Saturday, 13 June 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ ਯੋਗ ਭਾਰਤ ਦੀ ਪ੍ਰਾਚੀਨ ਸੰਸਕ੍ਰਿਤੀ, ਤੰਦਰੁਸਤ ਜੀਵਨ ਸ਼ੈਲੀ ਅਤੇ ਮਾਨਵ ਕਲਿਆਣ ਦਾ ਅਧਾਰ : ਕ੍ਰਿਸ਼ਨ ਲਾਲ ਪੰਵਾਰ ਮਾਨਸੂਨ ਦੌਰਾਨ ਗੁਰੂਗ੍ਰਾਮ ਵਿੱਚ ਇਸ ਵਾਰ ਨਹੀਂ ਹੋਵੇਗੀ ਪਾਣੀ ਭਰਨ ਦੀ ਸਮੱਸਿਆ, ਸਾਰੀਆਂ ਚਿੰਨ੍ਹਿਤ ਥਾਵਾਂ 'ਤੇ ਕਰਵਾਏ ਗਏ ਜਲ ਨਿਕਾਸੀ ਦੇ ਸੁਧਾਰਾਤਮਕ ਕਾਰਜ : ਰਾਓ ਨਰਬੀਰ ਸਿੰਘ ਪੁੱਕਾ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ 2027 ਵਿਧਾਨ ਸਭਾ ਚੋਣਾਂ ਲਈ ਕੁਲਜੀਤ ਸਿੰਘ ਬੇਦੀ ਨੇ ਕੱਸਿਆ ਕਮਰਕੱਸਾ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 308.80 ਕਰੋੜ ਰੁਪਏ ਦੇ 1362 ਵਿਕਾਸ ਕਾਰਜ ਮੁਕੰਮਲ : ਹਰਪਾਲ ਸਿੰਘ ਚੀਮਾ ᾿ਯੁੱਧ ਨਸ਼ਿਆ ਵਿਰੁੱਧ᾿ ਤਹਿਤ ਨਸ਼ਿਆਂ ਦੇ ਖਾਤਮੇ ਲਈ ਅਮੋਲਕ ਸਿੰਘ ਨੇ ਈ-ਰਿਕਸ਼ਿਆਂ ਨੂੰ ਦਿੱਤੀ ਹਰੀ ਝੰਡੀ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸੜਕ ਹਾਦਸੇ ਦੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ ਰਾਜ ਸਭਾ ਲਈ ਮੱਧ ਪ੍ਰਦੇਸ਼ ਤੋ ਨਿਰਵਿਰੋਧ ਚੁਣੇ ਜਾਣ ਤੇ ਤਰੁਣ ਚੁੱਘ ਮੈਬਰ ਪਾਰਲੀਮੈਂਟ ਦਾ ਸਿੱਧੂ ਦੀ ਅਗਵਾਈ ਹੇਠ ਕੀਤਾ ਸਨਮਾਨ "ਪਿੰਡ ਮਿਲਣੀ" ਪ੍ਰੋਗਰਾਮ ਦੇ ਤਹਿਤ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਮਿਲੇ ਬਰਿੰਦਰ ਕੁਮਾਰ ਗੋਇਲ, ਸੁਣੀਆਂ ਮੁਸ਼ਕਲਾਂ ਅਤੇ ਦੱਸੀਆਂ ਪ੍ਰਾਪਤੀਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 11ਵੀਂ ਮੀਟਿੰਗ ਵਿੱਚ ਨਾਇਬ ਸਿੰਘ ਸੈਣੀ ਨੇ ਲਿਆ ਹਿੱਸਾ ਹਰਿਆਣਾ ਵਿੱਚ ਮਾਂ ਅਤੇ ਬੱਚੇ ਦੀ ਸਿਹਤ ਸੇਵਾਵਾਂ ਨੂੰ ਮਿਲੇਗੀ ਮਜ਼ਬੂਤੀ

 

ਮੋਹਾਲੀ 'ਚ 'ਆਪ' ਨੇ ਲੋਕਤੰਤਰ ਅਤੇ ਆਪਣੇ ਹੀ ਅਸੂਲਾਂ ਦਾ ਜਨਾਜ਼ਾ ਕੱਢਿਆ : ਬਲਬੀਰ ਸਿੰਘ ਸਿੱਧੂ

ਕਿਹਾ, ਕਰੋੜਪਤੀ ਵਿਧਾਇਕ ਦੇ ਪੁੱਤਰ ਨੂੰ ਮੇਅਰ ਬਣਾ ਕੇ ਆਮ ਆਦਮੀਆਂ ਨਾਲ ਕੀਤਾ ਗਿਆ ਧੋਖਾ

Balbir Singh Sidhu, Congress, Punjab Congress, SAS Nagar

5 Dariya News

5 Dariya News

5 Dariya News

ਐਸ.ਏ.ਐਸ. ਨਗਰ , 09 Jun 2026

Last updated on: Jun 10, 2026, 09:53 IST

ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਨਗਰ ਨਿਗਮ ਦੇ ਮੇਅਰ ਦੀ ਚੋਣ ਦੌਰਾਨ ਲਏ ਗਏ ਫੈਸਲੇ 'ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ, ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ‘ਆਪ’ ਨੇ ਮੋਹਾਲੀ ਵਿੱਚ ਲੋਕਤੰਤਰ ਅਤੇ ਆਪਣੇ ਹੀ ਕਥਿਤ ਅਸੂਲਾਂ ਦਾ ਜਨਾਜ਼ਾ ਕੱਢ ਕੇ ਰੱਖ ਦਿੱਤਾ ਹੈ। 

ਸ਼੍ਰੀ ਸਿੱਧੂ ਨੇ ਅੱਜ ਇੱਥੋਂ ਜਾਰੀ ਆਪਣੇ ਇੱਕ ਬਿਆਨ ਵਿੱਚ ਕਿਹਾ ਕਿ ‘ਆਪ’ ਹਮੇਸ਼ਾ ਰਾਜਨੀਤਿਕ ਅਹੁਦੇ ਆਮ ਘਰਾਂ ਦੇ ਵਲੰਟੀਅਰਾਂ ਨੂੰ ਦੇਣ ਦੇ ਵੱਡੇ-ਵੱਡੇ ਦਾਅਵੇ ਕਰਦੀ ਰਹੀ ਹੈ, ਪਰ ਮੋਹਾਲੀ 'ਚ ਕਰੋੜਪਤੀ ਕਾਰੋਬਾਰੀ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਸਮਾਣਾ ਨੂੰ ਮੇਅਰ ਬਣਾ ਕੇ ਪਾਰਟੀ ਨੇ ਸਾਬਤ ਕਰ ਦਿੱਤਾ ਹੈ ਕਿ ਉਸ ਦੀ ਕਥਨੀ ਅਤੇ ਕਰਨੀ ਵਿੱਚ ਜ਼ਮੀਨ-ਆਸਮਾਨ ਦਾ ਫਰਕ ਹੈ।

ਉਹਨਾਂ ਕਿਹਾ ਕਿ ਮੇਅਰ ਦੀ ਚੋਣ ਵੇਲੇ ਪਾਰਟੀ ਨੇ ਆਪਣੇ ਹੀ ਸਭ ਤੋਂ ਸੀਨੀਅਰ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਅਤੇ ਪਾਰਟੀ ਦੇ ਸੀਨੀਅਰ ਸੂਬਾ ਆਗੂ ਡਾ. ਸੰਨੀ ਆਹਲੂਵਾਲੀਆ ਵਰਗੇ ਤਜਰਬੇਕਾਰ ਚਿਹਰਿਆਂ ਨੂੰ ਬੁਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਕਿਹਾ ‘ਇੱਕ ਪਰਿਵਾਰ, ਇੱਕ ਅਹੁਦਾ’ ਦਾ ਢਿੰਡੋਰਾ ਪਿੱਟਣ ਵਾਲੀ ‘ਆਪ’ ਨੇ ਮੋਹਾਲੀ ਵਿੱਚ ਖੁੱਲ੍ਹੇਆਮ ਪਰਿਵਾਰਵਾਦ ਨੂੰ ਉਤਸ਼ਾਹਿਤ ਕੀਤਾ ਹੈ ਅਤੇ ਹੁਣ ਇੱਕੋ ਪਰਿਵਾਰ ਕੋਲ ਵਿਧਾਇਕੀ ਅਤੇ ਮੇਅਰ ਵਰਗੇ ਦੋਵੇਂ ਅਹਿਮ ਸਿਆਸੀ ਅਹੁਦੇ ਆ ਗਏ ਹਨ, ਜੋ ਕਿ ਸਾਧਾਰਣ ਘਰਾਂ ਦੇ ਕੌਂਸਲਰਾਂ ਅਤੇ ਆਮ ਲੋਕਾਂ ਨਾਲ ਸਰਾਸਰ ਧੋਖਾ ਹੈ।

ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖਮੰਤਰੀ ਭਗਵੰਤ ਮਾਨ ਕਹਿੰਦੇ ਹੁੰਦੇ ਸੀ ਕਿ ਦੂਜੀ ਪਾਰਟੀਆਂ ਨੇ ਹਮੇਸ਼ਾਂ ਪਰਿਵਾਰਵਾਦ ਨੂੰ ਬੜਾਵਾ ਦਿੱਤਾ ਹੈ ਅਤੇ ਮੇਰੇ ਤੇ ਵੀ ਇਲਜ਼ਾਮ ਲਗਾਉਂਦੇ ਰਹੇ ਕਿ ਮੈਂ ਆਪਣੇ ਭਰਾ ਨੂੰ ਮੇਅਰ ਬਣਾਇਆ ਜਦਕਿ ਅੱਜ ਉਨ੍ਹਾਂ ਦੀ ਖੁਦ ਦੀ ਬਦਲਾਵ ਵਾਲੀ ਪਾਰਟੀ ਨੇ ਆਮ ਵਰਕਰਾਂ ਦਾ ਹੱਕ ਕੁਚਲ ਕੇ ਆਪਣੇ ਵਿਧਾਇਕ ਦੇ ਮੁੰਡੇ ਨੂੰ ਹੀ ਮੇਅਰ ਬਣਾਇਆ ਹੈ।

ਕਾਂਗਰਸੀ ਆਗੂ ਨੇ ‘ਆਪ’ ਦੀ ਮਹਿਲਾ ਵਿਰੋਧੀ ਮਾਨਸਿਕਤਾ 'ਤੇ ਵੀ ਸਖ਼ਤ ਸਵਾਲ ਚੁੱਕਦਿਆਂ ਕਿਹਾ ਕਿ ਨਗਰ ਨਿਗਮ ਦੇ ਤਿੰਨੋਂ ਅਹੁਦੇ (ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ) ਸਿਰਫ਼ ਮਰਦਾਂ ਨੂੰ ਦੇ ਕੇ ਪਾਰਟੀ ਨੇ ਔਰਤਾਂ ਨੂੰ ਪੂਰੀ ਤਰ੍ਹਾਂ ਹਾਸ਼ੀਏ 'ਤੇ ਧੱਕ ਦਿੱਤਾ ਹੈ। ਮੋਹਾਲੀ ਦੀਆਂ ਚੋਣਾਂ ਵਿੱਚ ਔਰਤਾਂ ਦੀ ਬਰਾਬਰ ਹਿੱਸੇਦਾਰੀ ਹੋਣ ਦੇ ਬਾਵਜੂਦ ਕਿਸੇ ਵੀ ਮਹਿਲਾ ਕੌਂਸਲਰ ਨੂੰ ਕੋਈ ਅਹੁਦਾ ਨਾ ਦੇਣਾ ‘ਆਪ’ ਦੀ ਔਰਤਾਂ ਪ੍ਰਤੀ ਵਿਤਕਰੇਬਾਜ਼ੀ ਵਾਲੀ ਸੋਚ ਨੂੰ ਜੱਗ-ਜ਼ਾਹਿਰ ਕਰਦਾ ਹੈ।

ਸਾਬਕਾ ਮੰਤਰੀ ਨੇ ਆਪਣੇ ਬਿਆਨ ਦੇ ਅਖੀਰ ਵਿੱਚ ਕਿਹਾ ਕਿ ਮੋਹਾਲੀ ਦੇ ਸੂਝਵਾਨ ਲੋਕ ‘ਆਪ’ ਦੇ ਇਸ ਨਾਦਰਸ਼ਾਹੀ ਫੈਸਲੇ ਅਤੇ ਧਨਾਢਾਂ ਨੂੰ ਪਹਿਲ ਦੇਣ ਵਾਲੀ ਨੀਤੀ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਜਨਤਾ ਇਸ ਪਰਿਵਾਰਵਾਦ ਅਤੇ ਧੋਖੇਬਾਜ਼ੀ ਦਾ ਮੂੰਹ ਤੋੜ ਜਵਾਬ ਦੇਵੇਗੀ।

 

Tags: Balbir Singh Sidhu , Congress , Punjab Congress , SAS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD