Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਸੰਗਰੂਰ ਪੁਲਿਸ ਵੱਲੋਂ ਇਕ ਭਗੌੜਾ ਅਪਰਾਧੀ ਕਾਬੂ

4 ਨਜਾਇਜ ਪਿਸਤੌਲ, 3 ਮੈਗਜੀਨ, 8 ਜਿੰਦਾ ਰੌਂਦ, 1 ਕਾਰ ਬਰਾਮਦ

Crime News Punjab, Punjab Police, Police, Crime News, Sangrur Police, Sangrur

5 Dariya News

5 Dariya News

5 Dariya News

ਸੰਗਰੂਰ , 08 Jun 2026

Last updated on: Jun 09, 2026, 13:20 IST

ਐਸ.ਐਸ.ਪੀ ਸੰਗਰੂਰ ਡਾ. ਰਵਜੋਤ ਗਰੇਵਾਲ (ਆਈ.ਪੀ.ਐਸ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਸੁਨਾਮ ਦੇ ਖੇਤਰ ਵਿੱਚੋਂ ਇਕਅਪਰਾਧੀ ਨੂੰ ਕਾਬੂ ਕਰਕੇ ਉਸ ਪਾਸੋਂ 4 ਨਜਾਇਜ ਪਿਸਤੌਲ 32 ਬੋਰ, 3 ਮੈਗਜੀਨ ਅਤੇ 8 ਜਿੰਦਾ ਰੌਂਦ 32 ਬੋਰ ਸਮੇਤ ਕਾਰ ਡਿਜਾਇਰ ਕਾਰ ਨੰਬਰ ਐਚ.ਆਰ-14ਐਮ-4194 ਬ੍ਰਾਮਦ ਕਰਵਾਏ ਗਏ।

ਡਾ. ਰਵਜੋਤ ਗਰੇਵਾਲ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਮਨਪ੍ਰੀਤ ਸਿੰਘ ਉਰਫ ਮਨੀ ਵਾਸੀ ਜਗਤਪੁਰਾ ਬਸਤੀ ਸੁਨਾਮ, ਮੁਕੱਦਮਾ ਨੰਬਰ 261 ਮਿਤੀ 08.12.2025 ਅ/ਧ 109, 115(2), 333, 324(4), 351(3), 3(5) BNS ਥਾਣਾ ਸਿਟੀ ਸੁਨਾਮ ਵਿੱਚ ਕਰੀਬ 06 ਮਹੀਨੇ ਤੋਂ ਭਗੌੜਾ ਚੱਲਿਆ ਆ ਰਿਹਾ ਸੀ ਅਤੇ ਇਸ ਖਿਲਾਫ ਵੱਖ-ਵੱਖ ਸੰਗੀਨ ਜੁਰਮਾਂ ਤਹਿਤ ਕਰੀਬ 10 ਮੁਕੱਦਮੇ ਦਰਜ ਰਜਿਸਟਰ ਹਨ।

ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਸੰਗਰੂਰ ਦਵਿੰਦਰ ਅੱਤਰੀ ਦੀ ਯੋਗ ਅਗਵਾਈ ਹੇਠ ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਸੰਗਰੂਰ ਹਰਸਿਮਰਨ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਸੰਦੀਪ ਸਿੰਘ, ਇੰਚਾਰਜ ਸੀ.ਆਈ.ਏ ਸੰਗਰੂਰ ਦੀ ਟੀਮ ਨੇ ਮਿਤੀ 05.06.2026 ਨੂੰ ਮੁਖਬਰ ਖਾਸ ਦੀ ਇਤਲਾਹ 'ਤੇ ਮਨਪ੍ਰੀਤ ਸਿੰਘ ਉਰਫ ਮਨੀ ਉਕਤ ਨੂੰ ਕਾਬੂ ਕਰਕੇ ਉਸ ਪਾਸੋਂ 4 ਨਜਾਇਜ ਪਿਸਤੌਲ 32 ਬੋਰ, 3 ਮੈਗਜੀਨ ਅਤੇ 8 ਜਿੰਦਾ ਰੌਂਦ 32 ਬੋਰ ਸਮੇਤ ਕਾਰ ਡਿਜਾਇਰ ਕਾਰ ਨੰਬਰ ਐਚ.ਆਰ-14ਐਮ-4194 ਬਰਾਮਦ ਕਰਵਾਏ ਗਏ।

ਦੋਸ਼ੀ ਦੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਉਸਨੇ ਇਸ ਅਸਲੇ ਨਾਲ ਲਖਵਿੰਦਰ ਸਿੰਘ ਉਰਫ ਲੱਖੀ ਉਰਫ ਪੱਥਰ ਵਾਸੀ ਪਰਮਾਨੰਦ ਬਸਤੀ ਸੁਨਾਮ ਦਾ ਕਤਲ ਕਰਨਾ ਸੀ, ਇਸ ਤਰਾਂ ਦੋਸ਼ੀ ਮਨਪ੍ਰੀਤ ਸਿੰਘ ਉਰਫ ਮਨੀ ਨੂੰ ਗ੍ਰਿਫਤਾਰ ਕਰਕੇ ਅਣਸੁਖਾਂਵੀ ਘਟਨਾ ਵਾਪਰਨ ਤੋਂ ਰੋਕਿਆ ਗਿਆ ਹੈ। ਦੋਸ਼ੀ ਦਾ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ, ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

 

Tags: Crime News Punjab , Punjab Police , Police , Crime News , Sangrur Police , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD