Saturday, 13 June 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ ਯੋਗ ਭਾਰਤ ਦੀ ਪ੍ਰਾਚੀਨ ਸੰਸਕ੍ਰਿਤੀ, ਤੰਦਰੁਸਤ ਜੀਵਨ ਸ਼ੈਲੀ ਅਤੇ ਮਾਨਵ ਕਲਿਆਣ ਦਾ ਅਧਾਰ : ਕ੍ਰਿਸ਼ਨ ਲਾਲ ਪੰਵਾਰ ਮਾਨਸੂਨ ਦੌਰਾਨ ਗੁਰੂਗ੍ਰਾਮ ਵਿੱਚ ਇਸ ਵਾਰ ਨਹੀਂ ਹੋਵੇਗੀ ਪਾਣੀ ਭਰਨ ਦੀ ਸਮੱਸਿਆ, ਸਾਰੀਆਂ ਚਿੰਨ੍ਹਿਤ ਥਾਵਾਂ 'ਤੇ ਕਰਵਾਏ ਗਏ ਜਲ ਨਿਕਾਸੀ ਦੇ ਸੁਧਾਰਾਤਮਕ ਕਾਰਜ : ਰਾਓ ਨਰਬੀਰ ਸਿੰਘ ਪੁੱਕਾ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ 2027 ਵਿਧਾਨ ਸਭਾ ਚੋਣਾਂ ਲਈ ਕੁਲਜੀਤ ਸਿੰਘ ਬੇਦੀ ਨੇ ਕੱਸਿਆ ਕਮਰਕੱਸਾ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 308.80 ਕਰੋੜ ਰੁਪਏ ਦੇ 1362 ਵਿਕਾਸ ਕਾਰਜ ਮੁਕੰਮਲ : ਹਰਪਾਲ ਸਿੰਘ ਚੀਮਾ ᾿ਯੁੱਧ ਨਸ਼ਿਆ ਵਿਰੁੱਧ᾿ ਤਹਿਤ ਨਸ਼ਿਆਂ ਦੇ ਖਾਤਮੇ ਲਈ ਅਮੋਲਕ ਸਿੰਘ ਨੇ ਈ-ਰਿਕਸ਼ਿਆਂ ਨੂੰ ਦਿੱਤੀ ਹਰੀ ਝੰਡੀ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸੜਕ ਹਾਦਸੇ ਦੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ ਰਾਜ ਸਭਾ ਲਈ ਮੱਧ ਪ੍ਰਦੇਸ਼ ਤੋ ਨਿਰਵਿਰੋਧ ਚੁਣੇ ਜਾਣ ਤੇ ਤਰੁਣ ਚੁੱਘ ਮੈਬਰ ਪਾਰਲੀਮੈਂਟ ਦਾ ਸਿੱਧੂ ਦੀ ਅਗਵਾਈ ਹੇਠ ਕੀਤਾ ਸਨਮਾਨ "ਪਿੰਡ ਮਿਲਣੀ" ਪ੍ਰੋਗਰਾਮ ਦੇ ਤਹਿਤ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਮਿਲੇ ਬਰਿੰਦਰ ਕੁਮਾਰ ਗੋਇਲ, ਸੁਣੀਆਂ ਮੁਸ਼ਕਲਾਂ ਅਤੇ ਦੱਸੀਆਂ ਪ੍ਰਾਪਤੀਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 11ਵੀਂ ਮੀਟਿੰਗ ਵਿੱਚ ਨਾਇਬ ਸਿੰਘ ਸੈਣੀ ਨੇ ਲਿਆ ਹਿੱਸਾ ਹਰਿਆਣਾ ਵਿੱਚ ਮਾਂ ਅਤੇ ਬੱਚੇ ਦੀ ਸਿਹਤ ਸੇਵਾਵਾਂ ਨੂੰ ਮਿਲੇਗੀ ਮਜ਼ਬੂਤੀ

 

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਸਵਾਈਐਲ ਅਤੇ ਚੰਡੀਗੜ੍ਹ ਦੇ ਤਬਾਦਲੇ ਦੇ ਮੁੱਦੇ 'ਤੇ ਸੈਣੀ ਨੂੰ ਕੀਤੇ ਸਵਾਲ

ਕਿਹਾ: ਹਰਿਆਣਾ ਦੇ ਮੁੱਖ ਮੰਤਰੀ ਦੋਹਰੀ ਸਿਆਸਤ ਕਰ ਰਹੇ ਹਨ

Amrinder Singh Raja Warring, Congress, Punjab Congress, Amarinder Singh Raja Warring

5 Dariya News

5 Dariya News

5 Dariya News

ਚੰਡੀਗੜ੍ਹ , 08 Jun 2026

Last updated on: Jun 09, 2026, 10:14 IST

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੋਂ ਪੰਜਾਬ ਨਾਲ ਸਬੰਧਿਤ ਲੰਬੇ ਸਮੇਂ ਤੋਂ ਲਟਕਦੇ ਕੁਝ ਮੁੱਦਿਆਂ, ਖ਼ਾਸ ਕਰਕੇ ਐਸਵਾਈਐਲ, ਚੰਡੀਗੜ੍ਹ ਦੇ ਤਬਾਦਲੇ ਅਤੇ ਹਰਿਆਣਾ ਦੇ ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਵਿੱਚ ਸ਼ਾਮਲ ਕਰਨ ਬਾਰੇ, ਉਨ੍ਹਾਂ ਦਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਵੜਿੰਗ ਨੇ ਕਿਹਾ ਕਿ ਜਿਸ ਤਰੀਕੇ ਨਾਲ ਸੈਣੀ ਪੰਜਾਬ ਵਿੱਚ ਭਾਜਪਾ ਲਈ ਦੌਰੇ ਅਤੇ ਚੋਣ ਪ੍ਰਚਾਰ ਕਰ ਰਹੇ ਹਨ, ਉਹ ਦੋਹਰੀ ਸਿਆਸਤ ਕਰਨ ਵਰਗਾ ਹੈ।

ਉਨ੍ਹਾਂ ਨੇ ਕਿਹਾ ਕਿ ਸੈਣੀ ਇੱਕੋ ਸਮੇਂ ਹਰਿਆਣਾ ਅਤੇ ਪੰਜਾਬ ਦੇ ਟਕਰਾਉਂਦੇ ਹਿਤਾਂ ਪ੍ਰਤੀ ਵਫ਼ਾਦਾਰ ਨਹੀਂ ਰਹਿ ਸਕਦੇ ਹਨ। ਵੜਿੰਗ ਨੇ ਧੂਰੀ ਵਿੱਚ ਸੈਣੀ ਦੇ ਮਾੜੇ ਪ੍ਰੋਗਰਾਮ 'ਤੇ ਵੀ ਸਖ਼ਤ ਟਿੱਪਣੀ ਕੀਤੀ ਹੈ, ਜਿੱਥੇ ਉਨ੍ਹਾਂ ਨੂੰ ਖਾਲੀ ਕੁਰਸੀਆਂ ਨੂੰ ਸੰਬੋਧਨ ਕਰਨਾ ਪਿਆ ਸੀ। ਉਨ੍ਹਾਂ ਨੇ ਕਿਹਾ ਕਿ ਸੈਣੀ ਦੀ ਹਾਲਤ ਉਸ ਮਹਿਮਾਨ ਵਰਗੀ ਹੋ ਗਈ ਹੈ, ਜੋ ਬਾਰ-ਬਾਰ ਆਉਣ ਕਾਰਨ ਲੋਕਾਂ ਲਈ ਅਣਚਾਹਿਆ ਬਣ ਜਾਂਦਾ ਹੈ।

ਜਿਵੇਂ ਸੈਣੀ ਦੇ ਪੰਜਾਬ ਦੇ ਲਗਾਤਾਰ ਦੌਰੇ ਕਰ ਰਹੇ ਹਨ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਵਿਚਕਾਰ ਕੁਝ ਗੰਭੀਰ ਤੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮੁੱਦੇ ਹਨ। ਉਨ੍ਹਾਂ ਨੇ ਕਿਹਾ ਕਿ ਹਰ ਸੂਝਵਾਨ ਵਿਅਕਤੀ ਇਹ ਜਾਣਨਾ ਚਾਹੇਗਾ ਕਿ ਸੈਣੀ ਦਾ ਇਨ੍ਹਾਂ ਮੁੱਦਿਆਂ 'ਤੇ ਕੀ ਸਟੈਂਡ ਹੈ। ਉਨ੍ਹਾਂ ਨੇ ਸੈਣੀ ਨੂੰ ਸਵਾਲ ਕੀਤਾ ਕਿ ਕੀ ਤੁਸੀਂ ਪੰਜਾਬ ਤੋਂ ਵਾਧੂ ਪਾਣੀ ਦੀ ਆਪਣੀ ਬੇਬੁਨਿਆਦ ਮੰਗ ਛੱਡੋਗੇ ਅਤੇ ਚੰਡੀਗੜ੍ਹ ਨੂੰ ਪੰਜਾਬ ਨੂੰ ਸੌਂਪਣ ਦੀ ਪ੍ਰਕਿਰਿਆ ਵਿੱਚ ਸਹਿਯੋਗ ਦਿਓਗੇ, ਜੋ ਲੰਬੇ ਸਮੇਂ ਤੋਂ ਪੰਜਾਬ ਨੂੰ ਨਹੀਂ ਮਿਲਿਆ ਹੈ?

ਵੜਿੰਗ ਨੇ ਪੰਜਾਬ ਭਾਜਪਾ ਦੇ ਆਗੂਆਂ ਨੂੰ ਵੀ ਸਵਾਲ ਕੀਤਾ ਹੈ ਕਿ ਉਹ ਵੀ ਇਹ ਸਪੱਸ਼ਟ ਕਰਨ ਕਿ ਪੰਜਾਬ ਨਾਲ ਜੁੜੇ ਲੰਬੇ ਸਮੇਂ ਤੋਂ ਲਟਕਦੇ ਮੁੱਦਿਆਂ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਦਾ ਕੀ ਰੁਖ ਹੈ। ਉਨ੍ਹਾਂ ਨੇ ਪੁੱਛਿਆ ਕਿ ਕੀ ਤੁਸੀਂ ਹਰਿਆਣਾ ਦੇ ਮੁੱਖ ਮੰਤਰੀ ਦੇ ਨਾਲ ਖੜ੍ਹੇ ਹੋ ਜਾਂ ਫਿਰ ਪੰਜਾਬ ਦੇ? ਵੜਿੰਗ ਨੇ ਇਹ ਵੀ ਸਵਾਲ ਕੀਤਾ ਕਿ ਜਦੋਂ ਭਾਜਪਾ ਕੋਲ ਪਹਿਲਾਂ ਹੀ ਕਾਂਗਰਸ ਤੋਂ ਆਏ ਕਈ ਸੀਨੀਅਰ ਆਗੂ ਮੌਜੂਦ ਹਨ, ਤਾਂ ਫਿਰ ਸੂਬੇ ਅੰਦਰ ਪ੍ਰਚਾਰ ਲਈ ਇੱਕ ਅਜਿਹੇ ਗੁਆਂਢੀ ਸੂਬੇ ਦੇ ਮੁੱਖ ਮੰਤਰੀ ਦੀ ਲੋੜ ਕਿਉਂ ਪਈ ਹੈ, ਜਿਸ ਨਾਲ ਪੰਜਾਬ ਦੇ ਕੁਝ ਵਿਵਾਦਤ ਮੁੱਦੇ ਅਜੇ ਵੀ ਅਣਸੁਲਝੇ ਹਨ। ਉਨ੍ਹਾਂ ਤੰਜ਼ ਕਰਦਿਆਂ ਪੁਛਿਆ ਕਿ ਜਾਂ ਫਿਰ ਭਾਜਪਾ ਨੂੰ ਆਪਣੇ ਹੀ ਆਗੂਆਂ ਦੀ ਵਫ਼ਾਦਾਰੀ 'ਤੇ ਭਰੋਸਾ ਨਹੀਂ ਹੈ, ਕਿਉਂਕਿ ਉਹ ਸਾਰੇ ਕਾਂਗਰਸ ਤੋਂ ਆਏ ਹਨ?

 

Tags: Amrinder Singh Raja Warring , Congress , Punjab Congress , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD