Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਡਾ. ਹਿਮਾਂਸ਼ੂ ਅਗਰਵਾਲ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ‘ਤੇ ਦਿੱਤਾ ਜ਼ੋਰ

ਸਕੂਲਾਂ 'ਚ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮਾਂ ਨੂੰ ਤੀਬਰ ਕਰਨ ਦੀ ਹਦਾਇਤ - ਡਾ.ਹਿਮਾਂਸ਼ੂ ਅਗਰਵਾਲ

Himanshu Aggarwal, Dr Himanshu Aggarwal, DC Patiala, Deputy Commissioner Patiala, Patiala, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

5 Dariya News

5 Dariya News

5 Dariya News

ਪਟਿਆਲਾ , 08 Jun 2026

Last updated on: Jun 09, 2026, 13:11 IST

ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਅਤੇ ਜ਼ਿਲ੍ਹਾ ਪਟਿਆਲਾ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ‘ਤੇ ਜ਼ੋਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕੇਨਿਜ਼ਮ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਹੇਠ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। 

ਮੀਟਿੰਗ ਦੌਰਾਨ ਉਨ੍ਹਾਂ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਅਤੇ ਸਾਰੇ ਸੰਬੰਧਿਤ ਵਿਭਾਗਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਸੁਚੱਜੀ ਰਣਨੀਤੀ ਅਪਣਾਉਣ ਦੀ ਲੋੜ ਹੈ।

ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਖੇਡ ਮੈਦਾਨਾਂ ਵਿਚ ਫੌਜ ਤੇ ਪੁਲਿਸ ਵਿਚ ਭਰਤੀ ਸਬੰਧੀ ਸੂਚਨਾ ਦੇ ਫ਼ਲੈਕਸ ਲਗਾਉਣ ਦੇ ਹੁਕਮ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਇਆ ਜਾਣਾ ਚਾਹੀਦਾ ਹੈ ਅਤੇ ਇਸ ਲਈ ਹਰ ਵਰਗ ਦੀ ਭਾਗੀਦਾਰੀ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ‘ਤੇ ਵੀ ਜ਼ੋਰ ਦਿੱਤਾ।

ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਹਰ ਸਿੱਖਿਆ ਸੰਸਥਾ ਦੇ ਘੇਰੇ ਵਿੱਚ ਕਿਸੇ ਵੀ ਤਰ੍ਹਾਂ ਦੇ ਤੰਬਾਕੂ ਜਾਂ ਨਸ਼ੀਲੇ ਪਦਾਰਥਾਂ ਦੀ ਵਿਕਰੀ ਨਾ ਹੋਵੇ।

ਮੀਟਿੰਗ ਦੌਰਾਨ ਡਰੱਗ ਇੰਸਪੈਕਟਰਾਂ ਨੂੰ ਵੀ ਹਦਾਇਤ ਕੀਤੀ ਗਈ ਕਿ ਨਸ਼ੀਲੀਆਂ ਦਵਾਈਆਂ ਦੀ ਬਰਾਮਦਗੀ ਮੌਕੇ ਉਨ੍ਹਾਂ ਦੀ ਸਪਲਾਈ ਚੇਨ ਦੀ ਪੂਰੀ ਜਾਂਚ ਕਰਕੇ ਵਿਸਥਾਰਪੂਰਵਕ ਰਿਪੋਰਟ ਕਮੇਟੀ ਅੱਗੇ ਪੇਸ਼ ਕੀਤੀ ਜਾਵੇ। ਓਹਨਾ ਕੈਮਿਸਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਚੈਕਿੰਗ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਣ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡੀ ਸੀ ਨੇ ਜ਼ਿਲ੍ਹਾ ਖੇਡ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ, ਮੈਦਾਨਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਨੂੰ ਵਧਾਵਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਣਗੇ ਤਾਂ ਉਹ ਨਸ਼ਿਆਂ ਤੋਂ ਦੂਰ ਰਹਿਣਗੇ ਅਤੇ ਸਮਾਜ ਦੇ ਵਿਕਾਸ ਵਿੱਚ ਯੋਗਦਾਨ ਪਾਉਣਗੇ।

ਡਿਪਟੀ ਕਮਿਸ਼ਨਰ ਨੇ ਅੰਤ ਵਿੱਚ ਸਾਰੇ ਵਿਭਾਗਾਂ ਨੂੰ ਅਪੀਲ ਕੀਤੀ ਕਿ ਨਸ਼ਾ ਮੁਕਤ ਪਟਿਆਲਾ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮਿਲਜੁਲ ਕੇ ਕੰਮ ਕੀਤਾ ਜਾਵੇ। ਇਸ ਮੌਕੇ ਐਸ ਪੀ ਵੈਭਵ ਚੌਧਰੀ, ਜਿਲ੍ਹਾ ਹੈਲਥ ਅਫ਼ਸਰ ਡਾ. ਗੁਰਪ੍ਰੀਤ ਕੌਰ, ਜਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਤੋਂ ਇਲਾਵਾ ਡਰੱਗ ਇੰਸਪੈਕਟਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Himanshu Aggarwal , Dr Himanshu Aggarwal , DC Patiala , Deputy Commissioner Patiala , Patiala , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD