Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

ਮੀਤ ਹੇਅਰ ਦੇ ਉਪਰਾਲੇ ਸਦਕਾ ਸਰਕਾਰੀ ਸਕੂਲਾਂ ਦੇ 1100 ਵਿਦਿਆਰਥੀਆਂ ਨੇ ਪਹਿਲੀ ਵਾਰ ਸਟੇਡੀਅਮ ਅੰਦਰ ਟੈਸਟ ਮੈਚ ਵੇਖਿਆ

Gurmeet Singh Meet Hayer, Meet Hayer, AAP Punjab, New Chandigarh

5 Dariya News

5 Dariya News

5 Dariya News

ਨਿਊ ਚੰਡੀਗੜ੍ਹ , 08 Jun 2026

Last updated on: Jun 09, 2026, 09:48 IST

ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਸਕੱਤਰ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਸੱਦੇ ਉੱਤੇ ਅੱਜ ਬਰਨਾਲਾ ਦੇ ਸਰਕਾਰੀ ਸਕੂਲਾਂ ਦੇ 1100 ਵਿਦਿਆਰਥੀਆਂ ਨੇ ਨਿਊ ਚੰਡੀਗੜ੍ਹ ਸਥਿਤ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿਖੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ। ਮੀਤ ਹੇਅਰ ਅਤੇ ਭਾਰਤੀ ਕਪਤਾਨ ਸ਼ੁਭਮਨ ਗਿੱਲ ਦੇ ਪਿਤਾ ਲਖਵਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨਾਲ ਯੁਵਰਾਜ ਸਿੰਘ ਸਟੈਂਡ ਅੰਦਰ ਬੈਠ ਕੇ ਮੈਚ ਵੇਖਿਆ।

ਭਾਰਤ ਨੇ ਇਹ ਟੈਸਟ ਮੈਚ ਇਕ ਪਾਰੀ ਅਤੇ 300 ਦੌੜਾਂ ਨਾਲ ਜਿੱਤਿਆ। ਬਰਨਾਲਾ ਦੇ ਸਕੂਲ ਆਫ਼ ਐਮੀਨੈਂਸ ਅਤੇ ਵੱਖ-ਵੱਖ ਸਰਕਾਰੀ ਸਕੂਲਾਂ ਦੇ 1100 ਵਿਦਿਆਰਥੀਆਂ ਨੇ ਅੱਜ ਕ੍ਰਿਕਟ ਸਟੇਡੀਅਮ ਅੰਦਰ ਪੂਰਾ ਦਿਨ ਰੰਗ ਬੰਨ੍ਹੀ ਰੱਖਿਆ ਅਤੇ ਨਿਰੰਤਰ ਤਾੜੀਆਂ ਦੀ ਗੜਗੜਾਹਟ ਨਾਲ ਖਿਡਾਰੀਆਂ ਦੀ ਹੌਸ਼ਲਾ ਅਫਜਾਈ ਕੀਤੀ। ਯੁਵਰਾਜ ਸਿੰਘ ਸਟੈਂਡ ਵਿੱਚ ਬੈਠੇ ਵਿਦਿਆਰਥੀਆਂ ਨੂੰ ਉਚੇਚੇ ਤੌਰ ਉੱਤੇ ਮਿਲਣ ਗਏ ਮੀਤ ਹੇਅਰ ਨੇ ਵਿਦਿਆਰਥੀਆਂ ਨਾਲ ਬੈਠ ਕੇ ਦੂਜੇ ਸੈਸ਼ਨ ਦੀ ਖੇਡ ਦਾ ਆਨੰਦ ਮਾਣਿਆ।

ਵਿਦਿਆਰਥੀ ਬਹੁਤ ਉਤਸ਼ਾਹਤ ਸਨ ਜਿਨ੍ਹਾਂ ਹੱਥਾਂ ਵਿੱਚ ਖਿਡਾਰੀਆਂ ਤੇ ਟੀਮ ਦੇ ਸਪੋਰਟ ਵਿੱਚ ਬੈਨਰ, ਪੋਸਟਰ ਬਣਾਏ ਹੋਏ ਸਨ।ਸਾਰੇ ਵਿਦਿਆਰਥੀ ਉਹ ਸਨ, ਜੋ ਪਹਿਲੀ ਵਾਰ ਸਟੇਡੀਅਮ ਅੰਦਰ ਮੈਚ ਵੇਖਣ ਆਏ ਸਨ। ਵਿਦਿਆਰਥੀਆਂ ਨੇ ਮੀਤ ਹੇਅਰ ਅਤੇ ਪੀਸੀਏ ਦਾ ਵਿਸ਼ੇਸ਼ ਧੰਨਵਾਦ ਕੀਤਾ। ਵਿਦਿਆਰਥੀਆਂ ਨੇ ਸ਼ੁਭਮਨ ਗਿੱਲ ਦੇ ਪਿਤਾ ਤੋਂ ਪੋਸਟਰਾਂ ਉੱਪਰ ਆਟੋਗ੍ਰਾਫ ਵੀ ਲਏ।

ਮੀਤ ਹੇਅਰ ਨੇ ਸਾਰੇ ਵਿਦਿਆਰਥੀਆਂ ਦਾ ਪੀਸੀਏ ਵੱਲੋਂ ਸਵਾਗਤ ਕਰਦਿਆਂ ਜੀ ਆਇਆਂ ਆਖਿਆ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਲਈ ਇਹ ਵੱਡਾ ਮੌਕਾ ਹੈ ਜਦੋਂ ਉਹ ਆਪਣੀ ਟੀਮ ਨੂੰ ਗਰਾਊਂਡ ਅੰਦਰ ਖੇਡਦਿਆਂ ਆਪਣੀਆਂ ਅੱਖਾਂ ਨਾਲ ਵੇਖਦੇ ਹੋਏ ਆਪਣੇ ਪਸੰਦੀਦਾ ਖਿਡਾਰੀਆਂ ਦੀ ਹੌਸਲਾ ਅਫਜਾਈ ਕਰ ਰਹੇ ਹਨ। ਮੀਤ ਹੇਅਰ ਨੇ ਕਿਹਾ ਗਰਮੀਆਂ ਦੀ ਛੁੱਟੀਆਂ ਵਿੱਚ ਵਿਦਿਆਰਥੀਆਂ ਲਈ ਮੈਚ ਦੇਖਣ ਦਾ ਸੁਨਹਿਰੀ ਮੌਕਾ ਸੀ ਜਿਸ ਲਈ ਪੀਸੀਏ ਵੱਲੋਂ ਸੁਚੱਜਾ ਪ੍ਰਬੰਧ ਕੀਤਾ ਗਿਅ।

ਪੀਸੀਏ ਵੱਲੋਂ ਵਿਦਿਆਰਥੀਆਂ ਦੇ ਆਉਣ-ਜਾਣ ਲਈ ਬੱਸਾਂ ਅਤੇ ਦੁਪਹਿਰ ਦੇ ਖਾਣੇ ਦੇ ਨਾਲ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ। ਇਸ ਤੋਂ ਇਲਾਵਾ ਪੀਸੀਏ ਵੱਲੋਂ ਸੋਵੀਨਾਰ ਦੇ ਰੂਪ ਵਿੱਚ ਟੀ-ਸ਼ਰਟ ਦਿੱਤੀ ਗਈ। ਇਸ ਮੌਕੇ ਬਰਨਾਲਾ ਦੇ ਜ਼ਿਲਾ ਮੈਨੇਜਰ ਖੇਡਾਂ ਸਿਮਰਦੀਪ ਸਿੰਘ ਤੇ ਸਕੂਲਾਂ ਦੇ ਇੰਚਾਰਜ ਵੀ ਮੌਜੂਦ ਸਨ।

 

Tags: Gurmeet Singh Meet Hayer , Meet Hayer , AAP Punjab , New Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD