Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਜਲੰਧਰ ਮਹਾਨ ਧਾਰਮਿਕ ਸਮਾਗਮ ਲਈ ਪੂਰੀ ਤਰ੍ਹਾਂ ਤਿਆਰ, ਹੰਸਰਾਜ ਰਘੂਵੰਸ਼ੀ 13 ਜੂਨ ਨੂੰ ਦੇਣਗੇ ਪੇਸ਼ਕਾਰੀ : ਮੋਹਿੰਦਰ ਭਗਤ

ਪੰਜਾਬ ਸਰਕਾਰ ਵਲੋਂ ਪੂਰੇ ਸਮਰਥਨ ਦਾ ਭਰੋਸਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਸ਼ਰਧਾਲੂ ਵਜੋਂ ਕਰਨਗੇ ਸ਼ਿਰਕਤ : ਦੀਪਕ ਬਾਲੀ

Mohinder Bhagat, Deepak Bali, AAP Punjab, Jalandhar

5 Dariya News

5 Dariya News

5 Dariya News

ਜਲੰਧਰ , 08 Jun 2026

Last updated on: Jun 09, 2026, 10:07 IST

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਜਿਨ੍ਹਾਂ ਦੇ ਨਾਲ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੀ ਮੌਜੂਦ ਸਨ, ਨੇ ਅਹਿਮ ਐਲਾਨ ਕਰਦਿਆਂ ਦੱਸਿਆ ਕਿ 13 ਜੂਨ ਦੀ ਸ਼ਾਮ ਨੂੰ ਜਲੰਧਰ ਵਿਖੇ ਭਗਵਾਨ ਸ਼ਿਵ ਜੀ ਨੂੰ ਸਮਰਪਿਤ ਇਕ ਵੱਡਾ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ।

ਇਹ ਮਹਾਨ ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਵਿਸ਼ੇ ’ਤੇ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਪ੍ਰਸਿੱਧ ਧਾਰਮਿਕ ਗਾਇਕ ਹੰਸਰਾਜ ਰਘੂਵੰਸ਼ੀ ਵਲੋਂ  ਭਜਨਾਂ ਰਾਹੀਂ ਹਜ਼ਾਰਾਂ ਸ਼ਰਧਾਲੂਆਂ ਨੂੰ ਅਧਿਆਤਮਿਕਤਾ ਨਾਲ ਜੋੜਿਆ ਜਾਵੇਗਾ। ਮੇਅਰ ਵਨੀਤ ਧੀਰ, ਚੇਅਰਮੈਨ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਚੰਦਨ ਗਰੇਵਾਲ, ਚੇਅਰਮੈਨ ਇੰਪਰੂਵਮੈਂਟ ਟਰੱਸਟ ਰਮਣੀਕ ਸਿੰਘ ਰੰਧਾਵਾ, ਪ੍ਰਧਾਨ ਸਨਾਤਨ ਸੇਵਾ ਸਮਿਤੀ ਵਿਜੈ ਸ਼ਰਮਾ, ਰਾਜਵਿੰਦਰ ਕੌਰ ਥਿਆੜਾ ਦੇ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਸਲਾਹਕਾਰ ਦੀਪਕ ਬਾਕੀ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਵਿੱਚ ਪਹਿਲੀ ਵਾਰ ਏਨੇ ਵੱਡੇ ਪੱਧਰ ’ਤੇ ਸਾਈਂ ਦਾਸ ਸਕੂਲ ਦੀ ਗਰਾਊਂਡ ਵਿੱਚ ਸ਼ਾਮ 6:30 ਵਜੇ ਇਹ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ,ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਵਲੋਂ ਪ੍ਰਬੰਧਕਾਂ ਨੂੰ ਸ਼ਰਧਾਲੂਆਂ ਦੀ ਸੁਵਿਧਾ ਲਈ ਕੀਤੇ ਜਾਣ ਵਾਲੇ ਲੋੜੀਂਦੇ ਪ੍ਰਬੰਧਾਂ ਵਿੱਚ ਪੂਰਨ ਸਹਿਯੋਗ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਇਸ ਸਮਾਗਮ ਵਿੱਚ ਸ਼ਰਧਾਲੂ ਵਜੋਂ ਸ਼ਿਰਕਤ ਕਰਨਗੇ।

ਉਨ੍ਹਾਂ ਨੇ ਇਸ ਸਮਾਗਮ ਨੂੰ ਸ਼ਰਧਾ, ਆਸਥਾ, ਵਿਸ਼ਵਾਸ ਅਤੇ ਸਭਿਆਚਾਰ ਦਾ ਇਕ ਵਿਲੱਖਣ ਸੁਮੇਲ ਕਰਾਰ ਦਿੰਦਿਆਂ ਆਸ ਪ੍ਰਗਟਾਈ ਕਿ ਇਸ ਵਿੱਚ ਜਲੰਧਰ ਅਤੇ ਨੇੜਲੇ ਜਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਵਲੋਂ ਸ਼ਿਰਕਤ ਕੀਤੀ ਜਾਵੇਗੀ। ਪ੍ਰਧਾਨ ਸਨਾਤਨ ਸੇਵਾ ਸਮਿਤੀ ਵਿਜੇ ਸ਼ਰਮਾ ਨੇ ਕਿਹਾ ਕਿ ਸਮਾਗਮ ਪੰਜਾਬ ਦੀ ਅਮੀਰ ਧਾਰਮਿਕ ਤੇ ਸਭਿਆਚਾਰਕ ਰਵਾਇਤਾਂ ਅਤੇ ਭਾਈਚਾਰਕ ਸਾਂਝ ਤੇ ਏਕਤਾ ਨੂੰ ਹੋਰ ਮਜ਼ਬੂਤ ਕਰੇਗਾ।

ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਵਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਮੁਕੰਮਲ ਕਰਨ ਵਿੱਚ ਪੂਰਨ ਸਮਰਥਨ ਕੀਤਾ ਜਾ ਰਿਹਾ ਹੈ ਪਰ ਮੁੱਖ ਤੌਰ ‘ਤੇ ਇਹ ਸਮਾਗਮ ਸਥਾਨਕ ਮੰਦਿਰ ਕਮੇਟੀਆਂ, ਸੰਤ-ਮਹੰਤਾਂ ਅਤੇ ਜਲੰਧਰ ਵਾਸੀਆਂ ਵਲੋਂ ਕਰਵਾਇਆ ਜਾ ਰਿਹਾ ਹੈ। ਇਸ ਵਿਸ਼ੇਸ਼ ਪਹਿਲਕਦਮੀ ਦਾ ਮੁੱਖ ਉਦੇਸ਼ ਇਸ ਖੇਤਰ ਵਿੱਚ ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਾਰਮਿਕ ਇਕਜੁੱਟਤਾ ਨੂੰ ਹੋਰ ਮਜ਼ਬੂਤ ਕਰਨਾ ਹੈ। ਸ਼੍ਰੀ ਭਗਤ, ਸ਼੍ਰੀ ਬਾਲੀ ਅਤੇ ਸ਼੍ਰੀ ਸ਼ਰਮਾ ਨੇ ਜਲੰਧਰ ਅਤੇ ਨੇੜਲੇ ਖੇਤਰਾਂ ਦੇ ਨਿਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਵੱਡੀ ਗਿਣਤੀ ਵਿੱਚ ਇਸ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਕੇ ਅਸ਼ੀਰਵਾਦ ਪ੍ਰਾਪਤ ਕਰਨ। 

 

Tags: Mohinder Bhagat , Deepak Bali , AAP Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD