Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

ਕੈਬਨਿਟ ਮੰਤਰੀ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

Mohinder Bhagat, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 09 Jun 2026

Last updated on: Jun 09, 2026, 16:33 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਅੱਜ ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਲਈ ਸਬ-ਡਵੀਜ਼ਨ ਪੱਧਰ ’ਤੇ ਵਿਸ਼ੇਸ਼ ਕੈਂਪ ਲਗਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਭਲਾਈ ਨੂੰ ਸਭ ਵਿਸ਼ੇਸ਼ ਤਰਜੀਹ ਦੇ ਰਹੀ ਹੈ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਹਾਜ਼ਰ ਰਹਿਣਗੇ ਅਤੇ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸੁਮੇਰ ਸਿੰਘ ਗੁਰਜਰ ਅਤੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਅਤੇ ਉਨ੍ਹਾਂ ਦੀ ਪ੍ਰਗਤੀ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ। 

ਇਸ ਮੌਕੇ ਵਿਭਾਗ ਲਈ ਲੋੜੀਂਦੇ ਬਜਟ, ਕਰਮਚਾਰੀਆਂ ਦੀਆਂ ਤਰੱਕੀਆਂ ਅਤੇ ਵਿਭਾਗ ਵਿੱਚ ਕੀਤੀ ਜਾਣ ਵਾਲੀ ਭਰਤੀ ਸਬੰਧੀ ਵਿਸ਼ੇਸ਼ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਸੈਨਿਕ ਸਕੂਲਾਂ ਦੀ ਰੈਨੋਵੇਸ਼ਨ ਅਤੇ ਲੋੜੀਂਦੇ ਫੰਡਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਮਾਮਲਿਆਂ ’ਤੇ ਚਰਚਾ ਕਰਦਿਆਂ ਮੈਨੇਜਿੰਗ ਡਾਇਰੈਕਟਰ ਪੈਸਕੋ ਮੇਜਰ ਜਨਰਲ ਹਰਮਨਦੀਪ ਸਿੰਘ ਨੇ ਸਾਬਕਾ ਸੈਨਿਕਾਂ ਨੂੰ ਕਾਰਪੋਰੇਸ਼ਨ ਵੱਲੋਂ ਦਿੱਤੀਆਂ ਨੌਕਰੀਆਂ ਬਾਰੇ ਜਾਣਕਾਰੀ ਦਿੱਤੀ। 

ਉਨ੍ਹਾਂ ਦੱਸਿਆ ਕਿ ਇਸ ਸਮੇਂ 23 ਹਜ਼ਾਰ ਤੋਂ ਵੱਧ ਕਰਮਚਾਰੀ ਪੈਸਕੋ ਅਧੀਨ ਸੇਵਾਵਾਂ ਨਿਭਾ ਰਹੇ ਹਨ। ਇਸ ਗਿਣਤੀ ਵਿੱਚ ਸਾਲ 2022 ਤੋਂ ਬਾਅਦ ਸ਼ਾਮਲ ਹੋਏ 14 ਹਜ਼ਾਰ ਤੋਂ ਵੱਧ ਕਰਮਚਾਰੀ ਸ਼ਾਮਲ ਹਨ। ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਬਕਾ ਸੈਨਿਕਾਂ ਦੀ ਭਲਾਈ ਨਾਲ ਸਬੰਧਤ ਸਾਰੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣ। 

ਇਸ ਮੌਕੇ ਮੌਜੂਦ ਅਧਿਕਾਰੀਆਂ ਨੇ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਹਰ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇਗਾ।

 

Tags: Mohinder Bhagat , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD