Monday, 08 June 2026

 

 

ਖ਼ਾਸ ਖਬਰਾਂ ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ ’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਸੀ.ਜੀ.ਸੀ ਯੂਨੀਵਰਸਿਟੀ ਮੋਹਾਲੀ ਵਿਖੇ 'ਫਿੱਟ ਇੰਡੀਆ ਮੂਵਮੈਂਟ' ਤਹਿਤ ਧੂਮ-ਧਾਮ ਨਾਲ ਮਨਾਇਆ ਗਿਆ 'ਵਿਸ਼ਵ ਸਾਈਕਲ ਦਿਵਸ 2026 ਪੰਜਾਬ ਸਰਕਾਰ ਦੀ ਗੁੰਡਾਗਰਦੀ ਅਤੇ ਧੱਕੇਸ਼ਾਹੀ ਖ਼ਿਲਾਫ਼ ਬਲਬੀਰ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਦਾ ਹੱਲਾ ਬੋਲ ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਸਾਬਕਾ ਵਿਦਿਆਰਥੀ-ਮਾਪੇ ਸੰਮੇਲਨ-2026 ਦੀ ਮੇਜ਼ਬਾਨੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 53ਵੀਂ ਅਤੇ 54ਵੀਂ ਬੱਸ ਰਵਾਨਾ ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਅਮਨ ਅਰੋੜਾ ਨੇ ਕੀਤਾ ਸਨਮਾਨਿਤ ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ ਆਦਿ ਗੁਰੂ ਸ਼ੰਕਰਾਚਾਰਿਆ ਸੇਤੂ ਦੇ ਨਿਰਮਾਣ ਕਾਰਜ ਦਾ ਸ਼ੁਭ ਆਰੰਭ, ਸ਼ੰਕਰਾਚਾਰਿਆ ਸਵਾਮੀ ਨਿਸ਼ਚਲਾਨੰਦ ਸਰਸਵਤੀ ਮਹਾਰਾਜ ਵੱਲੋਂ ਭੂਮੀ ਪੂਜਨ ਐਡਵੋਕੇਟ ਅਮਰਪਾਲ ਸਿੰਘ ਨੇ “ਮੇਰੀ ਰਸੋਈ ” ਯੋਜਨਾ ਤਹਿਤ ਪਿੰਡ ਪੇਜੋਚੱਕ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹਿਰ ਦੇ ਨਵੇਂ ਬਣੇ 29 ਕੌਂਸਲਰਾਂ ਦਾ ਵਿਸ਼ੇਸ਼ ਸਨਮਾਨ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਨਾਨਕਸਰ ਵਿਖੇ ਪਾਈਪ ਲਾਈਨ ਦਾ ਕੀਤਾ ਉਦਘਾਟਨ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਪੰਜਾਬ ਸਟੇਟ ਕੰਟੇਨਰ ਵੇਅਰਹਾਉਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ ਡਾ. ਰਵਜੋਤ ਸਿੰਘ ਵੱਲੋਂ ਸ਼ੇਖੂਪੁਰ ’ਚ 900 ਮੀਟਰ ਗਲੀ ਦਾ ਨਿਰਮਾਣ ਸ਼ੁਰੂ ਕਰਵਾਇਆ ਗਿਆ ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਤ ਮੂਨਕ ਵਿਖੇ ਕਬੀਰ ਦਾਸ ਮੰਦਰ ਕਮੇਟੀ ਦੀ ਅਗਵਾਈ ਵਿੱਚ ਸੈਂਕੜੇ ਪਰਿਵਾਰ "ਆਪ" ਚ' ਸ਼ਾਮਿਲ

 

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

Harpal Singh Cheema, Advocate Harpal Singh Cheema, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 08 Jun 2026

Last updated on: Jun 08, 2026, 18:22 IST

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਪੰਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਉਨ੍ਹਾਂ ਦੇ ਮਸਲਿਆਂ ਅਤੇ ਮੰਗਾਂ 'ਤੇ ਹਮਦਰਦੀ ਪੂਰਵਕ ਵਿਚਾਰ-ਵਟਾਂਦਰਾ ਕਰਨ ਲਈ ਵਿਸਥਾਰਪੂਰਵਕ ਮੀਟਿੰਗਾਂ ਕੀਤੀਆਂ। ਇਸ ਸਬੰਧੀ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਇੱਕ ਸਾਰਥਕ ਗੱਲਬਾਤ ਨੂੰ ਉਤਸ਼ਾਹਿਤ ਕਰਨਾ ਹੈ, ਜੋ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ ਕਰਮਚਾਰੀਆਂ ਦੀ ਭਲਾਈ ਅਤੇ ਚਿੰਤਾਵਾਂ ਨੂੰ ਯੋਜਨਾਬੱਧ ਤਰੀਕੇ ਨਾਲ ਹੱਲ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।"

ਵਿਚਾਰ-ਵਟਾਂਦਰੇ ਦੌਰਾਨ, ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਵਿੱਤ ਮੰਤਰੀ ਨੂੰ ਯੂਨੀਅਨਾਂ ਦੀਆਂ ਮੰਗਾਂ ਦੇ ਸਬੰਧ ਵਿੱਚ ਮੌਜੂਦਾ ਪ੍ਰਸ਼ਾਸਨਿਕ ਸਥਿਤੀ ਅਤੇ ਉਨ੍ਹਾਂ ਦੇ ਹੱਲ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਜਾਣੂ ਕਰਵਾਇਆ। ਵਿਭਾਗ ਦੇ ਪੱਖ ਦੀ ਬਾਰੀਕੀ ਨਾਲ ਸਮੀਖਿਆ ਕਰਨ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਲਈ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਵਿੱਚ ਤੇਜ਼ੀ ਲਿਆਉਣ ਤਾਂ ਜੋ ਮੁਲਾਜ਼ਮਾਂ ਨੂੰ ਸਮੇਂ ਸਿਰ ਰਾਹਤ ਅਤੇ ਸਹਾਇਤਾ ਯਕੀਨੀ ਬਣਾਈ ਜਾ ਸਕੇ।

ਹਰੇਕ ਜਥੇਬੰਦੀ ਦੇ ਨੁਮਾਇੰਦਿਆਂ ਦੀਆਂ ਮੁੱਖ ਮੰਗਾਂ ਨੂੰ ਬੜੇ ਧਿਆਨ ਨਾਲ ਸੁਣਿਆ ਗਿਆ। ਇਹ ਮੀਟਿੰਗਾਂ ਪੰਜਾਬ ਸਿਵਲ ਸਕੱਤਰੇਤ ਵਿਖੇ ਵਿੱਤ ਮੰਤਰੀ ਦੇ ਦਫ਼ਤਰ ਵਿੱਚ ਹੋਈਆਂ। ਇਨ੍ਹਾਂ ਸੈਸ਼ਨਾਂ ਵਿੱਚ ਬੇਰੁਜ਼ਗਾਰ ਪੀ.ਐਸ.ਟੀ.ਈ.टी. ਪਾਸ ਆਰਟ ਐਂਡ ਕ੍ਰਾਫਟ ਸੰਘਰਸ਼ ਯੂਨੀਅਨ, ਅਨ-ਏਡਿਡ ਸਟਾਫ਼ ਆਫ਼ ਏਡਿਡ ਸਕੂਲ ਫਰੰਟ, ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਮੈਰੀਟੋਰੀਅਸ ਟੀਚਰਜ਼ ਯੂਨੀਅਨ ਅਤੇ ਬੇਰੁਜ਼ਗਾਰ ਬੀ.ਐਡ. ਟੈਟ ਪਾਸ ਅਧਿਆਪਕ ਯੂਨੀਅਨ ਦੇ ਪ੍ਰਤੀਨਿਧ ਵਫ਼ਦਾਂ ਨੇ ਸ਼ਿਰਕਤ ਕੀਤੀ।

ਮੀਟਿੰਗਾਂ ਦੌਰਾਨ ਬੇਰੁਜ਼ਗਾਰ ਪੀ.ਐਸ.ਟੀ.ਈ.ਟੀ. ਪਾਸ ਆਰਟ ਐਂਡ ਕ੍ਰਾਫਟ ਸੰਘਰਸ਼ ਯੂਨੀਅਨ ਵੱਲੋਂ ਰਾਕੇਸ਼ ਕੁਮਾਰ, ਕਿਰਨਦੀਪ ਕੌਰ ਅਤੇ ਹਰਬੰਸ ਸਿੰਘ, ਅਨ-ਏਡਿਡ ਸਟਾਫ਼ ਆਫ਼ ਏਡਿਡ ਸਕੂਲ ਫਰੰਟ ਵੱਲੋਂ ਨਿਰਭੈ ਸਿੰਘ, ਸੁਖਚੈਨ ਸਿੰਘ ਅਤੇ ਜਸਵੰਤ ਸਿੰਘ, ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵੱਲੋਂ ਵਿਕਾਸ ਸਾਹਨੀ, ਲਖਵਿੰਦਰ ਕੌਰ ਅਤੇ ਵਰੁਣ ਖੇੜਾ, ਮੈਰੀਟੋਰੀਅਸ ਟੀਚਰਜ਼ ਯੂਨੀਅਨ ਵੱਲੋਂ ਡਾ. ਟੀਨਾ, ਸਿਮਰਨ ਅਤੇ ਰਾਕੇਸ਼, ਅਤੇ ਬੇਰੁਜ਼ਗਾਰ ਬੀ.ਐਡ. ਟੈਟ ਪਾਸ ਅਧਿਆਪਕ ਯੂਨੀਅਨ ਵੱਲੋਂ ਜਸਵੰਤ ਘੁਬਾਇਆ, ਹਰਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਆਪਣਾ ਪੱਖ ਪੇਸ਼ ਕੀਤਾ।

 

Tags: Harpal Singh Cheema , Advocate Harpal Singh Cheema , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD