Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਸਵਾਈਐਲ ਅਤੇ ਚੰਡੀਗੜ੍ਹ ਦੇ ਤਬਾਦਲੇ ਦੇ ਮੁੱਦੇ 'ਤੇ ਸੈਣੀ ਨੂੰ ਕੀਤੇ ਸਵਾਲ

ਕਿਹਾ: ਹਰਿਆਣਾ ਦੇ ਮੁੱਖ ਮੰਤਰੀ ਦੋਹਰੀ ਸਿਆਸਤ ਕਰ ਰਹੇ ਹਨ

Amrinder Singh Raja Warring, Congress, Punjab Congress, Amarinder Singh Raja Warring

5 Dariya News

5 Dariya News

5 Dariya News

ਚੰਡੀਗੜ੍ਹ , 08 Jun 2026

Last updated on: Jun 09, 2026, 10:14 IST

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੋਂ ਪੰਜਾਬ ਨਾਲ ਸਬੰਧਿਤ ਲੰਬੇ ਸਮੇਂ ਤੋਂ ਲਟਕਦੇ ਕੁਝ ਮੁੱਦਿਆਂ, ਖ਼ਾਸ ਕਰਕੇ ਐਸਵਾਈਐਲ, ਚੰਡੀਗੜ੍ਹ ਦੇ ਤਬਾਦਲੇ ਅਤੇ ਹਰਿਆਣਾ ਦੇ ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਵਿੱਚ ਸ਼ਾਮਲ ਕਰਨ ਬਾਰੇ, ਉਨ੍ਹਾਂ ਦਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਵੜਿੰਗ ਨੇ ਕਿਹਾ ਕਿ ਜਿਸ ਤਰੀਕੇ ਨਾਲ ਸੈਣੀ ਪੰਜਾਬ ਵਿੱਚ ਭਾਜਪਾ ਲਈ ਦੌਰੇ ਅਤੇ ਚੋਣ ਪ੍ਰਚਾਰ ਕਰ ਰਹੇ ਹਨ, ਉਹ ਦੋਹਰੀ ਸਿਆਸਤ ਕਰਨ ਵਰਗਾ ਹੈ।

ਉਨ੍ਹਾਂ ਨੇ ਕਿਹਾ ਕਿ ਸੈਣੀ ਇੱਕੋ ਸਮੇਂ ਹਰਿਆਣਾ ਅਤੇ ਪੰਜਾਬ ਦੇ ਟਕਰਾਉਂਦੇ ਹਿਤਾਂ ਪ੍ਰਤੀ ਵਫ਼ਾਦਾਰ ਨਹੀਂ ਰਹਿ ਸਕਦੇ ਹਨ। ਵੜਿੰਗ ਨੇ ਧੂਰੀ ਵਿੱਚ ਸੈਣੀ ਦੇ ਮਾੜੇ ਪ੍ਰੋਗਰਾਮ 'ਤੇ ਵੀ ਸਖ਼ਤ ਟਿੱਪਣੀ ਕੀਤੀ ਹੈ, ਜਿੱਥੇ ਉਨ੍ਹਾਂ ਨੂੰ ਖਾਲੀ ਕੁਰਸੀਆਂ ਨੂੰ ਸੰਬੋਧਨ ਕਰਨਾ ਪਿਆ ਸੀ। ਉਨ੍ਹਾਂ ਨੇ ਕਿਹਾ ਕਿ ਸੈਣੀ ਦੀ ਹਾਲਤ ਉਸ ਮਹਿਮਾਨ ਵਰਗੀ ਹੋ ਗਈ ਹੈ, ਜੋ ਬਾਰ-ਬਾਰ ਆਉਣ ਕਾਰਨ ਲੋਕਾਂ ਲਈ ਅਣਚਾਹਿਆ ਬਣ ਜਾਂਦਾ ਹੈ।

ਜਿਵੇਂ ਸੈਣੀ ਦੇ ਪੰਜਾਬ ਦੇ ਲਗਾਤਾਰ ਦੌਰੇ ਕਰ ਰਹੇ ਹਨ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਵਿਚਕਾਰ ਕੁਝ ਗੰਭੀਰ ਤੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮੁੱਦੇ ਹਨ। ਉਨ੍ਹਾਂ ਨੇ ਕਿਹਾ ਕਿ ਹਰ ਸੂਝਵਾਨ ਵਿਅਕਤੀ ਇਹ ਜਾਣਨਾ ਚਾਹੇਗਾ ਕਿ ਸੈਣੀ ਦਾ ਇਨ੍ਹਾਂ ਮੁੱਦਿਆਂ 'ਤੇ ਕੀ ਸਟੈਂਡ ਹੈ। ਉਨ੍ਹਾਂ ਨੇ ਸੈਣੀ ਨੂੰ ਸਵਾਲ ਕੀਤਾ ਕਿ ਕੀ ਤੁਸੀਂ ਪੰਜਾਬ ਤੋਂ ਵਾਧੂ ਪਾਣੀ ਦੀ ਆਪਣੀ ਬੇਬੁਨਿਆਦ ਮੰਗ ਛੱਡੋਗੇ ਅਤੇ ਚੰਡੀਗੜ੍ਹ ਨੂੰ ਪੰਜਾਬ ਨੂੰ ਸੌਂਪਣ ਦੀ ਪ੍ਰਕਿਰਿਆ ਵਿੱਚ ਸਹਿਯੋਗ ਦਿਓਗੇ, ਜੋ ਲੰਬੇ ਸਮੇਂ ਤੋਂ ਪੰਜਾਬ ਨੂੰ ਨਹੀਂ ਮਿਲਿਆ ਹੈ?

ਵੜਿੰਗ ਨੇ ਪੰਜਾਬ ਭਾਜਪਾ ਦੇ ਆਗੂਆਂ ਨੂੰ ਵੀ ਸਵਾਲ ਕੀਤਾ ਹੈ ਕਿ ਉਹ ਵੀ ਇਹ ਸਪੱਸ਼ਟ ਕਰਨ ਕਿ ਪੰਜਾਬ ਨਾਲ ਜੁੜੇ ਲੰਬੇ ਸਮੇਂ ਤੋਂ ਲਟਕਦੇ ਮੁੱਦਿਆਂ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਦਾ ਕੀ ਰੁਖ ਹੈ। ਉਨ੍ਹਾਂ ਨੇ ਪੁੱਛਿਆ ਕਿ ਕੀ ਤੁਸੀਂ ਹਰਿਆਣਾ ਦੇ ਮੁੱਖ ਮੰਤਰੀ ਦੇ ਨਾਲ ਖੜ੍ਹੇ ਹੋ ਜਾਂ ਫਿਰ ਪੰਜਾਬ ਦੇ? ਵੜਿੰਗ ਨੇ ਇਹ ਵੀ ਸਵਾਲ ਕੀਤਾ ਕਿ ਜਦੋਂ ਭਾਜਪਾ ਕੋਲ ਪਹਿਲਾਂ ਹੀ ਕਾਂਗਰਸ ਤੋਂ ਆਏ ਕਈ ਸੀਨੀਅਰ ਆਗੂ ਮੌਜੂਦ ਹਨ, ਤਾਂ ਫਿਰ ਸੂਬੇ ਅੰਦਰ ਪ੍ਰਚਾਰ ਲਈ ਇੱਕ ਅਜਿਹੇ ਗੁਆਂਢੀ ਸੂਬੇ ਦੇ ਮੁੱਖ ਮੰਤਰੀ ਦੀ ਲੋੜ ਕਿਉਂ ਪਈ ਹੈ, ਜਿਸ ਨਾਲ ਪੰਜਾਬ ਦੇ ਕੁਝ ਵਿਵਾਦਤ ਮੁੱਦੇ ਅਜੇ ਵੀ ਅਣਸੁਲਝੇ ਹਨ। ਉਨ੍ਹਾਂ ਤੰਜ਼ ਕਰਦਿਆਂ ਪੁਛਿਆ ਕਿ ਜਾਂ ਫਿਰ ਭਾਜਪਾ ਨੂੰ ਆਪਣੇ ਹੀ ਆਗੂਆਂ ਦੀ ਵਫ਼ਾਦਾਰੀ 'ਤੇ ਭਰੋਸਾ ਨਹੀਂ ਹੈ, ਕਿਉਂਕਿ ਉਹ ਸਾਰੇ ਕਾਂਗਰਸ ਤੋਂ ਆਏ ਹਨ?

 

Tags: Amrinder Singh Raja Warring , Congress , Punjab Congress , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD