Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ

ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

Harjot Singh Bains, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 08 Jun 2026

Last updated on: Jun 08, 2026, 18:11 IST

ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ ਵਿਲੱਖਣ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ‘ਮਿਸ਼ਨ ਕਲੀਨ ਪੰਜਾਬ’ ਦੀ ਸ਼ੁਰੂਆਤ ਕੀਤੀ। ਤਕਨਾਲੋਜੀ-ਅਧਾਰਤ ਇਸ ਮੁਹਿੰਮ ਤਹਿਤ ਉੱਪਰ ਤੋਂ ਲੈ ਕੇ ਹੇਠਲੇ ਪੱਧਰ ਤੱਕ ਦੇ ਸਾਰੇ ਨਗਰ ਨਿਗਮ ਤੇ ਕੌਂਸਲ ਅਧਿਕਾਰੀ ਰੋਜ਼ਾਨਾ ਸਵੇਰੇ 7 ਵਜੇ ਤੋਂ 8 ਵਜੇ ਤੱਕ ਫ਼ੀਲਡ ਵਿੱਚ ਦਿਖਾਈ ਦੇਣਗੇ।

ਇੱਥੇ ਵਿਭਾਗ ਦੇ ਮੁੱਖ ਦਫ਼ਤਰ ਵਿਖੇ ‘ਮਿਸ਼ਨ ਕਲੀਨ ਪੰਜਾਬ’ ਦਾ ਆਗਾਜ਼ ਕਰਦਿਆਂ ਸ. ਬੈਂਸ ਨੇ ਫੀਲਡ ਅਧਿਕਾਰੀਆਂ ਨਾਲ ਵੀਡੀਓ ਕਾਲ ਰਾਹੀਂ ਮੁਹਿੰਮ ਦੇ ਪਹਿਲੇ ਦਿਨ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਨਾਲ ਲੈਸ ਮੋਬਾਈਲ ਐਪਲੀਕੇਸ਼ਨ, ਅਚਨਚੇਤ ਚੈਕਿੰਗ ਅਤੇ ਸਫ਼ਾਈ ਬਾਰੇ ਹਫ਼ਤਾਵਾਰੀ ਪ੍ਰਗਤੀ ਰਿਪੋਰਟਾਂ ਰਾਹੀਂ ਸਫਲ ਬਣਾਇਆ ਜਾਵੇਗਾ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹਰੇਕ ਸ਼ਹਿਰੀ ਸਥਾਨਕ ਸੰਸਥਾ ਨੂੰ 10-ਕਿਲੋਮੀਟਰ ਦੇ ਜ਼ੋਨਾਂ ਵਿੱਚ ਵੰਡਿਆ ਜਾਵੇਗਾ ਅਤੇ ਹਰੇਕ ਜ਼ੋਨ ਦੀ ਅਗਵਾਈ ਇੱਕ ਨਿਗਰਾਨ ਅਧਿਕਾਰੀ- ਏ.ਡੀ.ਸੀ., ਐਮ.ਸੀ. ਕਮਿਸ਼ਨਰ, ਸੰਯੁਕਤ ਕਮਿਸ਼ਨਰ ਜਾਂ ਈ.ਓ.- ਵੱਲੋਂ ਕੀਤੀ ਜਾਵੇਗੀ। ਸਾਰੇ ਅਧਿਕਾਰੀ ਰੋਜ਼ਾਨਾ ਸਵੇਰੇ 7 ਵਜੇ ਤੋਂ 8 ਵਜੇ ਤੱਕ ਲਾਜ਼ਮੀ ਤੌਰ 'ਤੇ ਫੀਲਡ ਦਾ ਦੌਰਾ ਕਰਨਗੇ। 

ਸਥਾਨਕ ਸਰਕਾਰਾਂ ਮੰਤਰੀ ਖ਼ੁਦ ਵੀ ਪੂਰੇ ਪੰਜਾਬ ਵਿੱਚ ਅਚਨਚੇਤ ਚੈਕਿੰਗ ਕਰਨਗੇ। ਨਿਗਰਾਨ ਅਧਿਕਾਰੀ ਰੋਜ਼ਾਨਾ ਰਿਪੋਰਟਾਂ ਭੇਜਣਗੇ ਅਤੇ ਕਿਸੇ ਵੀ ਚੀਜ਼ ਨੂੰ ਰੱਬ ਆਸਰੇ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕੋਈ ਇੱਕ ਵਾਰ ਕੀਤਾ ਜਾਣ ਵਾਲਾ ਵੱਡਾ ਸਮਾਗਮ ਨਹੀਂ ਹੈ। ਇਹ ਗੰਦਗੀ ਵਿਰੁੱਧ ਰੋਜ਼ਾਨਾ ਦੀ ਜੰਗ ਹੈ। 

ਅੱਜ ਸਵੇਰੇ 7 ਵਜੇ ਤੋਂ ਹਰ ਅਧਿਕਾਰੀ ਫੀਲਡ ਵਿੱਚ ਹੋਵੇਗਾ। ਕੋਈ ਬਹਾਨਾ ਨਹੀਂ ਚੱਲੇਗਾ। ਸਾਰੇ ਅਧਿਕਾਰੀਆਂ ਕੋਲ ਚੱਲਦੇ ਕੈਮਰੇ ਅਤੇ ਇੰਟਰਨੈੱਟ ਕੁਨੈਕਟੀਵਿਟੀ ਵਾਲਾ ਸਮਾਰਟਫੋਨ ਹੋਣਾ ਲਾਜ਼ਮੀ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖ਼ੁਦ ਇਸ ਮੁਹਿੰਮ ਦੀ ਨਿਗਰਾਨੀ ਕਰਨਗੇ। 

ਕਿਸੇ ਵੀ ਅਧਿਕਾਰੀ ਨੂੰ ਮੁੱਖ ਮੰਤਰੀ ਜਾਂ ਮੇਰੇ ਵੱਲੋਂ ਕਿਸੇ ਵੀ ਸਮੇਂ ਫੋਨ ਕੀਤਾ ਜਾ ਸਕਦਾ ਹੈ। ਅੱਜ ਮੈਂ ਮੁੱਖ ਦਫ਼ਤਰ ਵਿੱਚ ਹਾਂ। ਭਲਕੇ ਮੈਂ ਮੋਹਾਲੀ, ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ ਜਾਂ ਜੈਤੋ ਵਿੱਚ ਹੋ ਸਕਦਾ ਹਾਂ।” ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਕਿ ਏ.ਆਈ-ਅਧਾਰਤ ਐਪ ਇਸ ਮੁਹਿੰਮ ਦੀ ਰੀਅਲ ਟਾਈਮ ਪ੍ਰਗਤੀ ਨੂੰ ਟਰੈਕ ਕਰੇਗਾ। 

ਅਧਿਕਾਰੀ ਵੀਡੀਓ ਕਾਲਾਂ 'ਤੇ ਉਪਲਬਧ ਰਹਿਣਗੇ ਅਤੇ ਬਿਨਾਂ ਕਿਸੇ ਪੂਰਵ ਸੂਚਨਾ ਦੇ ਕਿਤੇ ਵੀ ਅਚਨਚੇਤ ਚੈਕਿੰਗ ਕੀਤੀ ਜਾ ਸਕਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮੁਹਿੰਮ ਦਾ ਉਦੇਸ਼ ਪ੍ਰਤੱਖ ਅਤੇ ਦਸਤਾਵੇਜ਼ੀ ਨਤੀਜੇ ਹਾਸਲ ਕਰਨਾ ਹੈ। ਸਫ਼ਾਈ ਕਰਮਚਾਰੀਆਂ ਤੋਂ ਲੈ ਕੇ ਐਮ.ਸੀ. ਕਮਿਸ਼ਨਰਾਂ ਤੱਕ, ਹਰ ਕੋਈ ਸੜਕਾਂ ਅਤੇ ਗਲੀਆਂ ਵਿੱਚ ਹੋਵੇਗਾ ਤਾਂ ਜੋ ਲੋਕ ਜ਼ਮੀਨੀ ਪੱਧਰ 'ਤੇ ਇਸ ਮੁਹਿੰਮ ਦਾ ਅਸਰ ਦੇਖ ਸਕਣ। 

ਜੇਕਰ ਫਿਰ ਵੀ ਇਹ ਦਿਖਾਈ ਨਹੀਂ ਦਿੰਦਾ, ਤਾਂ ਲੋਕ ਸਾਨੂੰ ਸਿੱਧਾ ਸੰਪਰਕ ਕਰ ਸਕਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਫ਼ਾਈ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਚਲਾਈ ਜਾ ਰਹੀ ਹੈ ਤਾਂ ਜੋ ਪੰਜਾਬ ਦਾ ਹਰ ਸ਼ਹਿਰ ਅਤੇ ਕਸਬਾ ਸਾਫ਼-ਸੁਥਰਾ ਦਿਖਾਈ ਦੇਵੇ।

 

Tags: Harjot Singh Bains , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD