Saturday, 13 June 2026

 

 

ਖ਼ਾਸ ਖਬਰਾਂ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ ਯੋਗ ਭਾਰਤ ਦੀ ਪ੍ਰਾਚੀਨ ਸੰਸਕ੍ਰਿਤੀ, ਤੰਦਰੁਸਤ ਜੀਵਨ ਸ਼ੈਲੀ ਅਤੇ ਮਾਨਵ ਕਲਿਆਣ ਦਾ ਅਧਾਰ : ਕ੍ਰਿਸ਼ਨ ਲਾਲ ਪੰਵਾਰ ਮਾਨਸੂਨ ਦੌਰਾਨ ਗੁਰੂਗ੍ਰਾਮ ਵਿੱਚ ਇਸ ਵਾਰ ਨਹੀਂ ਹੋਵੇਗੀ ਪਾਣੀ ਭਰਨ ਦੀ ਸਮੱਸਿਆ, ਸਾਰੀਆਂ ਚਿੰਨ੍ਹਿਤ ਥਾਵਾਂ 'ਤੇ ਕਰਵਾਏ ਗਏ ਜਲ ਨਿਕਾਸੀ ਦੇ ਸੁਧਾਰਾਤਮਕ ਕਾਰਜ : ਰਾਓ ਨਰਬੀਰ ਸਿੰਘ ਪੁੱਕਾ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ 2027 ਵਿਧਾਨ ਸਭਾ ਚੋਣਾਂ ਲਈ ਕੁਲਜੀਤ ਸਿੰਘ ਬੇਦੀ ਨੇ ਕੱਸਿਆ ਕਮਰਕੱਸਾ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 308.80 ਕਰੋੜ ਰੁਪਏ ਦੇ 1362 ਵਿਕਾਸ ਕਾਰਜ ਮੁਕੰਮਲ : ਹਰਪਾਲ ਸਿੰਘ ਚੀਮਾ ᾿ਯੁੱਧ ਨਸ਼ਿਆ ਵਿਰੁੱਧ᾿ ਤਹਿਤ ਨਸ਼ਿਆਂ ਦੇ ਖਾਤਮੇ ਲਈ ਅਮੋਲਕ ਸਿੰਘ ਨੇ ਈ-ਰਿਕਸ਼ਿਆਂ ਨੂੰ ਦਿੱਤੀ ਹਰੀ ਝੰਡੀ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸੜਕ ਹਾਦਸੇ ਦੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ ਰਾਜ ਸਭਾ ਲਈ ਮੱਧ ਪ੍ਰਦੇਸ਼ ਤੋ ਨਿਰਵਿਰੋਧ ਚੁਣੇ ਜਾਣ ਤੇ ਤਰੁਣ ਚੁੱਘ ਮੈਬਰ ਪਾਰਲੀਮੈਂਟ ਦਾ ਸਿੱਧੂ ਦੀ ਅਗਵਾਈ ਹੇਠ ਕੀਤਾ ਸਨਮਾਨ "ਪਿੰਡ ਮਿਲਣੀ" ਪ੍ਰੋਗਰਾਮ ਦੇ ਤਹਿਤ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਮਿਲੇ ਬਰਿੰਦਰ ਕੁਮਾਰ ਗੋਇਲ, ਸੁਣੀਆਂ ਮੁਸ਼ਕਲਾਂ ਅਤੇ ਦੱਸੀਆਂ ਪ੍ਰਾਪਤੀਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 11ਵੀਂ ਮੀਟਿੰਗ ਵਿੱਚ ਨਾਇਬ ਸਿੰਘ ਸੈਣੀ ਨੇ ਲਿਆ ਹਿੱਸਾ

 

ਅਨਿੰਦਿਤਾ ਮਿੱਤਰਾ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਐਸ.ਆਈ.ਆਰ. ਦੌਰਾਨ ਬੀ.ਐਲ.ਓ. ਅਤੇ ਈ.ਆਰ.ਓ. ਦੀ ਭੂਮਿਕਾ ਬਹੁਤ ਅਹਿਮ: ਮੁੱਖ ਚੋਣ ਅਫ਼ਸਰ

Anindita Mitra, Election Commision Punjab, ECI, Chief Electoral Officer Punjab, CEO Punjab

5 Dariya News

5 Dariya News

5 Dariya News

ਚੰਡੀਗੜ੍ਹ , 08 Jun 2026

Last updated on: Jun 09, 2026, 13:09 IST

ਪੰਜਾਬ ਰਾਜ ਵਿੱਚ ਨਿਰਧਾਰਤ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੇ ਸੁਚਾਰੂ ਅਮਲ ਨੂੰ ਅੰਜਾਮ ਦੇਣ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿਖੇ ਸੋਮਵਾਰ ਨੂੰ ਚੋਣ ਪ੍ਰਕਿਰਿਆ ਨਾਲ ਸਬੰਧਤ ਅਧਿਕਾਰੀਆਂ ਲਈ ਸੂਬਾ ਪੱਧਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕਰਦਿਆਂ ਮੁੱਖ ਚੋਣ ਅਧਿਕਾਰੀ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਐਸ.ਆਈ.ਆਰ. ਦਾ ‘ਘਰ-ਘਰ ਗਣਨਾ ਪੜਾਅ’ 25 ਜੂਨ, 2026 ਤੋਂ ਸੂਬੇ ਭਰ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਸ ਸਬੰਧੀ ਸਾਰੀਆਂ ਹਦਾਇਤਾਂ, ਪ੍ਰਕਿਰਿਆਵਾਂ ਅਤੇ ਨਿਰਦੇਸ਼ਾਂ ਨੂੰ ਪੂਰੀ ਤਰ੍ਹਾਂ ਸਮਝਣਾ ਬਹੁਤ ਜ਼ਰੂਰੀ ਹੈ। 

ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਸਟਾਫ ਨੂੰ ਇਸ ਕੰਮ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਸਹੀ ਤੇ ਸੁਚੱਜੀ ਸਿਖਲਾਈ ਮਿਲੇਗੀ। ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਦੌਰਾਨ ਬੀ.ਐਲ.ਓ. ਅਤੇ ਈ.ਆਰ.ਓ. ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਰਿਆਂ ਨੂੰ ਸਾਂਝੇ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਵੋਟਰ ਜਾਂ ਕਰਮਚਾਰੀ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।

ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਦੌਰਾਨ ਬੀ.ਐਲ.ਓ. ਅਤੇ ਈ.ਆਰ.ਓ. ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਵਾਇਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰਿਆਂ ਨੂੰ ਸਾਂਝੇ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਵੋਟਰ ਜਾਂ ਕਰਮਚਾਰੀ ਨੂੰ ਕੋਈ ਮੁਸ਼ਕਲ ਨਾ ਆਵੇ।

ਉਨ੍ਹਾਂ ਨੇ ਸੂਬੇ ਦੇ ਸਾਰੇ ਡੀ.ਈ.ਓਜ਼. ਅਤੇ ਈ.ਆਰ.ਓਜ਼. ਨੂੰ ਹਦਾਇਤ ਕੀਤੀ ਕਿ ਉਹ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਸਬੰਧੀ ਆਪੋ-ਆਪਣੇ ਖੇਤਰਾਂ ਵਿੱਚ ਕਰਵਾਏ ਜਾ ਰਹੇ ਸਿਖਲਾਈ ਪ੍ਰੋਗਰਾਮਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਤਾਂ ਜੋ ਐਸ.ਆਈ.ਆਰ. ਪ੍ਰਕਿਰਿਆ ਸਬੰਧੀ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਸਟਾਫ਼ ਦੇ ਹਰ ਸਵਾਲ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਬੀਐਲਓਜ਼ ਨੂੰ ਜਿੰਨੀ ਬਿਹਤਰ ਸਿਖਲਾਈ ਦਿੱਤੀ ਜਾਵੇਗੀ, ਸਾਰੀ ਪ੍ਰਕਿਰਿਆ ਓਨੀ ਹੀ ਸੁਚਾਰੂ ਹੋਵੇਗੀ।

ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਬਾਰੇ ਜਾਣੂ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਇਸ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਸਹਿਯੋਗ ਕਰਨ ਲਈ ਬੇਨਤੀ ਕੀਤੀ ਗਈ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਨਾ ਕਿਸੇ ਯੋਗ ਵਿਅਕਤੀ ਦੀ ਵੋਟ ਗਲਤ ਤਰੀਕੇ ਨਾਲ ਨਾ ਕੱਟੀ ਜਾਵੇ ਅਤੇ ਨਾ ਹੀ ਕੋਈ ਅਯੋਗ ਵਿਅਕਤੀ ਗ਼ੈਰ-ਵਾਜਿਬ ਢੰਗ ਨਾਲ  ਵੋਟਰ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ।

 

Tags: Anindita Mitra , Election Commision Punjab , ECI , Chief Electoral Officer Punjab , CEO Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD