Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਰਾਜਿੰਦਰਪਾਲ ਕੌਰ ਛੀਨਾ ਵੱਲੋਂ 11 ਕੇ.ਵੀ. ਫੀਡਰ ਲੋਕ ਅਰਪਿਤ

ਕਿਹਾ! ਹੁਣ ਇਲਾਕਾ ਨਿਵਾਸੀਆਂ ਨੂੰ ਮਿਲੇਗੀ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

5 Dariya News

5 Dariya News

5 Dariya News

ਲੁਧਿਆਣਾ , 08 Jun 2026

Last updated on: Jun 09, 2026, 13:22 IST

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਵਿਖੇ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਦਿੰਦਿਆਂ ਅੱਜ  ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਜਨਤਾ ਨਗਰ ਯੂਨਿਟ ਨੰਬਰ-3 ਅਧੀਨ ਨਵੇਂ 11 ਕੇਵੀ "ਸ਼ਿਵ ਸ਼ਕਤੀ ਫੀਡਰ" ਦਾ ਉਦਘਾਟਨ ਕੀਤਾ ਗਿਆ। ਲਗਭਗ 45 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਇਹ ਫੀਡਰ 66 ਕੇ.ਵੀ. ਸਿੰਗਲਾ ਸਾਈਕਲ ਗਰਿੱਡ ਤੋਂ ਚੱਲੇਗਾ। ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਵਸਨੀਕਾਂ ਨੂੰ ਹੁਣ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ।

ਇਸ ਮੌਕੇ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਨੂੰ ਹੋਰ ਮਜ਼ਬੂਤ ਅਤੇ ਭਰੋਸੇਯੋਗ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਨਵੇਂ ਫੀਡਰ ਦੇ ਚਾਲੂ ਹੋਣ ਨਾਲ ਹਰਪਾਲ ਨਗਰ, ਕੁੰਤੀ ਨਗਰ, ਸਤਿਗੁਰੂ ਨਗਰ, ਪ੍ਰੇਮ ਨਗਰ, ਸ਼ਿਵ ਕਲੋਨੀ, ਕੇਸ਼ਵ ਨਗਰ ਅਤੇ ਮਨਦੀਪ ਕਲੋਨੀ ਦੇ ਵਸਨੀਕਾਂ ਨੂੰ ਨਿਰਵਿਘਨ ਅਤੇ ਸੁਚਾਰੂ ਬਿਜਲੀ ਸਪਲਾਈ ਮਿਲੇਗੀ। ਇਸ ਤੋਂ ਇਲਾਵਾ ਹੁਣ ਜਿੱਥੇ ਬਿਜਲੀ ਦੇ ਲੋਡ ਦੀ ਵੰਡ ਬਿਹਤਰ ਹੋਵੇਗੀ ਉੱਥੇ ਘੱਟ ਵੋਲਟੇਜ ਦੀ ਸਮੱਸਿਆ ਤੋਂ ਵੀ ਨਿਜਾਤ ਮਿਲੇਗੀ।

ਵਿਧਾਇਕ ਛੀਨਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਦੱਖਣੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਬਿਜਲੀ ਵਿਭਾਗ ਦੇ ਅਧਿਕਾਰੀ, ਇਲਾਕੇ ਦੇ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਵੀ ਮੌਜੂਦ ਸਨ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD