Monday, 08 June 2026

 

 

ਖ਼ਾਸ ਖਬਰਾਂ ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ ’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਸੀ.ਜੀ.ਸੀ ਯੂਨੀਵਰਸਿਟੀ ਮੋਹਾਲੀ ਵਿਖੇ 'ਫਿੱਟ ਇੰਡੀਆ ਮੂਵਮੈਂਟ' ਤਹਿਤ ਧੂਮ-ਧਾਮ ਨਾਲ ਮਨਾਇਆ ਗਿਆ 'ਵਿਸ਼ਵ ਸਾਈਕਲ ਦਿਵਸ 2026 ਪੰਜਾਬ ਸਰਕਾਰ ਦੀ ਗੁੰਡਾਗਰਦੀ ਅਤੇ ਧੱਕੇਸ਼ਾਹੀ ਖ਼ਿਲਾਫ਼ ਬਲਬੀਰ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਦਾ ਹੱਲਾ ਬੋਲ ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਸਾਬਕਾ ਵਿਦਿਆਰਥੀ-ਮਾਪੇ ਸੰਮੇਲਨ-2026 ਦੀ ਮੇਜ਼ਬਾਨੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 53ਵੀਂ ਅਤੇ 54ਵੀਂ ਬੱਸ ਰਵਾਨਾ ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਅਮਨ ਅਰੋੜਾ ਨੇ ਕੀਤਾ ਸਨਮਾਨਿਤ ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ ਆਦਿ ਗੁਰੂ ਸ਼ੰਕਰਾਚਾਰਿਆ ਸੇਤੂ ਦੇ ਨਿਰਮਾਣ ਕਾਰਜ ਦਾ ਸ਼ੁਭ ਆਰੰਭ, ਸ਼ੰਕਰਾਚਾਰਿਆ ਸਵਾਮੀ ਨਿਸ਼ਚਲਾਨੰਦ ਸਰਸਵਤੀ ਮਹਾਰਾਜ ਵੱਲੋਂ ਭੂਮੀ ਪੂਜਨ ਐਡਵੋਕੇਟ ਅਮਰਪਾਲ ਸਿੰਘ ਨੇ “ਮੇਰੀ ਰਸੋਈ ” ਯੋਜਨਾ ਤਹਿਤ ਪਿੰਡ ਪੇਜੋਚੱਕ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹਿਰ ਦੇ ਨਵੇਂ ਬਣੇ 29 ਕੌਂਸਲਰਾਂ ਦਾ ਵਿਸ਼ੇਸ਼ ਸਨਮਾਨ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਨਾਨਕਸਰ ਵਿਖੇ ਪਾਈਪ ਲਾਈਨ ਦਾ ਕੀਤਾ ਉਦਘਾਟਨ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਪੰਜਾਬ ਸਟੇਟ ਕੰਟੇਨਰ ਵੇਅਰਹਾਉਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ ਡਾ. ਰਵਜੋਤ ਸਿੰਘ ਵੱਲੋਂ ਸ਼ੇਖੂਪੁਰ ’ਚ 900 ਮੀਟਰ ਗਲੀ ਦਾ ਨਿਰਮਾਣ ਸ਼ੁਰੂ ਕਰਵਾਇਆ ਗਿਆ ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਤ ਮੂਨਕ ਵਿਖੇ ਕਬੀਰ ਦਾਸ ਮੰਦਰ ਕਮੇਟੀ ਦੀ ਅਗਵਾਈ ਵਿੱਚ ਸੈਂਕੜੇ ਪਰਿਵਾਰ "ਆਪ" ਚ' ਸ਼ਾਮਿਲ

 

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

ਮੀਤ ਹੇਅਰ ਦੇ ਉਪਰਾਲੇ ਸਦਕਾ ਸਰਕਾਰੀ ਸਕੂਲਾਂ ਦੇ 1100 ਵਿਦਿਆਰਥੀਆਂ ਨੇ ਪਹਿਲੀ ਵਾਰ ਸਟੇਡੀਅਮ ਅੰਦਰ ਟੈਸਟ ਮੈਚ ਵੇਖਿਆ

Gurmeet Singh Meet Hayer, Meet Hayer, AAP Punjab

Gurpreet Singh

Gurpreet Singh

5 Dariya News

ਨਿਊ ਚੰਡੀਗੜ੍ਹ , 08 Jun 2026

Last updated on: Jun 08, 2026, 17:45 IST

ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਸਕੱਤਰ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਸੱਦੇ ਉੱਤੇ ਅੱਜ ਬਰਨਾਲਾ ਦੇ ਸਰਕਾਰੀ ਸਕੂਲਾਂ ਦੇ 1100 ਵਿਦਿਆਰਥੀਆਂ ਨੇ ਨਿਊ ਚੰਡੀਗੜ੍ਹ ਸਥਿਤ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿਖੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ। ਮੀਤ ਹੇਅਰ ਅਤੇ ਭਾਰਤੀ ਕਪਤਾਨ ਸ਼ੁਭਮਨ ਗਿੱਲ ਦੇ ਪਿਤਾ ਲਖਵਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨਾਲ ਯੁਵਰਾਜ ਸਿੰਘ ਸਟੈਂਡ ਅੰਦਰ ਬੈਠ ਕੇ ਮੈਚ ਵੇਖਿਆ। 

ਭਾਰਤ ਨੇ ਇਹ ਟੈਸਟ ਮੈਚ ਇਕ ਪਾਰੀ ਅਤੇ 300 ਦੌੜਾਂ ਨਾਲ ਜਿੱਤਿਆ। ਬਰਨਾਲਾ ਦੇ ਸਕੂਲ ਆਫ਼ ਐਮੀਨੈਂਸ ਅਤੇ ਵੱਖ-ਵੱਖ ਸਰਕਾਰੀ ਸਕੂਲਾਂ ਦੇ 1100 ਵਿਦਿਆਰਥੀਆਂ ਨੇ ਅੱਜ ਕ੍ਰਿਕਟ ਸਟੇਡੀਅਮ ਅੰਦਰ ਪੂਰਾ ਦਿਨ ਰੰਗ ਬੰਨ੍ਹੀ ਰੱਖਿਆ ਅਤੇ ਨਿਰੰਤਰ ਤਾੜੀਆਂ ਦੀ ਗੜਗੜਾਹਟ ਨਾਲ ਖਿਡਾਰੀਆਂ ਦੀ ਹੌਸ਼ਲਾ ਅਫਜਾਈ ਕੀਤੀ। 

ਯੁਵਰਾਜ ਸਿੰਘ ਸਟੈਂਡ ਵਿੱਚ ਬੈਠੇ ਵਿਦਿਆਰਥੀਆਂ ਨੂੰ ਉਚੇਚੇ ਤੌਰ ਉੱਤੇ ਮਿਲਣ ਗਏ ਮੀਤ ਹੇਅਰ ਨੇ ਵਿਦਿਆਰਥੀਆਂ ਨਾਲ ਬੈਠ ਕੇ ਦੂਜੇ ਸੈਸ਼ਨ ਦੀ ਖੇਡ ਦਾ ਆਨੰਦ ਮਾਣਿਆ। ਵਿਦਿਆਰਥੀ ਬਹੁਤ ਉਤਸ਼ਾਹਤ ਸਨ ਜਿਨ੍ਹਾਂ ਹੱਥਾਂ ਵਿੱਚ ਖਿਡਾਰੀਆਂ ਤੇ ਟੀਮ ਦੇ ਸਪੋਰਟ ਵਿੱਚ ਬੈਨਰ, ਪੋਸਟਰ ਬਣਾਏ ਹੋਏ ਸਨ।ਸਾਰੇ ਵਿਦਿਆਰਥੀ ਉਹ ਸਨ, ਜੋ ਪਹਿਲੀ ਵਾਰ ਸਟੇਡੀਅਮ ਅੰਦਰ ਮੈਚ ਵੇਖਣ ਆਏ ਸਨ। 

ਵਿਦਿਆਰਥੀਆਂ ਨੇ ਮੀਤ ਹੇਅਰ ਅਤੇ ਪੀਸੀਏ ਦਾ ਵਿਸ਼ੇਸ਼ ਧੰਨਵਾਦ ਕੀਤਾ। ਵਿਦਿਆਰਥੀਆਂ ਨੇ ਸ਼ੁਭਮਨ ਗਿੱਲ ਦੇ ਪਿਤਾ ਤੋਂ ਪੋਸਟਰਾਂ ਉੱਪਰ ਆਟੋਗ੍ਰਾਫ ਵੀ ਲਏ। ਮੀਤ ਹੇਅਰ ਨੇ ਸਾਰੇ ਵਿਦਿਆਰਥੀਆਂ ਦਾ ਪੀਸੀਏ ਵੱਲੋਂ ਸਵਾਗਤ ਕਰਦਿਆਂ ਜੀ ਆਇਆਂ ਆਖਿਆ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਲਈ ਇਹ ਵੱਡਾ ਮੌਕਾ ਹੈ ਜਦੋਂ ਉਹ ਆਪਣੀ ਟੀਮ ਨੂੰ ਗਰਾਊਂਡ ਅੰਦਰ ਖੇਡਦਿਆਂ ਆਪਣੀਆਂ ਅੱਖਾਂ ਨਾਲ ਵੇਖਦੇ ਹੋਏ ਆਪਣੇ ਪਸੰਦੀਦਾ ਖਿਡਾਰੀਆਂ ਦੀ ਹੌਸਲਾ ਅਫਜਾਈ ਕਰ ਰਹੇ ਹਨ। 

ਮੀਤ ਹੇਅਰ ਨੇ ਕਿਹਾ ਗਰਮੀਆਂ ਦੀ ਛੁੱਟੀਆਂ ਵਿੱਚ ਵਿਦਿਆਰਥੀਆਂ ਲਈ ਮੈਚ ਦੇਖਣ ਦਾ ਸੁਨਹਿਰੀ ਮੌਕਾ ਸੀ ਜਿਸ ਲਈ ਪੀਸੀਏ ਵੱਲੋਂ ਸੁਚੱਜਾ ਪ੍ਰਬੰਧ ਕੀਤਾ ਗਿਅ। ਪੀਸੀਏ ਵੱਲੋਂ ਵਿਦਿਆਰਥੀਆਂ ਦੇ ਆਉਣ-ਜਾਣ ਲਈ ਬੱਸਾਂ ਅਤੇ ਦੁਪਹਿਰ ਦੇ ਖਾਣੇ ਦੇ ਨਾਲ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ। ਇਸ ਤੋਂ ਇਲਾਵਾ ਪੀਸੀਏ ਵੱਲੋਂ ਸੋਵੀਨਾਰ ਦੇ ਰੂਪ ਵਿੱਚ ਟੀ-ਸ਼ਰਟ ਦਿੱਤੀ ਗਈ। 

ਇਸ ਮੌਕੇ ਬਰਨਾਲਾ ਦੇ ਜ਼ਿਲਾ ਮੈਨੇਜਰ ਖੇਡਾਂ ਸਿਮਰਦੀਪ ਸਿੰਘ ਤੇ ਸਕੂਲਾਂ ਦੇ ਇੰਚਾਰਜ ਵੀ ਮੌਜੂਦ ਸਨ।

 

Tags: Gurmeet Singh Meet Hayer , Meet Hayer , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD