Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਮੰਡਾਲਾ ਛੰਨਾ ਵਿਖੇ ਨਵੀਂ ਨੋਚ ਲਗਾਉਣ ਦਾ ਮਸਲਾ ਹੋਇਆ ਹੱਲ

ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕਿਸਾਨ ਗੁਰਮੁੱਖ ਸਿੰਘ ਦਾ ਧੰਨਵਾਦ

Sant Balbir Singh Seechewal, AAP Punjab, Jalandhar

5 Dariya News

5 Dariya News

5 Dariya News

ਜਲੰਧਰ , 09 Jun 2026

Last updated on: Jun 10, 2026, 10:16 IST

ਪਿੰਡ ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦੀ ਸੁਰੱਖਿਆ ਲਈ ਨਵੀਂ ਨੋਚ ਲਗਾਉਣ ਦਾ ਲੰਬੇ ਸਮੇਂ ਤੋਂ ਚੱਲ ਰਿਹਾ ਮਸਲਾ ਹੱਲ ਹੋ ਗਿਆ ਹੈ। ਕਿਸਾਨ ਗੁਰਮੁੱਖ ਸਿੰਘ ਨੇ ਦਲੇਰੀ ਅਤੇ ਲੋਕ ਹਿੱਤ ਨੂੰ ਪਹਿਲ ਦਿੰਦਿਆਂ ਆਪਣੀ ਜ਼ਮੀਨ ਵਿੱਚ ਨੋਚ ਲਗਾਉਣ ਲਈ ਸਹਿਮਤੀ ਦਿੱਤੀ, ਜਿਸ ਤੋਂ ਬਾਅਦ ਡਰੇਨੇਜ ਅਤੇ ਮਾਲ ਵਿਭਾਗ ਤੁਰੰਤ ਸਰਗਰਮ ਹੋ ਗਏ ਹਨ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਪਹਿਲਕਦਮੀ ਅਤੇ ਯਤਨਾਂ ਸਦਕਾ ਇਸ ਮਸਲੇ ਦਾ ਹੱਲ ਸੰਭਵ ਹੋ ਸਕਿਆ।

ਸੰਤ ਸੀਚੇਵਾਲ ਨੇ ਸ਼ਾਹਕੋਟ ਦੇ ਤਹਿਸੀਲਦਾਰ ਜਸਪਾਲ ਸਿੰਘ, ਡਰੇਨੇਜ ਵਿਭਾਗ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੌਕੇ ਦਾ ਦੌਰਾ ਕਰਕੇ ਜ਼ਮੀਨ ਦੀ ਮਿਣਤੀ ਕਰਵਾਈ। ਇਸ ਦੇ ਨਾਲ ਹੀ ਡਰੇਨੇਜ ਵਿਭਾਗ ਵੱਲੋਂ ਸਰਵੇ ਕਰਕੇ ਪ੍ਰੋਜੈਕਟ ਦਾ ਅਨੁਮਾਨਿਤ ਖ਼ਰਚਾ ਤਿਆਰ ਕਰਨ ਦੀ ਪ੍ਰਕਿ ਰਆ ਵੀ ਸ਼ੁਰੂ ਕਰ ਦਿੱਤੀ ਗਈ ਹੈ। ਸੰਤ ਸੀਚੇਵਾਲ ਨੇ ਕਿਸਾਨ ਗੁਰਮੁੱਖ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਵੱਡੇ ਯੋਗਦਾਨ ਨਾਲ ਇਲਾਕੇ ਨੂੰ ਭਵਿੱਖ ਵਿੱਚ ਆਉਣ ਵਾਲੇ ਹੜ੍ਹਾਂ ਦੇ ਖ਼ਤਰੇ ਤੋਂ ਵੱਡੀ ਰਾਹਤ ਮਿਲੇਗੀ। 

ਇਸ ਵਾਰ ਪੰਜਾਬ ਸਰਕਾਰ ਵੱਲੋਂ ਡਰੇਨਜ਼ ਵਿਭਾਗ ਦੀ ਮਿਹਨਤ ਸਦਕਾ ਤਕਰੀਬਨ 18 ਕਰੋੜ ਰੁਪਏ ਦੀ ਲਾਗਤ ਨਾਲ ਪੱਥਰ ਲਗਾ ਕੇ ਬੰਨ ਨੂੰ ਮਜ਼ਬੂਤ ਕੀਤਾ ਗਿਆ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਪਿਛਲੇ ਸਾਲ ਇਸ ਇਲਾਕੇ ਵਿੱਚ ਦਰਿਆ ਦੇ ਕਿਨਾਰੇ ਵੱਡੀ ਢਾਅ ਲੱਗੀ ਸੀ ਅਤੇ ਬੰਨ੍ਹ ਨੂੰ ਗੰਭੀਰ ਖ਼ਤਰਾ ਪੈਦਾ ਹੋ ਗਿਆ ਸੀ। ਉਹਨਾਂ ਦੱਸਿਆ ਕਿ ਹੁਣ ਦਰਿਆ ਦੇ ਪਾਣੀ ਨੂੰ ਬੰਨ ਤੋਂ ਦੂਰ ਰੱਖਣ ਲਈ ਨੋਚਾਂ ਲਗਾਉਣੀਆਂ ਬਹੁਤ ਜ਼ਰੂਰੀ ਸਨ, ਪਰ ਇਸ ਲਈ ਲੋੜੀਂਦੀ ਜ਼ਮੀਨ ਦੀ ਪ੍ਰਾਪਤੀ ਵਿੱਚ ਰੁਕਾਵਟ ਆ ਰਹੀ ਸੀ।

ਸੰਤ ਸੀਚੇਵਾਲ ਨੇ ਕਿਹਾ ਕਿ ਇਲਾਕੇ ਦੀਆਂ ਸੰਗਤਾਂ ਅਤੇ ਪੰਚਾਇਤਾਂ ਦੇ ਸਹਿਯੋਗ ਨਾਲ ਇਹ ਮਸਲਾ ਸੁਲਝਾਇਆ ਗਿਆ ਹੈ। ਕਿਸਾਨ ਗੁਰਮੁੱਖ ਸਿੰਘ ਨੇ ਇਲਾਕੇ ਦੀ ਭਲਾਈ ਨੂੰ ਪਹਿਲ ਦਿੰਦਿਆਂ ਨੋਚਾਂ ਲਗਾਉਣ ਲਈ ਆਪਣੀ ਜ਼ਮੀਨ ਦੇਣ ਦਾ ਫੈਸਲਾ ਕੀਤਾ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਗੁਰਮੁੱਖ ਸਿੰਘ ਦੀ ਪਹਿਲਾਂ ਹੀ 18 ਏਕੜ ਜ਼ਮੀਨ ਦਰਿਆ ਦੀ ਢਾਹ ਲੱਗਣ ਕਾਰਨ ਦਰਿਆ ਬੁਰਦ ਹੋ ਚੁੱਕੀ ਹੈ, ਫਿਰ ਵੀ ਉਨ੍ਹਾਂ ਨੇ ਵੱਡੇ ਦਿਲ ਦਾ ਪ੍ਰਗਟਾਵਾ ਕਰਦਿਆਂ ਲੋਕ ਹਿੱਤ ਵਿੱਚ ਇਹ ਕਦਮ ਚੁੱਕਿਆ ਹੈ।

ਉਨ੍ਹਾਂ ਤਹਿਸੀਲਦਾਰ, ਡਰੇਨਜ਼ ਵਿਭਾਗ ਦੇ ਅਧਿਕਾਰੀਆਂ, ਇਲਾਕੇ ਦੇ ਸਰਪੰਚਾਂ ਅਤੇ ਸੰਗਤਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਮਾਮਲੇ ਨੂੰ ਸਿਰੇ ਚੜ੍ਹਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਸੰਤ ਸੀਚੇਵਾਲ ਨੇ ਪ੍ਰਸ਼ਾਸਨ ਅਤੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਤੋਂ ਸੁਰੱਖਿਆ ਲਈ ਪਹਿਲਾਂ ਹੀ ਬਚਾਅ ਦੇ ਉਪਰਾਲੇ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਡਰੇਨਜ਼ ਵਿਭਾਗ ਵੱਲੋਂ ਦਰਿਆ ਨੂੰ ਸਾਫ ਕਰਨ ਦੀ ਪ੍ਰਕਿਰਿਆ ਜਾਰੀ ਹੈ ਅਤੇ ਸਰਕਾਰ ਨੇ 30 ਜੂਨ ਤੱਕ ਲੋਕਾਂ ਨੂੰ ਉਥੋਂ ਮਿੱਟੀ ਕੱਢਣ ਦੀ ਆਗਿਆ ਦਿੱਤੀ ਹੈ ਤਾਂ ਜੋ ਪਾਣੀ ਦੇ ਵਹਾਅ ਵਿੱਚ ਕੋਈ ਰੁਕਾਵਟ ਨਾ ਆਵੇ।

ਇਸ ਮੌਕੇ ਡਰੇਨਜ਼ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਸਰਵੇ ਦਾ ਸਾਰਾ ਕੰਮ ਪੂਰਾ ਹੋ ਚੁੱਕਾ ਹੈ ਅਤੇ ਪ੍ਰਾਜੈਕਟ ਮਨਜ਼ੂਰੀ ਲਈ ਅੱਗੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੀ ਪੂਰੀ ਕੋਸ਼ਿਸ਼ ਹੈ ਕਿ ਬਰਸਾਤਾਾਂ ਤੋਂ ਪਹਿਲਾਂ ਨੋਚਾਂ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇ ਤਾਂ ਜੋ ਬੰਨ੍ਹ ਨੂੰ ਮਜ਼ਬੂਤ ਕਰਕੇ ਇਲਾਕੇ ਨੂੰ ਹੜ੍ਹਾਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ।

 

Tags: Sant Balbir Singh Seechewal , AAP Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD