Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ

ਹੈਂਡ ਗ੍ਰਨੇਡਾਂ ਦੀ ਬਰਾਮਦਗੀ ਪੰਜਾਬ ਵਿੱਚ ਸ਼ਾਂਤੀ ਭੰਗ ਕਰਨ ਦੀ ਕਿਸੇ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Amritsar Police, Amritsar

Gurpreet Singh

Gurpreet Singh

5 Dariya News

ਅੰਮ੍ਰਿਤਸਰ , 09 Jun 2026

Last updated on: Jun 09, 2026, 17:39 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਸਰਹੱਦ ਪਾਰ ਦੇ ਸੰਚਾਲਕਾਂ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਵਿੰਦਰ ਸਿੰਘ ਵਾਸੀ ਪਿੰਡ ਚੂੰਘ, ਤਰਨ ਤਾਰਨ ਅਤੇ ਰਾਜਵਿੰਦਰ ਸਿੰਘ ਵਾਸੀ ਸੁਰਸਿੰਘ, ਤਰਨ ਤਾਰਨ ਵਜੋਂ ਹੋਈ ਹੈ। ਹੈਂਡ ਗ੍ਰੇਨੇਡ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਸੇਡਾਨ ਹੁੰਡਈ ਵਰਨਾ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਪੀਬੀ 46 ਏਐਲ 7846 ਹੈ, ਵੀ ਜ਼ਬਤ ਕਰ ਲਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਹੈਂਡ ਗ੍ਰਨੇਡਾਂ ਦੀ ਬਰਾਮਦਗੀ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕਿਸੇ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕੀਤੀ ਜਾ ਸਕੇ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਇੱਕ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਸ਼ੱਕੀ ਦਵਿੰਦਰ ਸਿੰਘ ਅਤੇ ਰਾਜਵਿੰਦਰ ਸਿੰਘ ਨੇ ਸਰਹੱਦ ਪਾਰੋਂ ਆਪਣੇ ਹੈਂਡਲਰਾਂ ਵੱਲੋਂ ਭੇਜੀ ਗਈ ਵਿਸਫੋਟਕ ਸਮੱਗਰੀ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਅੱਤਵਾਦੀ ਗਤੀਵਿਧੀ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ 'ਤੇ ਤਰੁੰਤ ਕਾਰਵਾਈ ਕਰਦਿਆਂ ਡੀਐਸਪੀ ਇਨਵੈਸਟੀਗੇਸ਼ਨ ਗੁਰਿੰਦਰਪਾਲ ਸਿੰਘ ਨਾਗਰਾ ਅਤੇ ਡੀਐਸਪੀ ਅਟਾਰੀ ਯਾਦਵਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਇੱਕ ਖੁਫੀਆ ਆਪਰੇਸ਼ਨ ਚਲਾਇਆ ਅਤੇ ਖਾਸਾ ਖੇਤਰ ਵਿੱਚੋਂ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਵਰਨਾ ਕਾਰ ਦੀ ਤਲਾਸ਼ੀ ਦੌਰਾਨ ਦੋ ਹੈਂਡ ਗ੍ਰਨੇਡ ਬਰਾਮਦ ਹੋਏ।

ਐਸਐਸਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਵੇਂ ਮੁਲਜ਼ਮ ਅੱਤਵਾਦੀ ਗਤੀਵਿਧੀ ਨੂੰ ਅੰਜਾਮ ਦੇਣ ਲਈ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਦੀ ਉਡੀਕ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਖੁਲਾਸਾ ਹੋਇਆ ਹੈ ਕਿ ਦੋਵਾਂ ਮੁਲਜ਼ਮਾਂ ਦੀ ਹਰਵੰਤ ਸਿੰਘ ਉਰਫ਼ ਹੈਰੀ, ਜੋ ਇਸ ਸਮੇਂ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹੈ, ਨੇ ਵਿਦੇਸ਼ੀ ਹੈਂਡਲਰ ਨਾਲ ਜਾਣ-ਪਛਾਣ ਕਰਵਾਈ ਸੀ। 

ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੇ ਹਰਵੰਤ ਸਿੰਘ ਦੇ ਸਾਥੀਆਂ ਤੱਕ ਬਹੁਤ ਸਾਰੇ ਹਥਿਆਰ ਅਤੇ ਵਿਸਫੋਟਕ ਸਮੱਗਰੀ ਪਹੁੰਚਾਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਜੇਲ੍ਹ ਵਿੱਚੋਂ ਹਰਵੰਤ ਉਰਫ਼ ਹੈਰੀ ਦਾ ਮੋਬਾਈਲ ਫੋਨ ਬਰਾਮਦ ਕਰ ਲਿਆ ਹੈ ਅਤੇ ਇਸ ਸਬੰਧੀ ਵੱਖਰਾ ਕੇਸ ਦਰਜ ਕੀਤਾ ਗਿਆ ਹੈ।

ਇਸ ਸਬੰਧੀ, ਐਫਆਈਆਰ ਨੰਬਰ 243 ਮਿਤੀ 6/9/2026 ਨੂੰ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਤਹਿਤ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD