Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੁਰਮੀਤ ਸਿੰਘ ਖੁੱਡੀਆਂ ਨੇ 2 ਕਰੋੜ ਦੀ ਲਾਗਤ ਨਾਲ ਘਨੌਰ ਮਾਰਕੀਟ ਕਮੇਟੀ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ : ਗੁਰਮੀਤ ਸਿੰਘ ਖੁੱਡੀਆਂ

Gurmeet Khudian, Gurmeet Singh Khudian, AAP Punjab, Ghanaur

5 Dariya News

5 Dariya News

5 Dariya News

ਘਨੌਰ , 09 Jun 2026

Last updated on: Jun 10, 2026, 10:09 IST

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਖੇਤਰ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਇਕ ਸ੍ਰੀ ਗੁਰਲਾਲ ਘਨੌਰ ਨੇ ਅਨਾਜ ਮੰਡੀ ਘਨੌਰ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਕਿਸਾਨਾਂ ਦੇ 227 ਲਾਭਪਾਤਰੀ ਪਰਿਵਾਰਾਂ ਨੂੰ ਮੁਆਵਜ਼ੇ ਵਜੋਂ ਲਗਭਗ 86 ਲੱਖ ਰੁਪਏ ਦੀ ਆਖਰੀ ਕਿਸ਼ਤ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ।

ਸਮਾਗਮ ਦੌਰਾਨ ਲਾਭਪਾਤਰੀਆਂ ਨੂੰ ਮੁਆਵਜ਼ੇ ਦੇ ਚੈੱਕ ਸੌਂਪੇ ਗਏ ਅਤੇ ਉਨ੍ਹਾਂ ਦੇ ਖਾਤਿਆਂ ਵਿੱਚ ਰਕਮ ਟਰਾਂਸਫਰ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਗਈ। ਓਹਨਾ ਦੇ ਨਾਲ ਚੇਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਚੇਅਰਮੈਨ ਮਾਰਕੀਟ ਕਮੇਟੀ ਜਰਨੈਲ ਸਿੰਘ ਮੰਨੂ ਚੇਅਰਮੈਨ ਇੰਦਰਜੀਤ ਸਿੰਘ ਸਿਆਲੂ ਵੀ ਮੋਜੂਦ ਸਨ। ਇਸ ਮੌਕੇ ਮਾਰਕੀਟ ਕਮੇਟੀ ਘਨੌਰ ਦੀ ਨਵੀਂ ਇਮਾਰਤ ਦੀ ਉਸਾਰੀ ਲਈ ਨੀਂਹ ਪੱਥਰ ਵੀ ਰੱਖਿਆ ਗਿਆ।

ਲਗਭਗ ਦੋ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਇਹ ਇਮਾਰਤ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਸਬੰਧਤ ਧਿਰਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋਵੇਗੀ। ਇਸ ਤੋਂ ਇਲਾਵਾ ਖੇਤਰ ਦੇ ਵਿਕਾਸ ਨਾਲ ਸਬੰਧਤ ਹੋਰ ਕਾਰਜਾਂ ਦਾ ਵੀ ਉਦਘਾਟਨ ਕੀਤਾ ਗਿਆ। ਇਸ ਮੌਕੇ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਲੋਕ-ਹਿਤੈਸ਼ੀ ਨੀਤੀਆਂ ਨੂੰ ਤਰਜੀਹ ਦੇ ਰਹੀ ਹੈ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਜਦਕਿ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਦੀ ਸਿਹਤ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਘਰੇਲੂ ਖਪਤਕਾਰਾਂ ਲਈ ਮੁਫ਼ਤ ਬਿਜਲੀ ਵਰਗੀਆਂ ਯੋਜਨਾਵਾਂ ਵੀ ਲੋਕਾਂ ਨੂੰ ਵੱਡੀ ਰਾਹਤ ਦੇ ਰਹੀਆਂ ਹਨ। ਸਮਾਗਮ ਦੌਰਾਨ ਹਲਕੇ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਲਾਕੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਪ੍ਰੋਜੈਕਟਾਂ ਉੱਤੇ ਕੰਮ ਕੀਤਾ ਜਾ ਰਿਹਾ ਹੈ।

ਖ਼ਾਸ ਤੌਰ 'ਤੇ ਸੜਕਾਂ ਦੇ ਸੁਧਾਰ ਅਤੇ ਨਵੀਆਂ ਸੜਕਾਂ ਦੀ ਉਸਾਰੀ ਲਈ ਫੰਡਜ਼ ਜਾਰੀ ਕੀਤੇ ਗਏ ਹਨ, ਜਿਸ ਨਾਲ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੀ ਆਵਾਜਾਈ ਹੋਰ ਸੁਗਮ ਹੋਵੇਗੀ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਨੇ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ 227 ਪਰਿਵਾਰਾਂ ਨੂੰ ਮੁਆਵਜ਼ੇ ਵਜੋਂ ਲਗਭਗ 86 ਲੱਖ ਰੁਪਏ ਦੀ ਆਖਰੀ ਕਿਸ਼ਤ ਉਨ੍ਹਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਰਹੀ ਹੈ, ਜਿਸ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਰਥਿਕ ਮਜ਼ਬੂਤੀ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਵਿਧਾਇਕ ਨੇ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੜਕਾਂ, ਜਨਤਕ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਸਾਫ਼-ਸੁਥਰੀਆਂ ਅਤੇ ਮਜ਼ਬੂਤ ਸੜਕਾਂ ਦੀ ਉਸਾਰੀ ਲਈ ਲੋੜੀਂਦੇ ਫੰਡ ਉਪਲਬਧ ਕਰਵਾਉਣ 'ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਹਲਕੇ ਦੇ ਹਰ ਪਿੰਡ ਅਤੇ ਸ਼ਹਿਰੀ ਖੇਤਰ ਤੱਕ ਬਿਹਤਰ ਸਹੂਲਤਾਂ ਪਹੁੰਚ ਸਕਣ।ਓਹਨਾ ਭਰੋਸਾ ਦਿੱਤਾ ਕਿ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦਿਆਂ ਹਲਕੇ ਦੇ ਵਿਕਾਸ ਅਤੇ ਜਨ-ਭਲਾਈ ਲਈ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਨਿਰੰਤਰ ਕੰਮ ਜਾਰੀ ਰੱਖਿਆ ਜਾਵੇਗਾ।

 ਇਸ ਮੌਕੇ ਚੰਨਣ ਸਿੰਘ ਜਿਲਾ ਪ੍ਰੀਸ਼ਦ ਮੈਂਬਰ ਸ਼ੰਭੂ ਕਲ੍ਹਾਂ ਕਪਤਾਨ ਸਿੰਘ ਜਿਲਾ ਪ੍ਰੀਸ਼ਦ ਮੈਂਬਰ ਲੋਹ ਸਿੰਬਲ , ਲਖਵੀਰ ਰਾਮ ਜਿਲਾ ਪ੍ਰੀਸ਼ਦ ਮੈਂਬਰ ਸੇਹਰਾ, ਸਹਿਜਪਾਲ ਸਿੰਘ ਲਾਡਾ ਜਿਲਾ ਪ੍ਰੀਸ਼ਦ ਮੈਂਬਰ ਨਨਹੇੜਾ ਸੰਮਤੀ ਮੈਬਰ ਗੋਬਿੰਦ ਸਿੰਘ ਹਰਮੇਲ ਸਿੰਘ ਕਮਲਜੀਤ ਸਿੰਘ ਸੁਰਿੰਦਰ ਸਿੰਘ ਹਰਦੀਪ ਸਿੰਘ ਪਰਵਿੰਦਰ ਸਿੰਘ ,ਸਤਨਾਮ ਸਿੰਘ ਨਰਦੇਵ ਸਿੰਘ ਜਰਨੈਲ ਸਿੰਘ ਸਰਾਲਾ ਗੁਰਧਿਆਨ ਸਿੰਘ ਸੰਜੀਵ ਕੁਮਾਰ ਮੰਗਤ ਰਾਮ ਅਜਰੌਰ ਸਰਵਨ ਸਿੰਘ ਚੱਪੜ ਨਿਰਮਲ ਸਿੰਘ ਸੰਦੀਪ ਸਿੰਘ ਭੰਗੂ ਮੰਡੋਲੀ ਇਕਬਾਲ ਸਿੰਘ ਰੁੜਕੀ ਮੋਜੂਦ ਸਨ।

 

Tags: Gurmeet Khudian , Gurmeet Singh Khudian , AAP Punjab , Ghanaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD