Saturday, 13 June 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ ਯੋਗ ਭਾਰਤ ਦੀ ਪ੍ਰਾਚੀਨ ਸੰਸਕ੍ਰਿਤੀ, ਤੰਦਰੁਸਤ ਜੀਵਨ ਸ਼ੈਲੀ ਅਤੇ ਮਾਨਵ ਕਲਿਆਣ ਦਾ ਅਧਾਰ : ਕ੍ਰਿਸ਼ਨ ਲਾਲ ਪੰਵਾਰ ਮਾਨਸੂਨ ਦੌਰਾਨ ਗੁਰੂਗ੍ਰਾਮ ਵਿੱਚ ਇਸ ਵਾਰ ਨਹੀਂ ਹੋਵੇਗੀ ਪਾਣੀ ਭਰਨ ਦੀ ਸਮੱਸਿਆ, ਸਾਰੀਆਂ ਚਿੰਨ੍ਹਿਤ ਥਾਵਾਂ 'ਤੇ ਕਰਵਾਏ ਗਏ ਜਲ ਨਿਕਾਸੀ ਦੇ ਸੁਧਾਰਾਤਮਕ ਕਾਰਜ : ਰਾਓ ਨਰਬੀਰ ਸਿੰਘ ਪੁੱਕਾ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ 2027 ਵਿਧਾਨ ਸਭਾ ਚੋਣਾਂ ਲਈ ਕੁਲਜੀਤ ਸਿੰਘ ਬੇਦੀ ਨੇ ਕੱਸਿਆ ਕਮਰਕੱਸਾ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 308.80 ਕਰੋੜ ਰੁਪਏ ਦੇ 1362 ਵਿਕਾਸ ਕਾਰਜ ਮੁਕੰਮਲ : ਹਰਪਾਲ ਸਿੰਘ ਚੀਮਾ ᾿ਯੁੱਧ ਨਸ਼ਿਆ ਵਿਰੁੱਧ᾿ ਤਹਿਤ ਨਸ਼ਿਆਂ ਦੇ ਖਾਤਮੇ ਲਈ ਅਮੋਲਕ ਸਿੰਘ ਨੇ ਈ-ਰਿਕਸ਼ਿਆਂ ਨੂੰ ਦਿੱਤੀ ਹਰੀ ਝੰਡੀ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸੜਕ ਹਾਦਸੇ ਦੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ ਰਾਜ ਸਭਾ ਲਈ ਮੱਧ ਪ੍ਰਦੇਸ਼ ਤੋ ਨਿਰਵਿਰੋਧ ਚੁਣੇ ਜਾਣ ਤੇ ਤਰੁਣ ਚੁੱਘ ਮੈਬਰ ਪਾਰਲੀਮੈਂਟ ਦਾ ਸਿੱਧੂ ਦੀ ਅਗਵਾਈ ਹੇਠ ਕੀਤਾ ਸਨਮਾਨ "ਪਿੰਡ ਮਿਲਣੀ" ਪ੍ਰੋਗਰਾਮ ਦੇ ਤਹਿਤ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਮਿਲੇ ਬਰਿੰਦਰ ਕੁਮਾਰ ਗੋਇਲ, ਸੁਣੀਆਂ ਮੁਸ਼ਕਲਾਂ ਅਤੇ ਦੱਸੀਆਂ ਪ੍ਰਾਪਤੀਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 11ਵੀਂ ਮੀਟਿੰਗ ਵਿੱਚ ਨਾਇਬ ਸਿੰਘ ਸੈਣੀ ਨੇ ਲਿਆ ਹਿੱਸਾ ਹਰਿਆਣਾ ਵਿੱਚ ਮਾਂ ਅਤੇ ਬੱਚੇ ਦੀ ਸਿਹਤ ਸੇਵਾਵਾਂ ਨੂੰ ਮਿਲੇਗੀ ਮਜ਼ਬੂਤੀ

 

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੱਟੜਪੰਥੀਆਂ ਨਾਲ ਨੇੜਤਾ ਵਧਾਉਣ ਖਿਲਾਫ਼ ਭਾਜਪਾ ਨੂੰ ਦਿੱਤੀ ਚੇਤਾਵਨੀ

ਕਿਹਾ: ਕੁਝ ਵੋਟਾਂ ਲਈ ਭਾਜਪਾ ਅੱਗ ਨਾਲ ਖੇਡ ਰਹੀ ਹੈ

Amrinder Singh Raja Warring, Congress, Punjab Congress, Amarinder Singh Raja Warring

5 Dariya News

5 Dariya News

5 Dariya News

ਚੰਡੀਗੜ੍ਹ , 09 Jun 2026

Last updated on: Jun 10, 2026, 10:21 IST

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਰਤੀ ਜਨਤਾ ਪਾਰਟੀ ਦੀ ਤਿੱਖੀ ਆਲੋਚਨਾ ਕਰਦਿਆਂ ਦੋਸ਼ ਲਾਇਆ ਹੈ ਕਿ ਉਹ ਸਿਆਸੀ ਲਾਭ ਲਈ ਪੰਜਾਬ ਵਿੱਚ ਕੱਟੜਪੰਥੀਆਂ ਨਾਲ ਨੇੜਤਾ ਵਧਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਦੋਗਲੇਪੁਣ ਦੀ ਨੀਤੀ ਸਮਾਨ ਹੈ। ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਭਾਜਪਾ ਖੁਦ ਨੂੰ ਰਾਸ਼ਟਰਵਾਦੀ ਪਾਰਟੀ ਦੱਸਦੀ ਹੈ, ਲੇਕਿਨ ਦੂਜੇ ਧਿਰ ਉਹ ਕੱਟੜਪੰਥੀਆਂ ਨਾਲ ਮੰਚ ਸਾਂਝਾ ਕਰਨ ਤੋਂ ਵੀ ਪਰਹੇਜ਼ ਨਹੀਂ ਕਰਦੀ ਹੈ।

ਇਸ ਲੜੀ ਤਹਿਤ, ਅੰਮ੍ਰਿਤਸਰ ਦੇ ਚੌਕ ਮਹਿਤਾ ਵਿੱਚ ਹਰਨਾਮ ਸਿੰਘ ਧੁੰਮਾਂ ਦੀ ਅਗਵਾਈ ਹੇਠ ਹੋਏ ਇੱਕ ਸਮਾਗਮ ਵਿੱਚ ਮਹਾਰਾਸ਼ਟਰ ਭਾਜਪਾ ਦੇ ਇੱਕ ਸੀਨੀਅਰ ਆਗੂ ਦੀ ਮੌਜੂਦਗੀ 'ਤੇ ਪ੍ਰਤੀਕਿਰਿਆ ਦਿੰਦਿਆਂ, ਵੜਿੰਗ ਨੇ ਭਾਜਪਾ ਹਾਈ ਕਮਾਂਡ ਤੋਂ ਆਪਣਾ ਸਟੈਂਡ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੁੱਛਿਆ ਕਿ ਕੀ ਮਹਾਰਾਸ਼ਟਰ ਭਾਜਪਾ ਦਾ ਇਹ ਆਗੂ ਪਾਰਟੀ ਦੀ ਨੁਮਾਇੰਦਗੀ ਕਰ ਰਿਹਾ ਸੀ ਜਾਂ ਆਪਣੀ ਨਿੱਜੀ ਹੈਸੀਅਤ ਵਿੱਚ ਉੱਥੇ ਗਿਆ ਸੀ? ਉਨ੍ਹਾਂ ਨੇ ਕਿਹਾ ਕਿ ਦੋਹਾਂ ਹੀ ਸਥਿਤੀਆਂ ਵਿੱਚ ਭਾਜਪਾ ਨੂੰ ਪੰਜਾਬ ਦੇ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਜ਼ੋਰ ਦਿੰਦਿਆਂ, ਕਿਹਾ ਕਿ ਜੇਕਰ ਕੋਈ ਭਾਜਪਾ ਦਾ ਵਿਰੋਧ ਕਰੇ ਤਾਂ ਉਸਨੂੰ ਤੁਰੰਤ “ਰਾਸ਼ਟਰ ਵਿਰੋਧੀ” ਕਰਾਰ ਦੇ ਦਿੱਤਾ ਜਾਂਦਾ ਹੈ, ਪਰ ਹੁਣ ਇਨ੍ਹਾਂ ਦੇ ਆਪਣੇ ਆਗੂ ਅਜਿਹੇ ਲੋਕਾਂ ਨਾਲ ਮੰਚ ਅਤੇ ਜਗ੍ਹਾ ਸਾਂਝੀ ਕਰ ਰਹੇ ਹਨ, ਜਿਨ੍ਹਾਂ ਦੇ ਵਿਚਾਰਾਂ ਬਾਰੇ ਲੋਕ ਸਭ ਕੁਝ ਜਾਣਦੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸੇ ਨੂੰ ਭਾਜਪਾ ਤੋਂ ਦੇਸ਼ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ, ਲੇਕਿਨ ਇਸ ਘਟਨਾ ਨੇ ਪਾਰਟੀ ਦੀ ਦੋਗਲੀ ਨੀਤੀ ਅਤੇ ਪਖੰਡ ਨੂੰ ਬੇਨਕਾਬ ਕਰ ਦਿੱਤਾ ਹੈ।

ਜਿਹੜੀ ਇੱਕ ਪਾਸੇ ਇਹ ਦੂਜਿਆਂ ਨੂੰ ਰਾਸ਼ਟਰਵਾਦ ਦਾ ਪਾਠ ਪੜ੍ਹਾਉਂਦੀ ਹੈ ਅਤੇ ਦੂਜੇ ਪਾਸੇ ਚੋਣੀ ਫਾਇਦੇ ਲਈ ਮੌਕਾਪ੍ਰਸਤੀ ਦਾ ਸਹਾਰਾ ਲੈਂਦੀ ਹੈ। ਵੜਿੰਗ ਨੇ ਭਾਜਪਾ ਨੂੰ ਯਾਦ ਦਵਾਇਆ ਕਿ ਪੰਜਾਬ ਨੇ ਅੱਤਵਾਦ ਦੇ ਕਾਲੇ ਦੌਰ ਦੌਰਾਨ ਹਜ਼ਾਰਾਂ ਜਾਨਾਂ ਗੁਆਈਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੇ ਵੰਡ ਪਾਉ ਅਤੇ ਫਿਰਕੂ ਵਿਚਾਰਧਾਰਾ ਨੂੰ ਕਾਫ਼ੀ ਸਮਾਂ ਪਹਿਲਾਂ ਨਕਾਰ ਦਿੱਤਾ ਸੀ।

ਹੁਣ ਆਪਣੇ ਚੋਣਾਂ ਦੇ ਲਾਭ ਲਈ ਇਸਨੂੰ ਮੁੜ ਜਿਉਂਦਾ ਕਰਨ ਦੀ ਕੋਸ਼ਿਸ਼ ਨਾ ਕਰੋ। ਉਨ੍ਹਾਂ ਨੇ ਭਾਜਪਾ ਨੂੰ ਚੇਤਾਵਨੀ ਦਿੰਦਿਆਂ, ਕਿਹਾ ਕਿ ਕੁਝ ਵੋਟਾਂ ਦੀ ਖਾਤਰ ਅੱਗ ਨਾਲ ਖੇਡਣਾ ਬੰਦ ਕਰੇ। ਪੰਜਾਬੀ ਕਦੇ ਵੀ ਭਾਜਪਾ ਅਤੇ ਉਸਦੇ ਵੰਡ ਪਾਊ ਏਜੰਡੇ ਤੇ ਵਿਚਾਰਧਾਰਾ ਨੂੰ ਕਬੂਲ ਨਹੀਂ ਕਰਨਗੇ। ਅੱਜ ਤੁਸੀਂ ਖੁਦ ਬੇਨਕਾਬ ਹੋ ਗਏ ਹੋ ਕਿ ਚੋਣਾਂ ਦੇ ਲਾਭ ਲਈ ਤੁਸੀਂ ਕਿਸੇ ਵੀ ਹੱਦ ਤੱਕ ਡਿੱਗ ਸਕਦੇ ਹੋ।

ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਬਹਾਲ ਕਰਨ ਲਈ ਹਜ਼ਾਰਾਂ ਲੋਕਾਂ ਦੇ ਨਾਲ-ਨਾਲ ਕਾਂਗਰਸ ਨੇ ਸਭ ਤੋਂ ਵੱਡੀ ਕੁਰਬਾਨੀ ਦਿੱਤੀ ਹੈ। ਅਸੀਂ ਇੱਕ ਪ੍ਰਧਾਨ ਮੰਤਰੀ ਅਤੇ ਇੱਕ ਮੁੱਖ ਮੰਤਰੀ ਨੂੰ ਉਸੇ ਨਫ਼ਰਤ ਭਰੀ ਵਿਚਾਰਧਾਰਾ ਕਾਰਨ ਗੁਆਇਆ ਹੈ, ਜਿਸਨੂੰ ਤੁਸੀਂ ਅੱਜ ਆਪਣੇ ਵਿਚਾਰਧਾਰਕ ਰਿਸ਼ਤੇਦਾਰਾਂ ਵਾਂਗ ਅਪਣਾ ਰਹੇ ਹੋ ਅਤੇ ਗਲੇ ਲਗਾ ਰਹੇ ਹੋ।

 

Tags: Amrinder Singh Raja Warring , Congress , Punjab Congress , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD