Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਤੇ ਵਾਈਸ ਚੇਅਰਮੈਨ ਨੇ ਵਿਧਾਇਕ ਬਲਕਾਰ ਸਿੰਘ ਤੇ ਇੰਦਰਜੀਤ ਕੌਰ ਮਾਨ ਦੀ ਮੌਜੂਦਗੀ ’ਚ ਸੰਭਾਲਿਆ ਅਹੁਦਾ

Balkar Singh, AAP Punjab, Inderjit Kaur Mann

5 Dariya News

5 Dariya News

5 Dariya News

ਜਲੰਧਰ , 08 Jun 2026

Last updated on: Jun 09, 2026, 13:24 IST

ਜ਼ਿਲ੍ਹਾ ਪ੍ਰੀਸ਼ਦ, ਜਲੰਧਰ ਦੇ ਚੇਅਰਮੈਨ ਦਰਸ਼ਨ ਸਿੰਘ ਟਾਹਲੀ ਅਤੇ ਵਾਈਸ ਚੇਅਰਮੈਨ ਅਮਰੀਕ ਸਿੰਘ ਨੇ ਅੱਜ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਮੌਜੂਦਗੀ ਵਿੱਚ ਰਸਮੀ ਤੌਰ ’ਤੇ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਬਾਲ ਯੋਗੀ ਬਾਬਾ ਪ੍ਰਗਟ ਨਾਥ ਜੀ, ਚੇਅਰਮੈਨ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਐਡਵਾਈਜ਼ਰੀ ਕਮੇਟੀ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ, ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਮਣੀਕ ਸਿੰਘ ਰੰਧਾਵਾ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ, ਪੰਜਾਬ ਮੁਸਲਿਮ ਵੈੱਲਫੇਅਰ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਅਬਦੁਲ ਬਾਹਰੀ ਸਲਮਾਨੀ, ਪੰਜਾਬ ਰਾਜ ਖਾਦੀ ਬੋਰਡ ਦੇ ਚੇਅਰਮੈਨ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ, ਪੰਜਾਬ ਖਾਦੀ ਬੋਰਡ ਦੇ ਵਾਈਸ ਚੇਅਰਮੈਨ ਪਵਨ ਹੰਸ, ਬੈਕਫਿੰਕੋ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਸੀਚੇਵਾਲ ਅਤੇ ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ ਤੇ ਪਿੰਦਰ ਪੰਡੌਰੀ ਵੀ ਮੌਜੂਦ ਸਨ।

ਇਸ ਮੌਕੇ ਵਿਧਾਇਕ ਬਲਕਾਰ ਸਿੰਘ ਨੇ ਨਵ ਨਿਯੁਕਤ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਮੁਬਾਰਕਬਾਦ ਦਿੰਦਿਆਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਪਹੁੰਚਾਉਣ ਅਤੇ ਜ਼ਿਲ੍ਹੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ। ਵਿਧਾਇਕ ਇੰਦਰਜੀਤ ਕੌਰ ਮਾਨ ਨੇ ਨਵ ਨਿਯੁਕਤ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਵਧਾਈ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਦੋਵਾਂ ਦੀ ਨਿਯੁਕਤੀ ਨਾਲ ਜ਼ਿਲ੍ਹੇ ਦੇ ਪੇਂਡੂ ਵਿਕਾਸ ਨੂੰ ਹੋਰ ਰਫ਼ਤਾਰ ਮਿਲੇਗੀ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਪੇਂਡੂ ਵਿਕਾਸ ਦਾ ਧੁਰਾ ਹੁੰਦਾ ਹੈ ਅਤੇ ਪਿੰਡਾਂ ਦੇ ਵਿਕਾਸ ਤੋਂ ਬਿਨ੍ਹਾਂ ਜ਼ਿਲ੍ਹੇ ਦੇ ਮੁਕੰਮਲ ਵਿਕਾਸ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਦੋਵੇਂ ਅਹੁਦੇਦਾਰਾਂ ਨੂੰ ਜ਼ਿਲ੍ਹੇ ਦੇ ਪਿੰਡਾਂ ਦੀ ਵਿਕਾਸ ਰਾਹੀਂ ਨੁਹਾਰ ਬਦਲਣ ਲਈ ਤਗੜੇ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। 

ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਰਸ਼ਨ ਸਿੰਘ ਟਾਹਲੀ ਅਤੇ ਵਾਈਸ ਚੇਅਰਮੈਨ ਅਮਰੀਕ ਸਿੰਘ ਨੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਸਮੂਹ ਮੈਂਬਰਾਂ ਨੂੰ ਨਾਲ ਲੈ ਕੇ ਜ਼ਿਲ੍ਹੇ ਦੇ ਹਰੇਕ ਪਿੰਡਾਂ ਦੇ ਚਹੁੰਮੁੱਖੀ ਵਿਕਾਸ, ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਪੂਰੀ ਸ਼ਿੱਦਤ ਨਾਲ ਕੰਮ ਕੀਤਾ ਜਾਵੇਗਾ।

 

Tags: Balkar Singh , AAP Punjab , Inderjit Kaur Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD