Monday, 08 June 2026

 

 

ਖ਼ਾਸ ਖਬਰਾਂ ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ ’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਸੀ.ਜੀ.ਸੀ ਯੂਨੀਵਰਸਿਟੀ ਮੋਹਾਲੀ ਵਿਖੇ 'ਫਿੱਟ ਇੰਡੀਆ ਮੂਵਮੈਂਟ' ਤਹਿਤ ਧੂਮ-ਧਾਮ ਨਾਲ ਮਨਾਇਆ ਗਿਆ 'ਵਿਸ਼ਵ ਸਾਈਕਲ ਦਿਵਸ 2026 ਪੰਜਾਬ ਸਰਕਾਰ ਦੀ ਗੁੰਡਾਗਰਦੀ ਅਤੇ ਧੱਕੇਸ਼ਾਹੀ ਖ਼ਿਲਾਫ਼ ਬਲਬੀਰ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਦਾ ਹੱਲਾ ਬੋਲ ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਸਾਬਕਾ ਵਿਦਿਆਰਥੀ-ਮਾਪੇ ਸੰਮੇਲਨ-2026 ਦੀ ਮੇਜ਼ਬਾਨੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 53ਵੀਂ ਅਤੇ 54ਵੀਂ ਬੱਸ ਰਵਾਨਾ ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਅਮਨ ਅਰੋੜਾ ਨੇ ਕੀਤਾ ਸਨਮਾਨਿਤ ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ ਆਦਿ ਗੁਰੂ ਸ਼ੰਕਰਾਚਾਰਿਆ ਸੇਤੂ ਦੇ ਨਿਰਮਾਣ ਕਾਰਜ ਦਾ ਸ਼ੁਭ ਆਰੰਭ, ਸ਼ੰਕਰਾਚਾਰਿਆ ਸਵਾਮੀ ਨਿਸ਼ਚਲਾਨੰਦ ਸਰਸਵਤੀ ਮਹਾਰਾਜ ਵੱਲੋਂ ਭੂਮੀ ਪੂਜਨ ਐਡਵੋਕੇਟ ਅਮਰਪਾਲ ਸਿੰਘ ਨੇ “ਮੇਰੀ ਰਸੋਈ ” ਯੋਜਨਾ ਤਹਿਤ ਪਿੰਡ ਪੇਜੋਚੱਕ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹਿਰ ਦੇ ਨਵੇਂ ਬਣੇ 29 ਕੌਂਸਲਰਾਂ ਦਾ ਵਿਸ਼ੇਸ਼ ਸਨਮਾਨ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਨਾਨਕਸਰ ਵਿਖੇ ਪਾਈਪ ਲਾਈਨ ਦਾ ਕੀਤਾ ਉਦਘਾਟਨ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਪੰਜਾਬ ਸਟੇਟ ਕੰਟੇਨਰ ਵੇਅਰਹਾਉਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ ਡਾ. ਰਵਜੋਤ ਸਿੰਘ ਵੱਲੋਂ ਸ਼ੇਖੂਪੁਰ ’ਚ 900 ਮੀਟਰ ਗਲੀ ਦਾ ਨਿਰਮਾਣ ਸ਼ੁਰੂ ਕਰਵਾਇਆ ਗਿਆ ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਤ ਮੂਨਕ ਵਿਖੇ ਕਬੀਰ ਦਾਸ ਮੰਦਰ ਕਮੇਟੀ ਦੀ ਅਗਵਾਈ ਵਿੱਚ ਸੈਂਕੜੇ ਪਰਿਵਾਰ "ਆਪ" ਚ' ਸ਼ਾਮਿਲ

 

ਸੀ.ਜੀ.ਸੀ ਯੂਨੀਵਰਸਿਟੀ ਮੋਹਾਲੀ ਵਿਖੇ 'ਫਿੱਟ ਇੰਡੀਆ ਮੂਵਮੈਂਟ' ਤਹਿਤ ਧੂਮ-ਧਾਮ ਨਾਲ ਮਨਾਇਆ ਗਿਆ 'ਵਿਸ਼ਵ ਸਾਈਕਲ ਦਿਵਸ 2026

CGC Jhanjeri, Chandigarh Group Of Colleges, Satnam Singh Sandhu, Rashpal Singh Dhaliwal, Jhanjeri, CGC Jhanjeri Campus

Gurpreet Singh

Gurpreet Singh

5 Dariya News

ਮੋਹਾਲੀ , 08 Jun 2026

Last updated on: Jun 08, 2026, 16:21 IST

ਸੀ ਜੀ ਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਸਹਿਯੋਗ ਨਾਲ 'ਵਿਸ਼ਵ ਸਾਈਕਲ ਦਿਵਸ 2026 ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਅਧੀਨ ਸਪੋਰਟਸ ਅਥਾਰਟੀ ਆਫ਼ ਇੰਡੀਆ ਦੀ ਇੱਕ ਪ੍ਰਮੁੱਖ ਮੁਹਿੰਮ 'ਫਿੱਟ ਇੰਡੀਆ ਮੂਵਮੈਂਟ' ਤਹਿਤ ਆਯੋਜਿਤ ਕੀਤਾ ਗਿਆ, ਜੋ ਕਿ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਵਿਜ਼ਨ ਤੋਂ ਪ੍ਰੇਰਿਤ ਹੈ। 

ਇਸ ਵਿਸ਼ੇਸ਼ ਸਾਈਕਲ ਰੈਲੀ ਵਿੱਚ 500  ਤੋਂ ਵੱਧ ਸਾਈਕਲ ਸਵਾਰਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀ,  ਫੈਕਲਟੀ, ਸਟਾਫ਼, ਖੇਡ ਪ੍ਰੇਮੀ ਅਤੇ ਸਥਾਨਕ ਲੋਕ ਸ਼ਾਮਲ ਸਨ। ਇਸ ਰੈਲੀ ਦਾ ਮੁੱਖ ਉਦੇਸ਼ ਸਾਈਕਲਿੰਗ ਰਾਹੀਂ ਸਰੀਰਕ ਤੰਦਰੁਸਤੀ, ਸਿਹਤਮੰਦ ਜੀਵਨ ਸ਼ੈਲੀ, ਵਾਤਾਵਰਣ ਦੀ ਸੰਭਾਲ ਅਤੇ ਆਪਸੀ ਸਾਂਝ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ।

ਇਸ ਸ਼ਾਨਦਾਰ ਸਾਈਕਲ ਰੈਲੀ ਨੂੰ ਰਸਮੀ ਤੌਰ 'ਤੇ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਦੀ ਰਸਮ ਸਰਦਾਰ ਰਾਜਿੰਦਰ ਸਿੰਘ (ਸੀਨੀਅਰ ਓਲੰਪਿਕ ਗੋਲਡ ਮੈਡਲਿਸਟ, ਭਾਰਤੀ ਹਾਕੀ ਦੇ ਦਿੱਗਜ ਖਿਡਾਰੀ, ਅਰਜੁਨ ਅਵਾਰਡੀ- 1997, ਦ੍ਰੋਣਾਚਾਰੀਆ ਅਵਾਰਡੀ-2003, ਭਾਰਤੀ ਪੁਰਸ਼ ਹਾਕੀ ਟੀਮ ਦੇ ਸਾਬਕਾ ਰਾਸ਼ਟਰੀ ਕੋਚ ਅਤੇ ਮੌਜੂਦਾ ਟੈਕਨੀਕਲ ਲੀਡ/ਡਾਇਰੈਕਟਰ, ਰਾਊਂਡਗਲਾਸ ਸਪੋਰਟਸ ਹਾਕੀ) ਵੱਲੋਂ ਨਿਭਾਈ ਗਈ। ਉਨ੍ਹਾਂ ਦੀ ਮੌਜੂਦਗੀ ਨੇ ਸਾਰੇ ਭਾਗੀਦਾਰਾਂ ਵਿੱਚ ਭਾਰੀ ਜੋਸ਼ ਭਰ ਦਿੱਤਾ।

ਇਸ ਮੌਕੇ ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਰੀਜਨਲ ਡਾਇਰੈਕਟਰ ਸ਼ੈਲੇਂਦਰ ਕੁਮਾਰ ਨੇ 'ਗੇਸਟ ਆਫ਼ ਆਨਰ' ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਨੌਜਵਾਨਾਂ ਵਿੱਚ ਫਿਟਨੈਸ ਅਤੇ ਸਮਾਜਿਕ ਭਾਈਵਾਲੀ ਨੂੰ ਉਤਸ਼ਾਹਿਤ ਕਰਨ ਲਈ ਸੀ.ਜੀ.ਸੀ. ਯੂਨੀਵਰਸਿਟੀ, ਮੋਹਾਲੀ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।

ਸਮਾਗਮ ਦੌਰਾਨ ਆਏ ਹੋਏ ਪਤਵੰਤਿਆਂ ਨੇ ਸਾਈਕਲੰਿਗ ਦੀ ਮਹੱਤਤਾ 'ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਸਾਈਕਲ ਚਲਾਉਣਾ ਨਾ ਸਿਰਫ਼ ਸਰੀਰਕ ਤੌਰ 'ਤੇ ਤੰਦਰੁਸਤ ਰਹਿਣ ਦਾ ਇੱਕ ਕਿਫ਼ਾਇਤੀ ਅਤੇ ਵਧੀਆ ਸਾਧਨ ਹੈ, ਬਲਕਿ ਇਹ ਪ੍ਰਦੂਸ਼ਣ ਮੁਕਤ ਵਾਤਾਵਰਣ ਸਿਰਜਣ ਵਿੱਚ ਵੀ ਵੱਡਾ ਯੋਗਦਾਨ ਪਾਉਂਦਾ ਹੈ। ਉਨ੍ਹਾਂ ਨੇ ਸਿਹਤਮੰਦ ਸਮਾਜ ਦੇ ਨਿਰਮਾਣ ਲਈ ਸਾਰਿਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ।

ਇਸ ਰੈਲੀ ਵਿਚ ਹਿੱਸਾ ਲੈਣ ਵਾਲੇ ਸਾਇਕਲਿਸਟ ਨੂੰ ਨਮੋ ਫਿੱਟ ਇੰਡੀਆ ਸਾਈਕਲਿੰਗ  ਕਲੱਬ' ਦੇ ਮੈਂਬਰ ਬਣਨ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਕਲੱਬ ਦਾ ਉਦੇਸ਼ ਦੇਸ਼ ਭਰ ਵਿੱਚ ਸਾਈਕਲ ਪ੍ਰੇਮੀਆਂ ਦਾ ਇੱਕ ਅਜਿਹਾ ਨੈੱਟਵਰਕ ਤਿਆਰ ਕਰਨਾ ਹੈ ਜੋ ਦੇਸ਼ ਦੇ ਕੋਨੇ-ਕੋਨੇ ਵਿੱਚ ਸਿਹਤਮੰਦ ਜੀਵਨ ਸ਼ੈਲੀ ਦੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰ ਸਕੇ। 

ਯੂਨੀਵਰਸਿਟੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੇ ਇਸ ਮੌਕੇ ਤੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ  ਵਿਸ਼ਵ ਸਾਈਕਲ ਦਿਵਸ 2026 ਦਾ ਇਹ ਸਫ਼ਲ ਆਯੋਜਨ ਸੀ.ਜੀ.ਸੀ. ਯੂਨੀਵਰਸਿਟੀ, ਮੋਹਾਲੀ ਦੀ ਵਿਿਦਆਰਥੀਆਂ ਦੇ ਸਰਵਪੱਖੀ ਵਿਕਾਸ, ਸਮਾਜਿਕ ਜ਼ਿੰਮੇਵਾਰੀ ਅਤੇ ਰਾਸ਼ਟਰੀ ਮੁਹਿੰਮਾਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਅਜਿਹੇ ਪ੍ਰਭਾਵਸ਼ਾਲੀ ਉਪਰਾਲਿਆਂ ਰਾਹੀਂ ਯੂਨੀਵਰਸਿਟੀ ਭਵਿੱਖ ਵਿੱਚ ਵੀ ਫਿਟਨੈਸ, ਵਾਤਾਵਰਣ ਦੀ ਸੰਭਾਲ ਅਤੇ ਰਾਸ਼ਟਰ ਨਿਰਮਾਣ ਦੇ ਮੁੱਲਾਂ ਨੂੰ ਅੱਗੇ ਵਧਾਉਂਦੀ ਰਹੇਗੀ ਤਾਂ ਜੋ ਇੱਕ ਮਜ਼ਬੂਤ ਅਤੇ ਸਿਹਤਮੰਦ ਭਾਰਤ ਦਾ ਨਿਰਮਾਣ ਕੀਤਾ ਜਾ ਸਕੇ।

 

Tags: CGC Jhanjeri , Chandigarh Group Of Colleges , Satnam Singh Sandhu , Rashpal Singh Dhaliwal , Jhanjeri , CGC Jhanjeri Campus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD