Monday, 08 June 2026

 

 

ਖ਼ਾਸ ਖਬਰਾਂ ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ ’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਸੀ.ਜੀ.ਸੀ ਯੂਨੀਵਰਸਿਟੀ ਮੋਹਾਲੀ ਵਿਖੇ 'ਫਿੱਟ ਇੰਡੀਆ ਮੂਵਮੈਂਟ' ਤਹਿਤ ਧੂਮ-ਧਾਮ ਨਾਲ ਮਨਾਇਆ ਗਿਆ 'ਵਿਸ਼ਵ ਸਾਈਕਲ ਦਿਵਸ 2026 ਪੰਜਾਬ ਸਰਕਾਰ ਦੀ ਗੁੰਡਾਗਰਦੀ ਅਤੇ ਧੱਕੇਸ਼ਾਹੀ ਖ਼ਿਲਾਫ਼ ਬਲਬੀਰ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਦਾ ਹੱਲਾ ਬੋਲ ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਸਾਬਕਾ ਵਿਦਿਆਰਥੀ-ਮਾਪੇ ਸੰਮੇਲਨ-2026 ਦੀ ਮੇਜ਼ਬਾਨੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 53ਵੀਂ ਅਤੇ 54ਵੀਂ ਬੱਸ ਰਵਾਨਾ ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਅਮਨ ਅਰੋੜਾ ਨੇ ਕੀਤਾ ਸਨਮਾਨਿਤ ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ ਆਦਿ ਗੁਰੂ ਸ਼ੰਕਰਾਚਾਰਿਆ ਸੇਤੂ ਦੇ ਨਿਰਮਾਣ ਕਾਰਜ ਦਾ ਸ਼ੁਭ ਆਰੰਭ, ਸ਼ੰਕਰਾਚਾਰਿਆ ਸਵਾਮੀ ਨਿਸ਼ਚਲਾਨੰਦ ਸਰਸਵਤੀ ਮਹਾਰਾਜ ਵੱਲੋਂ ਭੂਮੀ ਪੂਜਨ ਐਡਵੋਕੇਟ ਅਮਰਪਾਲ ਸਿੰਘ ਨੇ “ਮੇਰੀ ਰਸੋਈ ” ਯੋਜਨਾ ਤਹਿਤ ਪਿੰਡ ਪੇਜੋਚੱਕ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹਿਰ ਦੇ ਨਵੇਂ ਬਣੇ 29 ਕੌਂਸਲਰਾਂ ਦਾ ਵਿਸ਼ੇਸ਼ ਸਨਮਾਨ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਨਾਨਕਸਰ ਵਿਖੇ ਪਾਈਪ ਲਾਈਨ ਦਾ ਕੀਤਾ ਉਦਘਾਟਨ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਪੰਜਾਬ ਸਟੇਟ ਕੰਟੇਨਰ ਵੇਅਰਹਾਉਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ ਡਾ. ਰਵਜੋਤ ਸਿੰਘ ਵੱਲੋਂ ਸ਼ੇਖੂਪੁਰ ’ਚ 900 ਮੀਟਰ ਗਲੀ ਦਾ ਨਿਰਮਾਣ ਸ਼ੁਰੂ ਕਰਵਾਇਆ ਗਿਆ ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਤ ਮੂਨਕ ਵਿਖੇ ਕਬੀਰ ਦਾਸ ਮੰਦਰ ਕਮੇਟੀ ਦੀ ਅਗਵਾਈ ਵਿੱਚ ਸੈਂਕੜੇ ਪਰਿਵਾਰ "ਆਪ" ਚ' ਸ਼ਾਮਿਲ

 

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ

ਅੱਠ ਆਧੁਨਿਕ ਪਿਸਤੌਲਾਂ ਬਰਾਮਦ

Crime News Punjab, Punjab Police, Police, Crime News, Amritsar Police, Amritsar

Gurpreet Singh

Gurpreet Singh

5 Dariya News

ਅੰਮ੍ਰਿਤਸਰ , 08 Jun 2026

Last updated on: Jun 08, 2026, 18:31 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅਫਗਾਨ ਨਾਗਰਿਕ ਸਮੇਤ ਚਾਰ ਮੁਲਜ਼ਮਾਂ ਨੂੰ ਅੱਠ ਆਧੁਨਿਕ ਪਿਸਤੌਲ ਨਾਲ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਇਸਮਾਈਲਖੇਲ ਤੌਹੀਦ (30), ਵਾਸੀ ਅਫਗਾਨਿਸਤਾਨ , ਜੋ ਇਸ ਸਮੇਂ ਪੁਣੇ, ਮਹਾਰਾਸ਼ਟਰ ਵਿੱਚ ਰਹਿ ਰਿਹਾ ਹੈ; ਮੰਗਜੀਤ ਸਿੰਘ (20) ਅਤੇ ਸ਼ਮਸ਼ੇਰ ਸਿੰਘ (26) ਦੋਵੇਂ ਵਾਸੀ ਪਿੰਡ ਫਤਿਹਾਬਾਦ, ਤਰਨਤਾਰਨ  ਅਤੇ ਗੁਰਲਾਲ ਸਿੰਘ (42) ਵਾਸੀ ਪਿੰਡ ਰਾਜਾਤਾਲ (ਅੰਮ੍ਰਿਤਸਰ ) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ .30 ਬੋਰ ਬੇਰੇਟਾ, ਚਾਰ 9 ਐਮ.ਐਮ. ਗਲੋਕ ਅਤੇ ਤਿੰਨ .30 ਬੋਰ ਪਿਸਤੌਲ ਸਮੇਤ ਸੱਤ ਜ਼ਿੰਦਾ ਕਾਰਤੂਸ ਵੀ ਸ਼ਾਮਲ ਹਨ। 

ਪੁਲਿਸ ਟੀਮਾਂ ਨੇ ਉਨ੍ਹਾਂ ਦਾ ਐਕਟਿਵਾ ਸਕੂਟਰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇੱਕ ਵਿਦੇਸ਼ੀ ਤਸਕਰ ਦੇ ਸੰਪਰਕ ਵਿੱਚ ਸਨ, ਜੋ ਸੁੰਨਸਾਨ ਜਾਂ ਗੁਪਤ ਥਾਵਾਂ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪਾਂ ਸਪਲਾਈ ਕਰਦਾ ਸੀ। 

ਉਨ੍ਹਾਂ ਕਿਹਾ ਕਿ ਬਰਾਮਦ ਕੀਤੇ ਗਏ ਹਥਿਆਰ ਅਪਰਾਧਿਕ ਤੱਤਾਂ ਨੂੰ ਅੱਗੇ ਸਪਲਾਈ ਕਰਨ ਲਈ ਭੇਜੇ ਜਾ ਰਹੇ ਸਨ। ਡੀਜੀਪੀ ਨੇ ਕਿਹਾ ਕਿ ਵਿਦੇਸ਼ੀ-ਅਧਾਰਤ ਨੈੱਟਵਰਕ ਨਾਲ ਜੁੜੇ ਹੋਰ ਕਾਰਕੁੰਨਾਂ ਦੀ ਪਛਾਣ ਕਰਨ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਬਰਾਮਦਗੀਆਂ ਅਤੇ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ।

ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਮੁਲਜ਼ਮ ਮੰਗਜੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨਾਂ ਦੇ ਕਬਜ਼ੇ ਚੋਂ ਤਿੰਨ ਗੈਰ-ਕਾਨੂੰਨੀ ਪਿਸਤੌਲਾਂ ਸਮੇਤ ਸੱਤ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਵਿਦੇਸ਼-ਅਧਾਰਤ ਤਸਕਰੀ ਨੈੱਟਵਰਕ ਦੀ ਡੂੰਘਾਈ ਨਾਲ  ਜਾਂਚ ਕਰਨ ਤੋਂ ਬਾਅਦ ਪੁਲਿਸ ਨੇ ਗੁਰਲਾਲ ਸਿੰਘ ਵਜੋਂ ਪਛਾਣੇ ਗਏ ਇੱਕ ਹੋਰ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ ਤਿੰਨ ਹੋਰ ਪਿਸਤੌਲ ਬਰਾਮਦ ਕੀਤੇ ਗਏ। 

ਉਨ੍ਹਾਂ ਦੱਸਿਆ ਕਿ ਦੋਸ਼ੀ ਗੁਰਲਾਲ ਸਿੰਘ ਦੀ ਪੁੱਛਗਿੱਛ ਤੋਂ ਬਾਅਦ ਉਸ ਵੱਲੋਂ ਦੱਸੇ ਗਏ ਟਿਕਾਣਿਆਂ ਤੋਂ ਦੋ ਹੋਰ ਪਿਸਤੌਲਾਂ ਦੀ ਬਰਾਮਦਗੀ ਹੋਈ। ਸੀ.ਪੀ. ਨੇ ਕਿਹਾ ਕਿ ਜਾਂਚ ਦੌਰਾਨ ਕੀਤੇ ਗਏ ਖੁਲਾਸਿਆਂ ਦੇ ਆਧਾਰ ’ਤੇ, ਪੁਲਿਸ ਨੇ ਇੱਕ ਹੋਰ ਕਾਰਕੁੰਨ, ਇਸਮਾਈਲਖੇਲ ਤੌਹੀਦ ਨੂੰ ਵੀ ਗ੍ਰਿਫਤਾਰ ਕੀਤਾ, ਜੋ ਸੁੱਕੇ ਮੇਵੇ ਦੇ ਕਾਰੋਬਾਰ ਦੀ ਆੜ ਵਿੱਚ ਹਵਾਲਾ ਨੈੱਟਵਰਕ ਚਲਾ ਰਿਹਾ ਸੀ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕੇਟ ਨਾਲ ਜੁੜੇ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰ ਰਿਹਾ ਸੀ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮੰਗਜੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਇੱਕੋ ਪਿੰਡ ਦੇ ਵਸਨੀਕ ਹਨ ਅਤੇ ਦੋਵੇਂ ਗੈਰ-ਕਾਨੂੰਨੀ ਹਥਿਆਰ ਤਸਕਰੀ  ਨੈੱਟਵਰਕ ਵਿੱਚ ਸ਼ਾਮਲ ਹਨ। ਇਹ ਵੀ ਪਾਇਆ ਗਿਆ ਹੈ ਕਿ ਮੁਲਜ਼ਮ ਮੰਗਜੀਤ ਸਿੰਘ ਇੱਕ ਜੁਰਾਇਮ-ਪੇਸ਼ਾ ਮੁਜਰਿਮ ਹੈ ਅਤੇ ਉਸ ਵਿਰੁੱਧ ਪਹਿਲਾਂ ਵੀ ਥਾਣਾ ਸੁਲਤਾਨਵਿੰਡ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ ਅਧੀਨ ਕੇਸ ਦਰਜ ਹੈ।

ਇਸ ਸਬੰਧੀ ਦੋ ਵੱਖ-ਵੱਖ ਮਾਮਲੇ - ਐਫਆਈਆਰ ਨੰਬਰ 168 ਮਿਤੀ 4-6-2026 ਨੂੰ ਅਸਲਾ ਐਕਟ ਦੀ ਧਾਰਾ 25 ਅਤੇ 25(7) ਅਧੀਨ ਥਾਣਾ ਇਸਲਾਮਾਬਾਦ ਵਿਖੇ ਅਤੇ ਐਫਆਈਆਰ ਨੰਬਰ 162 ਮਿਤੀ 5-6-2026 ਨੂੰ ਅਸਲਾ ਐਕਟ ਦੀ ਧਾਰਾ 25, 25(8) ਅਤੇ 29 ਅਧੀਨ ਥਾਣਾ ਗੇਟ ਹਕੀਮਾ ਵਿਖੇ ਦਰਜ ਕੀਤੇ ਗਏ ਹਨ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD