ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਸੋਮ੍ਹਣੀ ਅਕਾਲੀ ਦਲ ਦੀ ਟਿਕਟ ਤੋਂ ਹਾਲ ਵਿੱਚ ਹੋਈਆਂ ਚੌਣਾਂ ਦੌਰਾਨ ਖਮਾਣੋਂ ਨਗਰ ਪੰਚਾਇਤ ਵਾਰਡ ਨੰਬਰ 3 ਤੋਂ ਜੇਤੂ ਬਲਵਿੰਦਰ ਕੌਰ ਪਤਨੀ ਤਲਵਿੰਦਰ ਸਿੰਘ ਵਾਲੀਆ ਨੇ ਹਲਕਾ ਵਿਧਾਇਕ ਬਸੀ ਪਠਾਣਾਂ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿੰਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।
ਇਸ ਮੌਕੇ ਵਿਧਾਇਕ ਨੇ ਬਲਵਿੰਦਰ ਕੌਰ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਜਨ-ਹਿਤੈਸ਼ੀ ਨੀਤੀਆਂ ਅਤੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਤਿਹਾਸਕ ਫੈਸਲਿਆਂ ਕਾਰਨ ਹਰ ਵਰਗ ਦਾ ਵਿਸ਼ਵਾਸ ਪਾਰਟੀ ਵਿੱਚ ਮਜ਼ਬੂਤ ਹੋ ਰਿਹਾ ਹੈ। ਇਸ ਤੋਂ ਪਹਿਲਾਂ ਬਲਵਿੰਦਰ ਕੌਰ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ, ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਬਹੁਤ ਪ੍ਰਭਾਵਿਤ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦਿਆਂ ਰਾਜ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਅਤੇ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਸ਼ਲਾਘਾਯੋਗ ਕੰਮ ਕੀਤੇ ਹਨ, ਜਿਸ ਕਰਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਫੈਸਲਾ ਲਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਖੇਤਰ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਇਸ ਮੌਕੇ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।