Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਟਰੇਡਰਜ ਕਮਿਸ਼ਨ ਦੀ ਸਮੀਖਿਆ ਮੀਟਿੰਗ

ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਸਮਾਂਬੱਧ ਨਿਪਟਾਰੇ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਸਬੰਧਤ ਵਿਭਾਗ - ਡਾ. ਹਿਮਾਂਸ਼ੂ ਅਗਰਵਾਲ

Himanshu Aggarwal, Dr Himanshu Aggarwal, DC Patiala, Deputy Commissioner Patiala, Patiala

5 Dariya News

5 Dariya News

5 Dariya News

ਪਟਿਆਲਾ , 08 Jun 2026

Last updated on: Jun 09, 2026, 13:16 IST

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰਾਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਵਪਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੌਲੀ ਤੇ ਹੋਰ ਮੈਂਬਰ ਵੀ ਹਾਜ਼ਰ ਸਨ। 

ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਧਾਰਤ ਪੋਰਟਲ 'ਤੇ ਲਗਾਤਾਰ ਨਿਗਰਾਨੀ ਰੱਖਣ ਅਤੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਆਉਣ ਵਾਲੀਆਂ ਸ਼ਿਕਾਇਤਾਂ ਦਾ ਸੱਤ ਦਿਨਾਂ ਦੇ ਅੰਦਰ ਪੂਰੀ ਤਰ੍ਹਾਂ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ਦੇ ਨਿਪਟਾਰੇ ਉਪਰੰਤ ਸਬੰਧਤ ਮੈਂਬਰਾਂ ਨੂੰ ਜਾਣਕਾਰੀ ਦਿੱਤੀ ਜਾਵੇ ਤਾਂ ਕਿ ਸ਼ਿਕਾਇਤ ਕਰਤਾ ਨੂੰ ਤਸੱਲੀ ਹੋ ਜਾਵੇ। 

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਨੇ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਦੇਰੀ ਕੀਤੀ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਮੁਤਾਬਕ ਵਪਾਰਕ ਭਾਈਚਾਰੇ ਨਾਲ ਮਜ਼ਬੂਤ ਸੰਚਾਰ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। 

ਉਨ੍ਹਾਂ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਸਮਾਂਬੱਧ ਨਿਪਟਾਰੇ ਲਈ ਆਪਸੀ ਤਾਲਮੇਲ ਨਾਲ ਕੰਮ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਗੁਰਪ੍ਰੀਤ ਸਿੰਘ ਧਮੌਲੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਗਲੇ ਹਫ਼ਤੇ ਤੋਂ ਵਪਾਰੀਆਂ ਨਾਲ ਹੋਣ ਵਾਲੀਆਂ ਮੀਟਿੰਗਾਂ ਦੀ ਨਿੱਜੀ ਤੌਰ 'ਤੇ ਪ੍ਰਧਾਨਗੀ ਕਰਦਿਆਂ ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਹੋਰ ਤੇਜ਼ ਅਤੇ ਮਜ਼ਬੂਤ ਕਰਨਗੇ।

ਮੀਟਿੰਗ ਦੌਰਾਨ ਏਡੀਸੀ (ਜ) ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਚਨਬੱਧ ਹੈ। ਇਸ ਮੌਕੇ ਕਮਿਸ਼ਨ ਦੇ ਵੱਖ-ਵੱਖ ਮੈਂਬਰਾਂ ਨੇ ਜ਼ਮੀਨੀ ਪੱਧਰ ਦੀ ਫੀਡਬੈਕ ਅਤੇ ਵਿਚਾਰ ਵੀ ਸਾਂਝੇ ਕੀਤੇ।

ਇਸ ਮੀਟਿੰਗ ਵਿੱਚ ਟਿੰਕੂ ਬਾਂਸਲ ਹਲਕਾ ਚੇਅਰਮੈਨ ਰਾਜਪੁਰਾ, ਦੁਰਗਾ ਦਾਸ ਹਲਕਾ ਚੇਅਰਮੈਨ ਪਾਤੜਾਂ, ਕੀਰਤ ਸੇਹਰਾ ਮੈਂਬਰ ਹਲਕਾ ਘਨੌਰ, ਵਿਨੋਦ ਸਿੰਗਲਾ, ਪੁਨੀਤ ਬੁੱਧੀਰਾਜਾ ਅਤੇ ਵੇਦ ਪ੍ਰਕਾਸ਼ ਗਰਗ ਸਮੇਤ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ, ਡੀ ਐਸ ਪੀ ਨੇਹਾ ਅਗਰਵਾਲ, ਸਹਾਇਕ ਕਮਿਸ਼ਨਰ ਜੀਐਸਟੀ ਗੁਰਸਿਮਰਨ ਕੌਰ, ਡੀਡੀਪੀਓ ਮਹਿੰਦਰਜੀਤ ਸਿੰਘ, ਸਾਰੇ ਕਾਰਜ ਸਾਧਕ ਅਫ਼ਸਰ ਤੇ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਮੌਜੂਦ ਸਨ।

 

Tags: Himanshu Aggarwal , Dr Himanshu Aggarwal , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD