Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਹਿਮਾਂਸ਼ੂ ਅਗਰਵਾਲ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ‘ਤੇ ਦਿੱਤਾ ਜ਼ੋਰ

ਇਸਤਰੀ ਵਿੰਗ ਦੀਆਂ ਨਵ ਨਿਯੁਕਤ ਹਲਕਾ ਪ੍ਰਧਾਨਾਂ ਨਾਲ ਕੀਤੀ ਮੀਟਿੰਗ

Sukhbir Singh Badal, Shiromani Akali Dal, SAD, Akali Dal, Punjab, Punjab News, Latest Punjab News, Harsimrat Kaur Badal, Istri Akali Dal, Hargobind Kaur

5 Dariya News

5 Dariya News

5 Dariya News

ਚੰਡੀਗੜ੍ਹ , 08 Jun 2026

Last updated on: Jun 09, 2026, 13:11 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਇਸਤਰੀ ਅਕਾਲੀ ਦਲ ਦੀਆਂ ਨਵ ਨਿਯੁਕਤ ਹਲਕਾ ਪ੍ਰਧਾਨਾਂ ਨੂੰ ਆਖਿਆ ਕਿ ਉਹ ਬੂਥ ਪੱਧਰ ਦੀਆਂ ਕਮੇਟੀਆਂ ਸਮੇਤ ਜਥੇਬੰਦਕ ਢਾਂਚਾ ਬਣਾ ਕੇ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ।ਅੱਜ ਇਥੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਅਤੇ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਹਰਗੋਬਿੰਦ ਕੌਰ ਦੇ ਨਾਲ ਮਿਲ ਕੇ ਇਸਤਰੀ ਅਕਾਲੀ ਦਲ ਦੀਆਂ ਨਵ ਨਿਯੁਕਤ ਹਲਕਾ ਪ੍ਰਧਾਨਾਂ ਨਾਲ ਮੀਟਿੰਗ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸਤਰੀ ਵਿੰਗ ਬੂਥ ਪੱਧਰ ’ਤੇ ਜਥੇਬੰਦਕ ਢਾਂਚਾ ਮਜ਼ਬੂਤ ਕਰਨ ਵਾਸਤੇ ਕੰਮ ਕਰੇ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੂਥ ਪੱਧਰ ਦੀਆਂ ਕਮੇਟੀਆਂ ਗਠਿਤ ਕਰਨ ਅਤੇ ਬੂਥ ਪ੍ਰਧਾਨਾਂ ਦੀ ਨਿਯੁਕਤੀ ਕਰਨ ਤੋਂ ਇਲਾਵਾ ਵਿੰਗ ਆਪਣੇ ਸਰਕਲ ਪ੍ਰਧਾਨਾਂ ਦੀ ਨਿਯੁਕਤੀ ਕਰੇ। ਉਹਨਾਂ ਨੇ ਹਲਕਾ ਇੰਚਾਰਜਾਂ ਦੇ ਪਾਰਟੀ ਦੇ ਵੱਖ-ਵੱਖ ਪਿੰਡਾਂ ਨਾਲ ਤਾਲਮੇਲ ਦੀ ਅਹਿਮੀਅਤ ’ਤੇ ਵੀ ਚਰਚਾ ਕੀਤੀ।ਇਸ ਮੌਕੇ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਾਰਟੀ ਦਾ ਇਸਤਰੀ ਵਿੰਗ ਬਦਲਾਅ ਦਾ ਮੁੱਢ ਬੰਨਣ ਵਿਚ ਅਹਿਮ ਭੂਮਿਕਾ ਅਦਾ ਕਰ ਰਿਹਾ ਹੈ। ਔਰਤਾਂ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਨੀਤੀਆਂ ਤੋਂ ਸਭ ਤੋਂ ਵੱਧ ਪ੍ਰਭਾਵਤ ਹੋਈਆਂ ਹਨ। 

ਉਹਨਾਂ ਕਿਹਾ ਕਿ ਸਾਰੀਆਂ ਸਮਾਜ ਭਲਾਈ ਸਕੀਮਾਂ  ਵਿਚ ਵਿਚ ਕਟੌਤੀ ਦੇ ਨਾਲ-ਨਾਲ ਨਸ਼ਿਆਂ ਨਾਲ ਮੌਤਾਂ ਵਿਚ ਆਏ ਉਛਾਲ ਅਤੇ ਪੰਜਾਬ ਵਿਚ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਨਾਲ ਔਰਤਾਂ ਦੇ ਘਰ ਸਭ ਤੋਂ ਵੱਧ ਪ੍ਰਭਾਵਤ ਹੋਏ ਹਨ। ਉਹਨਾਂ ਨੇ ਇਹ ਵੀ ਮਹਿਸੂਸ ਕੀਤਾ ਹੈ ਕਿ ਆਪ ਸਰਕਾਰ ਹੁਣ ਜਨਰਲ ਵਰਗ ਦੀਆਂ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਅਤੇ ਐਸ ਸੀ ਵਰਗ ਦੀਆਂ ਔਰਤਾਂ ਨੂੰ ਪੰਦਰਾਂ-ਪੰਦਰਾਂ ਸੌ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕਰ ਕੇ ਔਰਤਾਂ ਲਈ ਕੁਝ ਵੀ ਕਰਨ ਵਿਚ ਅਸਫਲ ਰਹਿਣ ’ਤੇ ਪਰਦਾ ਪਾਉਣ ਦਾ ਯਤਨ ਕਰ ਰਹੀ ਹੈ।

ਉਹਨਾਂ ਕਿਹਾ ਕਿ ਆਪ ਸਰਕਾਰ ਨੇ ਪਹਿਲਾਂ ਇਹ ਐਲਾਨ ਕੀਤਾ ਕਿ ਇਹ ਸਕੀਮ ਮਾਰਚ ਵਿਚ ਸ਼ੁਰੂ ਹੋਵੇਗੀ। ਹੁਣ ਜੂਨ ਦੀ ਗੱਲ ਹੋਣ ਲੱਗ ਪਈ ਕਿ ਲਿਸਟਾਂ ਤਿਆਰ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਸਰਕਾਰ ਕੁਝ ਮਹੀਨੇ ਤੱਕ ਇਹ ਭੱਤਾ ਦੇ ਕੇ ਔਰਤਾਂ ਨੂੰ ਗੁੰਮਰਾਹ ਕਰਨ ਲਈ ਯਤਨਸ਼ੀਲ ਹੈ ਪਰ ਉਹ ਔਰਤਾਂ ਨੂੰ ਕਹਿਣਾ ਚਾਹੁੰਦੇ ਹਨ ਕਿ ਉਹ ਸਰਕਾਰ ਤੋਂ ਪ੍ਰਤੀ ਔਰਤ ਆਪਣਾ ਬਣਦਾ 60-60 ਹਜ਼ਾਰ ਰੁਪਿਆ ਮੰਗਣ ਜੋ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਉਹਨਾਂ ਦਾ ਬਕਾਇਆ ਬਣਦਾ ਹੈ।

ਇਸਤਰੀ ਅਕਾਲੀ ਦਲ ਦੇ ਪ੍ਰਧਾਨ ਹਰਗੋਬਿੰਦ ਕਰ ਨੇ ਦੱਸਿਆ ਕਿ ਕਿਵੇਂ ਇਸਤਰੀ ਵਿੰਗ ਆਪ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਵਿਚ ਔਰਤਾਂ ਵਾਸਤੇ ਕੱਖ ਵੀ ਨਾ ਕਰਨ ਨੂੰ ਬੇਨਕਾਬ ਕਰੇਗਾ। ਉਹਨਾਂ ਕਿਹਾ ਕਿ ਇਸਤਰੀ ਵਿੰਗ ਜਲਦੀ ਹੀ ਰੋਸ ਪ੍ਰਦਰਸ਼ਨਾਂ ਦੀ ਲਹਿਰ ਸ਼ੁਰੂ ਕਰੇਗਾ ਤੇ ਆਪ ਸਰਕਾਰ ਨੂੰ ਪੰਜਾਬ ਵਿਰੋਧੀ ਤੇ ਔਰਤ ਵਿਰੋਧੀ ਨੀਤੀਆਂ ਅਪਣਾਉਣ ਲਈ ਜਵਾਬਦੇਹ ਠਹਿਰਾਇਆ ਜਾਵੇਗਾ।

 

Tags: Sukhbir Singh Badal , Shiromani Akali Dal , SAD , Akali Dal , Punjab , Punjab News , Latest Punjab News , Harsimrat Kaur Badal , Istri Akali Dal , Hargobind Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD