸਮਾਨਤਾ ਅਤੇ ਮਨੁੱਖਤਾ ਦਾ ਪ੍ਰੇਰਨਾ ਸਰੋਤ - ਨਾਇਬ ਸਿੰਘ ਸੈਣੀ ਪੰਜਾਬ ਮੰਡੀ ਬੋਰਡ ਵੱਲੋਂ 'ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ' ਦਾ ਆਗਾਜ਼

 

ਐਡਵੋਕੇਟ ਅਮਰਪਾਲ ਸਿੰਘ ਨੇ “ਮੇਰੀ ਰਸੋਈ ” ਯੋਜਨਾ ਤਹਿਤ ਪਿੰਡ ਪੇਜੋਚੱਕ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

Amarpal Singh, AAP Punjab, Sri Hargobindpur

5 Dariya News

5 Dariya News

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ , 07 Jun 2026

Last updated on: Jun 08, 2026, 13:43 IST

ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਪੇਜੋਚੱਕ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਵਿਧਾਇਕ ਅਮਰਪਾਲ ਸਿੰਘ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਗਿਆ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਲੋਕ ਭਲਾਈ ਅਤੇ ਸਮਾਜ ਦੇ ਹਰ ਵਰਗ ਦੀ ਸੇਵਾ ਲਈ ਵਚਨਬੱਧ ਹੈ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਤਹਿਤ ਬਿਮਾਰੀ ਦਾ ਇਲਾਜ ਕਰਵਾਉਣ ਲਈ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਹੂਲਤ ਮੁਹੱਈਆ ਕਰਵਾਈ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ । ਪਿੰਡਾਂ ਦੇ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਪਿੰਡਾਂ ਵਿੱਚ ਸ਼ਾਨਦਾਰ ਪਾਰਕਾਂ ਦੀ ਉਸਾਰੀ ਕੀਤੀ ਗਈ ਹੈ। ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਏ ਜਾ ਰਹੇ ਹਨ।

ਇਸ ਮੌਕੇ ਪੀ.ਏ ਸੁਖਦੇਵ ਸਿੰਘ ਰੋਮੀ , ਰਾਜੂ ਭਿੰਡਰ, ਸਲਾਹਕਾਰ ਅਤੇ ਜ਼ਿਲ੍ਹਾ ਮੀਡੀਆ ਇੰਚਾਰਜ (ਸ਼ੋਸਲ) ਪਰਮਬੀਰ ਰਾਣਾ ਸਮੇਤ ਵੱਖ ਵੱਖ-ਵੱਖ ਪਿੰਡਾਂ ਦੇ ਪੰਚ ਸਰਪੰਚ ਮੌਜੂਦ ਸਨ।

 

Tags: Amarpal Singh , AAP Punjab , Sri Hargobindpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD