Monday, 08 June 2026

 

 

ਖ਼ਾਸ ਖਬਰਾਂ ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ ’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਸੀ.ਜੀ.ਸੀ ਯੂਨੀਵਰਸਿਟੀ ਮੋਹਾਲੀ ਵਿਖੇ 'ਫਿੱਟ ਇੰਡੀਆ ਮੂਵਮੈਂਟ' ਤਹਿਤ ਧੂਮ-ਧਾਮ ਨਾਲ ਮਨਾਇਆ ਗਿਆ 'ਵਿਸ਼ਵ ਸਾਈਕਲ ਦਿਵਸ 2026 ਪੰਜਾਬ ਸਰਕਾਰ ਦੀ ਗੁੰਡਾਗਰਦੀ ਅਤੇ ਧੱਕੇਸ਼ਾਹੀ ਖ਼ਿਲਾਫ਼ ਬਲਬੀਰ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਦਾ ਹੱਲਾ ਬੋਲ ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਸਾਬਕਾ ਵਿਦਿਆਰਥੀ-ਮਾਪੇ ਸੰਮੇਲਨ-2026 ਦੀ ਮੇਜ਼ਬਾਨੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 53ਵੀਂ ਅਤੇ 54ਵੀਂ ਬੱਸ ਰਵਾਨਾ ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਅਮਨ ਅਰੋੜਾ ਨੇ ਕੀਤਾ ਸਨਮਾਨਿਤ ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ ਆਦਿ ਗੁਰੂ ਸ਼ੰਕਰਾਚਾਰਿਆ ਸੇਤੂ ਦੇ ਨਿਰਮਾਣ ਕਾਰਜ ਦਾ ਸ਼ੁਭ ਆਰੰਭ, ਸ਼ੰਕਰਾਚਾਰਿਆ ਸਵਾਮੀ ਨਿਸ਼ਚਲਾਨੰਦ ਸਰਸਵਤੀ ਮਹਾਰਾਜ ਵੱਲੋਂ ਭੂਮੀ ਪੂਜਨ ਐਡਵੋਕੇਟ ਅਮਰਪਾਲ ਸਿੰਘ ਨੇ “ਮੇਰੀ ਰਸੋਈ ” ਯੋਜਨਾ ਤਹਿਤ ਪਿੰਡ ਪੇਜੋਚੱਕ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹਿਰ ਦੇ ਨਵੇਂ ਬਣੇ 29 ਕੌਂਸਲਰਾਂ ਦਾ ਵਿਸ਼ੇਸ਼ ਸਨਮਾਨ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਨਾਨਕਸਰ ਵਿਖੇ ਪਾਈਪ ਲਾਈਨ ਦਾ ਕੀਤਾ ਉਦਘਾਟਨ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਪੰਜਾਬ ਸਟੇਟ ਕੰਟੇਨਰ ਵੇਅਰਹਾਉਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ ਡਾ. ਰਵਜੋਤ ਸਿੰਘ ਵੱਲੋਂ ਸ਼ੇਖੂਪੁਰ ’ਚ 900 ਮੀਟਰ ਗਲੀ ਦਾ ਨਿਰਮਾਣ ਸ਼ੁਰੂ ਕਰਵਾਇਆ ਗਿਆ ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਤ ਮੂਨਕ ਵਿਖੇ ਕਬੀਰ ਦਾਸ ਮੰਦਰ ਕਮੇਟੀ ਦੀ ਅਗਵਾਈ ਵਿੱਚ ਸੈਂਕੜੇ ਪਰਿਵਾਰ "ਆਪ" ਚ' ਸ਼ਾਮਿਲ

 

ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਕਰੀਬ 3832 ਏਕੜ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

Barinder Kumar Goel, Barinder Kumar Goyal, AAP Punjab, Amargarh, Malerkotla

Gurpreet Singh

Gurpreet Singh

5 Dariya News

ਅਮਰਗੜ੍ਹ/ਮਾਲੇਰਕੋਟਲਾ , 08 Jun 2026

Last updated on: Jun 08, 2026, 17:31 IST

ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਮਰਗੜ੍ਹ ਵਿਧਾਨ ਸਭਾ ਹਲਕੇ ਦੇ ਪਿੰਡ ਮਾਣਕਮਾਜਰਾ ਅਤੇ ਦਹਿਲੀਜ਼ ਖ਼ੁਰਦ ਵਿਖੇ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੀ ਮੌਜੂਦ ਰਹੇ। 

ਇਸ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਇਲਾਕੇ ਦੇ 3,832 ਏਕੜ ਤੋਂ ਵੱਧ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਸਿੰਚਾਈ ਲਈ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟਾਉਣ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਟੀਚਾ ਨਹਿਰੀ ਪਾਣੀ ਦੀ ਹਰ ਬੂੰਦ ਨੂੰ ਟੇਲਾਂ ਤੱਕ ਪਹੁੰਚਾ ਕੇ ਪਾਣੀ, ਪੰਜਾਬ ਤੇ ਪੰਜਾਬੀਅਤ ਨੂੰ ਸੁਰੱਖਿਅਤ ਕਰਨਾ ਅਤੇ ਨਸ਼ਿਆਂ ਤੋਂ ਜਵਾਨੀ ਨੂੰ ਬਚਾ ਕੇ 'ਰੰਗਲਾ ਪੰਜਾਬ' ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਾਣੀਆਂ ਦੇ ਮੁੱਦੇ 'ਤੇ ਸਿਰਫ਼ ਰਾਜਨੀਤੀ ਕੀਤੀ ਅਤੇ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਰਾਖੀ ਕਰਨ ਵਿੱਚ ਅਸਫ਼ਲ ਰਹੀਆਂ। 

ਉਨ੍ਹਾਂ ਕਿਹਾ, "ਸਾਡੀ ਸਰਕਾਰ ਨੇ ਸੂਬੇ ਦੇ ਪਾਣੀਆਂ ਦੀ ਰਾਖੀ ਕਰਨ ਦੇ ਨਾਲ-ਨਾਲ ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਹਨ ਤਾਂ ਜੋ ਕਿਸਾਨਾਂ ਨੂੰ ਲੰਬੇ ਸਮੇਂ ਲਈ ਭਰੋਸੇਯੋਗ ਸਿੰਚਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।" ਕੈਬਨਿਟ ਮੰਤਰੀ ਨੇ ਪਿੰਡ ਮਾਣਕਮਾਜਰਾ ਵਿਖੇ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕੋਟਲਾ ਬ੍ਰਾਂਚ ਨਹਿਰ ਵਿੱਚੋਂ ਨਵਾਂ ਭਸੌੜ ਮਾਈਨਰ ਬਣਾਇਆ ਗਿਆ ਹੈ ਜਿਸ ਨੂੰ ਕਰੀਬ 4.07 ਕਰੋੜ ਰੁਪਏ ਦੀ ਲਾਗਤ ਨਾਲ ਕੰਕਰੀਟ ਲਾਈਨਿੰਗ ਕਰਕੇ ਪੱਕਾ ਕੀਤਾ ਗਿਆ ਹੈ ਜਿਸ ਨਾਲ ਜ਼ਿਲ੍ਹਾ ਮਾਲੇਰਕੋਟਲਾ ਅਤੇ ਸੰਗਰੂਰ ਦੇ 9 ਪਿੰਡਾਂ ਨੂੰ ਲਗਭਗ 50- 60 ਸਾਲਾਂ ਤੋਂ ਬਾਅਦ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ। 

ਇਸ ਤੋਂ ਇਲਾਵਾ ਭਸੌੜ ਮਾਈਨਰ ਵਿੱਚੋਂ 1.73 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਦਰੋਗੇਵਾਲ ਅਤੇ ਮਾਣਕਮਾਜਰਾ ਲਈ 7,640 ਮੀਟਰ ਲੰਮੀ ਜ਼ਮੀਨਦੋਜ਼ ਪਾਈਪਲਾਈਨ ਵਿਛਾਈ ਜਾ ਰਹੀ ਹੈ। ਇਸ ਪ੍ਰਾਜੈਕਟ ਨਾਲ 1,006 ਏਕੜ ਖੇਤੀਯੋਗ ਰਕਬੇ ਨੂੰ ਸਿੰਚਾਈ ਲਈ ਪਹਿਲੀ ਵਾਰ ਨਹਿਰੀ ਪਾਣੀ ਮਿਲੇਗਾ। 

ਇਸੇ ਮਾਈਨਰ ਵਿੱਚੋਂ ਕਰੀਬ 1.03 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਰੁਸਤਮਗੜ੍ਹ, ਸੰਗਾਲੀ, ਸੰਗਾਲਾ ਅਤੇ ਭੈਣੀ ਕਲਾਂ ਲਈ 4,200 ਮੀਟਰ ਲੰਮੀ ਪਾਈਪਲਾਈਨ ਵਿਛਾਈ ਜਾ ਰਹੀ ਹੈ ਜਿਸ ਨਾਲ ਕਰੀਬ 980 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਦੇਸ਼ ਦੀ ਆਜ਼ਾਦੀ ਉਪਰੰਤ ਪਹਿਲੀ ਵਾਰ ਪ੍ਰਾਪਤ ਹੋਵੇਗੀ। ਇਸੇ ਤਰ੍ਹਾਂ ਪਿੰਡ ਦਹਿਲੀਜ਼ ਖ਼ੁਰਦ ਵਿਖੇ ਕਰੀਬ 6.17 ਕਰੋੜ ਰੁਪਏ ਦੀ ਲਾਗਤ ਨਾਲ ਉਲੀਕੇ ਨਹਿਰੀ ਪਾਣੀ ਪ੍ਰਾਜੈਕਟਾਂ ਦੀ ਰਸਮੀ ਸ਼ੁਰੂਆਤ ਕਰਨ ਪਿੱਛੋਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ 5.63 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਬ੍ਰਾਂਚ ਵਿੱਚੋਂ 20,149 ਮੀਟਰ ਲੰਮੀ ਉੱਚ ਗੁਣਵੱਤਾ ਵਾਲੀ ਆਧੁਨਿਕ ਪਾਈਪਲਾਈਨ ਵਿਛਾਈ ਜਾ ਰਹੀ ਹੈ ਜਿਸ ਨਾਲ ਪਿੰਡ ਮਹਿਰਨਾ ਖ਼ੁਰਦ, ਕੰਗਨਪੁਰ ਅਤੇ ਰਸੂਲਪੁਰ ਦੇ ਕੁੱਲ 1486 ਏਕੜ ਰਕਬੇ ਨੂੰ ਪਹਿਲੀ ਵਾਰ ਭਰੋਸੇਯੋਗ ਨਹਿਰੀ ਪਾਣੀ ਉਪਲਬਧ ਹੋਵੇਗਾ ਜਦਕਿ 54 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦਹਿਲੀਜ਼ ਕਲਾਂ ਅਤੇ ਦਹਿਲੀਜ਼ ਖ਼ੁਰਦ ਦੇ 360 ਏਕੜ ਰਕਬੇ ਨੂੰ ਨਹਿਰੀ ਸਿੰਚਾਈ ਸਹੂਲਤ ਨਾਲ ਜੋੜਿਆ ਜਾਵੇਗਾ।

ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਵਿਕਾਸ ਅਤੇ ਲੋਕ ਭਲਾਈ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਹਿਰੀ ਢਾਂਚੇ ਦੇ ਆਧੁਨਿਕੀਕਰਨ ਰਾਹੀਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਖੇਤੀ ਉਤਪਾਦਨ ਅਤੇ ਆਮਦਨ ਵਿੱਚ ਵਾਧਾ ਕਰਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕਾ ਅਮਰਗੜ੍ਹ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਕਿਬ ਅਲੀ ਰਾਜਾ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਲੇਰਕੋਟਲਾ ਰਘਬੀਰ ਸਿੰਘ ਚੌਂਦਾ, ਚੇਅਰਮੈਨ ਮਾਰਕੀਟ ਕਮੇਟੀ ਅਮਰਗੜ੍ਹ ਹਰਪ੍ਰੀਤ ਸਿੰਘ ਨੰਗਲ, ਚੇਅਰਮੈਨ ਪੰਜਾਬ ਹੱਜ ਕਮੇਟੀ ਹਾਸ਼ਿਮ ਸੂਫ਼ੀ, ਆਮ ਆਦਮੀ ਪਾਰਟੀ ਆਗੂ ਕੇਵਲ ਸਿੰਘ ਜਾਗੋਵਾਲ, ਹਲਕਾ ਕੋਆਰਡੀਨੇਟਰ ਨਸ਼ਾ-ਮੁਕਤੀ ਯਾਤਰਾ ਗੁਰਪ੍ਰੀਤ ਸਿੰਘ ਬਨਭੌਰਾ (ਬਿੱਟੂ), ਸਹਾਇਕ ਕਮਿਸ਼ਨਰ ਮਨਦੀਪ ਕੌਰ, ਡੀ.ਐਸ.ਪੀ. ਸੰਜੀਵ ਕਪੂਰ, ਐਕਸੀਅਨ ਹਰਮਨਿੰਦਰ ਸਿੰਘ, ਐਕਸੀਅਨ ਸੰਗਰੂਰ ਅਤਿੰਦਰਪਾਲ ਸਿੰਘ ਸਿੱਧੂ, ਐਕਸੀਅਨ ਦਮਨਜੀਤ ਸਿੰਘ, ਰਾਜੀਵ, ਅਭਿਜੋਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ ਮੌਜੂਦ ਸਨ।

 

Tags: Barinder Kumar Goel , Barinder Kumar Goyal , AAP Punjab , Amargarh , Malerkotla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD