Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸ਼ਹਿਰੀ ਖੇਤਰਾਂ ਵਿੱਚ ‘ਮਿਸ਼ਨ ਕਲੀਨ ਪੰਜਾਬ’ ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਨੇ ਖਰੜ ਨਗਰ ਕੌਂਸਲ ਖੇਤਰ ਵਿੱਚ ਗਤੀਵਿਧੀਆਂ ਦੀ ਕੀਤੀ ਅਗਵਾਈ

Kuljit Singh Randhawa, AAP Punjab, Dera Bassi, Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 08 Jun 2026

Last updated on: Jun 09, 2026, 13:14 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਨਗਰ ਕੌਂਸਲ ਖਰੜ ਖੇਤਰ ਵਿੱਚ ਗਤੀਵਿਧੀਆਂ ਦੀ ਅਗਵਾਈ ਕੀਤੀ, ਜਦਕਿ ਡੇਰਾਬੱਸੀ ਤੋਂ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਉਥੇ ਮੁਹਿੰਮ ਦੀ ਸ਼ੁਰੂਆਤ ਕਰਵਾਈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਿਸ਼ਨ ਕਲੀਨ ਪੰਜਾਬ ਦਾ ਉਦੇਸ਼ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨਾ ਅਤੇ ਨਾਗਰਿਕ ਸਹੂਲਤਾਂ ਵਿੱਚ ਸੁਧਾਰ ਲਿਆਉਣਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸ਼ਹਿਰੀ ਸਥਾਨਕ ਅਦਾਰਿਆਂ ਨੂੰ ਇਸ ਮਿਸ਼ਨ ਅਧੀਨ ਕਵਰ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮਿਸ਼ਨ ਤਹਿਤ ਸ਼ਹਿਰਾਂ ਅਤੇ ਕਸਬਿਆਂ ਵਿੱਚ ਮੁਕੰਮਲ ਸਫ਼ਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਟਰੀਟ ਲਾਈਟਾਂ ਦੀ ਸੁਚਾਰੂ ਕਾਰਗੁਜ਼ਾਰੀ, ਸੀਵਰੇਜ ਲੀਕੇਜਾਂ ਦਾ ਤੁਰੰਤ ਨਿਪਟਾਰਾ, ਸੜਕਾਂ ਦੇ ਟੋਇਆਂ ਦੀ ਮੁਰੰਮਤ ਅਤੇ ਹੋਰ ਨਾਗਰਿਕ ਸਮੱਸਿਆਵਾਂ ਦੇ ਹੱਲ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ। ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਅਤੇ ਬਿਹਤਰ ਸ਼ਹਿਰੀ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। 

ਉਨ੍ਹਾਂ ਲੋਕਾਂ ਨੂੰ ਵੀ ਇਸ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਦੀ ਅਪੀਲ ਕੀਤੀ। ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਵੀ ਮਿਸ਼ਨ ਕਲੀਨ ਪੰਜਾਬ ਦੇ ਰਾਜ ਪੱਧਰੀ ਆਗਾਜ਼ ਸਮਾਗਮ ਨਾਲ ਆਨਲਾਈਨ ਜੁੜੇ। ਉਨ੍ਹਾਂ ਸਮੂਹ ਸ਼ਹਿਰੀ ਸਥਾਨਕ ਅਦਾਰਿਆਂ ਦੇ ਅਧਿਕਾਰੀਆਂ ਨੂੰ ਸਮਰਪਿਤ ਭਾਵਨਾ ਨਾਲ ਕੰਮ ਕਰਨ ਅਤੇ ਮਿਸ਼ਨ ਨੂੰ ਸਫ਼ਲ ਬਣਾਉਣ ਲਈ ਨਿਰਦੇਸ਼ ਦਿੱਤੇ।

ਇਸ ਮੌਕੇ ਐਸ ਡੀ ਐਮ ਖਰੜ ਗੁਰਮੀਤ ਸਿੰਘ, ਕਾਰਜਸਾਧਕ ਅਫ਼ਸਰ ਨਗਰ ਕੌਂਸਲ ਖਰੜ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਜ਼ਿਲ੍ਹਾ ਪ੍ਰਸ਼ਾਸਨ ਨੇ ਦੁਹਰਾਇਆ ਕਿ ਮਿਸ਼ਨ ਕਲੀਨ ਪੰਜਾਬ ਨੂੰ ਪੂਰੀ ਤਨਦੇਹੀ ਨਾਲ ਲਾਗੂ ਕਰਕੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ, ਬੁਨਿਆਦੀ ਸਹੂਲਤਾਂ ਅਤੇ ਨਾਗਰਿਕ ਸੇਵਾਵਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਿਆ ਜਾਵੇਗਾ।

 

Tags: Kuljit Singh Randhawa , AAP Punjab , Dera Bassi , Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD